ਸਰਕਾਰੀ ਸਕੂਲਾਂ ਦੇ 44 ਵਿਦਿਆਰਥੀਆਂ ਨੇ ਆਈ.ਆਈ.ਟੀਜ਼. ਵਿੱਚ ਮਾਰੀ ਐਂਟਰੀ, ਪੰਜਾਬ ਸਰਕਾਰ ਵੱਲੋਂ ਅਗਲੇ ਸਾਲ ਗਿਣਤੀ ਦੁੱਗਣੀ ਕਰਨ ਦਾ ਟੀਚਾ

by | Jun 6, 2025 | breaking news, daily, education | 0 comments

•ਆਰਥਿਕ ਤੌਰ ‘ਤੇ ਕਮਜ਼ੋਰ ਵਿਦਿਆਰਥੀਆਂ ਦੇ ਸੁਪਨੇ ਸਾਕਾਰ ਕਰਨ ਵਿੱਚ ਵਰਦਾਨ ਸਾਬਤ ਹੋ ਰਿਹਾ ‘ਪੇਸ’ ਪ੍ਰੋਗਰਾਮ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 5 ਜੂਨ:

ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੂਬੇ ਵਿੱਚ ਵਿਸ਼ਵ ਪੱਧਰੀ ਸਿੱਖਿਆ ਨੂੰ ਯਕੀਨੀ ਬਣਾ ਕੇ ਅਕਾਦਮਿਕ ਉੱਤਮਤਾ ਵੱਲ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਆਉਣ ਵਾਲੇ ਸੈਸ਼ਨ ਵਿੱਚ ਇੰਡੀਅਨ ਇੰਸਟੀਚਿਊਟਜ਼ ਆਫ ਟੈਕਨੋਲੌਜੀ (ਆਈ.ਆਈ.ਟੀਜ਼.) ਵਿੱਚ ਦਾਖਲਾ ਪ੍ਰਾਪਤ ਕਰਨ ਵਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਗਿਣਤੀ ਦੁੱਗਣੀ ਕਰਨ ਦਾ ਟੀਚਾ ਰੱਖਿਆ ਹੈ।

ਇਹ ਕਦਮ ਇਸ ਸਾਲ 44 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸਖ਼ਤ ਮੁਕਾਬਲੇ ਵਾਲੀ ਜੇ.ਈ.ਈ. (ਐਡਵਾਂਸਡ) ਪ੍ਰੀਖਿਆ ਨੂੰ ਪਾਸ ਕਰਨ ਤੋਂ ਬਾਅਦ ਚੁੱਕਿਆ ਗਿਆ ਹੈ।

ਅੱਜ ਇਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਇਸ ਸਫ਼ਲਤਾ ਦਾ ਸਿਹਰਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਪੰਜਾਬ ਅਕੈਡਮਿਕ ਕੋਚਿੰਗ ਫਾਰ ਐਕਸੀਲੈਂਸ (ਪੇਸ) ਪ੍ਰੋਗਰਾਮ ,ਜੋ ਨਵੰਬਰ 2023 ਵਿੱਚ ਸ਼ੁਰੂ ਕੀਤਾ ਗਿਆ ਸੀ, ਰਾਹੀਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਜੇਈਈ ਅਤੇ ਨੀਟ ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਨੂੰ ਪਾਸ ਕਰਨ ਦੇ ਸਮਰੱਥ ਬਣਾਉਣ ਨੂੰ ਦਿੱਤਾ।

‘ਪੇਸ’ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਮੁਫ਼ਤ ਕੋਚਿੰਗ ਪ੍ਰਦਾਨ ਕੀਤੀ ਜਾਂਦੀ ਹੈ, ਜਿਸ ਵਿੱਚ ਲਾਈਵ ਔਨਲਾਈਨ ਕਲਾਸਾਂ, ਸਵਾਲ-ਜਵਾਬ ਸੈਸ਼ਨ, ਮੌਕ ਟੈਸਟ ਅਤੇ ਰੈਜ਼ੀਡੈਂਸ਼ੀਅਲ ਕੈਂਪ ਕੋਚਿੰਗ ਸ਼ਾਮਲ ਹਨ। ਇਸ ਪਹਿਲਕਦਮੀ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ‘ਚ ਪੜ੍ਹਦੇ ਆਪਣੇ ਸਾਥੀਆਂ ਨਾਲ ਮੁਕਾਬਲਾ ਕਰਨ ਦੇ ਯੋਗ ਬਣਾ ਕੇ ਵਿੱਤੀ ਪਾੜੇ ਨੂੰ ਪੂਰਿਆ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਜੇਈਈ ਅਤੇ ਨੀਟ ਵਰਗੀਆਂ ਪ੍ਰੀਖਿਆਵਾਂ ਦੀ ਤਿਆਰੀ ‘ਤੇ ਹੋਣ ਵਾਲਾ ਖਰਚਾ- ਜੋ ਅਕਸਰ ਲੱਖਾਂ ਰੁਪਏ ਵਿੱਚ ਆਉਂਦਾ ਹੈ – ਆਰਥਿਕ ਤੌਰ ‘ਤੇ ਕਮਜ਼ੋਰ ਪਿਛੋਕੜ ਵਾਲੇ ਵਿਦਿਆਰਥੀਆਂ ਲਈ ਵੱਡੀ ਰੁਕਾਵਟ ਬਣਦਾ ਰਿਹਾ ਹੈ। ‘ਪੇਸ’ ਪ੍ਰੋਗਰਾਮ ਨੇ ਇਸ ਮਸਲੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਦਿਆਂ ਇਹ ਯਕੀਨੀ ਬਣਾਇਆ ਹੈ ਕਿ ਕੋਈ ਵੀ ਹੋਣਹਾਰ ਵਿਦਿਆਰਥੀ ਵਿੱਤੀ ਰੁਕਾਵਟਾਂ ਕਾਰਨ ਪੜ੍ਹਾਈ ਅਤੇ ਕਰੀਅਰ ਦੇ ਮੌਕਿਆਂ ਤੋਂ ਵਾਂਝਾ ਨਾ ਰਹੇ।

ਇਸ ਪਹਿਲਕਦਮੀ ਦੀ ਪ੍ਰਭਾਵਸ਼ੀਲਤਾ ਬਾਰੇ ਗੱਲ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ‘ਪੇਸ’ ਇੱਕ ਕੋਚਿੰਗ ਪ੍ਰੋਗਰਾਮ ਤੋਂ ਕਿਤੇ ਵਧਕੇ ਹੈ ਜੋ ਪੇਂਡੂ ਖੇਤਰਾਂ, ਛੋਟੇ ਕਸਬਿਆਂ ਅਤੇ ਪੱਛੜੇ ਪਿਛੋਕੜ ਵਾਲੇ ਵਿਦਿਆਰਥੀਆਂ ਨੂੰ ਆਪਣੀ ਪੂਰੀ ਸਮਰੱਥਾ ਦੀ ਵਰਤੋਂ ਦੇ ਯੋਗ ਬਣਾਉਂਦਿਆ ਇਹ ਸਾਬਤ ਕਰਦਾ ਹੈ ਕਿ ਯੋਗ ਤੇ ਸਹੀ ਸਹਾਇਤਾ ਨਾਲ, ਪ੍ਰਤਿਭਾ ਕਿਤੇ ਵੀ ਵਧ-ਫੁੱਲ ਸਕਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਯਤਨਾਂ ਨੇ ਪਹਿਲਾਂ ਹੀ ਪ੍ਰਭਾਵਸ਼ਾਲੀ ਨਤੀਜੇ ਦਿੱਤੇ ਹਨ, ਜਿਸ ਦੇ ਚਲਦਿਆਂ ਸਰਕਾਰੀ ਸਕੂਲਾਂ ਦੇ 44 ਵਿਦਿਆਰਥੀਆਂ ਨੇ ਸਖ਼ਤ ਮੁਕਾਬਲੇ ਵਾਲੀ ਜੇਈਈ ਐਡਵਾਂਸਡ ਪ੍ਰੀਖਿਆ ਨੂੰ ਸਫ਼ਲਤਾਪੂਰਵਕ ਪਾਸ ਕੀਤਾ ਹੈ।

ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਇਹ ਸਿੱਖਿਆ ਕ੍ਰਾਂਤੀ ਹੈ ਅਤੇ ਅਸੀਂ ਸਿਰਫ਼ ਮੋਹਾਲੀ, ਲੁਧਿਆਣਾ ਜਾਂ ਜਲੰਧਰ ਵਰਗੇ ਕੁਝ ਵੱਡੇ ਸ਼ਹਿਰਾਂ ‘ਤੇ ਧਿਆਨ ਕੇਂਦਰਿਤ ਨਹੀਂ ਕਰ ਰਹੇ ਸਗੋਂ ਸਾਡਾ ਉਦੇਸ਼ ਰਾਜ ਭਰ ਦੇ ਵਿਦਿਆਰਥੀਆਂ ਨੂੰ ਸਸ਼ਕਤ ਬਣਾਉਂਦਿਆਂ ਉਨ੍ਹਾਂ ਨੂੰ ਸਫ਼ਲ ਹੋਣ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨਾ ਹੈ।

ਉਨ੍ਹਾਂ ਕਿਹਾ ਕਿ ਅਸੀਂ ਵਿਦਿਆਰਥੀਆਂ ਨੂੰ ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਜ਼ਰੂਰੀ ਸਹਾਇਤਾ ਪ੍ਰਦਾਨ ਕਰਦਿਆਂ ਹੋਰ ਵਿਦਿਆਰਥੀਆਂ ਤੱਕ ਪਹੁੰਚ ਲਈ ਪ੍ਰੋਗਰਾਮ ਦੇ ਵਿਸਥਾਰ ਦੀ ਯੋਜਨਾ ਬਣਾ ਰਹੇ ਹਾਂ। ਸ. ਬੈਂਸ ਨੇ ਅੱਗੇ ਕਿਹਾ ਕਿ ਕਰੀਅਰ ਸਬੰਧੀ ਫੈਸਲਿਆਂ ਵਿੱਚ ਵਿਦਿਆਰਥੀਆਂ ਦੀ ਮਦਦ ਲਈ ਉਨ੍ਹਾਂ ਨੂੰ ਜ਼ਰੂਰੀ ਸਲਾਹ ਅਤੇ ਸੇਧ ਦੇਣ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।

ਡੱਬੀ

ਸ. ਹਰਜੋਤ ਬੈਂਸ ਨੇ ਵਿਸ਼ਵ ਵਾਤਾਵਰਣ ਦਿਵਸ ਮੌਕੇ ਅੰਬ ਦਾ ਬੂਟਾ ਲਾਇਆ

ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਵਿਸ਼ਵ ਵਾਤਾਵਰਣ ਦਿਵਸ ਮੌਕੇ ਇੱਥੇ ਪੰਜਾਬ ਭਵਨ ਵਿਖੇ ਅੰਬ ਦਾ ਬੂਟਾ ਲਾਇਆ।

ਲੋਕਾਂ ਨੂੰ ਵਾਤਾਵਰਣ ਦੀ ਸੁਰੱਖਿਆ ਲਈ ਵੱਧ ਤੋਂ ਵੱਧ ਬੂਟੇ ਲਾਉਣ ਦੀ ਅਪੀਲ ਕਰਦਿਆਂ ਉਨ੍ਹਾਂ ਨੇ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ‘ਤੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਇਸ ਮਹੀਨੇ ਸਰਕਾਰੀ ਸਕੂਲਾਂ ਵਿੱਚ 96,000 ਤੋਂ ਵੱਧ ਬੂਟੇ ਅਤੇ ਹਜ਼ਾਰਾਂ ਟ੍ਰੀ ਗਾਰਡ ਲਾਏ ਗਏ ਹਨ। ਇਹ ਪਹਿਲ ਪੰਜਾਬ ਸਰਕਾਰ ਦੇ ਹਰਿਆਲੀ ਅਧੀਨ ਰਕਬੇ ਨੂੰ ਵਧਾਉਣ ਅਤੇ ਵਾਤਾਵਰਣ ਸੰਭਾਲ ਨੂੰ ਉਤਸ਼ਾਹਿਤ ਕਰਨ ਦੇ ਵਿਆਪਕ ਯਤਨਾਂ ਦਾ ਹਿੱਸਾ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...