ਸੁਖਜਿੰਦਰ ਸਿੰਘ ਰੰਧਾਵਾ ਨੇ ਰਾਹੁਲ ਗਾਂਧੀ ਤੇ ਖੜਗੇ ਦੇ ਹੁਕਮਾਂ ’ਤੇ ਅਕਾਲੀ ਦਲ ਦੀਆਂ ਜਥੇਬੰਦਕ ਚੋਣਾਂ ਮੁਅੱਤਲ ਕਰਨ ਵਾਸਤੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ: ਅਕਾਲੀ ਦਲ

by | Apr 10, 2025 | breaking news, daily, politics | 0 comments

ਰੰਧਾਵਾ ਬਾਗੀ ਅਕਾਲੀ ਧੜੇ ਨਾਲ ਰਲ ਕੇ ਕੰਮ ਕਰ ਰਹੇ ਹਨ: ਡਾ. ਦਲਜੀਤ ਸਿੰਘ ਚੀਮਾ

ਕਿਹਾ ਕਿ 12 ਅਪ੍ਰੈਲ ਨੂੰ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ ਪੁਰਾਣੀ ਰਵਾਇਤ ਮੁਤਾਬਕ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਹੋਵੇਗੀ

ਚੰਡੀਗੜ੍ਹ, 10 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਾਂਗਰਸ ਦੇ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੇ ਆਕਾ ਰਾਹੁਲ ਗਾਂਧੀ ਤੇ ਮਲਿਕਅਰਜੁਨ ਖੜਗੇ ਦੇ ਕਹਿਣ ’ਤੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰ ਕੇ ਅਪੀਲ ਕੀਤੀ ਹੈ ਕਿ ਅਕਾਲੀ ਦਲ ਦੀਆਂ ਜਥੇਬੰਦਕ ਚੋਣਾਂ ਮੁਅੱਤਲ ਕੀਤੀਆਂ ਜਾਣ ਤੇ ਉਹਨਾਂ ਬਾਗੀ ਅਕਾਲੀ ਧੜੇ ਨਾਲ ਰਲ ਕੇ ਅਜਿਹਾ ਕੀਤਾ ਹੈ।
ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਹੋਰ ਕੁਝ ਨਹੀਂ ਬਲਕਿ ਅਕਾਲੀ ਦਲ ਨੂੰ ਮੁੜ ਮੈਦਾਨ ਵਿਚ ਨਿਤਰਣ ਤੋਂ ਰੋਕਣ ਦਾ ਅਸਫਲ ਯਤਨ ਹੈ। ਉਹਨਾਂ ਕਿਹਾ ਕਿ ਪਹਿਲਾਂ ਬਾਗੀ ਧੜੇ ਨੇ ਅਕਾਲੀ ਦਲ ਨੂੰ ਨੁਕਸਾਨ ਪਹੁੰਚਾਉਣ ਲਈ ਭਾਜਪਾ ਤੇ ਆਮ ਆਦਮੀ ਪਾਰਟੀ (ਆਪ) ਨਾਲ ਰਲ ਕੇ ਕੰਮ ਕੀਤਾ ਤੇ ਹੁਣ ਉਸਨੇ ਕਾਂਗਰਸ ਨਾਲ ਹੱਥ ਸਾਂਝੇ ਕਰ ਲਏ ਹਨ। ਉਹਨਾਂ ਕਿਹਾ ਕਿ ਇਸ ਨਾਲ ਬਾਗੀ ਧੜਾ ਬਿਲਕੁਲ ਬੇਨਕਾਬ ਹੋ ਗਿਆ ਹੈ। ਉਹਨਾਂ ਇਹ ਵੀ ਕਿਹਾ ਕਿ ਇਸ ਤੋਂ ਸਪਸ਼ਟ ਹੈ ਕਿ ਇਹ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ ਤੋਂ ਡਰਦੀਆਂ ਹਨ।

ਡਾ. ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਲਗਾਤਾਰ ਕਹਿੰਦਾ ਆ ਰਿਹਾ ਹੈ ਕਿ ਬਾਗੀ ਧੜਾ ਪਾਰਟੀ ਦੀ ਮੈਂਬਰਸ਼ਿਪ ਭਰਤੀ ਨੂੰ ਧਰਮ ਨਾਲ ਜੋੜਨ ਦਾ ਯਤਨ ਕਰ ਰਿਹਾ ਹੈ ਅਤੇ ਇਸਦੀ ਮਾਨਤਾ ਰੱਦ ਕਰਵਾਉਣਾ ਚਾਹੁੰਦਾ ਹੈ। ਉਹਨਾਂ ਕਿਹਾ ਕਿ ਬਾਗੀ ਧੜੇ ਤੇ ਸੁਖਜਿੰਦਰ ਸਿੰਘ ਰੰਧਾਵਾ ਦੀ ਗੰਢਤੁੱਪ ਨੇ ਇਸਨੂੰ ਬੇਨਕਾਬ ਕਰ ਦਿੱਤਾ ਹੈ। ਉਹਨਾਂ ਨੇ ਰਾਹੁਲ ਗਾਂਧੀ ਤੇ ਮਲਿਕਅਰਜੁਨ ਖੜਗੇ ਸਮੇਤ ਕਾਂਗਰਸ ਦੀ ਸਿਖ਼ਰਲੀ ਲੀਡਰਸ਼ਿਪ ਨੂੰ ਆਖਿਆ ਕਿ ਉਹ ਸੁਖਜਿੰਦਰ ਸਿੰਘ ਰੰਧਾਵਾ ਵਰਗੇ ਆਗੂਆਂ ਨੂੰ ਚੋਣ ਕਮਿਸ਼ਨ ਅੱਗੇ ਪੇਸ਼ ਕਰਨ ਅਤੇ ਅਕਾਲੀ ਦਲ ਦੀ ਪਿੱਠ ਵਿਚ ਛੁਰਾ ਮਾਰਨ ਦੀ ਥਾਂ ਖੁੱਲ੍ਹ ਕੇ ਲੜਾਈ ਵਿਚ ਸਾਹਮਣੇ ਆਵੇ।

ਡਾ. ਚੀਮਾ ਨੇ ਰੰਧਾਵਾ ਵੱਲੋਂ ਉਹਨਾਂ ਦੀ ਸ਼ਿਕਾਇਤ ਗੁਪਤ ਰੱਖਣ ਦੀ ਕੀਤੀ ਬੇਨਤੀ ਦੀ ਵੀ ਨਿਖੇਧੀ ਕੀਤੀ ਤੇ ਕਿਹਾ ਕਿ ਦੂਜੇ ਪਾਸੇ ਰੰਧਾਵਾ ਉਸੇ ਵਿਸ਼ੇ ’ਤੇ ਮੀਡੀਆ ਨੂੰ ਇੰਟਰਵਿਊ ਦੇ ਰਹੇ ਹਨ। ਉਹਨਾਂ ਕਿਹਾ ਕਿ ਜਿਥੋਂ ਤੱਕ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਚੋਣ ਦਾ ਸੰਬੰਧ ਹੈ ਤਾਂ ਸੱਚਾਈ ਇਹ ਹੈ ਕਿ ਇਹ ਹਾਲ ਸ੍ਰੀ ਦਰਬਾਰ ਸਾਹਿਬ ਵਿਚ ਪ੍ਰਸ਼ਾਸਕੀ ਬਲਾਕ ਦਾ ਹਿੱਸਾ ਹੈ ਤੇ ਇਹ ਹਮੇਸ਼ਾ ਰਵਾਇਤ ਰਹੀ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਇਸ ਹਾਲ ਵਿਚ ਹੀ ਹੁੰਦੀ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਨੇ ਹਾਲ ਵਿਚ ਮੀਟਿੰਗ ਕਰਨ ਵਾਸਤੇ ਅਗਾਊਂ ਪ੍ਰਵਾਨਗੀ ਵੀ ਲੈ ਲਈ ਹੈ।

ਡਾ. ਚੀਮਾ ਨੇ ਸਪਸ਼ਟ ਕੀਤਾ ਕਿ ਅਜਿਹੇ ਯਤਨ ਰਾਜਨੀਤੀ ਤੋਂ ਪ੍ਰੇਰਿਤ ਹਨ ਜਿਹਨਾਂ ਦਾ ਮਕਸਦ ਅਕਾਲੀ ਦਲ ਦੀਆਂ ਜਥੇਬੰਦਕ ਚੋਣਾਂ ਨੂੰ ਸਾਬੋਤਾਜ਼ ਕਰਨਾ ਹੈ ਪਰ ਇਸ ਵਿਚ ਇਹ ਲੋਕ ਕਦੇ ਵੀ ਸਫਲ ਨਹੀਂ ਹੋਣਗੇ। ਉਹਨਾਂ ਕਿਹਾ ਕਿ ਡੈਲੀਗੇਟ ਸੈਸ਼ਨ ਵਿਚ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਕੀਤੀ ਜਾਵੇਗੀ ਤੇ 13 ਅਪ੍ਰੈਲ ਨੂੰ ਵਿਸ਼ਾਲ ਸਿਆਸੀ ਕਾਨਫਰੰਸ ਕੀਤੀ ਜਾਵੇਗੀ।
ਅਕਾਲੀ ਆਗੂ ਨੇ ਕਿਹਾ ਕਿ ਬਾਗੀ ਅਕਾਲੀ ਧੜੇ ਨੇ ਪਹਿਲਾਂ ਭਾਜਪਾ ਨਾਲ ਰਲ ਕੇ ਅਕਾਲੀ ਦਲ ਦਾ ਨੁਕਸਾਨ ਕਰਨ ਦਾ ਯਤਨ ਕੀਤਾ। ਹੁਣ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੀ ਸ਼ਿਕਾਇਤ ਲੈ ਕੇ ਚੋਣ ਕਮਿਸ਼ਨ ਤੱਕ ਪਹੁੰਚ ਕੀਤੀ ਹੈ ਤੇ ਇਕ ਸਾਜ਼ਿਸ਼ ਤਹਿਤ ਅਜਿਹਾ ਕੀਤਾ ਗਿਆ ਹੈ। ਪਹਿਲਾਂ ਬਾਗੀ ਅਕਾਲੀ ਆਗੂ ਮਨਪ੍ਰੀਤ ਸਿੰਘ ਇਯਾਲੀ ਨੇ ਵਿਧਾਨ ਸਭਾ ਵਿਚ ਆਮ ਆਦਮੀ ਪਾਰਟੀ (ਆਪ) ਨਾਲ ਰਲ ਕੇ ਆਪਣੇ ਅਸਲ ਰੰਗ ਵਿਖਾਏ ਸਨ ਜਦੋਂ ਮੰਗ ਕੀਤੀ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਲਈ ਨਿਯਮ ਵਿਧਾਨ ਸਭਾ ਵਿਚ ਤੈਅ ਕੀਤੇ ਜਾਣ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...