‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ

by | Jul 15, 2026 | daily, lifestyle, politics | 0 comments

ਸਾਂਝ ਰਾਹਤ ਕੇਂਦਰਾਂ ਨੇ 1,656 ਮਾਮਲਿਆਂ ਦੀ ਸਕ੍ਰੀਨਿੰਗ ਕੀਤੀ ਅਤੇ 1,069 ਮਾਮਲੇ ਦਰਜ ਕੀਤੇ

’ਸਾਂਝ ਰਾਹਤ ਕੇਂਦਰ’ ਸੰਕਟ ਵਿੱਚ ਘਿਰੀਆਂ ਮਹਿਲਾਵਾਂ ਨੂੰ ਸਹਾਰਾ ਦੇ ਕੇ ਸਨਮਾਨ ਨਾਲ ਨਵੀਂ ਜ਼ਿੰਦਗੀ ਸ਼ੁਰੂ ਕਰਨ ਵਿੱਚ ਮਦਦ ਕਰ ਰਹੇ ਹਨ: ਡੀਜੀਪੀ ਗੌਰਵ ਯਾਦਵ

’ਸਾਂਝ ਰਾਹਤ ਕੇਂਦਰ’ ਜ਼ਰੂਰਤਮੰਦ ਮਹਿਲਾਵਾਂ ਲਈ ਕਾਊਂਸਲਿੰਗ, ਕਾਨੂੰਨੀ ਸਹਾਇਤਾ ਅਤੇ ਪੁਲਿਸ ਸਹਿਯੋਗ ਦਾ ਭਰੋਸੇਮੰਦ ਕੇਂਦਰ ਬਣ ਰਹੇ ਹਨ: ਗੁਰਪ੍ਰੀਤ ਕੌਰ ਦਿਓ, ਸਪੈਸ਼ਲ ਡੀਜੀਪੀ

ਮਹਿਲਾਵਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ਗਏ ਪੰਜਾਬ ਪੁਲਿਸ ਦੇ ‘ਸਾਂਝ ਰਾਹਤ ਕੇਂਦਰ’ ਅੱਜ ਇੱਕ ਪ੍ਰਭਾਵਸ਼ਾਲੀ ਕਮਿਊਨਿਟੀ ਪੁਲਿਸਿੰਗ ਮਾਡਲ ਵਜੋਂ ਉੱਭਰ ਕੇ ਸਾਹਮਣੇ ਆਏ ਹਨ। ਇਹ ਕੇਂਦਰ ਸੰਕਟ ਵਿੱਚ ਫ਼ਸੀਆਂ ਮਹਿਲਾਵਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ, ਕਾਊਂਸਲਿੰਗ, ਸੰਕਟ ਦੀ ਸਥਿਤੀ ਵਿੱਚ ਤੁਰੰਤ ਮਦਦ ਅਤੇ ਰੀਹੈਬਲੀਟੇਸ਼ਨ (ਮੁੜ ਵਸੇਬਾ) ਸੇਵਾਵਾਂ ਉਪਲੱਬਧ ਕਰਵਾ ਰਹੇ ਹਨ।

ਸ਼ੁਰੂਆਤ ਵਿੱਚ ਮੋਹਾਲੀ, ਫ਼ਤਿਹਗੜ੍ਹ ਸਾਹਿਬ, ਲੁਧਿਆਣਾ ਅਤੇ ਜਲੰਧਰ ਸਥਿਤ ਸਾਂਝ ਰਾਹਤ ਕੇਂਦਰਾਂ ਵਿੱਚ ਸਿਰਫ਼ ਦੋ ਸਿਖਲਾਈ ਪ੍ਰਾਪਤ ਕਾਊਂਸਲਰ ਤਾਇਨਾਤ ਸਨ। ਹੁਣ ਇਸ ਪਹਿਲ ਨਾਲ ਕਈ ਕਾਊਂਸਲਰ ਜੁੜ ਚੁੱਕੇ ਹਨ। ਪਿਛਲੇ ਦੋ ਸਾਲਾਂ ਦੌਰਾਨ ਇਨ੍ਹਾਂ ਕੇਂਦਰਾਂ ਵੱਲੋਂ 1,656 ਮਾਮਲਿਆਂ ਦੀ ਸਕ੍ਰੀਨਿੰਗ ਕੀਤੀ ਗਈ ਹੈ ਅਤੇ 1,069 ਮਾਮਲੇ ਦਰਜ ਕੀਤੇ ਗਏ ਹਨ।

ਇਸ ਸਬੰਧੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ, “ਕੁੱਲ ਚਾਰ ਸਾਂਝ ਰਾਹਤ ਕੇਂਦਰ ਸੰਕਟ ਵਿੱਚ ਫ਼ਸੀਆਂ ਮਹਿਲਾਵਾਂ ਨੂੰ ਮਾਨਸਿਕ ਸਦਮੇ ਤੋਂ ਉੱਭਰਨ ਅਤੇ ਆਮ ਜ਼ਿੰਦਗੀ ਸ਼ੁਰੂ ਕਰਨ ਵਿੱਚ ਸਹਾਇਤਾ ਪ੍ਰਦਾਨ ਕਰ ਰਹੇ ਹਨ। ਅਜਿਹੀਆਂ ਪਹਿਲਕਦਮੀਆਂ ਵਿਸ਼ਵਾਸ ਅਤੇ ਸਹਿਯੋਗ ‘ਤੇ ਆਧਾਰਿਤ ਜਨ ਸੁਰੱਖਿਆ ਪ੍ਰਤੀ ਪੰਜਾਬ ਪੁਲਿਸ ਦੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ।”

ਡੀਜੀਪੀ ਨੇ ਕਿਹਾ, “ਸਾਂਝ ਰਾਹਤ ਕੇਂਦਰਾਂ ਦੀ ਸਫਲਤਾ ਦੀਆਂ ਕਈ ਕਹਾਣੀਆਂ ਹਨ, ਪਰ ਮੋਹਾਲੀ ਵਿੱਚ ਘਰੇਲੂ ਹਿੰਸਾ ਦਾ ਸ਼ਿਕਾਰ ਇੱਕ ਮਹਿਲਾ ਨੂੰ ਸਮੇਂ ਸਿਰ ਬਚਾਉਣਾ ਪੰਜਾਬ ਪੁਲਿਸ ਦੀ ਵਚਨਬੱਧਤਾ ਦੀ ਇੱਕ ਸ਼ਾਨਦਾਰ ਮਿਸਾਲ ਹੈ। ਇੱਕ ਮਹਿਲਾ ਨੇ ਮਦਦ ਲਈ ਸੰਪਰਕ ਕਰਕੇ ਦੱਸਿਆ ਕਿ ਉਸਦਾ ਪਤੀ ਉਸ ਨਾਲ ਕੁੱਟਮਾਰ ਕਰ ਰਿਹਾ ਹੈ ਅਤੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਰਿਹਾ ਹੈ। ਉਸ ਨੂੰ ਤੁਰੰਤ ਸਹਾਇਤਾ ਦੀ ਲੋੜ ਸੀ। ਇਹ ਮਹਿਲਾ ਪਹਿਲੀ ਵਾਰ ਪੰਜਾਬ ਪੁਲਿਸ ਦੇ ਸੰਪਰਕ ਵਿੱਚ ਨਹੀਂ ਆਈ ਸੀ, ਕਿਉਂਕਿ ਉਸ ਨਾਲ ਸਬੰਧਤ ਇੱਕ ਪੁਰਾਣਾ ਮਾਮਲਾ ਪਹਿਲਾਂ ਹੀ ਐਸਏਐਸ ਨਗਰ (ਮੋਹਾਲੀ) ਟੀਮ ਦੇ ਰਿਕਾਰਡ ਵਿੱਚ ਦਰਜ ਸੀ। ਸਾਂਝ ਰਾਹਤ ਕੇਂਦਰ ਦੀ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਉਸਦੀ ਸੁਰੱਖਿਆ ਯਕੀਨੀ ਬਣਾਈ, ਸੁਰੱਖਿਅਤ ਆਵਾਜਾਈ ਦਾ ਪ੍ਰਬੰਧ ਕੀਤਾ ਅਤੇ ਉਸ ਨੂੰ ਉਸਦੇ ਪੇਕੇ ਘਰ ਤੱਕ ਸੁਰੱਖਿਅਤ ਮਾਹੌਲ ਵਿੱਚ ਪਹੁੰਚਾਇਆ।”

ਉਨ੍ਹਾਂ ਅੱਗੇ ਕਿਹਾ, “ਇੱਕ ਹੋਰ ਮਾਮਲੇ ਵਿੱਚ ਇਕੱਲੀ ਰਹਿ ਰਹੀ ਇੱਕ ਮਹਿਲਾ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਦਾਖ਼ਲ ਕੀਤਾ ਗਿਆ ਸੀ। ਸਾਂਝ ਰਾਹਤ ਕੇਂਦਰ ਦੀ ਟੀਮ ਨੇ ਉਸਦੀ ਕਾਊਂਸਲਿੰਗ ਕੀਤੀ ਅਤੇ ਉਸ ਨੂੰ ਲੋੜੀਂਦਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ। ਟੀਮ ਨੇ ਪੀਜੀਆਈ ਵਿੱਚ ਦਾਖ਼ਲ ਕਰਵਾਉਣ ਵਿੱਚ ਮਦਦ ਕੀਤੀ ਅਤੇ ਵਿਸ਼ੇਸ਼ ਤਾਲਮੇਲ ਰਾਹੀਂ ਲਗਭਗ ਦੋ ਮਹੀਨਿਆਂ ਤੱਕ ਉਸਦਾ ਇਲਾਜ ਯਕੀਨੀ ਬਣਾਇਆ। ਇਲਾਜ ਦੌਰਾਨ ਉਸਦਾ ਗਰਭਪਾਤ ਹੋ ਗਿਆ। ਇਸ ਮੁਸ਼ਕਲ ਸਮੇਂ ਵਿੱਚ ਟੀਮ ਨੇ ਲਗਾਤਾਰ ਭਾਵਨਾਤਮਕ ਸਹਿਯੋਗ ਅਤੇ ਕਾਊਂਸਲਿੰਗ ਰਾਹੀਂ ਉਸ ਨੂੰ ਇਸ ਔਖੇ ਦੌਰ ਤੋਂ ਉੱਭਰਨ ਵਿੱਚ ਮਦਦ ਕੀਤੀ। ਸਿਹਤਯਾਬ ਹੋਣ ਤੋਂ ਬਾਅਦ ਟੀਮ ਨੇ ਉਸ ਨੂੰ ਰੋਜ਼ਗਾਰ ਦਿਵਾਉਣ ਵਿੱਚ ਵੀ ਸਹਾਇਤਾ ਕੀਤੀ ਅਤੇ ਉਸ ਨੂੰ ਆਪਣੇ ਪਰਿਵਾਰ ਨਾਲ ਦੁਬਾਰਾ ਜੋੜਨ ਦਾ ਯਤਨ ਕੀਤਾ, ਜਿਸ ਨਾਲ ਉਹ ਸਨਮਾਨ ਅਤੇ ਆਤਮਨਿਰਭਰਤਾ ਨਾਲ ਆਪਣੀ ਜ਼ਿੰਦਗੀ ਮੁੜ ਸ਼ੁਰੂ ਕਰ ਸਕੀ।”

ਸਾਂਝ ਰਾਹਤ ਕੇਂਦਰਾਂ ਤੋਂ ਇਲਾਵਾ ਮਹਿਲਾਵਾਂ ਦੀ ਭਲਾਈ ਅਤੇ ਸੁਰੱਖਿਆ ਲਈ ਪੰਜਾਬ ਪੁਲਿਸ ਦੀਆਂ ਕਈ ਹੋਰ ਪਹਿਲਕਦਮੀਆਂ ਵੀ ਪ੍ਰਭਾਵਸ਼ਾਲੀ ਸਾਬਤ ਹੋਈਆਂ ਹਨ। ਜਾਗ੍ਰਿਤੀ ਪ੍ਰੋਗਰਾਮ ਤਹਿਤ ਪੰਜਾਬ ਪੁਲਿਸ ਦੀਆਂ ਮਹਿਲਾ ਮਿੱਤਰਾਂ ਨੇ ਪਿਛਲੇ ਲਗਭਗ ਦੋ ਸਾਲਾਂ ਦੌਰਾਨ 12,482 ਸਕੂਲਾਂ ਤੱਕ ਪਹੁੰਚ ਬਣਾਈ ਅਤੇ 6 ਤੋਂ 12 ਸਾਲ ਦੀ ਉਮਰ ਵਰਗ ਦੇ 11,75,010 ਬੱਚਿਆਂ ਨੂੰ ਜਾਗਰੂਕ ਕੀਤਾ। ਇਸੇ ਮਿਆਦ ਦੌਰਾਨ 76,299 ਪ੍ਰਿੰਸੀਪਲਾਂ, ਅਧਿਆਪਕਾਂ, ਕਰਮਚਾਰੀਆਂ ਅਤੇ ਹੋਰ ਸਟਾਫ਼ ਮੈਂਬਰਾਂ ਨੂੰ ਵੀ ਜਾਗਰੂਕ ਕੀਤਾ ਗਿਆ। ਮਹਿਲਾ ਹੈਲਪ ਡੈਸਕ ਪਹਿਲਕਦਮੀ ਤਹਿਤ ਪਿਛਲੇ ਪੰਜ ਸਾਲਾਂ ਵਿੱਚ 69,329 ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ, ਜਿਨ੍ਹਾਂ ਵਿੱਚ ਸਾਈਬਰ ਅਪਰਾਧ, ਘਰੇਲੂ ਹਿੰਸਾ, ਬਾਲ ਯੌਨ ਸ਼ੋਸ਼ਣ, ਬਾਲ ਵਿਆਹ ਰੋਕਥਾਮ ਕਾਨੂੰਨ , ਜੁਵੇਨਾਈਲ ਜਸਟਿਸ (ਬੱਚਿਆਂ ਦੀ ਦੇਖਭਾਲ ਅਤੇ ਸੁਰੱਖਿਆ) ਐਕਟ , ਨਸ਼ਿਆਂ ਅਤੇ ਲਿੰਗ ਸੰਵੇਦਨਸ਼ੀਲਤਾ ਵਰਗੇ ਵਿਸ਼ਿਆਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।

ਗੁਰਪ੍ਰੀਤ ਕੌਰ ਦਿਓ, ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਕਮਿਊਨਿਟੀ ਅਫੇਅਰਜ਼ ਡਿਵੀਜ਼ਨ) ਨੇ ਕਿਹਾ, “ਸਾਲ 2011 ਵਿੱਚ ਸਥਾਪਨਾ ਤੋਂ ਬਾਅਦ ‘ਸਾਂਝ’ ਪ੍ਰਣਾਲੀ ਨੇ ਪੁਲਿਸ ਅਤੇ ਲੋਕਾਂ ਦਰਮਿਆਨ ਸਾਂਝੇਦਾਰੀ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਪੰਜਾਬ ਦੇ ਜ਼ਿਲ੍ਹਿਆਂ, ਸਬ-ਡਿਵੀਜ਼ਨਾਂ ਅਤੇ ਪੁਲਿਸ ਥਾਣਿਆਂ ਵਿੱਚ ਸਥਾਪਿਤ 530 ਤੋਂ ਵੱਧ ਸਾਂਝ ਕੇਂਦਰਾਂ ਦੇ ਮਜ਼ਬੂਤ ਨੈੱਟਵਰਕ ਰਾਹੀਂ ਨਾਗਰਿਕ-ਕੇਂਦਰਿਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।” ਉਨ੍ਹਾਂ ਅੱਗੇ ਕਿਹਾ, “ਇਹ ਪਹਿਲ ਸੰਕਟ ਵਿੱਚ ਫ਼ਸੀਆਂ ਮਹਿਲਾਵਾਂ ਨੂੰ ਕਾਊਂਸਲਿੰਗ, ਪੁਲਿਸ ਸਹਾਇਤਾ ਅਤੇ ਕਾਨੂੰਨੀ ਸਹਿਯੋਗ ਉਪਲੱਬਧ ਕਰਵਾ ਕੇ ਮਹਿਲਾਵਾਂ ਨਾਲ ਸਬੰਧਤ ਵੱਖ-ਵੱਖ ਗੰਭੀਰ ਮਸਲਿਆਂ ਦਾ ਹੱਲ ਕਰ ਰਹੀ ਹੈ।”

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...