ਅੰਮ੍ਰਿਤਸਰ-:16 ਮਈ () ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪਾਰਟੀ ਵਿੱਚ ਅਨੁਸ਼ਾਸਨ ਨੂੰ ਬਣਾ ਕੇ ਰੱਖਣ ਲਈ ਇਕ ਅਨੁਸ਼ਾਸਨੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਸ ਗੋਬਿੰਦ ਸਿੰਘ ਲੌਂਗੋਵਾਲ ਸਾਬਕਾ ਪ੍ਰਧਾਨ ਐੱਸਜੀਪੀਸੀ ਇਸ ਕਮੇਟੀ ਦੇ ਚੇਅਰਮੈਨ ਹੋਣਗੇ। ਜਦਕਿ ਕਮੇਟੀ ਵਿੱਚ ਮੈਂਬਰ ਵਜੋਂ ਸ ਸਰਵਣ ਸਿੰਘ ਫਿਲੌਰ, ਸ ਭਰਪੂਰ ਸਿੰਘ ਧਾਂਦਰਾ, ਸ ਰਣਧੀਰ ਸਿੰਘ ਰੱਖੜਾ ਅਤੇ ਸ ਪਰਮਪਾਲ ਸਿੰਘ ਸਭਰਾਅ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਕਮੇਟੀ ਪਾਰਟੀ ਵਿੱਚ ਅਨੁਸ਼ਾਸਨ ਭੰਗ ਕਰਨ ਵਾਲੇ ਮਾਮਲਿਆਂ ਬਾਰੇ ਨਜ਼ਰਸਾਨੀ ਕਰੇਗੀ, ਤਾਂ ਜੋ ਪਾਰਟੀ ਵਿੱਚ ਅਨੁਸ਼ਾਸਨ ਨੂੰ ਬਰਕਰਾਰ ਰੱਖਿਆ ਜਾ ਸਕੇ। ਅਨੁਸ਼ਾਸਨੀ ਕਮੇਟੀ ਦੇ ਐਲਾਨ ਬਾਰੇ ਪ੍ਰੈੱਸ ਨੂੰ ਇਹ ਬਿਆਨ ਦਫਤਰ ਸਕੱਤਰ ਸ ਜਗਜੀਤ ਸਿੰਘ ਕੋਹਲੀ ਵੱਲੋਂ ਜਾਰੀ ਕੀਤਾ ਗਿਆ।
ਤਾਜ਼ਾ ਪੋਸਟਾਂ
- ਸੁਨੀਲ ਜਾਖੜ ਨੇ ਪੰਜਾਬ ਸਰਕਾਰ ਨੂੰ ਨਸ਼ਿਆਂ ਸਬੰਧੀ ਸਰਵੇ ਦੀ ਰਿਪੋਰਟ ਜਨਤਕ ਕਰਨ ਦੀ ਚੁਣੌਤੀ ਦਿੱਤੀ
- ਪੰਜਾਬ ਵਿੱਚ ਦਿਨ-ਦਿਹਾੜੇ ਕਤਲ ਅਤੇ ਗੋਲੀਬਾਰੀ ਨੇ ਲੋਕਾਂ ਵਿੱਚ ਦਹਿਸ਼ਤ ਪੈਦਾ ਕੀਤੀ: ਕੇਵਲ ਸਿੰਘ ਢਿੱਲੋਂ
- ਦੋ ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ‘ਤੇ ਵਾਪਰਿਆ ਘਟਨਾਕ੍ਰਮ ਅਕਾਲੀ ਦਲ ਦੀ ਪੁਨਰ-ਸੁਰਜੀਤੀ ਅਤੇ ਪੰਥਕ ਏਕਤਾ ਲਈ ਹੀ ਸੀ- ਗਿਆਨੀ ਹਰਪ੍ਰੀਤ ਸਿੰਘ।
- ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਦੇ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਲਈ ਸਬ-ਕਮੇਟੀ ਦੀ ਹੋਈ ਇਕੱਤਰਤਾ
- ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ
Please provide a channel id.


