ਸ਼ਹੀਦ ਸਾਡੇ ਦੇਸ਼ ਅਤੇ ਕੌਮ ਦਾ ਸਰਮਾਇਆ, ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ-ਰਾਜਪਾਲ

by | Aug 24, 2026 | breaking news, daily, politics | 0 comments

ਵਿਲੇਜ਼ ਡਿਫੈਂਸ ਕਮੇਟੀਆਂ ਨਾਲ ਮੀਟਿੰਗ ਕਰਕੇ ਇਸ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਦੀ ਗੱਲ ਕਹੀ

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸ਼ਹੀਦੀ ਸਮਾਰਕ ਆਸਫਵਾਲਾ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀ ਤੇ ਸਰਕਾਰੀ ਪ੍ਰਾਇਮਰੀ ਸਕੂਲ ਆਵਾ ਵਿਖੇ ਪੇਂਡੂ ਰੱਖਿਆ ਕਮੇਟੀਆਂ ਦੇ ਮੈਂਬਰਾਂ ਨਾਲ ਕੀਤੀ ਮੀਟਿੰਗ

ਸ਼ਹੀਦ ਸਾਡੇ ਦੇਸ਼ ਅਤੇ ਕੌਮ ਦਾ ਸਰਮਾਇਆ ਹਨ ਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਇਹ ਪ੍ਰਗਟਾਵਾ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਸ਼ਹੀਦੀ ਸਮਾਰਕ ਆਸਫਵਾਲਾ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕੀਤਾ।

ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਸਾਡੇ ਸ਼ਹੀਦਾਂ ਨੇ ਸਾਡੇ ਦੇਸ਼ ਨੂੰ ਆਜ਼ਾਦ ਕਰਵਾਉਣ ਵਿੱਚ ਆਪਣੀਆਂ ਜਾਨਾਂ ਦੀ ਵੀ ਪਰਵਾਹ ਨਹੀਂ ਕੀਤੀ ਤੇ ਫਾਜ਼ਿਲਕਾ ਵਿਖੇ ਆਸਫਵਾਲਾ ਵਿਖੇ ਸਥਿਤ ਸ਼ਹੀਦੀ ਸਮਾਰਕ ਇਹ ਸੰਕੇਤ ਹੈ ਕਿ ਕਿਸ ਤਰ੍ਹਾਂ ਸਾਡੀਆਂ ਜਵਾਨ ਬਹਾਦਰ ਫੌਜਾਂ ਨੇ ਗੁਆਂਢੀ ਦੇਸ਼ ਤੋਂ ਸਾਡੀ ਰੱਖਿਆ ਕੀਤੀ। ਉਨ੍ਹਾਂ ਕਿਹਾ ਕਿ ਸਰਹੱਦਾਂ ‘ਤੇ ਦੇਸ਼ ਦੀ ਰੱਖਿਆ ਲਈ ਹਰ ਵੇਲੇ ਤਾਇਨਾਤ ਫੋਜ਼ ਦੇ ਜਵਾਨਾਂ ਵੱਲੋਂ ਨਿਭਾਈ ਜਾ ਰਹੀ ਲਾਮਿਸਾਲ ਡਿਊਟੀ ਨੂੰ ਹਰੇਕ ਦੇਸ਼ ਵਾਸੀ ਸਿਜਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਪਰਿਵਾਰਾਂ ਨੂੰ ਅਸੀਂ ਤੈਅ ਦਿਲੋਂ ਸਲਾਮ ਕਰਦੇ ਹਾਂ। ਉਨ੍ਹਾਂ ਕਿਹਾ ਕਿ ਸਾਡੀ ਨੌਜਵਾਨ ਪੀੜ੍ਹੀ ਨੂੰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਚਾਹੀਦਾ ਹੈ ਤੇ ਅੱਗੇ ਹੋ ਕੇ ਦੇਸ਼ ਦੇ ਪ੍ਰਤੀ ਆਪਣਾ ਫਰਜ਼ ਨਿਭਾਉਣਾ ਚਾਹੀਦਾ ਹੈ।

ਇਸ ਤੋਂ ਪਹਿਲਾ ਬੀਤੇ ਦਿਨ ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਪਹੁੰਚ ਕੇ ਪੇਂਡੂ ਰੱਖਿਆ ਕਮੇਟੀਆਂ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਸੰਬੋਧਨ ਕੀਤਾ।ਉਨ੍ਹਾਂ ਵਿਲੇਜ਼ ਡਿਫੈਂਸ ਕਮੇਟੀਆਂ ਦੇ ਨਾਲ ਬੈਠਕ ਦੌਰਾਨ ਬਾਰਡਰ ਏਰੀਏ ਦੇ ਹਾਲਾਤ ਜਾਣੇ ਗਏ ਅਤੇ ਜਿਹੜੀਆਂ ਲੋਕਾਂ ਦੀਆਂ ਜ਼ਰੂਰਤਾਂ, ਮੁਸ਼ਕਲਾਂ ਅਤੇ ਮੰਗਾਂ ਸਨ, ਉਹਨਾਂ ਦੇ ਬਾਰੇ ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਕਈ ਨਵੀਆਂ ਜਾਣਕਾਰੀਆਂ ਵੀ ਲੋਕਾਂ ਨਾਲ ਸਾਂਝੀਆਂ ਕੀਤੀਆਂ ਗਈਆਂ। ਇਸ ਦੌਰਾਨ ਉਹਨਾਂ ਪੇਂਡੂ ਰੱਖਿਆ ਕਮੇਟੀਆਂ ਦੇ ਮੈਂਬਰਾਂ ਤੋਂ ਇਸ ਮੁਹਿੰਮ ਨੂੰ ਹੋਰ ਬਿਹਤਰ ਢੰਗ ਨਾਲ ਚਲਾਉਣ ਲਈ ਸੁਝਾਅ ਵੀ ਲਏ।

ਉਨ੍ਹਾਂ ਕਿਹਾ ਕਿ ਪੇਂਡੂ ਰੱਖਿਆ ਕਮੇਟੀਆਂ ਦੀ ਭੂਮਿਕਾ ਨਸ਼ਾ ਵਿਰੋਧੀ ਮੁਹਿੰਮ ਵਿਚ ਬਹੁਤ ਮਹੱਤਵਪੂਰਨ ਹੈ ਅਤੇ ਉਹ ਤਕੜੇ ਹੋ ਕੇ ਆਪਣੇ ਪਿੰਡਾਂ ਦੀ ਨਿਗਰਾਨੀ ਕਰਨ। ਉਨ੍ਹਾਂ ਕਮੇਟੀ ਮੈਂਬਰਾਂ ਨੂੰ ਕਿਹਾ ਕਿ ਉਹ ਆਪਣੇ ਪਿੰਡਾਂ ਵਿੱਚ ਪੂਰੀ ਤਰ੍ਹਾਂ ਨਿਗਰਾਨੀ ਰੱਖਣ ਅਤੇ ਉਹਨਾਂ ਦੇ ਪਿੰਡ ਦੇ ਨੌਜਵਾਨ ਕਿਸ ਦਿਸ਼ਾ ਵੱਲ ਚੱਲ ਰਹੇ ਹਨ ਇਸ ਗੱਲ ਦਾ ਵੀ ਧਿਆਨ ਰੱਖਣ ਤਾਂ ਜੋ ਕੋਈ ਵੀ ਨੌਜਵਾਨ ਨਸ਼ੇ ਦੀ ਦਲਦਲ ਵਿੱਚ ਨਾ ਫਸੇ| ਇਸ ਉਪਰੰਤ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਹਿਲਾਵਾਂ ਨੂੰ ਵੀ ਵਿਲੇਜ਼ ਡਿਫੈਂਸ ਕਮੇਟੀ ਦੇ ਮੈਂਬਰ ਬਣਾਇਆ ਜਾਵੇ ਤਾਂ ਜੋ ਇਸ ਮੁਹਿੰਮ ਦੇ ਸਾਰਥਕ ਨਤੀਜੇ ਨਿਕਲਣ|

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...