ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਮੈਨੇਜਰ ਸ. ਇਕਬਾਲ ਸਿੰਘ ਮੁਖੀ ਤੇ ਹੋਰ ਮੁਲਾਜ਼ਮਾਂ ਨੂੰ ਸੇਵਾ ਮੁਕਤ ਹੋਣ ’ਤੇ ਕੀਤਾ ਸਨਮਾਨਤ

by | Sep 1, 2026 | breaking news, daily, politics | 0 comments

ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸੁਪਰਵਾਈਜ਼ਰ ਸ. ਦਲਜੀਤ ਸਿੰਘ, ਸ/ਸੁਪਰਵਾਈਜ਼ਰ ਸ. ਜਗਜੀਤ ਸਿੰਘ ਸਮੇਤ ਹੋਰ ਕਰਮਚਾਰੀਆਂ ਨੂੰ ਅੱਜ ਸੇਵਾ ਮੁਕਤ ਹੋਣ ’ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਤੇ ਹੋਰ ਅਧਿਕਾਰੀਆਂ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਤ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੇਵਾਮੁਕਤ ਹੋਏ ਕਰਮਚਾਰੀਆਂ ਨੇ ਆਪਣੇ ਜ਼ੁੰਮੇ ਲੱਗੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਹੈ ਅਤੇ ਆਸ ਕਰਦੇ ਹਾਂ ਕਿ ਭਵਿੱਖ ਵਿਚ ਨਿਸ਼ਕਾਮ ਭਾਵਨਾ ਨਾਲ ਸਿੱਖ ਸੰਸਥਾ ਨੂੰ ਸਹਿਯੋਗ ਕਰਦੇ ਰਹਿਣਗੇ। ਉਨ੍ਹਾਂ ਸੇਵਾ ਮੁਕਤ ਹੋਏ ਮੁਲਾਜ਼ਮਾਂ ਵੱਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਚੰਗੇਰੇ ਭਵਿੱਖ ਲਈ ਅਰਦਾਸ ਕੀਤੀ।
ਇਸ ਮੌਕੇ ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ. ਬਿਜੈ ਸਿੰਘ, ਮੀਤ ਸਕੱਤਰ ਸ. ਮਨਜੀਤ ਸਿੰਘ ਤਲਵੰਡੀ, ਸ. ਸੁਖਬੀਰ ਸਿੰਘ, ਸ. ਸਤਨਾਮ ਸਿੰਘ ਰਿਆੜ, ਜਨਰਲ ਮੈਨੇਜਰ ਸ. ਮੇਜਰ ਸਿੰਘ, ਮੈਨੇਜਰ ਸ. ਨਰਿੰਦਰ ਸਿੰਘ, ਸ. ਰਾਜਿੰਦਰ ਸਿੰਘ ਰੂਬੀ, ਸ. ਸਤਿੰਦਰ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਤੇ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਜੋਗੇਸ਼ਵਰ ਸਿੰਘ, ਸ. ਬਲਦੇਵ ਸਿੰਘ, ਸ. ਹਰਜਿੰਦਰ ਸਿੰਘ, ਵਧੀਕ ਮੈਨੇਜਰ ਸ. ਗੁਰਪ੍ਰੀਤ ਸਿੰਘ, ਸ. ਸਤਨਾਮ ਸਿੰਘ ਝਬਾਲ, ਸ. ਬਿਕਰਮਜੀਤ ਸਿੰਘ ਝੰਗੀ, ਸ. ਯੁਵਰਾਜ ਸਿੰਘ, ਸ. ਗੁਰਤਿੰਦਰਪਾਲ ਸਿੰਘ ਕਾਦੀਆਂ, ਸ. ਜਸਬੀਰ ਸਿੰਘ, ਮੈਨੇਜਰ ਸ. ਨਿਸ਼ਾਨ ਸਿੰਘ ਜੱਫਰਵਾਲ, ਸਾਬਕਾ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਸ. ਸੁਖਰਾਜ ਸਿੰਘ, ਸ. ਜਗਤਾਰ ਸਿੰਘ, ਸ. ਬਲਦੇਵ ਸਿੰਘ ਖੈਰਾਬਾਦ, ਸ. ਮਲਕੀਤ ਸਿੰਘ ਵਰਪਾਲ ਸਮੇਤ ਸੇਵਾ ਮੁਕਤ ਅਧਿਕਾਰੀਆਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।

ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਅਸਿਸਟੈਂਟ, ਸ਼੍ਰੋਮਣੀ ਕਮੇਟੀ।
ਸੰਪਰਕ: 81461-01114

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...