ਸੁਖਬੀਰ ਸਿੰਘ ਬਾਦਲ ਵੱਲੋਂ ਅਜਨਾਲਾ ਦੇ ਹੜ੍ਹ ਮਾਰੇ ਕਿਸਾਨਾਂ ਵਾਸਤੇ 1.60 ਕਰੋੜ ਰੁਪਏ ਮੁੱਲ ਦੇ 4000 ਕੁਇੰਟਲ ਸਰਟੀਫਾਈਡ ਕਣਕ ਬੀਜ ਦੀਆਂ ਟਰਾਲੀਆਂ ਝੰਡਾ ਦੇ ਕੇ ਕੀਤੀਆਂ ਰਵਾਨਾ

by | Oct 25, 2025 | breaking news, daily | 0 comments

ਤਰਨ ਤਾਰਨ ਦੇ ਐਸ ਐਸ ਪੀ ਵੱਲੋਂ ਅਕਾਲੀ ਵਰਕਰਾਂ ਖਿਲਾਫ ਝੂਠੇ ਕੇਸ ਦਰਜ ਕਰਨ ਵਾਸਤੇ ਆਪ ਦੀ ਕਠਪੁਤਲੀ ਵਜੋਂ ਕੰਮ ਕਰਨ ਦੀ ਕੀਤੀ ਨਿਖੇਧੀ

ਐਲਾਨ ਕੀਤਾ ਕਿ ਭਲਕੇ ਉਹਨਾਂ ਦੀ ਅਗਵਾਈ ਹੇਠ ਤਰਨ ਤਾਰਨ ਵਿਖੇ ਰੋਸ ਮੁਜ਼ਾਹਰਾ ਕਰ ਕੇ ਝੂਠੇ ਕੇਸ ਦਰਜ ਕਰਨ ਦਾ ਵਿਰੋਧ ਕੀਤਾ ਜਾਵੇਗਾ

ਅਜਨਾਲਾ, 24 ਅਕਤੂਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਇਸ ਹੜ੍ਹ ਮਾਰੇ ਹਲਕੇ ਦੇ ਕਿਸਾਨਾਂ ਵਾਸਤੇ 1.60 ਕਰੋੜ ਰੁਪਏ ਮੁੱਲ ਦੇ 4000 ਕੁਇੰਟਲ ਸਰਟੀਫਾਈਡ ਕਣਕ ਦੇ ਬੀਜ ਦੀਆਂ ਟਰਾਲੀਆਂ ਨੂੰ ਝੰਡੀ ਦੇ ਕੇ ਰਵਾਨਾ ਕੀਤਾ। ਇਹ ਬੀਜ 10 ਹਜ਼ਾਰ ਏਕੜ ਵਾਸਤੇ ਵਰਤਿਆ ਜਾਵੇਗਾ। ਇਸ ਤੋਂ ਪਹਿਲਾਂ ਸੂਬੇ ਵਿਚ 15000 ਏਕੜ ਵਾਸਤੇ 6000 ਕੁਇੰਟਲ ਬੀਜ ਰਵਾਨਾ ਕੀਤਾ ਗਿਆ ਸੀ।

ਇਸ ਮੌਕੇ ਗੱਲਬਾਤ ਕਰਦਿਆਂ ਉਹਨਾਂ ਨੇ ਤਰਨ ਤਾਰਨ ਦੇ ਐਸ ਐਸ ਪੀ ਡਾ. ਰਵਜੋਤ ਕੌਰ ਗਰੇਵਾਲ ਵੱਲੋਂ ਆਮ ਆਦਮੀ ਪਾਰਟੀ (ਆਪ) ਦੀ ਕਠਪੁਤਲੀ ਬਣ ਕੇ ਅਕਾਲੀ ਵਰਕਰਾਂ ਖਿਲਾਫ ਝੂਠੇ ਕੇਸ ਦਰਜ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਕਿਹਾ ਕਿ ਪਾਰਟੀ ਭਲਕੇ ਇਸ ਮਾਮਲੇ ’ਤੇ ਉਹਨਾਂ ਦੀ ਅਗਵਾਈ ਹੇਠ ਰੋਸ ਮੁਜ਼ਾਹਰਾ ਕਰ ਕੇ ਇਸਦਾ ਵਿਰੋਧ ਕਰੇਗੀ।

ਅਕਾਲੀ ਦਲ ਦੇ ਪ੍ਰਧਾਨ ਨੇ ਅਕਾਲੀ ਵਰਕਰਾਂ ਤੇ ਪੰਜਾਬੀਆਂ ਵੱਲੋਂ ਅਕਾਲੀ ਦਲ ਦੀ ਪਹਿਲਕਦਮੀ ’ਤੇ ਆਰੰਭੀ ’ਬੀਜ ਸੇਵਾ’ ਵਿਚ ਯੋਗਦਾਨ ਪਾਉਣ ਲਈ ਧੰਨਵਾਦ ਕਰਦਿਆਂ ਦੱਸਿਆ ਕਿ ਸੂਬੇ ਭਰ ਵਿਚ ਇਕ ਲੱਖ ਏਕੜ ਵਿਚ ਕਣਕ ਦੀ ਬਿਜਾਈ ਵਾਸਤੇ ਇਹ ਬੀਜ ਪ੍ਰਦਾਨ ਕੀਤੇ ਜਾ ਰਹੇ ਹਨ। ਉਹਨਾਂ ਇਹ ਵੀ ਐਲਾਨ ਕੀਤਾ ਕਿ ਪਾਰਟੀ 15 ਨਵੰਬਰ ਤੋਂ 50 ਹਜ਼ਾਰ ਗਰੀਬ ਪਰਿਵਾਰਾਂ ਨੂੰ ਕਣਕ ਪ੍ਰਦਾਨ ਕਰਨ ਦੀ ਮੁਹਿੰਮ ਦੀ ਵੀ ਸ਼ੁਰੂਆਤ ਕਰੇਗੀ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਕਿਸਾਨਾਂ ਨੂੰ ਉਹਨਾਂ ਦੇ ਹਾਲ ’ਤੇ ਛੱਡ ਦਿੱਤਾ ਹੈ। ਉਹਨਾਂ ਨੇ ਸਰਕਾਰ ’ਤੇ ਕੁਦਰਤੀ ਆਫਤ ਫੰਡ ਦੇ ਨਾਂ ’ਤੇ 12000 ਕਰੋੜ ਰੁਪਏ ਦੇ ਫੰਡ ਦੀ ਦੁਰਵਰਤੋਂ ਦੇ ਵੀ ਦੋਸ਼ ਲਗਾਏ। ਉਹਨਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਵਿਚ 4000 ਕਰੋੜ ਰੁਪਏ ਤਾਂ ਇਕੱਲੇ ਇਸ਼ਤਿਹਾਰਬਾਜ਼ੀ ’ਤੇ ਹੀ ਬਰਬਾਦ ਕਰ ਦਿੱਤੇ ਗਏ ਹਨ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਕਿਸਾਨਾਂ ਨੂੰ ਕੀਤੇ ਵਾਅਦੇ ਮੁਤਾਬਕ ਰਾਹਤ ਨਹੀਂ ਮਿਲ ਰਹੀ।

ਸਰਦਾਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਝੂਠ ਬੋਲਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜ ਲੱਖ ਏਕੜ ਜ਼ਮੀਨ ਵਾਸਤੇ ਸਰਟੀਫਾਈਡ ਬੀਜ ਦੇਣ ਦਾ ਵਾਅਦਾ ਕੀਤਾ ਸੀ। ਉਹਨਾਂ ਕਿਹਾ ਕਿ ਕਣਕ ਦੀ ਬਿਜਾਈ ਸ਼ੁਰੂ ਹੋ ਗਈ ਹੈ ਪਰ ਆਪ ਸਰਕਾਰ ਨੇ ਹਾਲੇ ਤੱਕ ਕਿਸਾਨਾਂ ਨੂੰ ਸਰਟੀਫਾਈਡ ਬੀਜ ਦਾ ਇਕ ਦਾਣਾ ਤੱਕ ਨਹੀਂ ਵੰਡਿਆ।

ਸਰਦਾਰ ਬਾਦਲ ਨੇ ਮੁੱਖ ਮੰਤਰੀ ਵੱਲੋਂ ਅਜਨਾਲਾ ਦੇ ਕਿਸਾਨਾਂ ਨੂੰ ਦਿੱਤੇ ਜਾ ਰਹੇ ਮੁਆਵਜ਼ੇ ਨੂੰ ਵੀ ਬੇਨਕਾਬ ਕੀਤਾ ਤੇ ਦੱਸਿਆ ਕਿ ਕਿਸਾਨਾਂ ਨੂੰ ਹਰ ਪਿੰਡ ਵਿਚ 11 ਏਕੜ ਦੇ ਹਿਸਾਬ ਨਾਲ 1.16 ਕਰੋੜ ਰੁਪਏ ਦਿੱਤੇ ਜਾ ਰਹੇ ਹਨ ਜਦੋਂ ਕਿ ਇਕ-ਇਕ ਪਿੰਡ ਵਿਚ ਸੈਂਕੜੇ ਏਕੜ ਝੋਨੇ ਦੀ ਫਸਲ ਤਬਾਹ ਹੋਈ ਹੈ।

ਸਰਦਾਰ ਬਾਦਲ ਨੇ ਤਰਨ ਤਾਰਨ ਦੇ ਐਸ ਐਸ ਪੀ ਡਾ. ਰਵਜੋਤ ਕੌਰ ਗਰੇਵਾਲ ’ਤੇ ਵੀ ਤਿੱਖਾ ਹਮਲਾ ਕੀਤਾ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਆਪ ਨੇ ਸਮਝ ਲਿਆ ਹੈ ਕਿ ਉਹ ਨਿਰਪੱਖਤਾ ਨਾਲ ਇਹ ਜ਼ਿਮਨੀ ਚੋਣ ਨਹੀਂ ਜਿੱਤ ਸਕਦੀ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਇਸ ਪਾਰਟੀ ਨੇ ਐਸ ਐਸ ਪੀ ਨੂੰ ਤਰਨ ਤਾਰਨ ਦਾ ਇੰਚਾਰਜ ਬਣਾ ਦਿੱਤਾ ਹੈ। ਉਹਨਾਂ ਕਿਹਾ ਕਿ ਐਸ ਐਸ ਪੀ ਅਕਾਲੀ ਸਰਪੰਚਾਂ ਤੇ ਵਰਕਰਾਂ ਦੇ ਖਿਲਾਫ ਝੂਠੇ ਕੇਸ ਦਰਜ ਕਰ ਰਹੀ ਹੈ ਤਾਂ ਜੋ ਉਹਨਾਂ ਨੂੰ ਚੋਣ ਗਤੀਵਿਧੀਆਂ ਵਿਚ ਭਾਗ ਲੈਣ ਤੋਂ ਧਮਕਾਇਆ ਜਾ ਸਕੇ ਤੇ ਰੋਕਿਆ ਜਾ ਸਕੇ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਸਾਰੇ ਹੀ ਪੁਲਿਸ ਅਫਸਰਾਂ ਨੂੰ ਗੈਰ ਕਾਨੂੰਨੀ ਕਾਰਵਾਈਆਂ ਵਾਸਤੇ ਉਸਤੇ ਤਰੀਕੇ ਜਵਾਬਦੇਹ ਠਹਿਰਾਇਆ ਜਾਵੇਗਾ ਜਿਵੇਂ ਡੀ ਆਈ ਜੀ ਹਰਚਰਨ ਸਿੰਘ ਭੁੱਲਰ ਦੇ ਮਾਮਲੇ ਵਿਚ ਹੋਇਆ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਐਸ ਐਸ ਪੀ ਨੂੰ ਸਲਾਹ ਦਿੱਤੀ ਕਿ ਉਹਨਾਂ ਦਾ ਇਹ ਕੰਮ ਨਹੀਂ ਕਿ ਉਹ ਆਪ ਦੇ ਅਹੁਦੇਦਾਰ ਵਜੋਂ ਕੰਮ ਕਰਨ ਬਲਕਿ ਉਹਨਾਂ ਨੂੰ ਕਾਨੂੰਨ ਮੁਤਾਬਕ ਕਾਰਵਾਈ ਕਰਨੀ ਚਾਹੀਦੀ ਹੈ।
ਬਾਅਦ ਵਿਚ ਕਣਕ ਦੇ ਬੀਜ ਲੱਦੀਆਂ ਟਰਾਲੀਆਂ ਰਵਾਨਾ ਕਰਨ ਮੌਕੇ ਸਰਦਾਰ ਬਾਦਲ ਨੂੰ ਜਦੋਂ ਮੁੱਖ ਮੰਤਰੀ ਦੀਆਂ ਸੋਸ਼ਲ ਮੀਡੀਆ ’ਤੇ ਚਲ ਰਹੀਆਂ ਵੀਡੀਓਜ਼ ਬਾਰੇ ਪੁੱਛਿਆ ਗਿਆ ਤਾਂ ਉਹਨਾਂ ਕਿਹਾ ਕਿ ਵੀਡੀਓਜ਼ ਤੇ ਪਹਿਲਾਂ ਦੇ ਰਵੱਈਏ ਕਾਰਨ ਮੁੱਖ ਮੰਤਰੀ ਦੇ ਅਹੁਦੇ ਦਾ ਮਾਣ ਸਨਮਾਨ ਘਟਿਆ ਹੈ। ਉਹਨਾਂ ਕਿਹਾ ਕਿ ਅਸੀਂ ਪਹਿਲਾਂ ਵੀ ਵੇਖਿਆ ਹੈ ਕਿ ਕਿਵੇਂ ਮੁੱਖ ਮੰਤਰੀ ਨੂੰ ਲੁਫਤਾਨਸਾ ਫਲਾਈਟ ਤੋਂ ਸ਼ਰਾਬੀ ਹਾਲਾਤ ਕਾਰਨ ਲਾਹਿਆ ਗਿਆ ਸੀ।

ਇਸ ਮੌਕੇ ਸੀਨੀਅਰ ਆਗੂ ਜੋਧ ਸਿੰਘ ਸਮਰਾ, ਰਾਜਵਿੰਦਰ ਸਿੰਘ ਰਾਜਾ ਲਾਦੇਹ, ਅਮਰੀਕ ਸਿੰਘ ਵਿਛੋਆ, ਬਾਬਾ ਮੁਖਤਿਆਰ ਸਿੰਘ ਸੋਫੀਆਂ ਅਤੇ ਚੇਅਰਮੈਨ ਰੂਬੀ ਸਿੰਘ ਸਮੇਤ ਹੋਰ ਆਗੂ ਵੀ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...