ਸਿੱਖ ਧਰਮ ਸ਼ਾਂਤੀ, ਹਿੰਮਤ, ਕੁਰਬਾਨੀ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੰਦਾ ਹੈ, ਅੱਤਵਾਦ ਅਤੇ ਖੂਨ-ਖਰਾਬੇ ਦਾ ਨਹੀਂ : ਸ੍ਰੀ ਰਵਨੀਤ ਸਿੰਘ ਬਿੱਟੂ

by | Jul 14, 2026 | breaking news, daily, politics | 0 comments

ਜਸਵੰਤ ਸਿੰਘ ਖਾਲੜਾ ਦੀ ਪਤਨੀ ਵੱਲੋਂ ਸੁਤੰਤਰ ਜਾਂਚ ਕਮਿਸ਼ਨ ਦੀ ਮੰਗ ਦਾ ਪੂਰਾ ਸਮਰਥਨ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਉਸ ਦੌਰ ਵਿੱਚ ਮਾਰੇ ਗਏ ਸਾਰੇ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਨ ਦੀ ਅਪੀਲ

ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ ਸ੍ਰੀ ਰਵਨੀਤ ਸਿੰਘ ਬਿੱਟੂ ਨੇ ਅੱਜ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਵਿਰੋਧ ਕਿਸੇ ਧਰਮ ਜਾਂ ਭਾਈਚਾਰੇ ਨਾਲ ਨਹੀਂ, ਸਗੋਂ ਅੱਤਵਾਦ, ਹਿੰਸਾ ਅਤੇ ਖੂਨ-ਖਰਾਬੇ ਨਾਲ ਹੈ। ਉਨ੍ਹਾਂ ਕਿਹਾ ਕਿ ਸਿੱਖ ਧਰਮ ਸ਼ਾਂਤੀ, ਹਿੰਮਤ, ਕੁਰਬਾਨੀ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੰਦਾ ਹੈ।

ਸ੍ਰੀ ਬਿੱਟੂ ਨੇ ਨਿਆਂਪਾਲਿਕਾ, ਸਸ਼ਸਤ੍ਰ ਬਲਾਂ, ਲੋਕ ਪ੍ਰਸ਼ਾਸਨ, ਵਪਾਰ, ਖੇਡਾਂ, ਸਾਹਿਤ ਅਤੇ ਵਿਗਿਆਨ ਸਮੇਤ ਵੱਖ-ਵੱਖ ਖੇਤਰਾਂ ਵਿੱਚ ਸਿੱਖ ਭਾਈਚਾਰੇ ਦੇ ਯੋਗਦਾਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਨੇਕਾਂ ਸਿੱਖ ਸ਼ਖਸੀਅਤਾਂ ਨੇ ਆਪਣੀ ਯੋਗਤਾ, ਸੇਵਾ ਅਤੇ ਪ੍ਰਾਪਤੀਆਂ ਰਾਹੀਂ ਭਾਰਤ ਦਾ ਨਾਮ ਦੇਸ਼ ਅਤੇ ਵਿਸ਼ਵ ਪੱਧਰ ‘ਤੇ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਉਪਲਬਧੀਆਂ ਸਿੱਖ ਧਰਮ ਦੇ ਅਸਲ ਮੁੱਲਾਂ ਅਤੇ ਵਿਰਾਸਤ ਨੂੰ ਦਰਸਾਉਂਦੀਆਂ ਹਨ। ਉਨ੍ਹਾਂ ਪੰਜਾਬ ਵਿੱਚ ਅੱਤਵਾਦ ਦੇ ਦੌਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਸ ਸਮੇਂ ਹਜ਼ਾਰਾਂ ਬੇਕਸੂਰ ਨਾਗਰਿਕਾਂ, ਬੱਸ ਯਾਤਰੀਆਂ, ਪੁਲਿਸ ਮੁਲਾਜ਼ਮਾਂ ਅਤੇ ਲੋਕ ਸੇਵਕਾਂ ਨੇ ਆਪਣੀਆਂ ਜਾਨਾਂ ਗੁਆਈਆਂ। ਉਨ੍ਹਾਂ ਕਿਹਾ ਕਿ ਅੱਤਵਾਦ ਨੂੰ ਕਿਸੇ ਵੀ ਤਰੀਕੇ ਨਾਲ ਸਿੱਖ ਧਰਮ ਨਾਲ ਨਹੀਂ ਜੋੜਿਆ ਜਾਣਾ ਚਾਹੀਦਾ। ਸ੍ਰੀ ਬਿੱਟੂ ਨੇ ਉਹਨਾਂ ਪ੍ਰਸਿੱਧ ਸਿੱਖ ਸ਼ਖਸੀਅਤਾਂ ਦੀਆਂ ਤਸਵੀਰਾਂ ਵੀ ਵਿਖਾਈਆਂ ਜਿਨ੍ਹਾਂ ਨੂੰ ਉਹ ਆਪਣੇ ਅਤੇ ਪੂਰੀ ਦੁਨੀਆ ਲਈ ਪ੍ਰੇਰਣਾਸਰੋਤ ਮੰਨਦੇ ਹਨ।

ਬੀਬੀ ਪਰਮਜੀਤ ਕੌਰ ਖਾਲੜਾ ਵੱਲੋਂ ਸਵਰਗੀ ਜਸਵੰਤ ਸਿੰਘ ਖਾਲੜਾ ਨਾਲ ਸੰਬੰਧਿਤ ਮਾਮਲਿਆਂ ਦੀ ਜਾਂਚ ਲਈ ਇੱਕ ਜਾਂਚ ਕਮਿਸ਼ਨ ਬਣਾਉਣ ਦੀ ਮੰਗ ‘ਤੇ ਸ੍ਰੀ ਬਿੱਟੂ ਨੇ ਕਿਹਾ ਕਿ ਉਹ ਬੇਕਸੂਰ ਨਾਗਰਿਕਾਂ, ਬੱਸ ਯਾਤਰੀਆਂ, ਪੁਲਿਸ ਮੁਲਾਜ਼ਮਾਂ ਅਤੇ ਹੋਰ ਲੋਕਾਂ ਦੀਆਂ ਹੱਤਿਆਵਾਂ ਸਮੇਤ ਸਾਰੇ ਸੰਬੰਧਿਤ ਮਾਮਲਿਆਂ ਦੀ ਸੁਤੰਤਰ, ਨਿਰਪੱਖ ਅਤੇ ਸਮੇਂਬੱਧ ਜਾਂਚ ਲਈ ਕਮਿਸ਼ਨ ਬਣਾਉਣ ਦੀ ਮੰਗ ਦਾ ਪੂਰਾ ਸਮਰਥਨ ਕਰਦੇ ਹਨ। ਉਨ੍ਹਾਂ ਕਿਹਾ ਕਿ ਸਾਰੇ ਤੱਥਾਂ ਦੀ ਕਾਨੂੰਨੀ ਪ੍ਰਕਿਰਿਆ ਅਨੁਸਾਰ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਸੱਚਾਈ ਇੱਕ ਭਰੋਸੇਯੋਗ ਸੰਸਥਾਗਤ ਪ੍ਰਕਿਰਿਆ ਰਾਹੀਂ ਲੋਕਾਂ ਦੇ ਸਾਹਮਣੇ ਆ ਸਕੇ।

ਫ਼ਿਲਮ ‘ਸਤਲੁਜ’ ਸਬੰਧੀ ਸ੍ਰੀ ਬਿੱਟੂ ਨੇ ਕਿਹਾ ਕਿ ਇਤਿਹਾਸ ਨਾਲ ਜੁੜੇ ਕਿਸੇ ਵੀ ਵਿਸ਼ੇ ਨੂੰ ਸੰਤੁਲਿਤ ਅਤੇ ਨਿਰਪੱਖ ਢੰਗ ਨਾਲ ਪੇਸ਼ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਫ਼ਿਲਮ ਦੇ ਕੁਝ ਪੱਖਾਂ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ 25,000 ਕਥਿਤ ਲਾਪਤਾ ਲਾਸ਼ਾਂ ਦੇ ਅੰਕੜੇ ਦਾ ਸਰੋਤ ਅਤੇ ਕੁਝ ਇਤਿਹਾਸਕ ਸ਼ਖਸੀਅਤਾਂ ਅਤੇ ਘਟਨਾਵਾਂ ਦੇ ਚਿੱਤਰਣ ਵਰਗੇ ਵਿਸ਼ਿਆਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।

ਆਪਣੇ ਨਿੱਜੀ ਤਜਰਬੇ ਦਾ ਜ਼ਿਕਰ ਕਰਦਿਆਂ ਸ੍ਰੀ ਬਿੱਟੂ ਨੇ ਕਿਹਾ ਕਿ ਉਨ੍ਹਾਂ ਦੇ ਦਾਦਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਵਰਗੀ ਸਰਦਾਰ ਬੇਅੰਤ ਸਿੰਘ ਦੀ 31 ਅਗਸਤ 1995 ਨੂੰ ਹੱਤਿਆ ਕਰ ਦਿੱਤੀ ਗਈ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਤੋਂ ਕੁਝ ਦਿਨਾਂ ਬਾਅਦ ਸਤੰਬਰ 1995 ਵਿੱਚ ਜਸਵੰਤ ਸਿੰਘ ਖਾਲੜਾ ਲਾਪਤਾ ਹੋ ਗਏ ਸਨ। ਉਨ੍ਹਾਂ ਕਿਹਾ ਕਿ ਦੋਵੇਂ ਪਰਿਵਾਰ ਉਸ ਦੌਰ ਦੀ ਹਿੰਸਾ ਦੇ ਪੀੜਤ ਰਹੇ ਹਨ ਅਤੇ ਪੀੜਤਾਂ ਦੇ ਦੁੱਖ ਨੂੰ ਰਾਜਨੀਤੀ ਦਾ ਵਿਸ਼ਾ ਨਹੀਂ ਬਣਾਇਆ ਜਾਣਾ ਚਾਹੀਦਾ। ਉਨ੍ਹਾਂ ਇਹ ਵੀ ਕਿਹਾ ਕਿ ਉਹ ਜਲਦੀ ਹੀ ਬੀਬੀ ਪਰਮਜੀਤ ਕੌਰ ਖਾਲੜਾ ਨਾਲ ਮੁਲਾਕਾਤ ਕਰਨਗੇ। ਸ੍ਰੀ ਬਿੱਟੂ ਨੇ ਇਹ ਵੀ ਕਿਹਾ ਕਿ ਸਾਲ 1992 ਤੋਂ 1995 ਦੌਰਾਨ ਜਸਵੰਤ ਸਿੰਘ ਖਾਲੜਾ ਨੇ ਆਪਣੇ ਸਾਰੇ ਸੰਵਿਧਾਨਕ ਅਧਿਕਾਰਾਂ ਦਾ ਪ੍ਰਯੋਗ ਕੀਤਾ ਅਤੇ ਉਸ ਸਮੇਂ ਦੌਰਾਨ ਨਾ ਤਾਂ ਉਨ੍ਹਾਂ ਖ਼ਿਲਾਫ਼ ਕੋਈ ਇਤਰਾਜ਼ ਦਰਜ ਕੀਤਾ ਗਿਆ ਅਤੇ ਨਾ ਹੀ ਕੋਈ ਐੱਫ.ਆਈ.ਆਰ. ਦਰਜ ਕੀਤੀ ਗਈ।

ਸ੍ਰੀ ਬਿੱਟੂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ 14 ਜੁਲਾਈ ਨੂੰ ਹੋਣ ਵਾਲੀ ਅਰਦਾਸ ਵਿੱਚ ਪੰਜਾਬ ਦੇ ਉਸ ਹਿੰਸਕ ਦੌਰ ਤੋਂ ਪ੍ਰਭਾਵਿਤ ਸਾਰੇ ਲੋਕਾਂ—ਬੇਕਸੂਰ ਨਾਗਰਿਕਾਂ, ਬੱਸ ਯਾਤਰੀਆਂ, ਪੁਲਿਸ ਮੁਲਾਜ਼ਮਾਂ ਅਤੇ ਹੋਰ ਸਾਰੇ ਪੀੜਤਾਂ—ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਹਰ ਇੱਕ ਪੀੜਤ ਦੇ ਜੀਵਨ ਅਤੇ ਬਲਿਦਾਨ ਨੂੰ ਬਰਾਬਰ ਸਨਮਾਨ ਨਾਲ ਯਾਦ ਕੀਤਾ ਜਾਣਾ ਚਾਹੀਦਾ ਹੈ ਅਤੇ ਅਜਿਹੀ ਤ੍ਰਾਸਦੀ ਮੁੜ ਕਦੇ ਨਾ ਵਾਪਰੇ।

ਆਪਣੇ ਸੰਬੋਧਨ ਦੇ ਅੰਤ ਵਿੱਚ ਸ੍ਰੀ ਬਿੱਟੂ ਨੇ ਦੁਹਰਾਇਆ ਕਿ ਇਤਿਹਾਸ ਨਾਲ ਜੁੜੇ ਵਿਵਾਦਿਤ ਤੱਥਾਂ ਦੀ ਨਿਰਪੱਖ, ਕਾਨੂੰਨੀ ਅਤੇ ਸਮੇਂਬੱਧ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਭਵਿੱਖ ਸ਼ਾਂਤੀ, ਆਪਸੀ ਮੇਲ-ਮਿਲਾਪ, ਸਮਾਜਿਕ ਸਦਭਾਵਨਾ ਅਤੇ ਅੱਤਵਾਦ ਦੇ ਹਰ ਰੂਪ ਦੇ ਪੂਰਨ ਤਿਆਗ ਵਿੱਚ ਹੀ ਨਿਹਿਤ ਹੈ।

Share News
ਕਾਰੋਬਾਰ ਖ਼ਬਰਾਂ

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 4 ਮਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਗਲਾਡਾ, ਲੁਧਿਆਣਾ ਦੇ ਦਫ਼ਤਰ ਵਿੱਚ ਤਾਇਨਾਤ ਸਕਿਉਰਿਟੀ ਗਾਰਡ ਜਸਵਿੰਦਰ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ...