ਸਿੱਖ ਜਥੇਬੰਦੀਆਂ ਤੇ ਸਮਾਜਿਕ ਸੰਸਥਾਵਾਂ ਦੀ ਸੇਵਾ ਸ਼ਲਾਘਾਯੋਗ, ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਿੱਤਾ ਵਿਸ਼ੇਸ਼ ਇਕੱਤਰਤਾ ਦਾ ਸੱਦਾ

by | Sep 9, 2025 | breaking news, daily | 0 comments

ਸ੍ਰੀ ਅੰਮ੍ਰਿਤਸਰ, 9 ਸਤੰਬਰ-

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬ ਇਸ ਸਮੇਂ ਹੜ੍ਹਾਂ ਦੀ ਗੰਭੀਰ ਸਥਿਤੀ ਵਿੱਚੋਂ ਗੁਜ਼ਰ ਰਿਹਾ ਹੈ ਅਤੇ ਸੂਬੇ ਦੇ ਲੋਕਾਂ ਨੂੰ ਫੌਰੀ ਰਾਹਤ ਦੇਣ ਲਈ ਸਮੂਹ ਸਿੱਖ ਜਥੇਬੰਦੀਆਂ, ਸੰਸਥਾਵਾਂ, ਸਮੂਹਾਂ, ਸ਼ਖ਼ਸੀਅਤਾਂ ਤੇ ਪੰਜਾਬੀ ਅਦਾਕਾਰਾਂ ਤੇ ਕਲਾਕਾਰਾਂ ਨੇ ਚੰਗੀ ਭੂਮਿਕਾ ਨਿਭਾਈ ਹੈ, ਉਹ ਸ਼ਲਾਘਾਯੋਗ ਹੈ ਅਤੇ ਇਸ ਨਾਲ ਸਿੱਖ ਗੁਰੂ ਸਾਹਿਬਾਨ ਦੇ ਨਾਮ ਉੱਤੇ ਵੱਸਦੀ ਧਰਤ ਪੰਜਾਬ ਦੀ ਚੜ੍ਹਦੀ ਕਲਾ ਦਾ ਸੰਦੇਸ਼ ਦੇਸ਼ ਦੁਨੀਆ ਵਿੱਚ ਗਿਆ ਹੈ।

ਉਨ੍ਹਾਂ ਕਿਹਾ ਕਿ ਰਾਹਤ ਕਾਰਜਾਂ ਦੇ ਚੱਲਦਿਆਂ ਜਿੱਥੇ ਪੰਜਾਬੀਆਂ ਤੇ ਸਾਡੇ ਸ਼ੁੱਭਚਿੰਤਕਾਂ ਨੇ ਵੱਡੀਆਂ ਸੇਵਾਵਾਂ ਕੀਤੀਆਂ ਹਨ, ਉੱਥੇ ਹੀ ਹੁਣ ਲੋੜ ਹੈ ਕਿ ਸੇਵਾਵਾਂ ਕਰ ਰਹੀਆਂ ਸੰਸਥਾਵਾਂ ਸੰਗਠਤ ਹੋ ਕੇ ਸਾਰਥਕ ਢੰਗ ਨਾਲ ਰਾਹਤ ਸਮੱਗਰੀ ਦੀ ਵੰਡ ਕਰਨ ਤੇ ਲੰਮੇ ਸਮੇਂ ਤੱਕ ਸੇਵਾਵਾਂ ਜਾਰੀ ਰੱਖਣ ਦੇ ਹਿਸਾਬ ਨਾਲ ਕਾਰਜ ਕਰਨ ਤਾਂ ਜੋ ਸੇਵਾ ਕਾਰਜਾਂ ਵਿੱਚ ਸਹਿਯੋਗੀਆਂ ਤੇ ਸ਼ੁੱਭਚਿੰਤਕਾਂ ਦਾ ਦਸਵੰਧ ਵਿਅਰਥ ਨਾ ਜਾਵੇ ਅਤੇ ਇਸ ਦੀ ਦੁਰਵਰਤੋਂ ਨਾ ਹੋਵੇ। ਪੰਜਾਬ ਵਿੱਚ ਵੱਡੇ ਪੱਧਰ ਉੱਤੇ ਲੋਕਾਂ ਦੇ ਘਰਾਂ, ਜਾਨ ਮਾਲ, ਪਸ਼ੂਆਂ, ਫ਼ਸਲਾਂ ਤੇ ਜ਼ਮੀਨਾਂ ਦਾ ਨੁਕਸਾਨ ਹੋਇਆ ਹੈ, ਇਸ ਲਈ ਪ੍ਰਭਾਵਿਤ ਲੋਕਾਂ ਖ਼ਾਸਕਰ ਲੋੜਵੰਦਾਂ ਦੇ ਮੁੜ ਵਸੇਬੇ, ਸਿੱਖਿਆ, ਸਿਹਤ, ਖੇਤੀਬਾੜੀ, ਪਸ਼ੂ-ਪਾਲਣ ਨੂੰ ਮੁੜ ਸੁਰਜੀਤ ਕਰਨ ਵਾਸਤੇ ਲੰਮੇ ਸਮੇਂ ਤੱਕ ਨੀਤੀਗਤ ਢੰਗ ਨਾਲ ਰਾਹਤ ਸੇਵਾਵਾਂ ਮੁਹੱਈਆ ਕਰਵਾਉਣੀਆਂ ਅਤਿ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਹੜ੍ਹਾਂ ਦੇ ਕਾਰਨਾਂ ਦੀ ਸੰਜੀਦਗੀ ਨਾਲ ਜਾਂਚ ਵੀ ਅਤਿ ਜ਼ਰੂਰੀ ਹੈ ਕਿ ਪੰਜਾਬ ਅੰਦਰ ਵਾਰ-ਵਾਰ ਇਹ ਹੜ੍ਹ ਕਿਉਂ ਆ ਰਹੇ ਹਨ ਤਾਂ ਜੋ ਸਮੂਹ ਪੰਜਾਬ ਵਾਸੀ ਸੁਚੇਤ ਹੋ ਸਕਣ।

ਜਥੇਦਾਰ ਗੜਗੱਜ ਨੇ ਕਿਹਾ ਕਿ ਪੰਜਾਬ ਅੰਦਰ ਮੌਜੂਦਾ ਹੜ੍ਹਾਂ ਦੀ ਸਥਿਤੀ ਵਿੱਚ ਰਾਹਤ ਕਾਰਜ ਤੇ ਸੇਵਾਵਾਂ ਨਿਭਾਅ ਰਹੀਆਂ ਸਮੂਹ ਸਿੱਖ ਜਥੇਬੰਦੀਆਂ, ਸੰਸਥਾਵਾਂ, ਸਮੂਹਾਂ, ਸ਼ਖ਼ਸੀਅਤਾਂ, ਪੰਜਾਬੀ ਅਦਾਕਾਰਾਂ ਤੇ ਕਲਾਕਾਰਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਸ ਮਸਲੇ ਉੱਤੇ ਸੰਜੀਦਾ ਵਿਚਾਰ ਲਈ ਇੱਕ ਵਿਸ਼ੇਸ਼ ਇਕੱਤਰਤਾ ਦਾ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ। ਇਕੱਤਰਤਾ ਬਾਰੇ ਜਾਣਕਾਰੀ ਦਿੰਦਿਆਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਸ. ਬਗੀਚਾ ਸਿੰਘ ਨੇ ਕਿਹਾ ਕਿ ਇਹ ਇਕੱਤਰਤਾ ਮਿਤੀ 13 ਸਤੰਬਰ 2025 ਨੂੰ ਦੁਪਹਿਰ 12 ਵਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਸ੍ਰੀ ਅੰਮ੍ਰਿਤਸਰ ਵਿਖੇ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਰ ਸੰਸਥਾ ਇਕੱਤਰਤਾ ਵਿੱਚ ਆਪਣਾ ਕੇਵਲ ਇੱਕ ਨੁਮਾਇੰਦਾ ਹੀ ਭੇਜੇ ਤਾਂ ਜੋ ਲੋੜ ਅਨੁਸਾਰ ਸਮੁੱਚੇ ਸੇਵਾ ਤੇ ਰਾਹਤ ਕਾਰਜ ਸੁਚਾਰੂ ਤੇ ਸੰਗਠਤ ਰੂਪ ਵਿੱਚ ਜਾਰੀ ਰਹਿਣ।
***
ਜਸਕਰਨ ਸਿੰਘ, 9517789930

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...