ਸਰਹੱਦ ਪਾਰੋਂ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਵਿੱਚ ਸ਼ਾਮਲ ਛੇ ਵਿਅਕਤੀ 4 ਕਿਲੋ ਹੈਰੋਇਨ, ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ

by | Sep 26, 2025 | breaking news, crime, daily | 0 comments

ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨੀ ਹੈਂਡਲਰ ਸ਼ਾਹ ਦੇ ਸੰਪਰਕ ਵਿੱਚ ਸਨ ਗ੍ਰਿਫ਼ਤਾਰ ਕੀਤੇ ਮੁਲਜ਼ਮ

ਪਾਕਿਸਤਾਨੀ ਤਸਕਰਾਂ ਵੱਲੋਂ ਖੇਮਕਰਨ ਅਤੇ ਫਿਰੋਜ਼ਪੁਰ ਸੈਕਟਰਾਂ ਵਿੱਚ ਡਰੋਨ ਰਾਹੀਂ ਪਹੰੁਚਾਈ ਜਾ ਰਹੀ ਸੀ ਹੈਰੋਇਨ ਅਤੇ ਹਥਿਆਰਾਂ ਦੀ ਖੇਪ : ਸੀ.ਪੀ. ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਚੰਡੀਗੜ੍ਹ/ਅੰਮ੍ਰਿਤਸਰ, 25 ਸਤੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਖੁਫੀਆ ਇਤਲਾਹ ‘ਤੇ ਕਾਰਵਾਈ ਕਰਦਅਿਾਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਵੱਡੇ ਨਸ਼ਾ ਅਤੇ ਹਥਿਆਰ ਤਸਕਰੀ ਨੈੱਟਵਰਕ ਦੇ ਛੇ ਕਾਰਕੁਨਾਂ ਨੂੰ , 4.03 ਕਿਲੋ ਹੈਰੋਇਨ ਅਤੇ 2 ਅਤਿ-ਆਧੁਨਿਕ ਪਿਸਤੌਲਾਂ ਨਾਲ ਗ੍ਰਿਫ਼ਤਾਰ ਕਰਕੇ, ਗਿਰੋਹ ਨੂੰ ਬੇਅਸਰ ਕਰ ਦਿੱਤਾ ਹੈ।ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਿਰੋਜ਼ਪੁਰ ਦੇ ਪਿੰਡ ਮੁੱਲਾ ਰਹੀਮਾ ਉਤਾਰ ਦੇ ਰਹਿਣ ਵਾਲੇ ਜਗੀਰ ਸਿੰਘ ਉਰਫ਼ ਸੁੱਚਾ (35), ਫਿਰੋਜ਼ਪੁਰ ਦੇ ਪਿੰਡ ਚਾਹ ਬੋਹੜੀਆ ਦੇ ਰਹਿਣ ਵਾਲੇ ਅੰਗਰੇਜ ਸਿੰਘ (20), ਤਰਨਤਾਰਨ ਦੇ ਮਸਤਗੜ੍ਹ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ (30), ਤਰਨਤਾਰਨ ਦੇ ਮਸਤਗੜ੍ਹ ਦੇ ਰਹਿਣ ਵਾਲੇ ਪਲਵਿੰਦਰ ਸਿੰਘ (35), ਫਿਰੋਜ਼ਪੁਰ ਦੀ ਘਿੰਨੀਵਾਲਾ ਕੈਨਾਲ ਕਲੋਨੀ ਦੇ ਰਹਿਣ ਵਾਲੇ ਲਖਵਿੰਦਰ ਸਿੰਘ ਉਰਫ਼ ਲੱਕੀ (24) ਅਤੇ ਫਿਰੋਜ਼ਪੁਰ ਦੀ ਨੌਰੰਗ ਕੇ ਸਿਆਲ ਕੈਨਾਲ ਕਲੋਨੀ ਦੇ ਰਹਿਣ ਵਾਲੇ ਬਲਜਿੰਦਰ ਸਿੰਘ (42) ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ 9 ਐਮ.ਐਮ. ਗਲੌਕ ਅਤੇ ਇੱਕ .30 ਬੋਰ ਪਿਸਤੌਲ ਸ਼ਾਮਲ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਸਥਿਤ ਹੈਂਡਲਰ ਸ਼ਾਹ ਦੇ ਸੰਪਰਕ ਵਿੱਚ ਸਨ। ਉਨ੍ਹਾਂ ਕਿਹਾ ਕਿ ਮੁਲਜ਼ਮ, ਖੇਮਕਰਨ ਅਤੇ ਫਿਰੋਜ਼ਪੁਰ ਖੇਤਰਾਂ ਵਿੱਚ ਪਾਕਿ-ਤਸਕਰਾਂ ਦੁਆਰਾ ਡਰੋਨ ਰਾਹੀਂ ਭੇਜੀ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਪ੍ਰਾਪਤ ਕਰਦੇ ਸਨ, ਜੋ ਅੱਗੇ ਅੰਮ੍ਰਿਤਸਰ ਖੇਤਰ ਵਿੱਚ ਸਪਲਾਈ ਕੀਤੀ ਜਾਂਦੀ ਸੀ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਪੂਰੇ ਗਠਜੋੜ ਦਾ ਪਰਦਾਫਾਸ਼ ਕਰਨ ਲਈ ਅਗਲੇ -ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਖੁਫੀਆ ਇਤਲਾਹ ‘ਤੇ ਕਾਰਵਾਈ ਕਰਦਿਆ ਸ਼ੱਕੀ ਜਗੀਰ ਅਤੇ ਅੰਗਰੇਜ – ਜੋ ਕਿ ਚਚੇਰੇ ਭਰਾ ਹਨ ਅਤੇ ਫਿਰੋਜ਼ਪੁਰ ਵਿੱਚ ਇੱਕ ਢਾਬਾ ਚਲਾਉਂਦੇ ਹਨ – ਨੂੰ ਪਹਿਲੋਂ 220 ਗ੍ਰਾਮ ਹੈਰੋਇਨ ਅਤੇ ਇੱਕ ਗਲੌਕ ਪਿਸਤੌਲ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਦੋਵਾਂ ਵਿਅਕਤੀਆਂ ਦੀ ਹੋਰ ਜਾਂਚ ਅਤੇ ਖੁਲਾਸੇ ਉਪਰੰਤ ਮੁਲਜ਼ਮ ਗੁਰਪ੍ਰੀਤ, ਪਲਵਿੰਦਰ, ਲਖਵਿੰਦਰ ਅਤੇ ਬਲਜਿੰਦਰ ਨੂੰ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਗਿਆ ।

ਸੀ.ਪੀ. ਨੇ ਕਿਹਾ ਕਿ ਜਗੀਰ, ਪਲਵਿੰਦਰ ਅਤੇ ਗੁਰਪ੍ਰੀਤ ਦੇ ਖੁਲਾਸੇ `ਤੇ, ਇੱਕ .30 ਬੋਰ ਪਿਸਤੌਲ ਸਮੇਤ 2.813 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਲਖਵਿੰਦਰ ਅਤੇ ਬਲਜਿੰਦਰ ਤੋਂ ਹੋਰ ਪੁੱਛਗਿੱਛ ਕਰਨ `ਤੇ 1 ਕਿਲੋ ਹੈਰੋਇਨ ਦੀ ਹੋਰ ਬਰਾਮਦਗੀ ਹੋਈ, ਜਿਸ ਨਾਲ ਕੁੱਲ ਬਰਾਮਦਗੀ 4.03 ਕਿਲੋਗ੍ਰਾਮ ਹੋ ਗਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧ ਵਿੱਚ, ਪੁਲਿਸ ਸਟੇਸ਼ਨ ਗੇਟ ਇਸਲਾਮਾਬਾਦ ਅੰਮ੍ਰਿਤਸਰ ਵਿਖੇ ਧਾਰਾ 21(ਬੀ)(ਸੀ) ਅਤੇ 29 ਐਨਡੀਪੀਐਸ ਐਕਟ ਅਤੇ ਅਸਲਾ ਐਕਟ ਦੀ ਧਾਰਾ 25(1) ਤਹਿਤ ਐਫਆਈਆਰ ਨੰਬਰ 286 ਮਿਤੀ 21.09.2025 ਕੇਸ ਦਰਜ ਕੀਤਾ ਗਿਆ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...