ਸ਼੍ਰੀ ਮੁਕਤਸਰ ਸਾਹਿਬ ਤੋਂ ਤਿੰਨ ਕਥਿਤ ਅਪਰਾਧੀ ਗ੍ਰਿਫ਼ਤਾਰ; 174 ਗ੍ਰਾਮ ਹੈਰੋਇਨ, ਦੋ ਪਿਸਤੌਲਾਂ ਬਰਾਮਦ

by | Jun 8, 2025 | breaking news, crime, daily | 0 comments

— ਆਪਣੇ ਵਿਰੋਧੀ ਨੂੰ ਖਤਮ ਕਰਨ ਦੀ ਯੋਜਨਾ ਬਣਾ ਰਹੇ ਸਨ ਗ੍ਰਿਫ਼ਤਾਰ ਕੀਤੇ ਤਿੰਨੇਂ ਦੋਸ਼ੀ : ਡੀਜੀਪੀ ਗੌਰਵ ਯਾਦਵ

— ਪੁਲਿਸ ਨੂੰ ਦੇਖ ਕੇ ਦੋਸ਼ੀਆਂ ਨੇ ਭੱਜਣ ਦੀ ਕੀਤੀ ਕੋਸ਼ਿਸ਼, ਪਰ ਪੁਲਿਸ ਨੇ ਕਰ ਲਿਆ ਕਾਬੂ : ਏ.ਡੀ.ਜੀ.ਪੀ. ਪ੍ਰਮੋਦ ਬਾਨ

— ਜਾਂਚ ਮੁਤਾਬਿਕ ਅਪਰਾਧਿਕ ਪਿਛੋਕੜ ਵਾਲੇ ਹਨ ਤਿੰਨੇ ਦੋਸ਼ੀ ; ਹੋਰ ਸਬੰਧਾਂ ਦੀ ਕੀਤੀ ਜਾ ਰਹੀ ਹੈ ਜਾਂਚ : ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਅਖਿਲ ਚੌਧਰੀ

ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ, 8 ਜੂਨ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅਪਰਾਧ ਮੁਕਤ ਅਤੇ ਸੁਰੱਖਿਅਤ ਪੰਜਾਬ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਸ੍ਰੀ ਮੁਕਤਸਰ ਸਾਹਿਬ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਤਿੰਨ ਕਥਿਤ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ .32 ਬੋਰ ਪਿਸਤੌਲਾਂ ਸਮੇਤ 10 ਜ਼ਿੰਦਾ ਕਾਰਤੂਸ ਅਤੇ 174 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੌਰਵ ਕੁਮਾਰ ਉਰਫ਼ ਬਿੱਲਾ, ਵਿਕਾਸਦੀਪ ਸਿੰਘ ਅਤੇ ਲਵਪ੍ਰੀਤ ਸਿੰਘ, ਸਾਰੇ ਵਾਸੀ ਸ੍ਰੀ ਮੁਕਤਸਰ ਸਾਹਿਬ, ਵਜੋਂ ਹੋਈ ਹੈ । ਤਿੰਨੇਂ ਮੁਲਜ਼ਮ ਬੀ.ਐਨ.ਐਸ. ਅਤੇ ਅਸਲਾ ਐਕਟ ਤਹਿਤ ਗੰਭੀਰ ਅਪਰਾਧਾਂ ਸਮੇਤ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਗੌਰਵ ਉਰਫ਼ ਬਿੱਲਾ ਪੁਲਿਸ ਸਟੇਸ਼ਨ ਸਿਟੀ ਮਲੋਟ ਵਿਖੇ ਦਰਜ ਇੱਕ ਮਾਮਲੇ ਵਿੱਚ ਭਗੌੜਾ ਸੀ, ਜਦੋਂ ਕਿ ਵਿਕਾਸਦੀਪ ਸਿੰਘ ਅਤੇ ਲਵਪ੍ਰੀਤ ਸਿੰਘ ਪੁਲਿਸ ਸਟੇਸ਼ਨ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਦਰਜ ਕਈ ਮਾਮਲਿਆਂ ਵਿੱਚ ਲੋੜੀਂਦੇ ਸਨ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਤਿੰਨੋਂ ਅਪਰਾਧੀ ਆਪਣੇ ਕਿਸੇ ਵਿਰੋਧੀ ਨੂੰ ਖਤਮ ਕਰਨ ਦੀ ਯੋਜਨਾ ਬਣਾ ਰਹੇ ਸਨ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ। ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਆਪ੍ਰੇਸ਼ਨ ਸੰਬੰਧੀ ਵੇਰਵੇ ਸਾਂਝੇ ਕਰਦੇ ਹੋਏ, ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏ.ਜੀ.ਟੀ.ਐਫ. ਪ੍ਰਮੋਦ ਬਾਨ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਤਿੰਨੋਂ ਮੁਲਜ਼ਮਾਂ ਨੂੰ ਫਲਾਈਓਵਰ ਬ੍ਰਿਜ ਹੇਠਾਂ ਇੱਕ ਪੋਲੀਥੀਨ ਬੈਗ ਫ਼ਰੋਲ਼ਦਿਆਂ ਦੇਖਿਆ । ਪੁਲਿਸ ਨੂੰ ਦੇਖ ਕੇ, ਮੁਲਜ਼ਮਾਂ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਦੀ ਮੁਸਤੈਦੀ ਸਦਕਾ ਮੁਲਜ਼ਮਾਂ ਨੂੰ ਜੀਟੀ ਰੋਡ ਬਠਿੰਡਾ ਚੌਂਕ, ਮਲੋਟ ਨੇੜੇ ਕਾਬੂ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਉਕਤਾਂ ਦੀ ਤਲਾਸ਼ੀ ਲੈਣ ’ਤੇ, ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ ਹਨ।

ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਸ੍ਰੀ ਮੁਕਤਸਰ ਸਾਹਿਬ ਅਖਿਲ ਚੌਧਰੀ ਨੇ ਦੱਸਿਆ ਕਿ ਇਸ ਸਬੰਧੀ ਵਿੱਚ ਐਨਡੀਪੀਐਸ ਐਕਟ ਦੀ ਧਾਰਾ 21(ਬੀ) ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਥਾਣਾ ਸਿਟੀ ਮਲੋਟ ਵਿਖੇ ਇੱਕ ਨਵਾਂ ਕੇਸ ਐਫਆਈਆਰ ਨੰਬਰ 92 ਮਿਤੀ 07.06.2025 ਨੂੰ ਦਰਜ ਕੀਤਾ ਗਿਆ ਹੈ। ਇਸ ਸਬੰਧੀ ਹੋਰ ਅਪਰਾਧਿਕ ਕੜੀਆਂ ਅਤੇ ਸਾਥੀਆਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...