ਸਵਾ ਤਿੰਨ ਸਾਲ ਤੋਂ ਸਰਕਾਰ ਨਹੀਂ, ਸਰਕਸ ਚਲਾ ਰਹੇ ਨੇ ਭਗਵੰਤ ਮਾਨ:- ਅਸ਼ਵਨੀ

by | Jul 13, 2025 | breaking news, daily, politics | 0 comments

ਜਿਸ ਭਾਸ਼ਾ ਵਿੱਚ ਬੋਲਣਗੇ ਮਾਨ, ਉਸੇ ਵਿੱਚ ਜਵਾਬ ਦੇਵੇਗੀ ਪੰਜਾਬ ਭਾਜਪਾ:- ਅਸ਼ਵਨੀ

ਚੰਡੀਗੜ੍ਹ, 13 ਜੁਲਾਈ
ਸਵਾ ਤਿੰਨ ਸਾਲ ਤੋਂ ਪੰਜਾਬ ਵਿੱਚ ਸਰਕਾਰ ਨਹੀਂ, ਸਰਕਸ ਚਲਾ ਰਹੇ ਨੇ ਮੁੱਖਮੰਤਰੀ ਭਗਵੰਤ ਮਾਨ। ਇਹ ਕਹਿਣਾ ਹੈ ਭਾਜਪਾ ਪੰਜਾਬ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ, ਜਿਨ੍ਹਾਂ ਨੇ ਐਤਵਾਰ ਨੂੰ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ, ਕੌਮੀ ਸਕੱਤਰ ਭਾਜਪਾ ਨਰੇਂਦਰ ਸਿੰਘ ਰੈਨਾ, ਮੈਂਬਰ ਸੰਸਦੀਯ ਬੋਰਡ ਭਾਜਪਾ ਇਕਬਾਲ ਸਿੰਘ ਲਾਲਪੁਰਾ, ਸਾਂਸਦ ਰਾਜਸਭਾ ਸਰਦਾਰ ਸਤਨਾਮ ਸਿੰਘ ਸੰਧੂ, ਸੂਬਾ ਮਹਾਂਮੰਤਰੀ ਸੰਗਠਨ ਮੰਥਰੀ ਸ਼੍ਰੀਨਿਵਾਸ ਸੁਲੂ, ਸਾਬਕਾ ਸੂਬਾ ਪ੍ਰਧਾਨ ਮਨੋਰੰਜਨ ਕਾਲੀਆ, ਅਵਿਨਾਸ਼ ਰਾਏ ਖੰਨਾ, ਵਿਜੇ ਸੰਪਲਾ, ਸ਼ਵੇਤ ਮਲਿਕ ਅਤੇ ਪ੍ਰਦੇਸ਼ ਭਰ ਤੋਂ ਆਏ ਹਜ਼ਾਰਾਂ ਕਾਰਜਕਰਤਾਵਾਂ ਦੀ ਮੌਜੂਦਗੀ ਵਿੱਚ ਕਾਰਜਕਾਰੀ ਸੂਬਾ ਪ੍ਰਧਾਨ ਦੇ ਤੌਰ ‘ਤੇ ਜ਼ਿੰਮੇਵਾਰੀ ਸੰਭਾਲੀ।

ਇਸ ਮੌਕੇ ‘ਤੇ ਸਾਬਕਾ ਕੇਂਦਰੀ ਮੰਤਰੀ ਮਹਾਰਾਣੀ ਪਰਨੀਤ ਕੌਰ ਤੇ ਸੋਮ ਪ੍ਰਕਾਸ਼, ਸਾਬਕਾ ਡਿਪਟੀ ਸਪੀਕਰ ਲੋਕਸਭਾ ਚਰਨਜੀਤ ਸਿੰਘ ਅਟਵਾਲ, ਸਾਬਕਾ ਘਟ ਗਿਣਤੀ ਦੇ ਵਾਈਸ ਚੇਅਰਮੈਨ ਮਨਜੀਤ ਸਿੰਘ ਰਾਏ, ਸਾਬਕਾ ਮੰਤਰੀ ਮਨਪ੍ਰੀਤ ਬਾਦਲ, ਤਿਕਸ਼ਣ ਸੂਦ, ਸੁਰਜੀਤ ਜਯਾਨੀ, ਰਾਣਾ ਗੁਰਮੀਤ ਸਿੰਘ ਸੋਢੀ, ਦੀਨੇਸ਼ ਬੱਬੂ ਦੇ ਨਾਲ-ਨਾਲ ਸਾਬਕਾ ਸਾਂਸਦ ਸੁਸ਼ੀਲ ਰਿੰਕੂ, ਸਾਬਕਾ ਵਿਧਾਇਕ ਕੇ.ਡੀ. ਭੰਡਾਰੀ, ਸੀਮਾ ਦੇਵੀ, ਸ਼ੀਤਲ ਅੰਗੁਰਾਲ, ਅਰਵਿੰਦ ਖੰਨਾ, ਫਤਹਿ ਜੰਗ ਬਾਜਵਾ, ਸਰਬਜੀਤ ਸਿੰਘ ਮੱਕੜ, ਅਸ਼ਵਨੀ ਸੇਖੜੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।

ਜਿਸ ਤਰ੍ਹਾਂ ਸਰਕਸ ਵਿੱਚ ਕਰਤਬ ਦਿਖਾ ਕੇ ਕਲਾਕਾਰ ਲੋਕਾਂ ਦਾ ਧਿਆਨ ਉਹਨਾਂ ਦੀਆਂ ਜ਼ਿੰਦਗੀ ਦੀਆਂ ਅਸਲ ਚੁਣੌਤੀਆਂ ਤੋਂ ਭਟਕਾਉਂਦੇ ਨੇ, ਉਸੇ ਤਰ੍ਹਾਂ ਭਗਵੰਤ ਮਾਨ ਪਿਛਲੇ 3 ਸਾਲ 4 ਮਹੀਨਿਆਂ ਤੋਂ ਬੇਵਜਹ ਦੇ ਮੁੱਦੇ ਖੜ੍ਹੇ ਕਰਕੇ ਪੰਜਾਬੀਆਂ ਦਾ ਧਿਆਨ ਅਸਲ ਮੁੱਦਿਆਂ ਤੋਂ ਭਟਕਾ ਰਹੇ ਨੇ।

ਬੇਅਦਬੀ ‘ਤੇ ਵਿਧਾਨਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਵਾਲੇ ਭਗਵੰਤ ਮਾਨ ਦੱਸਣ ਕਿ 12 ਜਨਵਰੀ 2022 ਨੂੰ ਬੇਅਦਬੀ ‘ਤੇ ਅਰਵਿੰਦ ਕੇਜਰੀਵਾਲ ਦੁਆਰਾ ਕੀਤੇ ਵਾਅਦੇ ਨੂੰ ਪੂਰਾ ਕਰਨ ਤੋਂ ਕਿਸਨੇ ਰੋਕਿਆ? ਜਿਸ ਵਿੱਚ ਕੇਜਰੀਵਾਲ ਨੇ ਕਿਹਾ ਸੀ, “30 ਦਿਨਾਂ ਵਿੱਚ ਬਰਗਾੜੀ ਅਤੇ ਹੋਰ ਬੇਅਦਬੀ ਮਾਮਲਿਆਂ ਵਿੱਚ ਫਾਸਟ ਟ੍ਰੈਕ ਕੋਰਟ ਰਾਹੀਂ ਇਨਸਾਫ਼ ਮਿਲੇਗਾ।”

ਆਮ ਆਦਮੀ ਪਾਰਟੀ ਦਾ ਮੁੱਖ ਚੋਣ ਵਾਅਦਾ ਕਿ “ਸੱਤਾ ਮਿਲਦੇ ਹੀ 30 ਦਿਨਾਂ ਵਿੱਚ ਨਸ਼ਾ ਖ਼ਤਮ ਕਰ ਦੇਣਗੇ” ਦੀ ਨਾਕਾਮਯਾਬੀ ਨੂੰ ਲੁਕਾਉਣ ਲਈ ਸਰਕਸ ਕਰਦਿਆਂ ਮਾਨ ਨੇ “ਯੁੱਧ ਨਸ਼ੇ ਵਿਰੁੱਧ” ਛੇੜ ਕੇ ਲੋਕਾਂ ਦਾ ਧਿਆਨ ਭਟਕਾਇਆ। ਨਸ਼ਾ ਕਾਰੋਬਾਰ ਵਿੱਚ ਸ਼ਾਮਲ ਵੱਡੀਆਂ ਮੱਛਲੀਆਂ ਨੂੰ ਪਕੜਨ ਦਾ ਵਾਅਦਾ ਕੀਤਾ, ਪਰ ਜਦੋਂ ਰਾਜ ਸਭਾ ਸਾਂਸਦ ਰਾਘਵ ਚੜ੍ਹਾ ‘ਤੇ ਆਪ ਪਾਰਟੀ ਦੇ ਵਿਧਾਇਕ ਨੇ ਇਲਜ਼ਾਮ ਲਗਾਏ, ਤਾਂ ਧਿਆਨ ਭਟਕਾਉਣ ਲਈ “ਯੁੱਧ ਨਸ਼ੇ ਵਿਰੁੱਧ” ਛੇੜ ਦਿੱਤਾ।

ਮੁੱਖਮੰਤਰੀ ਭਗਵੰਤ ਮਾਨ ਤੋਂ ਕੋਈ ਏਹ ਨਾ ਪੁੱਛੇ ਕਿ ਪੰਜਾਬ ਵਿਧਾਨਸਭਾ ਵਿੱਚ ਜਿਨ੍ਹਾਂ ਕਾਂਗਰਸ ਦੇ ਚਾਰ ਵੱਡੇ ਨੇਤਾਵਾਂ ਦੇ ਭ੍ਰਿਸ਼ਟਾਚਾਰ ਦੇ ਸਬੂਤ ਹੋਣ ਦਾ ਦਾਅਵਾ ਕੀਤਾ ਸੀ, ਉਨ੍ਹਾਂ ‘ਤੇ ਕਾਰਵਾਈ ਕਿਉਂ ਨਹੀਂ ਹੋ ਰਹੀ? ਇਸ ਲਈ ਭ੍ਰਿਸ਼ਟਾਚਾਰ ‘ਤੇ ਸਰਕਸ ਕੀਤੀ ਜਾ ਰਹੀ ਹੈ।

ਬੀ.ਬੀ.ਐੱਮ.ਬੀ. (ਭਾਖੜਾ ਬਿਆਸ ਮੈਨੇਜਮੈਂਟ ਬੋਰਡ) ਦੇ ਮੁੱਦੇ ‘ਤੇ ਪੰਜਾਬੀ ਇਹ ਨਹੀਂ ਪੁੱਛਣ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਵਿੱਚ ਪੰਜਾਬ ਦੇ ਹਿੱਤਾਂ ਦੀ ਰੱਖਿਆ ਲਈ ਜ਼ਰੂਰੀ 2550 ਖਾਲੀ ਪਦ ਕਿਉਂ ਨਹੀਂ ਭਰੇ? ਇਸ ਲਈ ਕੇਂਦਰੀ ਸੁਰੱਖਿਆ ਬਲਾਂ (CISF) ਦੀ ਨਿਯੁਕਤੀ ਨੂੰ ਨੀਤੀ ਆਯੋਗ, ਕੈਬਨਿਟ ਮੀਟਿੰਗ, ਵਿਧਾਨਸਭਾ ਵਿੱਚ ਪ੍ਰਸਤਾਵ ਪਾਸ ਕਰਕੇ ਮੁੱਦਾ ਬਣਾਇਆ ਜਾ ਰਿਹਾ ਹੈ। ਬੀ.ਬੀ.ਐੱਮ.ਬੀ. ਦੀ ਬੋਰਡ ਮੀਟਿੰਗ ਵਿੱਚ ਇਤਰਾਜ਼ ਜਤਾ ਕੇ ਹੀ ਸੀ.ਆਈ.ਐੱਸ.ਐੱਫ. ਦੀ ਨਿਯੁਕਤੀ ਰੋਕੀ ਜਾ ਸਕਦੀ ਸੀ।

ਲੈਂਡ ਪੂਲਿੰਗ ਦੇ ਵਿਰੁੱਧ ਪੰਜਾਬ ਭਰ ਵਿੱਚ ਕਿਸਾਨਾਂ ਅਤੇ ਭਾਜਪਾ ਦੁਆਰਾ ਕੀਤੇ ਜਾ ਰਹੇ ਵਿਰੋਧ ਤੋਂ ਧਿਆਨ ਭਟਕਾਉਣ ਲਈ ਵਿਧਾਨਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ।

ਕਾਨੂੰਨ-ਵਿਵਸਥਾ ਦੀ ਹਾਲਤ ਪੰਜਾਬ ਵਿੱਚ ਖ਼ਰਾਬ ਹੈ—ਗੈਂਗਸਟਰ ਰਾਜ ਕਰ ਰਹੇ ਨੇ, ਵਪਾਰੀਆਂ ਨੂੰ ਫਿਰੌਤੀਆਂ ਦੀਆਂ ਧਮਕੀਆਂ, ਦਿਨਦਹਾੜੇ ਕਤਲ, ਸੜਕਾਂ – ਗਲੀਆਂ ਚ ਔਰਤਾਂ ਦੇ ਗਹਿਣੇ ਲੁੱਟੇ ਜਾ ਰਹੇ ਨੇ, ਪੁਲਿਸ ਹਿਰਾਸਤ ਵਿੱਚ ਮੌਤਾਂ ਹੋ ਰਹੀਆਂ ਨੇ, ਫਰਜ਼ੀ ਮੁਕਾਬਲਿਆਂ ਦੇ ਇਲਜ਼ਾਮ ਲੱਗ ਰਹੇ ਨੇ—ਇਹਨਾਂ ਸਾਰੇ ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਸਰਕਸ ਕੀਤੀ ਜਾ ਰਹੀ ਹੈ।

ਭਗਵੰਤ ਮਾਨ ਇਹ ਭੁੱਲ ਗਏ ਨੇ ਕਿ ਉਹ ਇੱਕ ਸਟੇਜ ਕਲਾਕਾਰ ਨਹੀਂ, ਸਗੋਂ ਪੰਜਾਬ ਦੇ ਸੰਵਿਧਾਨਿਕ ਪਦ ‘ਤੇ ਬੈਠੇ ਮੁੱਖਮੰਤਰੀ ਨੇ। ਅਸ਼ਵਨੀ ਨੇ ਆਖਿਰ ਚ ਕਿਹਾ ਕਿ “ਜਿਸ ਭਾਸ਼ਾ ਵਿੱਚ ਭਗਵੰਤ ਮਾਨ ਬੋਲਣਗੇ, ਉਸੇ ਭਾਸ਼ਾ ਵਿੱਚ ਚਾਰ ਗੁਣਾ ਬਧਾ ਕੇ ਪੰਜਾਬ ਭਾਜਪਾ ਸੜਕਾਂ ‘ਤੇ ਉਨ੍ਹਾਂ ਨੂੰ ਜਵਾਬ ਦੇਵੇਗੀ।”

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...