ਸ਼੍ਰੋਮਣੀ ਅਕਾਲੀ ਦਲ ਅਗਲੇ ਮਹੀਨੇ ਤੋਂ ਸਾਰੇ ਹਲਕਿਆਂ ਵਿਚ ਰੈਲੀਆਂ ਕਰ ਕੇ ਪੰਜਾਬੀਆਂ ਨੂੰ ਪੰਜਾਬ ਦੇ ਵਿਕਾਸ ਵਿਚ ਪਾਰਟੀ ਵੱਲੋਂ ਨਿਭਾਈ

by | Jan 25, 2026 | breaking news, daily | 0 comments

ਸ਼੍ਰੋਮਣੀ ਅਕਾਲੀ ਦਲ ਅਗਲੇ ਮਹੀਨੇ ਤੋਂ ਸਾਰੇ ਹਲਕਿਆਂ ਵਿਚ ਰੈਲੀਆਂ ਕਰ ਕੇ ਪੰਜਾਬੀਆਂ ਨੂੰ ਪੰਜਾਬ ਦੇ ਵਿਕਾਸ ਵਿਚ ਪਾਰਟੀ ਵੱਲੋਂ ਨਿਭਾਈ

ਇਤਿਹਾਸਕ ਭੂਮਿਕਾ ਤੋਂ ਜਾਣੂ ਕਰਵਾਏਗਾ

ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਪਾਰਟੀ ਮੀਟਿੰਗ ਵੱਲੋਂ ਅਕਾਲੀ ਦਲ ਦਾ ਜਥੇਬੰਦਕ ਢਾਂਚਾ 10 ਫਰਵਰੀ ਤੱਕ ਮੁਕੰਮਲ ਕਰਨ ਦਾ ਵੀ ਫੈਸਲਾ

ਚੰਡੀਗੜ੍ਹ, 24 ਜਨਵਰੀ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਲਾਨ ਕੀਤਾ ਕਿ ਪਾਰਟੀ ਵੱਲੋਂ ਅਗਲੇ ਮਹੀਨੇ ਤੋਂ ਸੂਬੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਰੈਲੀਆਂ ਕਰ ਕੇ ਪੰਜਾਬੀਆਂ ਨੂੰ ਪੰਜਾਬ ਦੇ ਵਿਕਾਸ ਵਿਚ ਅਕਾਲੀ ਦਲ ਵੱਲੋਂ ਨਿਭਾਈ ਭੂਮਿਕਾ ਤੋਂ ਜਾਣੂ ਕਰਵਾਇਆ ਜਾਵੇਗਾ ਅਤੇ ਨਾਲ ਹੀ ਸੂਬੇ ਵਿਚ 2027 ਵਿਚ ਸਰਕਾਰ ਬਣਨ ’ਤੇ ਸੂਬੇ ਲਈ ਦੂਰਅੰਦੇਸ਼ੀ ਸੋਚ ਤੋਂ ਵੀ ਜਾਣੂ ਕਰਵਾਇਆ ਜਾਵੇਗਾ।

ਇਹ ਫੈਸਲਾ ਅੱਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਹਲਕਾ ਇੰਚਾਰਜਾਂ ਦੀ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਲਿਆ ਗਿਆ।

ਇਸ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਮੀਟਿੰਗ ਵਿਚ ਜ਼ੋਰ ਦੇ ਕੇ ਕਿਹਾ ਕਿ ਸਮੇਂ ਦੀਆਂ ਅਕਾਲੀ ਦਲ ਦੀਆਂ ਸਰਕਾਰਾਂ ਨੇ ਸੂਬੇ ਵਿਚ ਅਣਕਿਆਸਾ ਵਿਕਾਸ ਕੀਤਾ ਹੈ ਭਾਵੇਂ ਉਹ ਸੂਬੇ ਨੂੰ ਬਿਜਲੀ ਸਰਪਲੱਸ ਬਣਾਉਣ ਦਾ ਮਾਮਲਾ ਹੋਵੇ, ਸਾਰੇ ਸ਼ਹਿਰਾਂ ਨੂੰ ਚਹੁੰ ਮਾਰਗੀ ਸੜਕਾਂ ਨਾਲ ਜੋੜਨ, ਨਵੇਂ ਥਰਮਲ ਪਲਾਂਟ ਅਤੇ ਹਵਾਈ ਅੱਡੇ ਸਥਾਪਿਤ ਕਰਨ ਜਾਂ ਫਿਰ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣ ਦਾ ਹੋਵੇ। ਡਾ. ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਕਾਂਗਰਸ ਅਤੇ ਮੌਜੂਦਾ ਆਮ ਆਦਮੀ ਪਾਰਟੀ (ਆਪ) ਦੋਵਾਂ ਸਰਕਾਰਾਂ ਨੇ ਬੁਨਿਆਦੀ ਢਾਂਚੇ ਦਾ ਇਕ ਵੀ ਨਵਾਂ ਢਾਂਚੇ ਖੜ੍ਹਾ ਨਹੀਂ ਕੀਤਾ ਜਿਸ ਕਾਰਨ ਸੂਬੇ ਨੂੰ ਵੱਡਾ ਨੁਕਸਾਨ ਹੋਇਆ ਹੈ। ਉਹਨਾਂ ਕਿਹਾ ਕਿ ਅਸੀਂ ਸੂਬੇ ਵਿਚ ਮੁੜ ਤੋਂ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਅਤੇ ਬੁਨਿਆਦੀ ਢਾਂਚੇ ਦੀ ਸਿਰਜਣਾ ਨਾਲ ਪੰਜਾਬ ਨੂੰ ਅੱਗੇ ਲੈ ਕੇ ਜਾਣ ਵਾਸਦੇ ਦ੍ਰਿੜ੍ਹ ਹਾਂ।

ਡਾ. ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਪੰਜਾਬੀਆਂ ਨੂੰ ਅਪੀਲ ਕਰੇਗਾ ਕਿ ਉਹ ਆਪਣੀ ਖੇਤਰੀ ਪਾਰਟੀ ਦੀ ਹਮਾਇਤ ਕਰਨ। ਉਹਨਾਂ ਕਿਹਾ ਕਿ ਅਕਾਲੀ ਦਲ ਆਪ ਸਰਕਾਰ ਦੀਆਂ ਪੰਜਾਬ ਵਿਰੋਧੀ ਨੀਤੀਆਂ ਅਤੇ ਫੈਸਲਿਆਂ ਖਿਲਾਫ ਲੋਕ ਲਹਿਰ ਵੀ ਖੜ੍ਹੀ ਕਰੇਗਾ। ਅਸੀਂ ਪੰਜਾਬੀਆਂ ਨੂੰ ਭਰੋਸਾ ਦੁਆਉਂਦੇ ਹਾਂ ਕਿ ਪੰਜਾਬ ਨੂੰ ਮੌਜੂਦਾ ਕਾਨੂੰਨ ਹੀਣਤਾ ਦੇ ਦੌਰ ਵਿਚੋਂ ਕੱਢ ਕੇ ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਦੀ ਸ਼ੁਰੂਆਤ ਕੀਤੀਜਾਵੇਗੀ ਅਤੇ ਪੰਜਾਬ ਵਿਚ ਨਿਵੇਸ਼ ਵਾਪਸ ਲਿਆ ਕੇ ਨੌਜਵਾਨਾਂ ਵਾਸਤੇ ਨੌਕਰੀਆਂ ਦੀ ਸਿਰਜਣਾ ਕੀਤੀ ਜਾਵੇਗੀ।

ਮੀਟਿੰਗ ਨੇ ਇਹ ਵੀ ਫੈਸਲਾ ਲਿਆ ਕਿ ਸਮੁੱਚਾ ਜਥੇਬੰਦਕ ਢਾਂਚਾ 10 ਫਰਵਰੀ ਤੱਕ ਮੁਕੰਮਲ ਕਰ ਲਿਆ ਜਾਵੇ। ਇਹ ਵੀ ਫੈਸਲਾ ਕੀਤਾ ਗਿਆ ਕਿ ਬੂਥ ਪੱਧਰੀ ਕਮੇਟੀਆਂ ਵੀ ਸਥਾਪਿਤ ਕੀਤੀਆਂ ਜਾਣਗੀਆਂ ਅਤੇ ਯੂਥ ਅਕਾਲੀ ਦਲ, ਇਸਤਰੀ ਅਕਾਲੀ ਦਲ, ਅਨੁਸੂਚਿਤ ਜਾਤੀ, ਪੱਛੜੀਆਂ ਸ਼੍ਰੇਣੀਆਂ ਅਤੇ ਵਪਾਰ ਵਿੰਗ ਸਮੇਤ ਪਾਰਟੀ ਦੇ ਸਮੁੱਚੇ ਵਿੰਗਾਂ ਦਾ ਢਾਂਚਾ ਵੀ ਖੜ੍ਹਾ ਕੀਤਾ ਜਾਵੇਗਾ। ਇਹ ਵੀ ਫੈਸਲਾ ਕੀਤਾ ਗਿਆ ਕਿ ਜਿਹੜੇ ਸਾਰੇ ਆਗੂਆਂ ਨੇ ਹਾਲ ਹੀ ਵਿਚ ਹੋਈਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਅਹਿਮ ਭੂਮਿਕਾ ਅਦਾ ਕੀਤੀ ਉਹਨਾਂ ਨੂੰ ਜਥੇਬੰਦਕ ਢਾਂਚੇ ਵਿਚ ਅਹਿਮ ਭੂਮਿਕਾ ਦਿੱਤੀ ਜਾਵੇਗੀ।

ਡਾ. ਚੀਮਾ ਨੇ ਕਿਹਾ ਕਿ ਮੀਟਿੰਗ ਨੇ ਇਸ ਗੱਲ ਦਾ ਗੰਭੀਰ ਨੋਟਿਸ ਲਿਆ ਕਿ ਪੰਚਾਇਤਾਂ ਨੂੰ ਟਿਊਬਵੈਲ ਕਾਰਪੋਰੇਸ਼ਨ ਦੇ ਪੈਂਡਿੰਗ ਬਿੱਲ ਭਰਨ ਵਾਸਤੇ ਮਜਬੂਰ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪੰਚਾਇਤਾਂ ਨੂੰ ਹੁਕਮ ਦਿੱਤੇ ਜਾ ਰਹੇ ਹਨ ਕਿ ਉਹ ਕੇਂਦਰ ਸਰਕਾਰ ਤੋਂ ਉਹਨਾਂ ਦੇ ਪਿੰਡਾਂ ਦੇ ਵਿਕਾਸ ਲਈ ਪ੍ਰਾਪਤ ਹੋਏ ਫੰਡਾਂ ਵਿਚੋਂ ਇਹ ਬਿੱਲ ਭਰਨ।

ਉਹਨਾਂ ਕਿਹਾ ਕਿ ਅਸੀਂ ਇਹਨਾਂ ਗੈਰ ਕਾਨੂੰਨੀ ਹੁਕਮਾਂ ਦਾ ਵਿਰੋਧ ਕਰਨ ਵਾਲੀਆਂ ਸਾਰੀਆਂ ਪੰਚਾਇਤਾਂ ਦੀ ਹਮਾਇਤ ਕਰਾਂਗੇ ਕਿਉਂਕਿ ਕੇਂਦਰੀ ਫੰਡ ਸੜਕਾਂ, ਸੈਨੀਟੇਸ਼ਨ, ਪੀਣ ਵਾਲਾ ਪਾਣੀ ਤੇ ਸਟ੍ਰੀਟ ਲਾਈਟਾਂ ਵਾਸਤੇ ਆਏ ਹਨ ਜਿਹਨਾਂ ਦੀ ਵਰਤੋਂ ਪਾਣੀ ਸਪਲਾਈ ਦੇ ਬਿੱਲ ਭਰਨ ਵਾਸਤੇ ਨਹੀਂ ਕੀਤੀ ਜਾ ਸਕਦੀ।

ਮੀਟਿੰਗ ਨੇ ਇਸ ਗੱਲ ਦਾ ਵੀ ਨੋਟਿਯ ਲਿਆ ਕਿ ਆਪ ਸਰਕਾਰ ਵੱਲੋਂ ਸਿਹਤ ਬੀਮਾ ਯੋਜਨਾ ਸਕੀਮ ਦੇ ਨਾਂ ’ਤੇ ਪੰਜਾਬੀਆਂ ਨਾਲ ਧੋਖਾ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਰਕਾਰ ਵੱਡੇ ਵੱਡੇ ਐਲਾਨਾਂ ਨਾਲ ਪਬਲੀਸਿਟੀ ਦਾ ਸੋਸ਼ਾ ਛੱਡ ਰਹੀ ਹੈ ਜਦੋਂ ਕਿ ਇਸ ਕੋਲ ਮੈਡੀਕਲ ਬੀਮਾ ਸਕੀਮ ਲਾਗੂ ਕਰਨ ਵਾਸਤੇ ਪੈਸੇ ਹੀ ਨਹੀਂ ਹਨ। ਡਾ. ਚੀਮਾ ਨੇ ਕਿਹਾ ਕਿ ਸਕੀਮ ਨੂੰ ਆਉਂਦੀਆਂ ਵਿਧਾਨ ਸਭਾ ਚੋਣਾਂ ਵਾਸਤੇ ਆਪ ਲਈ ਡਾਟਾ ਇਕੱਤਰ ਕਰਨ ਦੀ ਯੋਜਨਾ ਵਜੋਂ ਵਰਤਿਆ ਜਾ ਰਿਹਾ ਹੈ।

ਮੀਟਿੰਗ ਵਿਚ ਇਸ ਗੱਲ ਦੀ ਵੀ ਨਿਖੇਧੀ ਕੀਤੀ ਗਈ ਕਿ ਪਟਨਾ ਸਾਹਿਬ ਗੁਰਦੁਆਰਾ ਬੋਰਡ ਦੀਆਂ ਆਉਂਦੀਆਂ ਚੋਣਾਂ ਵਾਸਤੇ 8 ਫੀਸਦੀ ਗੈਰ ਸਿੱਖ ਵੋਟਰਾਂ ਦੀ ਰਜਿਸਟਰੇਸ਼ਨ ਕੀਤੀ ਗਈ ਹੈ। ਪਾਰਟੀ ਨੇ ਦਿੱਲੀ ਦੀ ਆਪ ਆਗੂ ਆਤਿਸ਼ੀ ਵੱਲੋਂ ਗੁਰੂ ਸਾਹਿਬਾਨ ਖਿਲਾਫ ਕੀਤੀਆਂ ਇਤਰਾਜ਼ਯੋਗ ਟਿੱਪਣੀਆਂ ਦੀ ਨਿਰਪੱਖ ਜਾਂਚ ਦੀ ਵੀ ਮੰਗ ਕੀਤੀ।

ਕੈਪਸ਼ਨ: ਪ੍ਰੈਸ ਕਾਨਫਰੰਸ ਵਿੱਚ ਅਮਰਜੀਤ ਸਿੰਘ ਚਾਵਲਾ, ਅਰਸ਼ਦੀਪ ਸਿੰਘ ਕਲੇਰ ਅਤੇ ਬਿਕਰਮ ਸਿੰਘ ਅੱਲ੍ਹਾਬਖਸ਼ ਵੀ ਮੌਜੂਦ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...