ਸਿੱਖਿਆ ਸੁਧਾਰਾਂ ਦੀ ਆਲੋਚਨਾ ਕਰਨ ਵਾਲਿਆਂ ਨੂੰ ਹਰਜੋਤ ਸਿੰਘ ਬੈਂਸ ਨੇ ਕਰੜੇ ਹੱਥੀਂ ਲਿਆ, ਤਿੰਨ ਸਾਲਾਂ ਦੌਰਾਨ ਸਿੱਖਿਆ ਖੇਤਰ ਦੀਆਂ ਪ੍ਰਾਪਤੀਆਂ ‘ਤੇ ਪਾਇਆ ਚਾਨਣਾ

by | Apr 7, 2025 | breaking news, daily, education | 0 comments

ਸਿੱਖਿਆ ਮੰਤਰੀ ਨੇ ਪੰਜਾਬ ਦੇ ਹਰ ਬੱਚੇ ਲਈ ਮਿਆਰੀ ਸਿੱਖਿਆ ਦੇ ਸੁਪਨੇ ਨੂੰ ਪੂਰਾ ਕਰਨ ਲਈ ਇੱਕਜੁਟ ਹੋਣ ਦੀ ਕੀਤੀ ਅਪੀਲ

ਕਿਹਾ, ਸਾਡੀ ਲੜਾਈ ਪ੍ਰਾਈਵੇਟ ਸਕੂਲ ਮਾਫ਼ੀਆ ਅਤੇ ਸਰਕਾਰੀ ਸਕੂਲਾਂ ਦੀ ਅਣਦੇਖੀ ਤੋਂ ਲਾਭ ਚੁੱਕਣ ਵਾਲੀਆਂ ਨਾਕਾਰਾਤਮਕ ਤਾਕਤਾਂ ਵਿਰੁੱਧ

ਚੰਡੀਗੜ੍ਹ/ਐਸ.ਏ.ਐਸ ਨਗਰ, 7 ਅਪ੍ਰੈਲ:

ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਵਿਰੋਧੀ ਆਗੂਆਂ ਵੱਲੋਂ ਪੰਜਾਬ ਸਰਕਾਰ ਦੇ ਸਿੱਖਿਆ ਸੁਧਾਰਾਂ ਦੀ ਕੀਤੀ ਜਾ ਰਹੀ ਆਲੋਚਨਾ ਨੂੰ ਮਹਿਜ਼ ਡਰਾਮਾ ਕਰਾਰ ਦਿੱਤਾ ਅਤੇ ਕਿਹਾ ਕਿ ਇਹ ਲੋਕ ਨਿੱਜੀ ਤੇ ਰਾਜਸੀ ਮੁਫਾਦਾਂ ਲਈ ਅਜਿਹਾ ਕਰ ਰਹੇ ਹਨ।

“ਸਿੱਖਿਆ ਕ੍ਰਾਂਤੀ” ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਫੇਜ਼-11 ਮੋਹਾਲੀ ਵਿਖੇ ਕਰਵਾਏ ਗਏ ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ, “ਜਿਨ੍ਹਾਂ ਲੋਕਾਂ ਨੇ ਦਹਾਕਿਆਂ ਤੱਕ ਸਰਕਾਰੀ ਸਕੂਲਾਂ ਨੂੰ ਅਣਗੌਲਿਆ, ਹੁਣ ਉਹ ‘ਪੜ੍ਹਦਾ ਪੰਜਾਬ’ ਦੇਖ ਕੇ ਡਰੇ ਹੋਏ ਹਨ। ਜਦੋਂ ਪੰਜਾਬ ਦੀ ਸਿੱਖਿਆ ਪ੍ਰਣਾਲੀ ਅਸਫ਼ਲ ਹੋ ਰਹੀ ਸੀ, ਇਹ ਸਾਰੇ ਚੁੱਪ ਸਨ। ਹੁਣ ਜਦੋਂ ਸਾਡੇ ਬੱਚੇ ਵਧ-ਫੁੱਲ ਰਹੇ ਹਨ, ਤਰੱਕੀ ਕਰ ਰਹੇ ਹਨ ਤਾਂ ਇਨ੍ਹਾਂ ਨੂੰ ਖ਼ਤਰਾ ਮਹਿਸੂਸ ਹੋ ਰਿਹਾ ਹੈ।”

ਸ. ਹਰਜੋਤ ਸਿੰਘ ਬੈਂਸ ਨੇ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ ਹੋਏ ਵੱਡੇ ਸੁਧਾਰਾਂ ਵੱਲ ਝਾਤ ਮਰਵਾਉਂਦਿਆਂ ਕਿਹਾ, “ਸਾਨੂੰ ਵਿਰਾਸਤ ਵਿੱਚ ਲਗਭਗ 20,000 ਸਰਕਾਰੀ ਸਕੂਲਾਂ ਵਿੱਚੋਂ ਜ਼ਿਆਦਾਤਰ ਬਿਨਾਂ ਚਾਰਦੀਵਾਰੀ, ਬਿਨਾਂ ਢੁਕਵੇਂ ਪਖਾਨਿਆਂ ਤੇ ਬਿਨਾਂ ਢੁੱਕਵੀਆਂ ਵਿਦਿਅਕ ਸਹੂਲਤਾਂ ਦੇ ਬਹੁਤ ਹੀ ਮਾੜੀ ਹਾਲਤ ਵਿੱਚ ਮਿਲੇ। ਅੱਜ, ਪੰਜਾਬ ਦੇ ਲਗਭਗ ਹਰ ਸਰਕਾਰੀ ਸਕੂਲ ਵਿੱਚ ਚਾਰਦੀਵਾਰੀ ਹੈ, ਕੁੜੀਆਂ ਅਤੇ ਮੁੰਡਿਆਂ ਲਈ ਵੱਖਰੇ ਪਖਾਨੇ ਹਨ, ਫਰਨੀਚਰ, ਪੀਣ ਵਾਲੇ ਸਾਫ਼ ਪਾਣੀ ਦੀਆਂ ਸਹੂਲਤਾਂ ਅਤੇ 90% ਸਕੂਲਾਂ ਵਿੱਚ ਵਾਈਫਾਈ ਕਨੈਕਟੀਵਿਟੀ ਹੈ। ਇਨ੍ਹਾਂ ਵਿਕਾਸ ਕਾਰਜਾਂ ਦੀ ਸ਼ਲਾਘਾ ਕਰਨ ਦੀ ਬਜਾਏ ਵਿਰੋਧੀ ਧਿਰਾਂ ਦੇ ਆਗੂ ਇਨ੍ਹਾਂ ਦੀ ਨਿੰਦਾ ਕਰ ਰਹੇ ਹਨ ਅਤੇ ਇਨ੍ਹਾਂ ਵਿਕਾਸ ਕਾਰਜਾਂ ਦੇ ਉਦਘਾਟਨਾਂ ‘ਤੇ ਸਵਾਲ ਚੁੱਕ ਰਹੇ ਹਨ।

ਸਿੱਖਿਆ ਮੰਤਰੀ ਨੇ ਉਚੇਚੇ ਤੌਰ ‘ਤੇ ਬਰਾਬਰ ਸਿੱਖਿਆ ਦੇ ਮੌਕੇ ਪ੍ਰਦਾਨ ਕਰਨ ਲਈ ਸਰਕਾਰ ਦੀ ਵਚਨਬੱਧਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਦੇ 189 ਵਿਦਿਆਰਥੀਆਂ ਨੇ ਹਾਲ ਹੀ ਵਿੱਚ ਜੇਈਈ ਮੇਨਜ਼ ਦੀ ਪ੍ਰੀਖਿਆ ਪਾਸ ਕੀਤੀ ਹੈ, ਜੋ ਇੱਕ ਸ਼ਾਨਦਾਰ ਪ੍ਰਾਪਤੀ ਹੈ ਅਤੇ ਸਾਡੇ ਸਿੱਖਿਆ ਸੁਧਾਰਾਂ ਦੀ ਪ੍ਰਭਾਵਸ਼ੀਲਤਾ ਨੂੰ ਦਰਸਾਉਂਦੀ ਹੈ।

ਉਨ੍ਹਾਂ ਕਿਹਾ, “ਸਾਡੀ ਲੜਾਈ ਪ੍ਰਾਈਵੇਟ ਸਕੂਲ ਮਾਫ਼ੀਆ ਅਤੇ ਉਨ੍ਹਾਂ ਨਾਕਰਾਤਮਕ ਤਾਕਤਾਂ ਖਿਲਾਫ਼ ਹੈ, ਜੋ ਸਰਕਾਰੀ ਸਿੱਖਿਆ ਦੀ ਅਣਦੇਖੀ ਦਾ ਫ਼ਾਇਦਾ ਚੁੱਕਦੇ ਰਹੇ।” ਸ. ਹਰਜੋਤ ਸਿੰਘ ਬੈਂਸ ਨੇ ਕਿਹਾ, ਜਦੋਂ ਇਨ੍ਹਾਂ ਵਿਰੋਧੀ ਆਗੂਆਂ ਦੇ ਬੱਚੇ ਸਕਿਉਰਿਟੀ ਗਾਰਡਾਂ ਤੇ ਆਧੁਨਿਕ ਸਹੂਲਤਾਂ ਵਾਲੇ ਮਹਿੰਗੇ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ ਹਨ ਤਾਂ ਉਹ ਸੰਤੁਸ਼ਟ ਹੁੰਦੇ ਹਨ। ਜਦੋਂ ਇਹੀ ਸਭ ਸਹੂਲਤਾਂ ਆਮ ਘਰਾਂ ਦੇ ਆਮ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਲਦੀਆਂ ਹਨ ਤਾਂ ਉਹ ਖ਼ਤਰਾ ਮਹਿਸੂਸ ਕਰਦੇ ਹਨ, ਜੋ ਇਹ ਸਿੱਧ ਕਰਦਾ ਹੈ ਕਿ ਸਾਡੇ ਵਿਰੋਧੀ ਆਗੂ ਸਿਰਫ਼ ਤੇ ਸਿਰਫ਼ ਆਪਣੀ ਤੇ ਆਪਣੇ ਬੱਚਿਆਂ ਦੀ ਹੀ ਤਰੱਕੀ ਦੇਖ ਕੇ ਖੁਸ਼ ਹੁੰਦੇ ਹਨ ਨਾਕਿ ਕਿਸੇ ਆਮ ਘਰ ਦੇ ਆਮ ਬੱਚੇ ਦੀ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਉਨ੍ਹਾਂ ਨੇ ਫਿਰੋਜ਼ਪੁਰ, ਫਾਜ਼ਿਲਕਾ ਅਤੇ ਤਰਨ ਤਾਰਨ ਸਮੇਤ ਕਈ ਜ਼ਿਲ੍ਹਿਆਂ ਦੇ 1200 ਤੋਂ ਵੱਧ ਸਕੂਲਾਂ ਦਾ ਨਿੱਜੀ ਤੌਰ ‘ਤੇ ਕਈ ਵਾਰ ਦੌਰਾ ਕੀਤਾ, ਤਾਂ ਜੋ ਜ਼ਮੀਨੀ ਪੱਧਰ ‘ਤੇ ਸਾਰੇ ਸੁਧਾਰਾਂ ਨੂੰ ਸਹੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ “ਪੰਜਾਬ ਦਾ ਸਿੱਖਿਆ ਮੰਤਰੀ ਹੋਣਾ ਸੌਖਾ ਨਹੀਂ ਹੈ। ਇਸ ਵਿਭਾਗ ਨੂੰ ਪਹਿਲਾਂ ਧਰਨਿਆਂ ਦਾ ਵਿਭਾਗ ਕਿਹਾ ਜਾਂਦਾ ਸੀ ਪਰ ਅਸੀਂ ਆਪਣੇ ਵਾਅਦਿਆਂ ਪ੍ਰਤੀ ਵਚਨਬੱਧ ਰਹੇ, ਜੋ ਸਾਡੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸਾਲ 2022 ਵਿੱਚ ‘ਆਪ’ ਨੂੰ 92 ਸੀਟਾਂ ਦੇਣ ਵਾਲੇ ਲੋਕਾਂ ਨਾਲ ਕੀਤੇ ਗਏ ਸਨ।”

ਸ. ਬੈਂਸ ਨੇ ਅੱਗੇ ਕਿਹਾ, “20,000 ਸਕੂਲ, ਜਿਨ੍ਹਾਂ ਵਿੱਚ 28 ਲੱਖ ਵਿਦਿਆਰਥੀ ਪੜ੍ਹ ਰਹੇ ਹਨ, ਨੂੰ ਪੂਰੀ ਤਰ੍ਹਾਂ ਬਦਲਣਾ ਇੱਕ ਲੰਮਾ ਸਫ਼ਰ ਹੈ ਅਤੇ ਅਸੀਂ ਇਸ ਸਫ਼ਰ ਨੂੰ ਤੈਅ ਕਰਦੇ ਹੋਏ ਇਨ੍ਹਾਂ ਤਿੰਨਾਂ ਸਾਲਾਂ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਤੇ ਸਿੱਖਿਆ ਸੁਧਾਰਾਂ ਵਿੱਚ ਸ਼ਾਨਦਾਰ ਕੰਮ ਕੀਤਾ ਹੈ, ਜੋ ਅੰਤਰਰਾਸ਼ਟਰੀ ਪੱਧਰ ‘ਤੇ ਵੀ ਸਲਾਹਿਆ ਗਿਆ ਹੈ।” ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿੱਚ ਹਰ ਬੱਚੇ ਨੂੰ ਮਿਆਰੀ ਸਿੱਖਿਆ ਮਿਲਦੀ ਹੈ ਤਾਂ ਕੀ ਇਸ ਨਾਲ ਸਾਨੂੰ ਫ਼ਾਇਦਾ ਨਹੀਂ ਹੋਵੇਗਾ? ਸਿੱਖਿਆ ਵਧੇਗੀ, ਪੰਜਾਬ ਵਧੇਗਾ ਅਤੇ ਸਾਡੇ ਬੱਚੇ ਅੱਗੇ ਵਧਣਗੇ। ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਨੂੰ ਨਵੀਆਂ ਪੈੜਾਂ ‘ਤੇ ਅੱਗੇ ਲਿਜਾਣ ਦਾ ਜੋ ਵਾਅਦਾ ਸਾਰੇ ਪੰਜਾਬ ਵਾਸੀਆਂ ਨਾਲ ਕੀਤਾ ਸੀ, ਉਸ ਉੱਪਰ ਤਨਦੇਹੀ ਨਾਲ ਕੰਮ ਹੋ ਰਿਹਾ ਹੈ ਅਤੇ ਹਰ ਬੱਚੇ ਨੂੰ ਉੱਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣਾ ਹੀ ਪੰਜਾਬ ਸਰਕਾਰ ਦਾ ਉਦੇਸ਼ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...