ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਆਜ਼ਾਦੀ ਦਿਵਸ ਮੌਕੇ ਲਹਿਰਾਇਆ ਤਿਰੰਗਾ

by | Aug 15, 2025 | breaking news, daily | 0 comments

ਮੁੱਖ ਮੰਤਰੀ ਸ. ਭਗਵੰਤ ਸਿੰਘ ਦੀ ਅਗਵਾਈ ਹੇਠ ਹੋ ਰਿਹਾ ਰਾਜ ਦਾ ਸਰਬਪੱਖੀ ਵਿਕਾਸ

ਲੋਕਾਂ ਨੂੰ ਸਿਹਤ, ਖੇਡਾਂ ਤੇ ਸਿੱਖਿਆ ਸਮੇਤ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੁਵਿਧਾਵਾਂ ਮੁਹੱਈਆਂ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ

ਲੋਕਾਂ ਦੀਆਂ ਮੁਸ਼ਕਲਾ ਦੇ ਹੱਲ ਲਈ ਸਰਕਾਰ ਨੇ ਕੀਤੇ ਅਹਿਮ ਉਪਰਾਲੇ

ਦੇਸ਼ ਭਗਤੀ ਅਤੇ ਸੱਭਿਆਚਾਰਕ ਪ੍ਰੋਗਰਾਮ ਬਣੇ ਖਿੱਚ ਦਾ ਕੇਂਦਰ

ਕੈਂਟ ਬੋਰਡ ਸਟੇਡੀਅਮ ਫਿਰੋਜ਼ਪੁਰ ਛਾਉਣੀ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦਾ ਆਯੋਜਨ

ਚੰਡੀਗੜ੍ਹ/ਫ਼ਿਰੋਜ਼ਪੁਰ 15 ਅਗਸਤ 2025.

ਅੱਜ ਸੁਤੰਤਰਤਾ ਦਿਵਸ ਦੇ ਸਬੰਧ ਵਿਚ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦਾ ਆਯੋਜਨ ਕੈਂਟ ਬੋਰਡ ਸਟੇਡੀਅਮ ਫਿਰੋਜ਼ਪੁਰ ਛਾਉਣੀ ਵਿਖੇ ਕੀਤਾ ਗਿਆ, ਜਿਸ ਵਿਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਤੇ ਉਨ੍ਹਾਂ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਉਨ੍ਹਾਂ ਬੀ.ਐਸ.ਐਫ., ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, ਪੰਜਾਬ ਹੋਮ ਗਾਰਡ, ਐਨ.ਸੀ.ਸੀ., ਸਕਾਊਟ ਤੇ ਗਾਈਡ ਦੀਆਂ ਟੁਕੜੀਆਂ ਤੋਂ ਸਲਾਮੀ ਲਈ। ਇਸ ਮੌਕੇ ਡਿਪਟੀ ਕਮਿਸ਼ਨਰ ਦੀਪਸਿਖ਼ਾ ਸ਼ਰਮਾ ਅਤੇ ਸ. ਭੁਪਿੰਦਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਵਿਚ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਸੰਦੇਸ਼ ਵਿਚ ਮੁੱਖ ਮਹਿਮਾਨ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਨੇਕਾਂ ਸ਼ਹੀਦਾਂ, ਸੁਤੰਤਰਤਾ ਸੰਗਰਾਮੀਆਂ ਦੀਆਂ ਅਦੁੱਤੀਆਂ ਕੁਰਬਾਨੀਆਂ/ ਸੰਘਰਸ਼ ਸਦਕਾ ਸਾਡਾ ਦੇਸ਼ ਆਜ਼ਾਦ ਹੋਇਆ ਹੈ ਅਤੇ ਇਸ ਅਵਸਰ ਤੇ ਅਸੀਂ ਆਜ਼ਾਦੀ ਦੇ ਪਰਵਾਨਿਆਂ ਤੇ ਸਮੂਹ ਸ਼ਹੀਦਾਂ, ਸੂਰਬੀਰਾਂ ਤੇ ਵੱਖ-ਵੱਖ ਆਜ਼ਾਦੀ ਦੀਆ ਲਹਿਰਾਂ ਵਿਚ ਹਿੱਸਾ ਪਾਉਣ ਵਾਲੇ ਯੋਧਿਆਂ, ਸੂਰਬੀਰਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਵੱਡੇ ਸਮਰਥਨ ਨਾਲ ਹੋਂਦ ਵਿਚ ਆਈ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਰਾਜ ਦਾ ਸਰਵ ਪੱਖੀ ਵਿਕਾਸ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ, ਨਸ਼ਿਆਂ ਦੇ ਖ਼ਾਤਮੇ, ਫ਼ਰਿਸ਼ਤੇ ਸਕੀਮ ਅਤੇ ਬਿਜਲੀ ਮੁਆਫੀ ਵਰਗੇ ਇਤਿਹਾਸਕ ਫ਼ੈਸਲੇ ਲਏ ਹਨ, ਜਿਨ੍ਹਾਂ ਦੇ ਬਹੁਤ ਵਧੀਆ ਪਰਿਣਾਮ ਨਿਕਲ ਕੇ ਸਾਹਮਣੇ ਆਏ ਹਨ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਧਰਤੀ ਦਾ ਜਰ੍ਹਾ-ਜਰ੍ਹਾ ਸ਼ਹੀਦਾਂ ਦੀਆਂ ਕੁਰਬਾਨੀਆਂ ਨਾਲ ਭਰਪੂਰ ਹੈ ਤੇ ਫ਼ਿਰੋਜ਼ਪੁਰ ਜ਼ਿਲ੍ਹੇ ਨੂੰ ਸ਼ਹੀਦਾਂ ਦੀ ਧਰਤੀ ਹੋਣ ਦਾ ਮਾਣ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿਚ ਪੰਜਾਬੀਆ ਨੇ ਵੱਧ ਚੜ੍ਹ ਕੇ ਕੁਰਬਾਨੀਆਂ ਕੀਤੀਆਂ ਜਿਸ ਤੇ ਪੂਰੇ ਦੇਸ਼ ਨੂੰ ਮਾਣ ਹੈ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਦੀ ਧਰਤੀ ਸਾਡੇ ਦੇਸ਼ ਦੇ ਮਹਾਨ ਸ਼ਹੀਦਾਂ ਦੀਆ ਗਤੀਵਿਧੀਆਂ ਦਾ ਮੁੱਖ ਕੇਂਦਰ ਰਹੀ ਹੈ।

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ ਸਹੂਲਤਾ, ਖੇਡਾਂ, ਕਿਸਾਨਾਂ, ਮਜ਼ਦੂਰਾ, ਵਪਾਰੀਆਂ ਅਤੇ ਆਮ ਲੋਕਾਂ ਸਮੇਤ ਰਾਜ ਦੇ ਹਰ ਵਰਗ ਦੀ ਉੱਨਤੀ ਤੇ ਵਿਕਾਸ ਲਈ ਵੱਡੀਆਂ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਵਿਕਾਸ ਪੱਖੋਂ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾਵੇਗਾ ਅਤੇ ਇਸ ਲਈ ਕਈ ਯੋਜਨਾਵਾਂ ਉਲੀਕੀਆਂ ਗਈਆਂ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 55 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਜੋ ਕਿ ਬਿਨਾਂ ਕਿਸੇ ਸਿਫਾਰਸ਼ ਦੇ ਨਿਰੋਲ ਮੈਰਿਟ ਦੇ ਆਧਾਰ ਤੇ ਕਾਬਿਲ ਨੌਜਵਾਨਾਂ ਨੂੰ ਦਿੱਤੀਆਂ ਗਈਆਂ ਹਨ| ਉਨ੍ਹਾਂ ਕਿਹਾ ਕਿ ਸਰਕਾਰੀ ਬੱਸਾਂ ਵਿੱਚ ਔਰਤਾਂ ਲਈ ਮੁਫ਼ਤ ਸਫ਼ਰ ਦੀ ਸਹੂਲਤ ਨੂੰ ਜਾਰੀ ਰੱਖਦਿਆਂ 1 ਅਪ੍ਰੈਲ 2024 ਤੋਂ 30 ਜੂਨ 2025 ਤੱਕ ਸੂਬੇ ਦੀਆਂ ਔਰਤਾਂ ਵੱਲੋਂ ਕੀਤੇ ਗਏ ਮੁਫ਼ਤ ਸਫ਼ਰ ਲਈ ਸਰਕਾਰ ਨੇ 470 ਕਰੋੜ ਰੁਪਏ ਤੋਂ ਵਧੇਰੇ ਰਾਸ਼ੀ ਖਰਚ ਕੀਤੀ ਹੈ। ਉਹਨਾਂ ਕਿਹਾ ਕਿ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਹੋਰ ਸੁਧਾਰ ਵਾਸਤੇ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ 12 ਹਜ਼ਾਰ ਸਰਕਾਰੀ ਸਕੂਲਾਂ ਵਿੱਚ 2000 ਕਰੋੜ ਰੁਪਏ ਦੀ ਲਾਗਤ ਨਾਲ ਬੁਨਿਆਦੀ ਢਾਂਚਾ ਵਿਕਾਸ ਪ੍ਰੋਜੈਕਟ ਸਮਰਪਿਤ ਕੀਤੇ ਗਏ ਹਨ| ਉਹਨਾਂ ਕਿਹਾ ਕਿ ਸਰਕਾਰ ਨੇ ਹਰ ਖੇਤ ਤੱਕ ਪਾਣੀ ਪਹੁੰਚਾਉਣ ਲਈ 545 ਕਿਲੋਮੀਟਰ ਲੰਮੀਆਂ 79 ਨਹਿਰਾਂ ਬਹਾਲ ਕੀਤੀਆਂ ਹਨ ਇਸ ਨਾਲ 41, 135 ਏਕੜ ਰਕਬੇ ਨੂੰ ਨਹਿਰੀ ਪਾਣੀ ਮਿਲੇਗਾ|

ਇਸ ਤੋਂ ਪਹਿਲਾਂ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਕੌਮੀ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਵੀ ਭੇਟ ਕੀਤੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੀ ਬਦੌਲਤ ਹੀ ਅਸੀਂ ਅੱਜ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ।

ਇਸ ਸਮਾਗਮ ਵਿਚ ਵੱਖ-ਵੱਖ ਖੇਤਰਾਂ ਵਿਚ ਪ੍ਰਾਪਤੀਆਂ ਕਰਨ ਵਾਲੀਆਂ ਸ਼ਖ਼ਸੀਅਤਾਂ, ਸੁਤੰਤਰਤਾ ਸੰਗਰਾਮੀਆਂ, ਕਾਰਗਿਲ ਸ਼ਹੀਦਾਂ ਦੇ ਪਰਿਵਾਰਾਂ, ਖਿਡਾਰੀਆਂ, ਵਿਦਿਆਰਥੀਆਂ, ਵਧੀਆਂ ਪੰਚਾਇਤਾਂ, ਅਧਿਕਾਰੀਆਂ, ਕਰਮਚਾਰੀਆਂ ਆਦਿ ਨੂੰ ਮੁੱਖ ਮਹਿਮਾਨ ਵਜੋਂ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਦੇਸ਼ ਭਗਤੀ ਨੂੰ ਦਰਸਾਉਂਦਾ ਰੰਗਾਂ ਰੰਗ ਸੱਭਿਆਚਾਰ ਪ੍ਰੋਗਰਾਮ ਤੋਂ ਇਲਾਵਾ ਪੰਜਾਬ ਦੇ ਲੋਕ ਨਾਚਾਂ ਗਿੱਧਾ ਤੇ ਭੰਗੜੇ ਦੀ ਪੇਸ਼ਕਾਰੀ ਵੀ ਕੀਤੀ ਗਈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...