ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵਿਜ਼ਨ (ਐੱਸਆਈਆਰ/SIR) ਜਾਗਰੂਕਤਾ ਮੁਹਿੰਮ ਦੇ ਹਿੱਸੇ ਵਜੋਂ, ਅੱਜ ਸੈਕਟਰ 17 ਪਲਾਜ਼ਾ, ਚੰਡੀਗੜ੍ਹ ਵਿਖੇ ਇੱਕ ਨੁੱਕੜ ਨਾਟਕ (ਸਟ੍ਰੀਟ ਪਲੇ) ਦਾ ਆਯੋਜਨ ਕੀਤਾ ਗਿਆ, ਤਾਕਿ ਨਾਗਰਿਕਾਂ ਨੂੰ ਸਪੈਸ਼ਲ ਇੰਟੈਂਸਿਵ ਰਿਵਿਜ਼ਨ (ਐੱਸਆਈਆਰ/SIR) ਪ੍ਰਕਿਰਿਆ ਦੀ ਮਹੱਤਤਾ ਬਾਰੇ ਜਾਗਰੂਕ ਅਤੇ ਪ੍ਰੇਰਿਤ ਕੀਤਾ ਜਾ ਸਕੇ।

ਨੁੱਕੜ ਨਾਟਕ ਨੇ ਯੋਗ ਨਾਗਰਿਕਾਂ ਨੂੰ ਨਿਰਧਾਰਿਤ ਸਮਾਂ-ਸੀਮਾ ਦੇ ਅੰਦਰ ਆਪਣੇ ਚੋਣ ਵੇਰਵਿਆਂ ਦੀ ਤਸਦੀਕ ਅਤੇ ਅਪਡੇਟ ਕਰਨ ਲਈ ਉਤਸ਼ਾਹਿਤ ਕਰਕੇ ਸਹੀ ਅਤੇ ਅਪਡੇਟ ਕੀਤੇ ਇਲੈਕਟੋਰਲ ਰੋਲਸ ਨੂੰ ਸੁਨਿਸ਼ਚਿਤ ਕਰਨ ਦੇ ਮਹੱਤਵ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਜਾਗਰ ਕੀਤਾ। ਇੱਕ ਦਿਲਚਸਪ ਅਤੇ ਇੰਟਰਐਕਟਿਵ ਪ੍ਰਦਰਸ਼ਨ ਦੁਆਰਾ, ਕਲਾਕਾਰਾਂ ਨੇ ਵੋਟਰ ਭਾਗੀਦਾਰੀ, ਨਾਮਾਂਕਣ, ਐਂਟਰੀਆਂ ਵਿੱਚ ਸੁਧਾਰ, ਅਤੇ ਲੋਕਤੰਤਰੀ ਪ੍ਰਕਿਰਿਆ ਨੂੰ ਮਜ਼ਬੂਤ ​​ਕਰਨ ਵਿੱਚ ਹਰੇਕ ਨਾਗਰਿਕ ਦੀ ਜ਼ਿੰਮੇਵਾਰੀ ਬਾਰੇ ਮੁੱਖ ਸੰਦੇਸ਼ ਦਿੱਤੇ।

ਪਲਾਜ਼ਾ ਵਿਖੇ ਬੜੀ ਸੰਖਿਆ ਵਿੱਚ ਦਰਸ਼ਕਾਂ ਨੇ ਪਰਫਾਰਮੈਂਸ ਦੇਖੀ ਅਤੇ ਇਸ ਪਹਿਲ ਦੀ ਸ਼ਲਾਘਾ ਕੀਤੀ। ਜਾਗਰੂਕਤਾ ਵਧਾਉਣ ਅਤੇ ਵਧੇਰੇ ਭਾਗੀਦਾਰੀ ਨੂੰ ਸੁਵਿਧਾਜਨਕ ਬਣਾਉਣ ਲਈ ਜਨਤਾ ਨੂੰ ਸਪੈਸ਼ਲ ਇੰਟੈਂਸਿਵ ਰਿਵਿਜ਼ਨ (ਐੱਸਆਈਆਰ/SIR) ਪ੍ਰਕਿਰਿਆ ਬਾਰੇ ਜਾਣਕਾਰੀ ਭਰਪੂਰ ਪੈਂਫਲੇਟ ਵੀ ਵੰਡੇ ਗਏ।

ਇਹ ਜਾਗਰੂਕਤਾ ਪ੍ਰੋਗਰਾਮ ਯੂਟੀ ਚੰਡੀਗੜ੍ਹ ਵਿੱਚ ਮੈਕਸੀਮਮ ਪਬਲਿਕ ਆਊਟਰੀਚ ਸੁਨਿਸ਼ਚਿਤ ਕਰਨ ਅਤੇ ਸਪੈਸ਼ਲ ਇੰਟੈਂਸਿਵ ਰਿਵਿਜ਼ਨ (ਐੱਸਆਈਆਰ/SIR) ਪ੍ਰਕਿਰਿਆ ਵਿੱਚ ਸਰਗਰਮ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਸੀਰੀਜ਼ ਦਾ ਹਿੱਸਾ ਹੈ।

ਸਾਰੇ ਇਲੈਕਟਰਸ ਨੂੰ ਇਹ ਵੀ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਆਪਣਾ ਗਣਨਾ ਫਾਰਮ ਜਮ੍ਹਾਂ ਕਰਾਉਣ, ਜੇਕਰ ਉਨ੍ਹਾਂ ਨੇ ਪਹਿਲਾਂ ਹੀ ਅਜਿਹਾ ਨਹੀਂ ਕੀਤਾ ਹੈ, ਕਿਉਂਕਿ ਗਣਨਾ ਫਾਰਮ ਜਮ੍ਹਾਂ ਕਰਵਾਉਣਾ ਲਾਜ਼ਮੀ ਹੈ। ਸਿਰਫ਼ ਉਨ੍ਹਾਂ ਵੋਟਰਾਂ ਨੂੰ ਹੀ ਡ੍ਰਾਫਟ ਇਲੈਕਟੋਰਲ ਰੋਲ ਵਿੱਚ ਸ਼ਾਮਲ ਕੀਤਾ ਜਾਵੇਗਾ ਜੋ ਗਣਨਾ ਫਾਰਮ ਜਮ੍ਹਾਂ ਕਰਵਾਉਂਦੇ ਹਨ। ਗਣਨਾ ਫਾਰਮ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 14 ਜੁਲਾਈ, 2026 ਹੈ।

×