ਸਿੱਖਿਆ ਮੰਤਰੀ ਵੱਲੋਂ ਸਾਰੇ ਵਿਦਿਅਕ ਅਦਾਰਿਆਂ ਨੂੰ ਮੁੜ ਖੋਲ੍ਹਣ ਦਾ ਐਲਾਨ

by | Sep 7, 2025 | breaking news, daily, education | 0 comments

* ਸਰਕਾਰੀ ਸਕੂਲ ਸੋਮਵਾਰ ਨੂੰ ਖੁੱਲ੍ਹਣਗੇ ਪਰ ਕਲਾਸਾਂ ਮੰਗਲਵਾਰ ਤੋਂ ਸ਼ੁਰੂ ਹੋਣਗੀਆਂ

* ਡਿਪਟੀ ਕਮਿਸ਼ਨਰਾਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਵਿਦਿਅਕ ਸੰਸਥਾਵਾਂ ਬਾਰੇ ਫ਼ੈਸਲਾ ਲੈਣ ਦੇ ਅਧਿਕਾਰ ਦਿੱਤੇ

ਚੰਡੀਗੜ੍ਹ, 7 ਸਤੰਬਰ:

ਸੂਬੇ ਵਿੱਚ ਹਾਲ ਹੀ ਵਿੱਚ ਆਏ ਮਾਰੂ ਹੜ੍ਹਾਂ ਅਤੇ ਭਾਰੀ ਬਾਰਿਸ਼ਾਂ ਉਪਰੰਤ ਹਾਲਾਤ ਪਹਿਲਾਂ ਵਾਂਗ ਹੋ ਰਹੇ ਹਨ, ਇਸ ਨੂੰ ਦੇਖਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਦੇ ਸਾਰੇ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ, ਪੌਲੀਟੈਕਨਿਕ ਸੰਸਥਾਵਾਂ ਅਤੇ ਆਈ.ਟੀ.ਆਈਜ਼. ਸਮੇਤ ਸਾਰੇ ਵਿਦਿਅਕ ਅਦਾਰਿਆਂ ਨੂੰ 8 ਸਤੰਬਰ ਤੋਂ ਮੁੜ ਖੋਲ੍ਹਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰਾਂ ਨੂੰ ਗੰਭੀਰ ਰੂਪ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਇਹਨਾਂ ਅਦਾਰਿਆਂ ਨੂੰ ਬੰਦ ਕਰਨ ਸਬੰਧੀ ਫ਼ੈਸਲਾ ਲੈਣ ਦਾ ਅਧਿਕਾਰ ਦਿੱਤਾ ਗਿਆ ਹੈ।

ਇਹਨਾਂ ਸੰਸਥਾਵਾਂ ਨੂੰ ਮੁੜ ਖੋਲ੍ਹਣ ਦੀ ਯੋਜਨਾ ਬਾਰੇ ਵਿਸਥਾਰਤ ਜਾਣਕਾਰੀ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪ੍ਰਾਈਵੇਟ ਸਕੂਲ 8 ਸਤੰਬਰ ਨੂੰ ਅਧਿਆਪਕਾਂ ਅਤੇ ਵਿਦਿਆਰਥੀਆਂ ਦੋਵਾਂ ਲਈ ਦੁਬਾਰਾ ਖੁੱਲ੍ਹਣਗੇ, ਇਸ ਦੇ ਨਾਲ ਹੀ ਇਮਾਰਤ ਅਤੇ ਕਲਾਸਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਕੂਲ ਪ੍ਰਬੰਧਕਾਂ ਦੀ ਜ਼ਿੰਮੇਵਾਰੀ ਹੋਵੇਗੀ। ਸਰਕਾਰੀ ਸਕੂਲਾਂ ਦਾ ਸਮਾਂ-ਸਾਰਣੀ ਵੱਖਰੀ ਹੋਵੇਗੀ: ਅਧਿਆਪਕ ਅਤੇ ਸਟਾਫ਼ 8 ਸਤੰਬਰ ਨੂੰ ਨਿਰੀਖਣ, ਸਫ਼ਾਈ ਅਤੇ ਨੁਕਸਾਨ ਦਾ ਜਾਇਜਾ ਲੈ ਕੇ ਰਿਪੋਰਟ ਕਰਨਗੇ ਅਤੇ ਵਿਦਿਆਰਥੀ 9 ਸਤੰਬਰ ਤੋਂ ਕਲਾਸਾਂ ਦੁਬਾਰਾ ਸ਼ੁਰੂ ਕਰਨਗੇ। ਉਨ੍ਹਾਂ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਐੱਸ.ਐੱਮ.ਸੀਜ਼, ਪੰਚਾਇਤਾਂ, ਐੱਮ.ਸੀਜ਼ ਦੀ ਮਦਦ ਨਾਲ ਸਰਕਾਰੀ ਸਕੂਲਾਂ ਦੀ ਸਫ਼ਾਈ ਯਕੀਨੀ ਬਣਾਉਣ ਅਤੇ ਜੇਕਰ ਇਮਾਰਤ ਜਾਂ ਕਲਾਸਰੂਮ ਨੂੰ ਕੋਈ ਨੁਕਸਾਨ ਹੋਇਆ ਹੈ ਤਾਂ ਇਸ ਦੀ ਰਿਪੋਰਟ ਤੁਰੰਤ ਡਿਪਟੀ ਕਮਿਸ਼ਨਰ, ਐੱਸ.ਡੀ.ਐੱਮ. ਜਾਂ ਇੰਜੀਨੀਅਰਿੰਗ ਵਿਭਾਗ ਨੂੰ ਕੀਤੀ ਜਾਵੇ, ਤਾਂ ਜੋ ਵਿਦਿਆਰਥੀਆਂ ਅਤੇ ਸਟਾਫ਼ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

ਉਨ੍ਹਾਂ ਅੱਗੇ ਕਿਹਾ ਕਿ ਕਾਲਜ, ਯੂਨੀਵਰਸਿਟੀਆਂ, ਆਈ.ਟੀ.ਆਈਜ਼ ਅਤੇ ਪੌਲੀਟੈਕਨਿਕ ਸੰਸਥਾਵਾਂ 8 ਸਤੰਬਰ ਤੋਂ ਅਧਿਆਪਕਾਂ ਅਤੇ ਵਿਦਿਆਰਥੀਆਂ ਦੋਵਾਂ ਲਈ ਨਿਯਮਤ ਮੁੜ ਸ਼ੁਰੂ ਹੋਣਗੀਆਂ।

ਵਿਦਿਆਰਥੀਆਂ ਅਤੇ ਸਟਾਫ਼ ਦੀ ਸੁਰੱਖਿਆ ‘ਤੇ ਜ਼ੋਰ ਦਿੰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਉਹ ਵਿਦਿਅਕ ਸੰਸਥਾਵਾਂ ਦੇ ਕਾਰਜਸ਼ੀਲ ਅਤੇ ਸੁਰੱਖਿਅਤ ਹੋਣ ਨੂੰ ਯਕੀਨੀ ਬਣਾਉਣ ਲਈ ਸਾਰੇ ਜ਼ਰੂਰੀ ਉਪਾਅ ਕਰਨ। ਸਕੂਲ ਮੁਖੀਆਂ ਅਤੇ ਪ੍ਰਬੰਧਨ ਕਮੇਟੀਆਂ ਨੂੰ ਪਾਣੀ ਦੀ ਨਿਕਾਸੀ ਅਤੇ ਇਮਾਰਤਾਂ ਦੀ ਚੰਗੀ ਤਰ੍ਹਾਂ ਸਫ਼ਾਈ ਯਕੀਨੀ ਬਣਾਉਣ ਦਾ ਕੰਮ ਸੌਂਪਿਆ ਗਿਆ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...