ਸ਼੍ਰੋਮਣੀ ਕਮੇਟੀ ਨੇ ਚੰਡੀਗੜ੍ਹ ਸਥਿਤ ਉਪ ਦਫ਼ਤਰ ਵਿਖੇ ਜਾਂਚ ਟੀਮ ਨੂੰ ਚੌਥੀ ਵਾਰ ਸੌਂਪਿਆਂ ਰਿਕਾਰਡ

by | May 28, 2026 | daily, religion | 0 comments

ਜਾਂਚ ਟੀਮ ਵੱਲੋਂ ਕੋਰਟ ਵਿਚ ਹਲਫ਼ਨਾਮਾ ਦਾਖ਼ਲ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ ਸਹਿਯੋਗ ਨਾ ਕਰਨ ਬਾਰੇ ਕਹਿਣਾ ਸਰਾਸਰ ਝੂਠ- ਐਡਵੋਕੇਟ ਧਾਮੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ 328 ਪਾਵਨ ਬੀੜਾਂ ਨਾਲ ਸਬੰਧਤ ਮਾਮਲੇ ’ਤੇ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਸਿੱਟ) ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਮੇਂ-ਸਮੇਂ ’ਤੇ ਮੰਗਿਆ ਗਿਆ ਰਿਕਾਰਡ ਪੂਰੀ ਪਾਰਦਰਸ਼ਤਾ ਨਾਲ ਸੌਂਪਿਆ ਗਿਆ ਹੈ ਅਤੇ ਸ਼੍ਰੋਮਣੀ ਕਮੇਟੀ ਇਸ ਮਾਮਲੇ ਵਿਚ ਸਿੱਟ ਦਾ ਪੂਰਾ ਸਹਿਯੋਗ ਕਰ ਰਹੀ ਹੈ। ਇਹ ਪ੍ਰਗਟਾਵਾ ਅੱਜ ਸ਼੍ਰੋਮਣੀ ਕਮੇਟੀ ਦੇ ਚੰਡੀਗੜ੍ਹ ਸਥਿਤ ਉਪ ਦਫ਼ਤਰ ਸਿੱਟ ਨੂੰ ਮੰਗੇ ਗਏ ਦਸਤਾਵੇਜ਼ਾਂ ਦੀਆਂ ਕਾਪੀਆਂ ਦੇਣ ਉਪਰੰਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨੂੰ ਸੰਬੋਧਨ ਹੁੰਦਿਆਂ ਕੀਤਾ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸਬੰਧਤ ਇਸ ਮਾਮਲੇ ਦੀ ਪੜਤਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਨਿਗਰਾਨੀ ਹੇਠ ਹੋਈ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਸਰਕਾਰ ਦੁਆਰਾ ਬਣਾਈ ਜਾਂਚ ਟੀਮ ਨੂੰ ਸਹਿਯੋਗ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ ਅਨੁਸਾਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 328 ਪਾਵਨ ਬੀੜਾਂ ਦੇ ਮਾਮਲੇ ਵਿਚ 7 ਦਸੰਬਰ 2025 ਨੂੰ ਐਫਆਈਆਰ ਦਰਜ ਕਰਨ ਉਪਰੰਤ ਪਹਿਲੀ ਵਾਰ ਜਾਂਚ ਟੀਮ ਦੁਆਰਾ 13 ਜਨਵਰੀ 2026 ਨੂੰ ਸ਼੍ਰੋਮਣੀ ਕਮੇਟੀ ਨੂੰ ਪੱਤਰ ਪ੍ਰਾਪਤ ਹੋਇਆ ਸੀ ਅਤੇ ਸ਼੍ਰੋਮਣੀ ਕਮੇਟੀ ਨੇ ਮੰਗਿਆ ਰਿਕਾਰਡ 29 ਜਨਵਰੀ 2026 ਨੂੰ ਚੰਡੀਗੜ੍ਹ ਸਥਿਤ ਉਪ ਦਫ਼ਤਰ ਵਿਖੇ ਜਾਂਚ ਟੀਮ ਨੂੰ ਸੌਂਪ ਦਿੱਤਾ ਸੀ। ਇਸ ਮਗਰੋਂ 17 ਫ਼ਰਵਰੀ 2026 ਨੂੰ ਮੁੜ ਪੱਤਰ ਪ੍ਰਾਪਤ ਹੋਇਆ, ਜਿਸ ਵਿਚ 8 ਮੱਦਾਂ ਬਾਰੇ ਮੰਗੀ ਗਈ ਜਾਣਕਾਰੀ 11 ਮਾਰਚ 2026 ਨੂੰ ਜਾਂਚ ਟੀਮ ਨੂੰ ਮੁਹੱਈਆ ਕਰਵਾ ਦਿੱਤੀ ਗਈ ਸੀ। ਇਸੇ ਤਰ੍ਹਾਂ 3 ਅਪ੍ਰੈਲ 2026 ਨੂੰ ਜਾਂਚ ਟੀਮ ਵੱਲੋਂ ਤੀਜਾ ਪੱਤਰ ਭੇਜਿਆ ਗਿਆ, ਜਿਸ ਰਾਹੀਂ ਮੰਗੀਆਂ ਗਈਆਂ 18 ਮੱਦਾਂ ਬਾਰੇ ਰਿਕਾਰਡ 27 ਅਪ੍ਰੈਲ 2026 ਨੂੰ ਜਾਂਚ ਟੀਮ ਦੇ ਸਪੁਰਦ ਕੀਤਾ ਗਿਆ। ਇਸ ਸਾਰੇ ਰਿਕਾਰਡ ਦੀ ਵਸੂਲੀ ਵੀ ਬਕਾਦਿਆ ਤੌਰ ’ਤੇ ਲਈ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਜਾਂਚ ਟੀਮ ਵੱਲੋਂ ਮੰਗੇ ਗਏ ਬਿੱਲ ਬੁੱਕ ਅਤੇ ਲੈਜਰਾਂ ਨਾਲ ਸਬੰਧਤ ਰਿਕਾਰਡ ਦੀਆਂ ਕਾਪੀਆਂ ਉਨ੍ਹਾਂ ਨੂੰ ਸੌਂਪੀਆਂ ਗਈਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜਾਂਚ ਟੀਮ ਵੱਲੋਂ ਕੋਰਟ ਵਿਚ ਇਹ ਹਲਫ਼ਨਾਮਾ ਦਾਖ਼ਲ ਕਰਨਾ ਕਿ ਸ਼੍ਰੋਮਣੀ ਕਮੇਟੀ ਸਹਿਯੋਗ ਨਹੀਂ ਕਰ ਰਹੀ, ਸਰਾਸਰ ਝੂਠ ਹੈ। ਉਨ੍ਹਾਂ ਕਿਹਾ ਕਿ ਸੌਂਪੇ ਗਏ ਦਸਤਾਵੇਜ਼ਾਂ ਸਬੰਧੀ ਵੀਡੀਓ ਰਿਕਾਰਡ ਵੀ ਸਾਡੇ ਕੋਲ ਮੌੌਜੂਦ ਹੈ। ਜੇਕਰ ਜਾਂਚ ਟੀਮ ਕੋਰਟ ਵਿਚ ਗ਼ਲਤ ਬਿਆਨੀ ਕਰਦੀ ਰਹੀ ਤਾਂ ਇਹ ਵੀਡੀਓਜ਼ ਅਤੇ ਰਿਕਾਰਡ ਜਨਤਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਰਿਕਾਰਡ ਨਾਲ ਸਬੰਧਤ ਤਸਦੀਕਸ਼ੁਦਾ ਕਾਪੀਆਂ ਜਾਂਚ ਟੀਮ ਨੂੰ ਸੌਂਪੀਆਂ ਹਨ ਅਤੇ ਜੇਕਰ ਕੋਰਟ ਆਦੇਸ਼ ਕਰੇਗੀ ਤਾਂ ਅਸਲ ਰਿਕਾਰਡ ਵੀ ਕੋਰਟ ਵਿਚ ਪੇਸ਼ ਕੀਤਾ ਜਾਵੇਗਾ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ 328 ਪਾਵਨ ਬੀੜਾਂ ਨਾਲ ਸਬੰਧਤ ਮਾਮਲੇ ’ਚ ਪੂਰਾ ਸਹਿਯੋਗ ਕਰ ਰਹੀ ਹੈ, ਪ੍ਰੰਤੂ ਜਾਂਚ ਟੀਮ ਵੱਲੋਂ ਜੋ ਜਾਣਕਾਰੀਆਂ ਇਸ ਮਾਮਲੇ ਤੋਂ ਵੱਖਰੀਆਂ ਮੰਗੀਆਂ ਜਾ ਰਹੀਆਂ ਹਨ, ਉਸ ਬਾਰੇ ਕੋਈ ਸਹਿਯੋਗ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਲਿਖਿਆ ਗਿਆ ਹੈ ਅਤੇ ਉਨ੍ਹਾਂ ਦਾ ਜੋ ਵੀ ਆਦੇਸ਼ ਹੋਵੇਗਾ ਉਸ ਸਬੰਧੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਕਮੇਟੀ ਵਿਚ ਵਿਚਾਰ ਕਰਕੇ ਅਗਲੀ ਰਣਨੀਤੀ ਉਲੀਕੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੇ ਜਾ ਰਹੇ ਪੂਰੇ ਸਹਿਯੋਗ ਤੋਂ ਬਾਅਦ ਵੀ ਜੇਕਰ ਜਾਂਚ ਟੀਮ ਵੱਲੋਂ ਇਸ ਮਾਮਲੇ ਤੋਂ ਬਾਹਰੀ ਗੈਰ ਜ਼ਰੂਰੀ ਜਾਣਕਾਰੀਆਂ ਮੰਗਣ ਅਤੇ ਕੋਰਟ ਵਿਚ ਗ਼ਲਤ ਬਿਆਨੀ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ ਸਹਿਯੋਗ ਨਾ ਦਿੱਤੇ ਜਾਣ ਬਾਰੇ ਕਹਿਣਾ ਬੰਦ ਨਾ ਕੀਤਾ ਤਾਂ ਸਾਨੂੰ ਸਹਿਯੋਗ ਬੰਦ ਕਰਨ ਲਈ ਮਜ਼ਬੂਰ ਹੋਣਾ ਪਵੇਗਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿਗ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ, ਸ. ਦਲਜੀਤ ਸਿੰਘ ਭਿੰਡਰ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਸ. ਪਰਮਜੀਤ ਸਿੰਘ ਲੱਖੇਵਾਲ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਸ. ਲਖਬੀਰ ਸਿੰਘ, ਮੀਤ ਸਕੱਤਰ ਸ. ਗੁਰਨਾਮ ਸਿੰਘ, ਸ. ਹਰਭਜਨ ਸਿੰਘ ਵਕਤਾ, ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ, ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਆਦਿ ਮੌਜੂਦ ਸਨ।

ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਅਸਿਸਟੈਂਟ, ਸ਼੍ਰੋਮਣੀ ਕਮੇਟੀ
ਸੰਪਰਕ ਨੰ: 81968-00236

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...