ਸਾਈਕਲਿੰਗ ਜ਼ਰੀਏ 1,50000 ਕਿਲੋਮੀਟਰ ਸਫ਼ਰ ਪੂਰਾ ਕਰਨ ਤੇ ਸਪੀਕਰ ਵੱਲੋਂ ਗੁਰਪ੍ਰੀਤ ਸਿੰਘ ਕਮੋਂ ਨੂੰ ਵਧਾਈ

by | Dec 23, 2025 | breaking news, daily | 0 comments

ਚੰਡੀਗੜ੍ਹ, 22 ਦਸੰਬਰ 2025:

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮਾਲਵਾ ਖੇਤਰ ਦੇ ਪ੍ਰਸਿੱਧ ਕੋਟਕਪੂਰਾ ਸਾਈਕਲ ਰਾਈਡਰਜ਼ (ਰਜਿਸਟਰਡ) ਕਲੱਬ ਦੇ ਮੈਂਬਰ ਗੁਰਪ੍ਰੀਤ ਸਿੰਘ ਕਮੋਂ ਨੂੰ ਸਾਈਕਲਿੰਗ ਜ਼ਰੀਏ ਡੇਢ ਲੱਖ ਕਿਲੋਮੀਟਰ ਸਫ਼ਰ ਪੂਰਾ ਕਰਨ ਲਈ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਅਤੇ ਕਿਹਾ ਕਿ ਪੂਰੇ ਖਿੱਤੇ ਨੂੰ ਉਨ੍ਹਾਂ ‘ਤੇ ਮਾਣ ਹੈ। ਦੱਸਣਯੋਗ ਹੈ ਕਿ ਗੁਰਪ੍ਰੀਤ ਸਿੰਘ ਕਮੋਂ ਪਿਛਲੇ 5-6 ਸਾਲਾਂ ਤੋਂ ਸਾਈਕਲਿੰਗ ਦੇ ਖੇਤਰ ਵਿੱਚ ਸਰਗਰਮ ਹਨ ਅਤੇ ਉਨ੍ਹਾਂ ਦਾ 100 ਦਿਨਾਂ ਲਈ 100 ਕਿਲੋਮੀਟਰ ਪ੍ਰਤੀ ਦਿਨ ਸਾਈਕਲਿੰਗ ਦਾ ਰਿਕਾਰਡ ਏਸ਼ੀਆ ਬੁੱਕ ਅਤੇ ਇੰਡੀਆ ਬੁੱਕ ਆਫ਼ ਰਿਕਾਰਡਜ਼ ਵਿੱਚ ਦਰਜ ਹੈ।

ਸਪੀਕਰ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਕਮੋਂ ਨੇ 50 ਦੇ ਕਰੀਬ ਸਾਈਕਲਿੰਗ ਮੁਕਾਬਲਿਆਂ ਵਿੱਚ ਹਿੱਸਾ ਲੈਂਦਿਆਂ ਫਰੀਦਕੋਟ ਜ਼ਿਲ੍ਹੇ ਲਈ ਨਾਮਣਾ ਖੱਟਿਆ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਸੁਪਰ ਰੈਨਡੋਨੀਅਰ ਦਾ ਖ਼ਿਤਾਬ ਅਤੇ ਸਟਾਰ ਇੰਡੀਪੈਂਡੈਂਟ ਐਵਾਰਡ ਵੀ ਜਿੱਤਿਆ ਹੈ। ਉਨ੍ਹਾਂ ਨੂੰ ਯੂ.ਐਸ.ਆਈ.ਐਸ. ਨਾਮੀ ਕੰਪਨੀ ਵੱਲੋਂ ਭਾਰਤੀਯ ਰਤਨਾ ਐਵਾਰਡ ਨਾਲ ਵੀ ਸਨਮਾਨਿਆ ਗਿਆ ਸੀ।

ਇਸ ਮੌਕੇ ਸ. ਕੁਲਤਾਰ ਸਿੰਘ ਸੰਧਵਾਂ ਨੇ ਸਿਹਤਮੰਦ ਜੀਵਨ ਜਿਊਣ ਲਈ ਲੋਕਾਂ ਨੂੰ ਨਿਯਮਤ ਕਸਰਤ, ਸੈਰ ਕਰਨ ਅਤੇ ਸਾਈਕਲ ਚਲਾਉਣ ਦੀ ਨਸੀਹਤ ਦਿੰਦਿਆਂ ਇਸਨੂੰ ਇੱਕ ਰੁਟੀਨ ਆਦਤ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸਾਈਕਲਿਸਟ ਗੁਰਪ੍ਰੀਤ ਸਿੰਘ ਕਮੋਂ ਦੀਆਂ ਇਹ ਪ੍ਰਾਪਤੀਆਂ ਬੱਚਿਆਂ ਅਤੇ ਨੌਜਵਾਨਾਂ ਲਈ ਪ੍ਰੇਰਨਾਦਾਇਕ ਹਨ ਜੋ ਇਹ ਦਰਸਾਉਂਦੀਆਂ ਹਨ ਕਿ ਜੇ ਤੁਹਾਡੇ ਕੋਲ ਜਿੱਤਣ ਜਾਂ ਕੋਈ ਵੀ ਟੀਚਾ ਹਾਸਲ ਕਰਨ ਦਾ ਦ੍ਰਿੜ ਇਰਾਦਾ ਹੈ, ਤਾਂ ਕੋਈ ਵੀ ਮੰਜ਼ਿਲ ਦੂਰ ਨਹੀਂ ਅਤੇ ਇਸ ਲਈ ਉਮਰ ਮਾਇਨੇ ਨਹੀਂ ਰੱਖਦੀ।

ਸ. ਸੰਧਵਾਂ ਨੇ ਗੁਰਪ੍ਰੀਤ ਸਿੰਘ ਕਮੋਂ ਦੇ ਪੂਰੇ ਪਰਿਵਾਰ ਅਤੇ ਕੋਟਕਪੂਰਾ ਸਾਈਕਲ ਰਾਈਡਰ ਟੀਮ ਦੇ ਸਾਰੇ ਮੈਂਬਰਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਉਨ੍ਹਾਂ ਦੇ ਬਿਹਤਰ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਮਨਪ੍ਰੀਤ ਸਿੰਘ ਧਾਲੀਵਾਲ, ਰਬਾਬ ਸਿੰਘ ਅਤੇ ਜਸ਼ਨਪ੍ਰੀਤ ਕੌਰ ਧਾਲੀਵਾਲ ਵੀ ਮੌਜੂਦ ਸਨ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...