ਸਿੱਖਾਂ ਨਾਲ ਸਬੰਧਤ ਬਣਦੀਆਂ ਫ਼ਿਲਮਾਂ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਵਿਸ਼ੇਸ਼ ਇਕੱਤਰਤਾ

by | May 2, 2025 | breaking news, daily, religion | 0 comments

-ਸਿੱਖ ਵਿਦਵਾਦਾਂ, ਬੁੱਧੀਜੀਵੀਆਂ, ਸ਼ਖ਼ਸੀਅਤਾਂ ਨੇ ਇਕੱਤਰਤਾ ’ਚ ਚੰਗੇ ਮਾਹੌਲ ਵਿੱਚ ਰੱਖੇ ਆਪਣੇ ਸੁਝਾਅ

-ਸਿੱਖ ਗੁਰੂ ਸਾਹਿਬਾਨ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਸਾਹਿਬਜ਼ਾਦਿਆਂ ਤੇ ਸ਼ਹੀਦਾਂ ਉੱਤੇ ਫ਼ਿਲਮਾਂ ਸਬੰਧੀ ਪਹਿਲਾਂ ਲਏ ਗਏ ਫੈਸਲੇ ਹੀ ਰਹਿਣਗੇ ਲਾਗੂ- ਜਥੇਦਾਰ ਕੁਲਦੀਪ ਸਿੰਘ ਗੜਗੱਜ
-ਸਿੱਖ ਸ਼ਹੀਦ ਤੇ ਜਰਨੈਲ ਸ. ਹਰੀ ਸਿੰਘ ਨਲੂਆ ’ਤੇ ਬਣਨ ਵਾਲੀ ਫ਼ਿਲਮ ਨੂੰ ਨਹੀਂ ਹੋਵੇਗੀ ਪ੍ਰਵਾਨਗੀ- ਜਥੇਦਾਰ ਕੁਲਦੀਪ ਸਿੰਘ ਗੜਗੱਜ

ਸ੍ਰੀ ਅੰਮ੍ਰਿਤਸਰ, 2 ਮਈ-

ਸਿੱਖ ਗੁਰੂ ਸਾਹਿਬਾਨ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਪੁਰਾਤਨ ਸਿੱਖ ਯੋਧਿਆਂ/ਸ਼ਹੀਦਾਂ ਅਤੇ ਸਿੱਖ ਇਤਿਹਾਸ ਦੇ ਵਿਭਿੰਨ ਪਹਿਲੂਆਂ ਉੱਪਰ ਬਣਦੀਆਂ ਫ਼ਿਲਮਾਂ/ਐਨਮੇਸ਼ਨ ਫ਼ਿਲਮਾਂ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਵੀਡੀਓ ਸਬੰਧੀ ਵਿਚਾਰਾਂ ਕਰਨ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਥਕ ਸ਼ਖ਼ਸੀਅਤਾਂ, ਸਿੱਖ ਬੁੱਧੀਜੀਵੀਆਂ ਅਤੇ ਵਿਦਵਾਨਾਂ ਤੇ ਕੁਝ ਸਾਬਤ ਸੂਰਤ ਸਿੱਖ ਅਦਾਕਾਰਾਂ ਤੇ ਕਲਾਕਾਰਾਂ ਦੀ ਵਿਸ਼ੇਸ਼ ਇਕੱਤਰਤਾ ਹੋਈ। ਇਹ ਇਕੱਤਰਤਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ਹੋਈ, ਜਿਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਦਮਦਮੀ ਟਕਸਾਲ ਦੇ ਮੁਖੀ ਗਿਆਨੀ ਰਾਮ ਸਿੰਘ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਸਮੂਹ ਸ਼ਖ਼ਸੀਅਤਾਂ, ਵਿਦਵਾਨਾਂ ਤੇ ਬੁੱਧੀਜੀਵੀਆਂ ਨੇ ਚੰਗੇ ਮਾਹੌਲ ਵਿੱਚ ਆਪਣੇ ਸੁਝਾਅ ਰੱਖੇ ਅਤੇ ਇਕੱਤਰਤਾ ਵਿੱਚ ਇਹ ਮਹਿਸੂਸ ਕੀਤਾ ਗਿਆ ਕਿ ਮੌਜੂਦਾ ਸੂਚਨਾ ਤਕਨਾਲੋਜੀ ਅਤੇ ਏਆਈ ਦੇ ਯੁੱਗ ਵਿੱਚ ਇਹ ਬਹੁਤ ਹੀ ਸੰਜੀਦਾ ਅਤੇ ਅਹਿਮ ਮਸਲਾ ਹੈ ਜਿਸ ਸਬੰਧੀ ਠੋਸ ਨੀਤੀ ਬਣਾਉਣ ਦੀ ਲੋੜ ਹੈ।

ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੇਂ-ਸਮੇਂ ਧਾਰਮਿਕ ਤੇ ਪੰਥਕ ਵਿਦਵਾਨਾਂ ਦੀ ਰਾਏ ਅਨੁਸਾਰ ਸੰਨ 1934, 1940, 2003, 2015 ਅਤੇ 2022 ਵਿੱਚ ਫ਼ਿਲਮਾਂ ਬਾਰ ਲਏ ਗਏ ਫ਼ੈਸਲਿਆਂ ਦੀ ਪ੍ਰੋੜ੍ਹਤਾ ਕੀਤੀ ਗਈ ਅਤੇ ਇਨ੍ਹਾਂ ਦੀ ਰੋਸ਼ਨੀ ਵਿੱਚ ਹੀ ਅਗਾਂਹ-ਵਧੂ ਨੀਤੀ ਘੜਨ ਬਾਰੇ ਵਿਚਾਰ ਹੋਈ। ਵਿਦਵਾਨਾਂ ਵੱਲੋਂ ਰਾਏ ਪੁੱਜੀ ਹੈ ਕਿ ਮੌਜੂਦਾ ਤਕਨਾਲੋਜੀ ਦੇ ਸਮੇਂ ਸਿੱਖ ਪਛਾਣ, ਰਵਾਇਤਾਂ, ਸਿਧਾਂਤ ਅਤੇ ਫ਼ਲਸਫ਼ੇ ਨੂੰ ਵੱਡੀਆਂ ਚੁਣੌਤੀਆਂ ਹਨ, ਜਿਸ ਦੇ ਮੱਦੇਨਜ਼ਰ ਪੁਰਾਤਨ ਰਵਾਇਤਾਂ, ਸਾਖੀ ਪਰੰਪਰਾ, ਗੁਰਦੁਆਰਾ ਸਾਹਿਬਾਨ ਤੇ ਸਿੱਖ ਸੰਸਥਾਵਾਂ ਰਾਹੀਂ ਰਵਾਇਤੀ ਪ੍ਰਚਾਰ ਪ੍ਰਸਾਰ ਨੂੰ ਕਾਇਮ ਰੱਖਣਾ ਤੇ ਪ੍ਰਫੁੱਲਿਤ ਕਰਨਾ ਅਤਿ ਜ਼ਰੂਰੀ ਹੈ। ਇਕੱਤਰਤਾ ਦੌਰਾਨ ਸਮੂਹ ਸ਼ਖ਼ਸੀਅਤਾਂ ਨੂੰ ਖੁੱਲ੍ਹੇ ਮਾਹੌਲ ਵਿੱਚ ਵਿਚਾਰ ਰੱਖਣ ਦਾ ਸਮਾਂ ਦਿੱਤਾ ਗਿਆ ਅਤੇ ਲਿਖਤੀ ਸੁਝਾਅ ਵੀ ਪ੍ਰਾਪਤ ਕੀਤੇ ਗਏ।

ਇਕੱਤਰਤਾ ਤੋਂ ਬਾਅਦ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਡੀਆ ਨਾਲ ਗੱਲ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪ੍ਰਾਪਤ ਕੀਤੇ ਗਏ ਸੁਝਾਵਾਂ ਉੱਤੇ ਵਿਚਾਰ ਤੇ ਮੰਥਨ ਕੀਤਾ ਜਾਵੇਗਾ ਅਤੇ ਇਸ ਮਾਮਲੇ ਉੱਤੇ ਅਗਾਂਹ ਵੀ ਵਿਚਾਰ ਜਾਰੀ ਰੱਖਦਿਆਂ ਗੁਰੂ ਸਿਧਾਂਤਾਂ, ਪੰਥਕ ਰਵਾਇਤਾਂ ਤੇ ਪਰੰਪਰਾਵਾਂ ਦੀ ਰੋਸ਼ਨੀ ਵਿੱਚ ਠੋਸ ਨੀਤੀ ਤੇ ਨਿਯਮ ਬਣਾਉਣ ਵੱਲ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਵਿਸ਼ੇ ਉੱਤੇ ਛੇਤੀ ਹੀ ਇੱਕ ਕਮੇਟੀ ਬਣਾ ਕੇ ਪੁੱਜੇ ਸੁਝਾਵਾਂ ਅਤੇ ਲੋੜ ਅਨੁਸਾਰ ਹੋਰ ਪਹਿਲੂਆਂ ਨੂੰ ਵਿਚਾਰ ਕੇ ਮਸੌਦਾ ਤਿਆਰ ਕੀਤਾ ਜਾਵੇਗਾ ਅਤੇ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਠੋਸ ਨੀਤੀ ਬਣਾਈ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਤਕਨਾਲੋਜੀ ਅਤੇ ਏਆਈ ਨਾਲ ਸਬੰਧਤ ਪਹਿਲੂਆਂ ਨੂੰ ਵਿਚਾਰਨ ਲਈ ਵੀ ਇਸ ਖਿੱਤੇ ਨਾਲ ਜੁੜੇ ਸਿੱਖ ਮਾਹਰਾਂ ਦੀ ਬੈਠਕ ਵੀ ਅਗਲੇ ਸਮੇਂ ਵੀ ਕੀਤੀ ਜਾ ਸਕਦੀ ਹੈ।

ਉਨ੍ਹਾਂ ਕਿਹਾ ਕਿ ਇਕੱਤਰਤਾ ਦੌਰਾਨ ਸਾਰੇ ਇਸ ਵਿਸ਼ੇ ਉੱਤੇ ਚਿੰਤਤ ਤੇ ਸੁਹਿਰਦ ਨਜ਼ਰ ਆਏ। ਜਥੇਦਾਰ ਗੜਗੱਜ ਨੇ ਕਿਹਾ ਕਿ ਬੀਤੇ ਦਿਨੀਂ ਬਾਲੀਬੁੱਡ ਦੇ ਇੱਕ ਅਦਾਕਾਰ ਅਕਸ਼ੇ ਕੁਮਾਰ ਨੇ ਇਸ ਗੱਲ ਦਾ ਜ਼ਿਕਰ ਕੀਤਾ ਹੈ ਕਿ ਉਹ ਸਿੱਖ ਸ਼ਹੀਦ ਤੇ ਮਹਾਨ ਜਰਨੈਲ ਸ. ਹਰੀ ਸਿੰਘ ਨਲੂਆ ਉੱਤੇ ਫ਼ਿਲਮ ਬਣਾਉਣਾ ਚਾਹੁੰਦਾ ਹੈ।

ਉਨ੍ਹਾਂ ਕਿਹਾ ਕਿ ਇਸ ਦੀ ਪ੍ਰਵਾਨਗੀ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ. ਹਰੀ ਸਿੰਘ ਨਲੂਆ ਸਿੱਖ ਕੌਮ ਦੇ ਮਹਾਨ ਜਰਨੈਲ ਹਨ ਜੋ ਜਮਰੌਦ ਦੀ ਜੰਗ ਵਿੱਚ ਸ਼ਹੀਦ ਹੋਏ ਹਨ ਅਤੇ ਸਿੱਖ ਸ਼ਹੀਦਾਂ ਉੱਤੇ ਫ਼ਿਲਮ ਬਣਾਉਣ ਨੂੰ ਪਹਿਲਾਂ ਹੀ ਰੋਕ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਕਿਸੇ ਦੇ ਵਪਾਰਕ ਹਿੱਤਾਂ ਦਾ ਮਨੋਰਥ ਪੂਰਾ ਕਰਨ ਲਈ ਸਿੱਖ ਕੌਮ ਆਪਣੇ ਨਾਇਕਾਂ ਤੇ ਸ਼ਹੀਦਾਂ ਉੱਤੇ ਇਸ ਤਰ੍ਹਾਂ ਫ਼ਿਲਮਾਂ ਨਹੀਂ ਬਣਨ ਦੇ ਸਕਦੀ।

ਜਥੇਦਾਰ ਗੜਗੱਜ ਨੇ ਕਿਹਾ ਕਿ ਬੀਤੇ ਸਮੇਂ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਲਏ ਗਏ ਫੈਸਲੇ ਗੁਰਮਤਿ ਅਨੁਸਾਰ ਹਨ ਅਤੇ ਸਾਰੇ ਵਿਦਵਾਨਾਂ ਨੇ ਇਹ ਸਹਿਮਤੀ ਦਿੱਤੀ ਹੈ ਕਿ ਇਹ ਮਤੇ ਬਿਲਕੁਲ ਠੀਕ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪਹਿਲਾਂ ਹੋਏ ਮਤੇ ਕੌਮ ਦੇ ਵਿਦਵਾਨਾਂ, ਗੁਰਮੁਖਾਂ ਨੇ ਦੀਰਘ ਵਿਚਾਰ ਵਟਾਂਦਰੇ ਤੋਂ ਬਾਅਦ ਗੁਰਮਤਿ ਦੀ ਰੋਸ਼ਨੀ ਵਿੱਚ ਕੌਮ ਦੇ ਵੱਡੇ ਹਿੱਤਾਂ ਲਈ ਸਮੇਂ-ਸਮੇਂ ਪਾਸ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਖ਼ਾਲਸਾ ਪੰਥ ਇਸ ਗੱਲ ਉੱਤੇ ਸਪਸ਼ਟ ਅਤੇ ਇੱਕਜੁੱਟ ਹੈ ਕਿ ਸਿੱਖ ਗੁਰੂ ਸਾਹਿਬਾਨ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਸਿੱਖ ਸ਼ਹੀਦਾਂ, ਆਦਿ ਮਹਾਂਪੁਰਖਾਂ ਅਤੇ ਸਿੱਖ ਸੰਸਕਾਰਾਂ ਦੀਆਂ ਨਕਲਾਂ ਕਰਕੇ ਫ਼ਿਲਮਾਂ ਨਹੀਂ ਬਣਾਈਆਂ ਜਾ ਸਕਦੀਆਂ। ਉਨ੍ਹਾਂ ਸਪਸ਼ਟ ਕੀਤਾ ਕਿ ਬੀਤੇ ਸਮੇਂ ਹੋਏ ਮਤਿਆਂ ਤੋਂ ਅਗਾਂਹ ਤਾਂ ਵਧਿਆ ਸਕਦਾ ਹੈ ਪਰ ਪਿੱਛੇ ਨਹੀਂ ਹਟਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਕੁਝ ਲੋਕ ਆਪਣੀ ਮਨਮਰਜ਼ੀਆਂ ਕਰ ਰਹੇ ਹਨ ਪਰ ਇਸ ਨੂੰ ਠੱਲ੍ਹਣ ਲਈ ਠੋਸ ਕਾਰਵਾਈ ਉੱਤੇ ਅਮਲ ਕੀਤਾ ਜਾਵੇਗਾ।

ਇਕੱਤਰਤਾ ਦੌਰਾਨ ਸਟੇਜ ਦਾ ਸੰਚਾਲਨ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ ਨੇ ਕੀਤਾ। ਇਸ ਦੌਰਾਨ ਚੀਫ਼ ਖਾਲਸਾ ਦੀਵਾਨ ਵੱਲੋਂ ਸ. ਗੁਰਭੇਜ ਸਿੰਘ, ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਵੀਸੀ ਡਾ. ਪ੍ਰਿਤਪਾਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਰਜਿੰਦਰ ਸਿੰਘ ਰੂਬੀ, ਮੀਤ ਮੈਨੇਜਰ ਸ. ਸਤਨਾਮ ਸਿੰਘ, ਸ. ਰਾਜਵਿੰਦਰ ਸਿੰਘ ਜੋਗਾ ਇੰਚਾਰਜ ਗੁਰਦੁਆਰਾ ਗਜ਼ਟ, ਸੀਨੀਅਰ ਪੱਤਰਕਾਰ ਸ. ਜਸਵੰਤ ਸਿੰਘ, ਡਾ. ਆਤਮ ਸਿੰਘ ਜੀ ਪ੍ਰਿੰਸੀਪਲ ਖਾਲਸਾ ਕਾਲਜ ਸ੍ਰੀ ਅੰਮ੍ਰਿਤਸਰ, ਡਾ. ਗੁਰਦੇਵ ਸਿੰਘ, ਪ੍ਰੋ. ਜਸਪਾਲ ਸਿੰਘ ਜੀ ਖਾਲਸਾ ਕਾਲਜ, ਸਿੱਖ ਚਿੰਤਕ ਡਾ. ਸੁਖਪ੍ਰੀਤ ਸਿੰਘ ਉਦੋਕੇ, ਗਿਆਨੀ ਗਗਨਦੀਪ ਸਿੰਘ ਨਿਰਮਲੇ, ਅਦਾਕਾਰ ਸ. ਅੰਮ੍ਰਿਤਪਾਲ ਸਿੰਘ, ਯੂਥ ਅਕਾਲੀ ਦਲ ਦੇ ਪ੍ਰਧਾਨ ਸ. ਸਰਬਜੀਤ ਸਿੰਘ ਜੀ ਝਿੰਜਰ, ਸ. ਤਲਵਿੰਦਰ ਸਿੰਘ ਜੀ ਬੁੱਟਰ, ਸ. ਸੁਖਪਾਲ ਸਿੰਘ ਸ. ਅਮਰਦੀਪ ਸਿੰਘ ਫਿਲਮ ਮੇਕਰ, ਸ. ਦੀਪ ਜਗਦੀਪ ਸਿੰਘ ਜੀ ਪੱਤਰਕਾਰ ਅਤੇ ਫਿਲਮਕਾਰ, ਸ. ਬਲਦੀਪ ਸਿੰਘ ਰਾਮੂੰਵਾਲੀਆ, ਸ. ਸਿਮਰਜੀਤ ਸਿੰਘ ਐਡਵੋਕੇਟ, ਸ. ਅਮਿਤੋਜ ਸਿੰਘ ਅਦਾਕਾਰ, ਸ. ਸ਼ਰਨਦੀਪ ਸਿੰਘ ਜੀ ਸ਼ਰਨ ਆਰਟਸ, ਸ. ਪਰਮਿੰਦਰ ਸਿੰਘ, ਸ. ਬੀਰ ਸਿੰਘ ਜੀ ਲੋਕ ਗਾਇਕ, ਪ੍ਰੋ. ਮਨਜੀਤ ਸਿੰਘ ਜੀ, ਸ. ਅਵਨੀਤ ਸਿੰਘ, ਸਿੱਖ ਇਤਿਹਾਸ ਰੀਸਰਚ ਬੋਰਡ ਦੇ ਸਕਾਲਰ ਡਾ. ਗੁਰਮਿੰਦਰ ਸਿੰਘ , ਸ. ਕਰਮਜੀਤ ਸਿੰਘ, ਡਾ. ਸਿਮਰਨਜੀਤ ਕੌਰ, ਡਾ. ਹਰਪ੍ਰੀਤ ਕੌਰ, ਬੀਬੀ ਕਿਰਨਦੀਪ ਕੌਰ, ਬੀਬੀ ਗੁਰਮੀਤ ਕੌਰ, ਸ. ਜਨਜੋਤ ਸਿੰਘ, ਸ. ਕ੍ਰਿਪਾਲ ਸਿੰਘ ਸਾਬਕਾ ਰੀਸਰਚ ਸਕਾਲਰ, ਭਾਈ ਮਨਦੀਪ ਸਿੰਘ ਖੁਰਦ, ਸ. ਸ਼ਮਸ਼ੇਰ ਸਿੰਘ, ਸ. ਸੁਖਚੈਨ ਸਿੰਘ ਅਤਲਾ, ਸ. ਕਮਲਦੀਪ ਸਿੰਘ ਲੁਧਿਆਣਾ, ਸ. ਮਨਦੀਪ ਸਿੰਘ ਕੁੱਬੇ, ਸ. ਪ੍ਰਭਜੋਤ ਸਿੰਘ, ਸ. ਸੰਦੀਪ ਸਿੰਘ, ਸ. ਧੰਨਵੰਤ ਸਿੰਘ, ਸ. ਤਲਵਿੰਦਰ ਸਿੰਘ ਮੋਹਾਲੀ, ਸ. ਬਗੀਚਾ ਸਿੰਘ ਇੰਚਾਰਜ ਸਕੱਤਰੇਤ, ਸ. ਗੁਰਮੀਤ ਸਿੰਘ ਇੰਚਾਰਜ ਲਿਟਰੇਚਰ, ਸਹਾਇਕ ਇੰਚਾਰਜ ਸਕੱਤਰੇਤ ਸ. ਜਸਵੀਰ ਸਿੰਘ ਲੌਂਗੋਵਾਲ ਆਦਿ ਹਾਜ਼ਰ ਸਨ।
***
ਜਸਕਰਨ ਸਿੰਘ,
9517789930

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...