ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿੱਚ ਵਧ ਰਹੇ ਨਸ਼ਾ ਵਪਾਰ ਲਈ AAP ਮੰਤਰੀ ਤਰਨਪ੍ਰੀਤ ਸੌੰਦ ਨੂੰ ਘੇਰਿਆ

by | Mar 4, 2025 | breaking news, daily, politics | 0 comments

ਆਪ ਦੀ ਨਸ਼ੇ ‘ਤੇ ਨਾਕਾਮੀ ਦੇ ਸਵਾਲ ਦੇ ਜਵਾਬ ਦੇਣ ਦੀ ਬਜਾਏ ਮੰਤਰੀ ਭੱਜ ਗਿਆ: ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਝਿੰਜਰ

ਫਤਿਹਗੜ੍ਹ ਸਾਹਿਬ, 4 ਮਾਰਚ

ਸ਼੍ਰੋਮਣੀ ਅਕਾਲੀ ਦਲ ਦੇ ਇੱਕ ਵਫਦ ਨੇ, ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਚਨਾਰਥਲ ਦੀ ਅਗਵਾਈ ਹੇਠ, ਅੱਜ ਆਮ ਆਦਮੀ ਪਾਰਟੀ ਦੇ ਮੰਤਰੀ ਤਰਨਪ੍ਰੀਤ ਸਿੰਘ ਸੌੰਦ ਨੂੰ ਫਤਿਹਗੜ੍ਹ ਸਾਹਿਬ ਦੌਰੇ ਦੌਰਾਨ ਘੇਰਿਆ ਅਤੇ ਪੰਜਾਬ ਵਿੱਚ ਵਧ ਰਹੇ ਨਸ਼ਾ ਵਪਾਰ ਨੂੰ ਰੋਕਣ ਵਿੱਚ ਉਹਨਾਂ ਦੀ ਸਰਕਾਰ ਦੀ ਅਸਫਲਤਾ ‘ਤੇ ਉਨ੍ਹਾਂ ਨੂੰ ਜਵਾਬਦੇਹ ਬਣਾਉਣ ਦੀ ਕੋਸ਼ਿਸ ਕੀਤੀ।

ਤਰਨਪ੍ਰੀਤ ਸੌੰਦ, ਜੋ ਪੰਜਾਬ ਵਿੱਚ ਨਸ਼ਾ ਵਿਰੋਧੀ ਮੁਹਿੰਮ ਦੀ ਨਿਗਰਾਨੀ ਲਈ ਬਣਾਈ ਗਈ ਉਪ-ਕਮੇਟੀ ਦੇ ਮੈਂਬਰ ਵੀ ਹਨ, ਬਚਤ ਭਵਨ, ਫਤਿਹਗੜ੍ਹ ਸਾਹਿਬ ਵਿੱਚ ਇਕ ਮੀਟਿੰਗ ਕਰ ਰਹੇ ਸਨ, ਜਦੋਂ ਅਕਾਲੀ ਦਲ ਦੇ ਆਗੂ ਉਨ੍ਹਾਂ ਨੂੰ ਸਵਾਲ ਪੁੱਛਣ ਪਹੁੰਚੇ। ਪਰ, ਸਰਕਾਰ ਦੇ ਹੁਕਮ ‘ਤੇ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ ਅਤੇ ਮੰਤਰੀ ਨੂੰ ਆਹਮਣੇ ਸਾਹਮਣੇ ਸਵਾਲ ਪੁੱਛਣ ਨਹੀਂ ਦਿੱਤਾ।

ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਮੰਤਰੀ ਦੇ ਭੱਜਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ, “ਅਸੀਂ ਤਰਨਪ੍ਰੀਤ ਸੌੰਦ ਨੂੰ ਪੰਜਾਬ ਵਿੱਚ ਵਧ ਰਹੇ ਨਸ਼ੇ ‘ਤੇ AAP ਸਰਕਾਰ ਦੀ ਨਾਕਾਮੀ ਬਾਰੇ ਬੜੀ ਸ਼ਾਂਤੀ ਅਤੇ ਹਲੀਮੀ ਨਾਲ ਸਵਾਲ ਪੁੱਛਣਾ ਚਾਹੁੰਦੇ ਸੀ, ਪਰ ਉਹ ਸਾਡੇ ਸਵਾਲਾਂ ਤੋਂ ਡਰ ਕੇ ਭੱਜ ਗਿਆ।”

ਉਨ੍ਹਾਂ ਨੇ ਅੱਗੇ ਕਿਹਾ, “ਪਿਛਲੇ ਤਿੰਨ ਸਾਲਾਂ ਵਿੱਚ, ਆਮ ਆਦਮੀ ਪਾਰਟੀ ਸਰਕਾਰ ਨੇ ਬਾਰ ਬਾਰ ਨਸ਼ੇ ਵਿਰੁੱਧ ਮੁਹਿੰਮ ਚਲਾਉਣ ਦਾ ਸਿਰਫ ਢੋਂਗ ਕੀਤਾ ਹੈ, ਪਰ ਨਸ਼ਾ ਘਟਣ ਦੀ ਬਜਾਏ ਬੇਹੱਦ ਵੱਧ ਗਿਆ ਹੈ। ਪਹਿਲਾਂ ਉਨ੍ਹਾਂ ਨੇ ਦਾਅਵਾ ਕੀਤਾ ਸੀ ਕਿ ਸਰਕਾਰ ਬਣਨ ਦੇ ਛੇ ਮਹੀਨੇ ਵਿੱਚ ਨਸ਼ਾ ਮੁਕਾਉਣਗੇ, ਪਰ ਤਿੰਨ ਸਾਲ ਬਾਅਦ ਵੀ ਜਮੀਨੀ ਪੱਧਰ ‘ਤੇ ਕੋਈ ਅਸਲ ਕਾਰਵਾਈ ਨਹੀਂ ਹੋਈ।”

ਸਰਬਜੀਤ ਝਿੰਝਰ ਨੇ ਅੱਗੇ ਕਿਹਾ, “ਮੰਤਰੀ ਭਾਵੇਂ ਸਾਡੇ ਸਵਾਲਾਂ ਤੋਂ ਭੱਜ ਗਿਆ ਹੋਵੇ, ਪਰ ਹੁਣ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਹਕੀਕਤ ਨੂੰ ਸਮਝ ਚੁੱਕੇ ਹਨ। ਜਿੱਥੇ ਵੀ ਉਨ੍ਹਾਂ ਦੇ ਮੰਤਰੀ ਜਾਂ ਵਿਧਾਇਕ ਜਾਣਗੇ, ਉਨ੍ਹਾਂ ਨੂੰ ਲੋਕਾਂ ਵੱਲੋਂ ਇਨ੍ਹਾਂ ਹੀ ਸਵਾਲਾਂ ਦਾ ਸਾਹਮਣਾ ਕਰਨਾ ਪਵੇਗਾ।”

ਯੂਥ ਅਕਾਲੀ ਦਲ ਪ੍ਰਧਾਨ ਨੇ AAP ਸਰਕਾਰ ਦੀ ‘ਬੁਲਡੋਜ਼ਰ ਨਿਆਂ’ ਨੀਤੀ ਦੀ ਵੀ ਕੜੀ ਆਲੋਚਨਾ ਕਰਦਿਆਂ ਕਿਹਾ, “ਸੁਪਰੀਮ ਕੋਰਟ ਨੇ ਸਪਸ਼ਟ ਹੁਕਮ ਦਿੱਤਾ ਹੈ ਕਿ ਕਿਸੇ ਵੀ ਨਿੱਜੀ ਵਿਅਕਤੀ ਦੇ ਘਰ ਨੂੰ ਇਸ ਤਰੀਕੇ ਨਾਲ ਢਾਹੁਣਾ ਗੈਰਕਾਨੂੰਨੀ ਹੈ। ਫਿਰ ਵੀ, AAP ਸਰਕਾਰ ਪੰਜਾਬ ਵਿੱਚ ਕੇਵਲ ਮੀਡੀਆ ਵਿੱਚ ਰਹਿਣ ਲਈ ਇਹ ਗਲਤ ਕੰਮ ਕਰ ਰਹੀ ਹੈ। ਪਰ ਮੈਂ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਚੇਤਾਵਨੀ ਦਿੰਦਾ ਹਾਂ—ਜਦੋਂ ਇਹ ਗੈਰਕਾਨੂੰਨੀ ਕਾਰਵਾਈਆਂ ਦੀ ਅਦਾਲਤ ‘ਚ ਚੁਣੌਤੀ ਹੋਵੇਗੀ, ਤਾਂ ਤੁਹਾਨੂੰ ਜਵਾਬਦੇਹ ਠਹਿਰਾਇਆ ਜਾਵੇਗਾ। ਇਹ ਨਾਟਕ ਬੰਦ ਕਰੋ ਅਤੇ ਨਸ਼ਾ ਵਪਾਰ ਦੇ ਅਸਲ ਗੁਨਾਹਗਾਰਾਂ ਨੂੰ ਫੜੋ, ਜੋ AAP ਦੇ ਵਿਧਾਇਕਾਂ ਅਤੇ ਮੰਤਰੀਆਂ ਦੀ ਛੱਤਰ-ਛਾਇਆ ਹੇਠ ਨਸ਼ਾ ਵੇਚ ਰਹੇ ਹਨ।”

ਮੁੱਖ ਮੰਤਰੀ ਭਗਵੰਤ ਮਾਨ ‘ਤੇ ਤੰਜ਼ ਕੱਸਦੇ ਹੋਏ, ਝਿੰਜਰ ਨੇ ਕਿਹਾ, “ਕੱਲ੍ਹ ਮੁੱਖ ਮੰਤਰੀ ਨੇ ਕਿਸਾਨ ਜਥੇਬੰਦੀਆਂ ਨਾਲ ਜਿਸ ਤਰੀਕੇ ਨਾਲ ਬੁਰਾ ਵਤੀਰਾ ਕੀਤਾ, ਉਹ ਸਾਫ਼ ਦੱਸਦਾ ਹੈ ਕਿ AAP ਸਰਕਾਰ ਤੇ ਸੱਤਾ ਦਾ ਗ਼ਰੂਰ ਚੜ੍ਹ ਗਿਆ ਹੈ। ਇਹੀ ਗ਼ਰੂਰ ਉਨ੍ਹਾਂ ਨੂੰ ਪੰਜਾਬ ‘ਚ ਵੀ ਉਨ੍ਹਾਂ ਦੀ ਦਿੱਲੀ ਵਾਲੀ ਹਾਲਤ ‘ਤੇ ਪਹੁੰਚਾ ਦੇਵੇਗਾ।”

ਉਨ੍ਹਾਂ ਨੇ ਅੱਗੇ ਕਿਹਾ, “ਅਸੀਂ ਕਿਸਾਨ ਆਗੂਆਂ ਦੀ ਗਿਰਫ਼ਤਾਰੀ ਦੀ ਕੜੀ ਨਿੰਦਾ ਕਰਦੇ ਹਾਂ। AAP ਨੇ ਪਹਿਲਾਂ ਦਾਅਵਾ ਕੀਤਾ ਸੀ ਕਿ ਸਰਕਾਰ ਬਣਨ ਦੇ ਕੁਝ ਮਿੰਟਾਂ ਵਿੱਚ MSP ਲਾਗੂ ਕਰ ਦਿੱਤੀ ਜਾਵੇਗੀ, ਪਰ ਹੋਰ ਸਭ ਵਾਅਦਿਆਂ ਵਾਂਗ ਇਹ ਵੀ ਵਾਅਦਾ ਝੂਠ ਹੀ ਨਿਕਲਿਆ।”

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...