ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਪ੍ਰਚਾਰਕ ਜਥਿਆਂ ਨਾਲ ਮੀਟਿੰਗ

by | Feb 6, 2026 | breaking news, daily | 0 comments

*ਸ਼ਤਾਬਦੀ ਨੂੰ ਸਮਰਪਿਤ ਇਲਾਕੇ ਦੇ ਪਿੰਡਾਂ ਅੰਦਰ ਗੁਰਮਤਿ ਸਮਾਗਮ ਕਰਕੇ ਸੰਗਤਾਂ ਨੂੰ ਪ੍ਰੇਰਿਤ ਕੀਤਾ ਜਾਵੇਗਾ – ਸ. ਕੁਲਵੰਤ ਸਿੰਘ ਮੰਨਣ*
ਅੰਮ੍ਰਿਤਸਰ, 5 ਫਰਵਰੀ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ 14 ਮਾਰਚ 2026 ਨੂੰ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ, ਪਿੰਡ ਵਾਂ, ਜ਼ਿਲ੍ਹਾ ਤਰਨ ਤਾਰਨ ਵਿਖੇ ਖਾਲਸਾਈ ਪਰੰਪਰਾਵਾਂ ਅਨੁਸਾਰ ਮਨਾਉਣ ਅਤੇ ਸ਼ਤਾਬਦੀ ਨੂੰ ਯਾਦਗਾਰੀ ਬਣਾਉਣ ਲਈ ਇਲਾਕੇ ਦੇ ਪਿੰਡਾਂ ਅੰਦਰ ਗੁਰਮਤਿ ਸਮਾਗਮ ਕਰਕੇ ਸੰਗਤਾਂ ਨੂੰ ਪ੍ਰੇਰਿਤ ਕੀਤਾ ਜਾਵੇਗਾ। ਇਸ ਸਬੰਧ ਵਿੱਚ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਵਿਖੇ ਇਲਾਕੇ ਦੇ ਪਤਵੰਤਿਆਂ, ਪ੍ਰਚਾਰਕ, ਢਾਡੀ ਤੇ ਕਵੀਸ਼ਰ ਸਿੰਘਾਂ ਨਾਲ ਵਿਸ਼ੇਸ਼ ਇਕੱਤਰਤਾ ਕੀਤੀ।
ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਮੁੱਖ ਸਮਾਗਮ 14 ਮਾਰਚ ਨੂੰ ਹੋਵੇਗਾ, ਜਿਸ ਵਿਚ ਸਿੰਘ ਸਾਹਿਬਾਨ, ਤਖ਼ਤ ਸਾਹਿਬਾਨ ਦੇ ਜਥੇਦਾਰ ਸਾਹਿਬਾਨ ਅਤੇ ਸਿੱਖ ਕੌਮ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰੀ ਭਰਨਗੀਆਂ। ਉਨ੍ਹਾਂ ਕਿਹਾ ਕਿ ਇਸ ਸ਼ਤਾਬਦੀ ਦਾ ਸੁਨੇਹਾ ਘਰ ਘਰ ਤੱਕ ਪਹੁੰਚਾਉਣ ਲਈ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਜਥੇ ਹਲਕੇ ਦੇ ਪਿੰਡ ਪਿੰਡ ਤੱਕ ਪਹੁੰਚ ਕੇ ਸੰਗਤਾਂ ਨੂੰ ਪ੍ਰੇਰਿਤ ਕਰਨਗੇ। ਉਨ੍ਹਾਂ ਸੰਗਤਾਂ ਨੂੰ ਸ਼ਤਾਬਦੀ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਤੋਂ ਇਲਾਵਾ ਇੰਚਾਰਜ ਸ. ਬਹਾਲ ਸਿੰਘ, ਮੈਨੇਜਰ ਸ. ਜੱਜ ਸਿੰਘ, ਮੈਨੇਜਰ ਸ. ਧਰਮਿੰਦਰ ਸਿੰਘ ਮਾਨੋਚਾਹਲ, ਪ੍ਰਚਾਰਕ ਕਮ ਨਿਗਰਾਨ ਭਾਈ ਬਲਵੰਤ ਸਿੰਘ ਐਨੋਕੋਟ, ਭਾਈ ਲਖਮੀਰ ਸਿੰਘ ਕੱਕਾ ਕੰਡਿਆਲਾ, ਭਾਈ ਹਰਜੀਤ ਸਿੰਘ ਸੁਲਤਾਨਪੁਰ ਲੋਧੀ, ਭਾਈ ਗੁਰਨਾਮ ਸਿੰਘ ਦੁਰਾਂਗਲਾ, ਭਾਈ ਵਰਿਆਮ ਸਿੰਘ, ਪ੍ਰਚਾਰਕ ਭਾਈ ਸੁਖਵਿੰਦਰ ਸਿੰਘ, ਭਾਈ ਸੁਖਪਾਲ ਸਿੰਘ ਠੱਟਾ, ਭਾਈ ਅਵਤਾਰ ਸਿੰਘ, ਭਾਈ ਗੁਰਬਚਨ ਸਿੰਘ ਕਲਸੀਆਂ, ਭਾਈ ਹਰਪ੍ਰੀਤ ਸਿੰਘ ਵਡਾਲਾ, ਭਾਈ ਹਰਪ੍ਰੀਤ ਸਿੰਘ ਜੰਡਿਆਲਾ, ਭਾਈ ਜੱਗ ਸਿੰਘ, ਭਾਈ ਰਣਜੀਤ ਸਿੰਘ ਵੜੈਚ, ਭਾਈ ਗੁਰਵਿੰਦਰ ਸਿੰਘ ਵੜੈਚ, ਭਾਈ ਗੁਰਵਿੰਦਰ ਸਿੰਘ ਖੋਦੇ ਬੇਟ, ਭਾਈ ਰਾਜਵੀਰ ਸਿੰਘ ਮੰਡਿਆਲਾ, ਭਾਈ ਦਿਲਬਾਗ ਸਿੰਘ ਭੰਗਾਲੀ, ਭਾਈ ਦਿਲਬਾਗ ਸਿੰਘ ਸਭਰਾ, ਭਾਈ ਮਨਦੀਪ ਸਿੰਘ, ਭਾਈ ਗੁਰਵਿੰਦਰ ਸਿੰਘ, ਕਵੀਸ਼ਰ ਭਾਈ ਬਲਵੰਤ ਸਿੰਘ ਢੱਡੇ, ਭਾਈ ਸਤਨਾਮ ਸਿੰਘ, ਭਾਈ ਰਣਜੀਤ ਸਿੰਘ, ਭਾਈ ਗੁਰਿੰਦਰਪਾਲ ਸਿੰਘ, ਭਾਈ ਨਰਿੰਦਰ ਸਿੰਘ, ਭਾਈ ਜਸਵਿੰਦਰ ਸਿੰਘ, ਭਾਈ ਕੁਲਵੰਤ ਸਿੰਘ, ਢਾਡੀ ਭਾਈ ਜਸਬੀਰ ਸਿੰਘ, ਭਾਈ ਗੁਰਸੇਵਕਜੀਤ ਸਿੰਘ, ਭਾਈ ਮਲਕੀਤ ਸਿੰਘ ਆਦਿ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...