ਸ਼ੇਰੋਂ ਪਿੰਡ ਵਿੱਚ ਸਿੱਖ ਨੌਜਵਾਨ ਨਾਲ ਕੁੱਟਮਾਰ ਅਤੇ ਕਕਾਰਾਂ ਦੀ ਬੇਅਦਬੀ ਬੇਹੱਦ ਨਿੰਦਣਯੋਗ: ਬਲਬੀਰ ਸਿੰਘ ਸਿੱਧੂ

by | Sep 5, 2026 | breaking news, crime, daily, politics | 0 comments

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਨੂੰ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰਾਂਗੇ।

ਦੋਸ਼ੀ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ: ਸਿੱਧੂ

ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੰਗਰੂਰ ਦੇ ਸ਼ੇਰੋਂ ਪਿੰਡ ਵਿੱਚ ਸਿੱਖ ਨੌਜਵਾਨ ਸ. ਮੋਹਣਜੀਤ ਸਿੰਘ ਨਾਲ ਕੁੱਟਮਾਰ, ਦਾੜ੍ਹੀ ਪੁੱਟਣ, ਕੇਸਾਂ ਦੀ ਬੇਅਦਬੀ ਅਤੇ ਕਕਾਰਾਂ ਨਾਲ ਅਪਮਾਨਜਨਕ ਵਿਵਹਾਰ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਨੌਜਵਾਨ ਨਾਲ ਧੱਕੇਸ਼ਾਹੀ ਦਾ ਮਾਮਲਾ ਨਹੀਂ, ਸਗੋਂ ਪੰਜਾਬ ਦੀਆਂ ਧਾਰਮਿਕ ਭਾਵਨਾਵਾਂ ਅਤੇ ਕਾਨੂੰਨ-ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ।

ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੂੰ ਹੀ ਨਿਸ਼ਾਨਾ ਬਣਾਉਣਾ ਬੇਹੱਦ ਮੰਦਭਾਗਾ ਹੈ। ਜੇਕਰ ਇੱਕ ਆਮ ਨੌਜਵਾਨ ਆਪਣੇ ਇਲਾਕੇ ਵਿੱਚ ਫੈਲ ਰਹੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਂਦਾ ਹੈ ਅਤੇ ਉਸਨੂੰ ਹੀ ਪੁਲਿਸ ਦੀ ਧੱਕੇਸ਼ਾਹੀ ਦਾ ਸਾਹਮਣਾ ਕਰਨਾ ਪੈਂਦਾ ਹੈ।

ਉਨ੍ਹਾਂ ਕਿਹਾ ਕਿ ਦਾੜ੍ਹੀ ਅਤੇ ਕੇਸਾਂ ਦੀ ਬੇਅਦਬੀ ਅਤੇ ਕਕਾਰਾਂ ਨਾਲ ਕਿਸੇ ਵੀ ਤਰ੍ਹਾਂ ਦਾ ਅਪਮਾਨਜਨਕ ਵਿਵਹਾਰ ਬਰਦਾਸ਼ਤਯੋਗ ਨਹੀਂ ਹੈ। ਪੁਲਿਸ ਦੀ ਵਰਦੀ ਕਾਨੂੰਨ ਦੀ ਰੱਖਿਆ ਕਰਨ ਦੀ ਜ਼ਿੰਮੇਵਾਰੀ ਦਿੰਦੀ ਹੈ, ਕਿਸੇ ਨਾਗਰਿਕ ਨਾਲ ਜ਼ੁਲਮ ਜਾਂ ਧੱਕੇਸ਼ਾਹੀ ਕਰਨ ਦਾ ਲਾਇਸੈਂਸ ਨਹੀਂ।

ਸਿੱਧੂ ਨੇ ਪੰਜਾਬ ਸਰਕਾਰ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਮਾਮਲੇ ਨੂੰ ਜਾਂਚ ਦੇ ਨਾਮ ’ਤੇ ਠੰਢੇ ਬਸਤੇ ਵਿੱਚ ਪਾਉਣ ਦੀ ਕੋਸ਼ਿਸ਼ ਨਾ ਕੀਤੀ ਜਾਵੇ। ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਜੇਕਰ ਕੋਈ ਪੁਲਿਸ ਮੁਲਾਜ਼ਮ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਬਿਨਾਂ ਕਿਸੇ ਸਿਆਸੀ ਦਬਾਅ ਦੇ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।

ਸਿੱਧੂ ਨੇ ਕਿਹਾ ਕਿ ਦਿੱਲੀ ਵਿੱਚ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦੀ ਦੇਖ-ਰੇਖ ਹੇਠ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨਾਲ ਜਿਸ ਤਰ੍ਹਾਂ ਕੁੱਟਮਾਰ ਕੀਤੀ ਗਈ, ਉਸੇ ਤਰ੍ਹਾਂ ਪੰਜਾਬ ਵਿੱਚ ਵੀ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਨਾਲ ਕੁੱਟਮਾਰ ਅਤੇ ਬੇਅਦਬੀ ਦੀ ਘਟਨਾ ਬੇਹੱਦ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਹੋਣ ਦੇ ਨਾਤੇ ਭਗਵੰਤ ਮਾਨ ਦਾ ਫ਼ਰਜ਼ ਬਣਦਾ ਹੈ ਕਿ ਉਹ ਇਸ ਮਾਮਲੇ ’ਤੇ ਆਪਣਾ ਸਟੈਂਡ ਸਪੱਸ਼ਟ ਕਰਨ, ਘਟਨਾ ਦੀ ਪੂਰੀ ਜ਼ਿੰਮੇਵਾਰੀ ਲੈਂਦਿਆਂ ਨਿਰਪੱਖ ਜਾਂਚ ਯਕੀਨੀ ਬਣਾਉਣ ਅਤੇ ਦੋਸ਼ੀ ਪੁਲਿਸ ਅਧਿਕਾਰੀਆਂ ਖ਼ਿਲਾਫ਼ ਤੁਰੰਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਸਭ ਲਈ ਬਰਾਬਰ ਹੈ ਅਤੇ ਵਰਦੀ ਦੇ ਪਿੱਛੇ ਲੁਕ ਕੇ ਕਿਸੇ ਨੂੰ ਵੀ ਮਨਮਾਨੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਸਰਕਾਰ ਨੂੰ ਇਹ ਸਪੱਸ਼ਟ ਕਰਨਾ ਹੋਵੇਗਾ ਕਿ ਉਹ ਪੀੜਤ ਨੌਜਵਾਨ ਦੇ ਨਾਲ ਖੜ੍ਹੀ ਹੈ ਜਾਂ ਫਿਰ ਦੋਸ਼ੀ ਅਧਿਕਾਰੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰੇਗੀ।

ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੀੜਤ ਨੌਜਵਾਨ ਨੂੰ ਇਨਸਾਫ਼ ਦਿਵਾਉਣ ਲਈ ਹਰ ਪੱਧਰ ’ਤੇ ਆਵਾਜ਼ ਬੁਲੰਦ ਕਰੇਗੀ। ਸਾਡੀ ਮੰਗ ਬਿਲਕੁਲ ਸਪੱਸ਼ਟ ਹੈ- ਪੀੜਤ ਨੂੰ ਇਨਸਾਫ਼, ਦੋਸ਼ੀਆਂ ਖ਼ਿਲਾਫ਼ ਤੁਰੰਤ ਕਾਨੂੰਨੀ ਕਾਰਵਾਈ ਅਤੇ ਕਕਾਰਾਂ ਦੀ ਬੇਅਦਬੀ ਕਰਨ ਵਾਲਿਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ।

ਉਨ੍ਹਾਂ ਅੰਤ ਵਿੱਚ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਇਸ ਗੰਭੀਰ ਮਾਮਲੇ ਵਿੱਚ ਤੁਰੰਤ ਅਤੇ ਠੋਸ ਕਾਰਵਾਈ ਨਾ ਕੀਤੀ ਤਾਂ ਕਾਂਗਰਸ ਪਾਰਟੀ ਚੁੱਪ ਨਹੀਂ ਬੈਠੇਗੀ ਅਤੇ ਪੰਜਾਬ ਦੇ ਹੱਕਾਂ, ਨੌਜਵਾਨਾਂ ਦੀ ਇੱਜ਼ਤ ਅਤੇ ਇਨਸਾਫ਼ ਲਈ ਜ਼ੋਰਦਾਰ ਸੰਘਰਸ਼ ਕਰੇਗੀ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...