ਸਿੱਖਿਆ ਕ੍ਰਾਂਤੀ: ਸਿੱਖਿਆ ਮੰਤਰੀ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਸਬੰਧੀ 1.49 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ

by | May 22, 2025 | breaking news, daily, education | 0 comments

ਸਰਕਾਰੀ ਸਕੂਲਾਂ ’ਚ ਚੱਲੀ ਵਿਕਾਸ ਦੀ ਲਹਿਰ, ਸਿੱਖਿਆ ਕ੍ਰਾਤੀ ਦੀ ਮੂੰਹ ਬੋਲਦੀ ਤਸਵੀਰ: ਹਰਜੋਤ ਬੈਂਸ

ਚੰਡੀਗੜ੍ਹ/ਕੀਰਤਪੁਰ ਸਾਹਿਬ, 22 ਮਈ:

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਸਰਕਾਰੀ ਸਕੂਲਾਂ ਵਿੱਚ 1.49 ਕਰੋੜ ਰੁਪਏ ਤੋਂ ਵੱਧ ਦੇ ਬੁਨਿਆਦੀ ਢਾਂਚਾ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਵਿਆਪਕ ਵਿਕਾਸ ਪ੍ਰੋਜੈਕਟ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਮਿਸਾਲੀ ਪਰਿਵਰਤਨ ਲਿਆਉਣਗੇ ਜੋ ਸੂਬੇ ਸਰਕਾਰ ਦੀ ਵਿਦਿਅਕ ਉੱਤਮਤਾ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੇ ਹਨ।

ਇਸ ਮੌਕੇ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਇਸ ਵੇਲੇ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟ ਪ੍ਰਗਤੀ ਅਧੀਨ ਹਨ ਅਤੇ ਇਹ ਜਲਦ ਹੀ ਮੁਕੰਮਲ ਕਰ ਲਏ ਜਾਣਗੇ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰ ਦੇ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਇਹਨਾਂ ਸਕੂਲਾਂ ਨੂੰ ਕਰੋੜਾਂ ਰੁਪਏ ਦੀਆਂ ਹੋਰ ਗ੍ਰਾਂਟਾਂ ਵੀ ਅਲਾਟ ਕੀਤੀਆਂ ਜਾਣਗੀਆਂ।

ਉਨ੍ਹਾਂ ਨੇ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਸੇਵਾਲ ਵਿੱਚ 17 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ, ਜਦੋਂ ਕਿ ਸਰਕਾਰੀ ਪ੍ਰਾਇਮਰੀ ਸਕੂਲ, ਜੀਓਵਾਲ ਨੂੰ ਹੌਲਿਸਟਿਕ ਪਲਾਨ ਤਹਿਤ 40 ਲੱਖ ਰੁਪਏ ਪ੍ਰਾਪਤ ਹੋਏ; ਸਰਕਾਰੀ ਪ੍ਰਾਇਮਰੀ ਸਕੂਲ, ਮੱਸੇਵਾਲ ਦੀ 7.51 ਲੱਖ ਰੁਪਏ ਦੀ ਲਾਗਤ ਨਾਲ ਮੁਰੰਮਤ ਕੀਤੀ ਗਈ; ਸਰਕਾਰੀ ਪ੍ਰਾਇਮਰੀ ਸਕੂਲ, ਚੀਕਣਾ ਨੂੰ ਮੁਰੰਮਤ ਲਈ 7.64 ਲੱਖ ਰੁਪਏ; ਸਰਕਾਰੀ ਪ੍ਰਾਇਮਰੀ ਸਕੂਲ, ਬਰੂਵਾਲ ਨੂੰ ਮੁਰੰਮਤ ਲਈ 7.51 ਲੱਖ ਰੁਪਏ ਅਲਾਟ ਕੀਤੇ ਗਏ; ਸਰਕਾਰੀ ਪ੍ਰਾਇਮਰੀ ਸਕੂਲ, ਦਬੂੜ (ਲੋਅਰ) ਨੂੰ ਚਾਰਦੀਵਾਰੀ ਦੀ ਉਸਾਰੀ ਲਈ 18 ਲੱਖ ਰੁਪਏ ਅਤੇ ਮੁਰੰਮਤ ਲਈ 2.55 ਲੱਖ ਰੁਪਏ ਪ੍ਰਾਪਤ ਹੋਏ; ਸਰਕਾਰੀ ਪ੍ਰਾਇਮਰੀ ਸਕੂਲ, ਮਝੇੜ ਨੂੰ ਚਾਰਦੀਵਾਰੀ ਲਈ 60,000 ਰੁਪਏ ਅਤੇ ਮੁਰੰਮਤ ਲਈ 2.55 ਲੱਖ ਰੁਪਏ ਅਲਾਟ ਕੀਤੇ ਗਏ; ਸਰਕਾਰੀ ਪ੍ਰਾਇਮਰੀ ਸਕੂਲ, ਦਬੂੜ ਅੱਪਰ ਨੂੰ ਚਾਰਦੀਵਾਰੀ ਲਈ 2 ਲੱਖ ਰੁਪਏ ਅਤੇ ਮੁਰੰਮਤ ਲਈ 2.55 ਲੱਖ ਰੁਪਏ ਪ੍ਰਾਪਤ ਹੋਏ ਅਤੇ ਸਰਕਾਰੀ ਪ੍ਰਾਇਮਰੀ ਸਕੂਲ, ਮੋੜਾ ਨੂੰ ਚਾਰਦੀਵਾਰੀ ਦੀ ਉਸਾਰੀ ਲਈ 13.4 ਲੱਖ ਰੁਪਏ ਅਲਾਟ ਕੀਤੇ ਗਏ।

ਇਸੇ ਤਰ੍ਹਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮੱਸੇਵਾਲ ਦੇ ਵਿਆਪਕ ਨਵੀਨੀਕਰਨ ‘ਤੇ 17 ਲੱਖ ਰੁਪਏ ਖਰਚ ਕੀਤੇ ਗਏ, ਜਦੋਂ ਕਿ ਸਰਕਾਰੀ ਮਿਡਲ ਸਕੂਲ, ਡਬੂੜ (ਲੋਅਰ) ਦੀ ਚਾਰਦੀਵਾਰੀ ਦੀ ਉਸਾਰੀ ‘ਤੇ 9 ਲੱਖ ਰੁਪਏ ਖਰਚ ਕੀਤੇ ਗਏ।

ਸ. ਬੈਂਸ ਨੇ ਕਿਹਾ ਕਿ ਸਰਕਾਰੀ ਸਕੂਲ ਹੁਣ ਵਿਆਪਕ ਸਹੂਲਤਾਂ ਨਾਲ ਲੈਸ ਹਨ, ਜਿਨ੍ਹਾਂ ਵਿੱਚ ਸੁਰੱਖਿਆ ਗਾਰਡ, ਕੈਂਪਸ ਪ੍ਰਬੰਧਨ ਪ੍ਰਣਾਲੀਆਂ, ਆਵਾਜਾਈ ਸੇਵਾਵਾਂ, ਵਾਈ-ਫਾਈ ਕਨੈਕਟੀਵਿਟੀ, ਅਤਿ-ਆਧੁਨਿਕ ਸਾਇੰਸ ਲੈਬਾਂ, ਵਧੀਆ ਲਾਇਬ੍ਰੇਰੀਆਂ, ਆਧੁਨਿਕ ਫਰਨੀਚਰ, ਸਮਰਪਿਤ ਸਟਾਫ ਰੂਮ, ਵਿਸ਼ਾਲ ਕਲਾਸਰੂਮ, ਪ੍ਰਬੰਧਕੀ ਦਫ਼ਤਰ, ਪਹੁੰਚਯੋਗਤਾ ਲਈ ਰੈਂਪ ਅਤੇ ਹੋਰ ਬਹੁਤ ਕੁਝ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਜੋ ਪਹਿਲਾਂ ਨਿੱਜੀ ਜਾਂ ਮਾਡਲ ਸਕੂਲਾਂ ਤੱਕ ਸੀਮਿਤ ਸਨ, ਹੁਣ ਉਹ ਸਹੂਲਤਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਉਪਲੱਬਧ ਹਨ ਜੋ ਸਰਕਾਰੀ ਅਤੇ ਪ੍ਰਾਈਵੇਟ ਸਿੱਖਿਆ ਵਿਚਕਾਰ ਪਾੜੇ ਨੂੰ ਪੂਰਦੀਆਂ ਹਨ।

ਸ. ਹਰਜੋਤ ਸਿੰਘ ਬੈਂਸ ਨੇ ਸਕੂਲ ਦੀ ਇਮਾਰਤ ਵਿੱਚ ਚੱਲ ਰਹੇ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਮੱਸੇਵਾਲ ਸਕੂਲ ਵਿੱਚ 312 ਲੜਕਿਆਂ ਦੇ ਮੁਕਾਬਲੇ 321 ਲੜਕੀਆਂ ਦੀ ਗਿਣਤੀ ਦਾ ਹਵਾਲਾ ਦਿੰਦਿਆਂ ਸਰਕਾਰੀ ਸਕੂਲਾਂ ਵਿੱਚ ਲੜਕੀਆਂ ਦੇ ਦਾਖਲੇ ਵਿੱਚ ਵਾਧੇ ਦੇ ਸਕਾਰਾਤਮਕ ਰੁਝਾਨ ਨੂੰ ਵੀ ਉਜਾਗਰ ਕੀਤਾ ਜੋ ਲਿੰਗ ਸਮਾਨਤਾ ਵਿੱਚ ਸੁਧਾਰ ਨੂੰ ਦਰਸਾਉਂਦਾ ਹੈ। ਬੈਂਸ ਨੇ ਕਿਹਾ ਕਿ ਲਖੇੜ ਵਿੱਚ ‘ਸਕੂਲ ਆਫ਼ ਹੈਪੀਨੈੱਸ’ ਸਥਾਪਿਤ ਕੀਤਾ ਜਾ ਰਿਹਾ ਹੈ ਜੋ ਕਿ ਚੰਗਰ ਖੇਤਰ ਦੇ ਬੱਚਿਆਂ ਨੂੰ ਦੂਰ ਦੂਰਾਂਡੇ ਜਾਏ ਬਿਨਾਂ ਮਿਆਰੀ ਸਿੱਖਿਆ ਪ੍ਰਦਾਨ ਕਰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਕੀਰਤਪੁਰ ਸਾਹਿਬ ਵਿੱਚ 12 ਕਰੋੜ ਰੁਪਏ ਦੀ ਲਾਗਤ ਨਾਲ ‘ਸਕੂਲ ਆਫ਼ ਐਮੀਨੈਂਸ’ ਬਣਾਇਆ ਜਾ ਰਿਹਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਤਾਰਾਪੁਰ ਤੋ ਮੱਸੇਵਾਲ ਤੱਕ ਸੁਚਾਰੂ ਆਵਾਜਾਈ ਲਈ 18 ਫੁੱਟ ਚੋੜੀ ਸੜਕ ਦਾ ਤੋਹਫਾ ਚੰਗਰ ਵਾਸੀਆਂ ਨੂੰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਤਾਰਾਪੁਰ ਤੋਂ ਸਮਲਾਹ ਤੱਕ ਸੜਕ ਦਾ ਨਿਰਮਾਣ ਤੇਜ਼ੀ ਨਾਲ ਪਹਿਲ ਦੇ ਆਧਾਰ ‘ਤੇ ਕੀਤਾ ਜਾ ਰਿਹਾ ਹੈ।

ਸਿੱਖਿਆ ਮੰਤਰੀ ਨੇ ਭਰੋਸਾ ਦਿੱਤਾ ਕਿ ਹਲਕੇ ਵਿੱਚ ਕਈ ਸੜਕਾਂ ਦੀ ਮੁਰੰਮਤ ਅਤੇ ਚੌੜਾਈ ਜਲਦ ਹੀ ਸ਼ੁਰੂ ਹੋ ਜਾਵੇਗੀ ਕਿਉਂਕਿ ਸਾਰੀਆਂ ਲੋੜੀਂਦੀਆਂ ਪ੍ਰਸ਼ਾਸਕੀ ਪ੍ਰਕਿਰਿਆਵਾਂ ਮੁਕੰਮਲ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪਾਣੀਆਂ ਨੂੰ ਬਚਾਉਣ ਦੀ ਜੰਗ ਜਿੱਤ ਲਈ ਹੈ ਅਤੇ ਹੁਣ ਇਹ ਪਾਣੀ ਚੰਗਰ ਤੇ ਖੇਤਾਂ ਨੂੰ ਪਹੁੰਚਾਇਆ ਜਾਵੇਗਾ, ਜਿਸ ਨਾਲ ਇਹ ਇਲਾਕਾ ਹੋਰ ਖੁਸ਼ਹਾਲ ਹੋਵੇਗਾ।

ਇਸ ਮੌਕੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੂੰ ਸਥਾਨਕ ਲੋਕਾਂ ਨੇ ਸਰਕਾਰੀ ਸਕੂਲਾਂ ਵਿੱਚ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਲਈ ਸਨਮਾਨਿਤ ਕੀਤਾ, ਜੋ ਕਿ ਵਿਦਿਅਕ ਬੁਨਿਆਦੀ ਢਾਂਚੇ ਦੇ ਵਿਸਥਾਰ ਲਈ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਨੂੰ ਦਰਸਾਉਂਦਾ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...