ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ. ਕੁਲਤਾਰ ਸਿੰਘ ਸੰਧਵਾਂ ਨੇ ਪੰਚਕੂਲਾ ਦੇ ਗੁਰਦੁਆਰਾ ਨਾਡਾ ਸਾਹਿਬ ਵਿਖੇ ਸਵਰਗੀ ਵਾਈ. ਪੂਰਨ ਕੁਮਾਰ ਆਈਪੀਐਸ ਦੇ ਭੋਗ ਅਤੇ ਅੰਤਿਮ ਅਰਦਾਸ ਸਮਾਰੋਹ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਵਾਈ. ਪੂਰਨ ਕੁਮਾਰ ਆਈਪੀਐਸ ਦੇ ਬੇਵਕਤੀ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਸਮਾਜ ਦੇਸ਼ ਦੀ ਭਲਾਈ ਲਈ ਕੀਤੇ ਉਨ੍ਹਾਂ ਦੇ ਕੰਮਾਂ ਨੂੰ ਹਮੇਸ਼ਾ ਯਾਦ ਰੱਖੇਗਾ।
ਸੰਧਵਾਂ ਨੇ ‘ਆਪ’ ਦੇ ਰਾਸ਼ਟਰੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਦਾ ਸੰਦੇਸ਼ ਵੀ ਦਿੱਤਾ ਜਿਨ੍ਹਾਂ ਨੇ ਦੁਖੀ ਪਰਿਵਾਰ ਨਾਲ ਦਿਲੋਂ ਸੰਵੇਦਨਾ ਪ੍ਰਗਟ ਕੀਤੀ ਅਤੇ ਕਿਹਾ ਕਿ ਅਸੀਂ ਇਸ ਦੁੱਖ ਦੀ ਘੜੀ ਵਿੱਚ ਹਮੇਸ਼ਾ ਸਵਰਗੀ ਵਾਈ. ਪੂਰਨ ਕੁਮਾਰ ਆਈਪੀਐਸ ਦੇ ਪਰਿਵਾਰ ਦੇ ਨਾਲ ਖੜ੍ਹੇ ਹਾਂ।
ਸਪੀਕਰ ਸੰਧਵਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਨੂੰ ਸ਼ਾਂਤੀ ਦੇਣ। ਪਰਮਾਤਮਾ ਦੁਖੀ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿੱਚ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਕਰਨ ਦੀ ਤਾਕਤ ਦੇਵੇ। ਪਰਮਾਤਮਾ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ।