ਸੁਖਬੀਰ ਸਿੰਘ ਬਾਦਲ ਵੱਲੋਂ ਅਰਵਿੰਦ ਕੇਜਰੀਵਾਲ ਨੂੰ 10 ਤੋਂ ਜ਼ਿਆਦਾ ਪੇਪਰ ਲੀਕ ਤੇ ਭਰਤੀ ਘੁਟਾਲਿਆਂ ’ਤੇ ਖੁੱਲ੍ਹੀ ਬਹਿਸ ਦੀ ਚੁਣੌਤੀ

by | Aug 11, 2026 | breaking news, daily, politics | 0 comments

ਬਾਦਲ ਨੇ ਕੇਜਰੀਵਾਲ ਨੂੰ ਪੁੱਛਿਆ ਪੰਜਾਬ ’ਚ ਦਿੱਲੀ ਵਰਗੇ ਵਿਦਿਆਰਥੀ ਧਰਨੇ ਕਿਉਂ ਨਹੀਂ ਲੱਗ ਰਹੇ ?

ਕੀ ਤੁਹਾਡੇ ਵਾਸਤੇ ਪੰਜਾਬ ਦੇ ਵਿਦਿਆਰਥੀ ਦੂਜੇ ਦਰਜੇ ਦੇ ਹਨ ?

ਐਲਾਨ ਕੀਤਾ ਕਿ 2027 ਵਿਚ ਅਕਾਲੀ ਦਲ ਦੇ ਸੱਤਾ ਵਿਚ ਆਉਣ ’ਤੇ ਸਰਕਾਰੀ ਨੌਕਰੀਆਂ 100 ਫੀਸਦੀ ਪੰਜਾਬੀਆਂ ਵਾਸਤੇ ਹੋਣਗੀਆਂ,

ਕਿਹਾ ਕਿ ਉਦਯੋਗਾਂ ਨੂੰ ਰਿਆਇਤਾਂ ਤਾਂ ਮਿਲਣਗੀਆਂ ਜੇਕਰ ਉਹ ਨੌਕਰੀਆਂ ’ਤੇ 75 ਫੀਸਦੀ ਪੰਜਾਬੀਆਂ ਨੂੰ ਰੱਖਣਗੇ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਵਿਚ ਹੋਏ 10 ਤੋਂ ਜ਼ਿਆਦਾ ਪੇਪਰ ਲੀਕ ਤੇ ਭਰਤੀ ਘੁਟਾਲਿਆਂ ’ਤੇ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ। ਉਹਨਾਂ ਨੇ ਕੇਜਰੀਵਾਲ ਨੂੰ ਸਵਾਲ ਕੀਤਾ ਕਿ ਵਾਰ-ਵਾਰ ਪੇਪਰ ਲੀਕ ਜਿਹਨਾਂ ਕਾਰਨ ਸੂਬੇ ਵਿਚ 10 ਲੱਖ ਵਿਦਿਆਰਥੀ ਪ੍ਰਭਾਵਤ ਹੋਏ ਦੇ ਬਾਵਜੂਦ ਕਿਸੇ ਦੇ ਵੀ ਖਿਲਾਫ ਕਾਰਵਾਈ ਕਿਉਂ ਨਹੀਂ ਹੋਈ
ਅਕਾਲੀ ਦਲ ਦੇ ਪ੍ਰਧਾਨ ਇਥੇ ਸਟੂਡੈਂਟਸ ਆਰਗੇਨਾਈਜੇਸ਼ਨ ਆਫ ਇੰਡੀਆ (ਐਸ ਓ ਆਈ) ਵੱਲੋਂ ’ਭਵਿੱਖ ਬਚਾਓ ਮੋਰਚੇ’ ਤਹਿਤ ਸਰਕਾਰੀ ਰਾਜਿੰਦਰ ਕਾਲਜ ਵਿਖੇ ਵਿਸ਼ਾਲ ਧਰਨੇ ਨੂੰ ਸੰਬੋਧਨ ਕਰ ਰਹੇ ਸਨ। ਐਸ ਓ ਆਈ ਮੰਤਰੀਆਂ ਹਰਜੋਤ ਬੈਂਸ ਤੇ ਬਲਬੀਰ ਸਿੰਘ ਦਾ ਅਸਤੀਫਾ ਅਤੇ ਪੰਜਾਬ ਦੇ 10 ਪੇਪਰ ਲੀਕ ਕੇਸਾਂ ਵਿਚ ਸੀ ਬੀ ਆਈ ਜਾਂਚ ਦੀ ਮੰਗ ਕਰ ਰਹੀ ਹੈ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕੇਜਰੀਵਾਲ ਵੱਲੋਂ ਦਿੱਲੀ ਵਿਚ ਧਰਨੇ ’ਤੇ ਬੈਠ ਕੇ ਵਿਦਿਆਰਥੀਆਂ ਲਈ ਮਗਰਮੱਛ ਦੇ ਹੰਝੂ ਵਹਾਉਣ ਦੀ ਸਖ਼ਤ ਨਿਖੇਧੀ ਕੀਤੀ। ਉਹਨਾਂ ਨੇ ਕੇਜਰੀਵਾਲ ਨੂੰ ਪੁੱਛਿਆ ਕਿ ਉਹ ਪੰਜਾਬ ਦੇ ਵਿਦਿਆਰਥੀਆਂ ਨੂੰ ਅਣਡਿੱਠ ਕਿਉਂ ਕਰ ਰਹੇ ਹਨ। ਕੀ ਇਹ ਤੁਹਾਡੇ ਬੱਚੇ ਨਹੀਂ ? ਤੁਸੀਂ ਇਸ ਤਰੀਕੇ ਪੰਜਾਬੀ ਵਿਦਿਆਰਥੀਆਂ ਨੂੰ ਧੋਖਾ ਕਿਉਂ ਦੇ ਰਹੇ ਹੋ ? ਉਹਨਾਂ ਪੁੱਛਿਆਕਿ ਇਹਨਾਂ ਦੇ ਹੱਕਾਂ ਵਾਸਤੇ ਕੌਣ ਲੜੇਗਾ ? ਕੇਜਰੀਵਾਲ ਨੂੰ ਪੰਜਾਬ ਦੀ ਕਿਸੇ ਵੀ ਆਪਣੀ ਮਨਪਸੰਦ ਯੂਨੀਵਰਸਿਟੀ ਵਿਚ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੰਦਿਆਂ ਕਿਹਾ ਕਿ ਮੈਂ ਤੁਹਾਨੂੰ ਅਤੇ ਗੁਰੂ ਦੋਖੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੰਗੀ ਤਰ੍ਹਾਂ ਬੇਨਕਾਬ ਕਰਾਂਗਾ। ਉਹਨਾਂ ਕਿਹਾ ਕਿ ਮੈਂ ਪੰਜਾਬ ਦੇ ਲੋਕਾਂ ਨੂੰ ਦੱਸਾਂਗਾ ਕਿ ਕਿਵੇਂ ਤੁਸੀਂ ਪੇਪਰ ਲੀਕ ਕੀਤੇ। ਤੱਥ ਰੱਖ ਕੇ ਦੱਸਾਂਗਾ ਕਿ ਕਿਵੇਂ ਬਾਹਰਲਿਆਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਤੇ ਪੰਜਾਬੀ ਨੌਜਵਾਨਾਂ ਨੂੰ ਅਣਡਿੱਠ ਕੀਤਾ ਗਿਆ।

ਸਰਦਾਰ ਬਾਦਲ ਨੇ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਵੱਲੋਂ ’ਹਰਜੋਤ ਬੈਂਸ ਅਸਤੀਫਾ ਦਿਓ’ ਦੇ ਨਾਅਰੇ ਦੇ ਚਲਦਿਆਂ ਆਪ ਸਰਕਾਰ ਵੱਲੋਂ ਪੇਪਰ ਲੀਕ ਹੋਣ ਦੀਆਂ ਘਟਨਾਵਾਂ ਦਾ ਖ਼ੰਡਨ ਕਰਨ ਦੀ ਨਿਖੇਧੀ ਕੀਤੀ ਹਾਲਾਂਕਿ ਮੁੱਖ ਮੰਤਰੀ ਖੁਦ ਇਕ ਟਵੀਟ ਵਿਚ ਮੰਨ ਚੁੱਕੇ ਹਨ ਕਿ ਪੇਪਰ ਲੀਕ ਹੋਏ ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਈ ਭਰਤੀਆਂ ’ਤੇ ਇਸ ਕਰ ਕੇ ਰੋਕ ਲਗਾ ਦਿੱਤੀ ਕਿਉਂਕਿ ਵੱਡੀ ਪੱਧਰ ’ਤੇ ਬੇਨਿਯਮੀਆਂ ਹੋਈਆਂ। ਉਹਨਾਂ ਕਿਹਾ ਕਿ ਜੇਕਰ ਕੋਈ ਪੇਪਰ ਲੀਕ ਨਾ ਹੋਇਆ ਹੁੰਦਾ ਤਾਂ ਇਸ ਧਰਨੇ ਵਿਚ ਹਜ਼ਾਰਾਂ ਵਿਦਿਆਰਥੀ ਸ਼ਾਮਲ ਨਾ ਹੁੰਦੇ। ਉਹਨਾਂ ਐਲਾਨ ਕੀਤਾ ਕਿ ਜਦੋਂ ਤੱਕ ਦੋਸ਼ੀ ਮੰਤਰੀ ਅਸਤੀਫਾ ਨਹੀਂ ਦਿੰਦੇ, ਇਹ ਸੰਘਰਸ਼ ਜਾਰੀ ਰਹੇਗਾ।

ਸਰਦਾਰ ਬਾਦਲ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰਣ ਲੈਣ ਕਿ ਦਿੱਲੀ ਵਾਲਿਆਂ ਨੂੰ ਪੰਜਾਬ ਵਿਚੋਂ ਹਮੇਸ਼ਾ ਹਮੇਸ਼ਾ ਲਈ ਕੱਢ ਦੇਣਗੇ। ਉਹਨਾਂ ਕਿਹਾ ਕਿ ਜਿਹਨਾਂ ਨੇ ਸਾਡੇ ਵਿਦਿਆਰਥੀਆਂ ਦਾ ਭਵਿੱਖ ਤਬਾਹ ਕੀਤਾ, ਉਹਨਾਂ ਨੂੰ ਮਿਸਾਲੀ ਸਜ਼ਾ ਦੇਣ ਵਾਸਤੇ ਅਕਾਲੀ ਦਲ ਵਚਨਬੱਧ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਆਪਣੀ ਪਾਰਟੀ ਹੈ, ਅਸੀਂ ਤੁਹਾਡੀ ਰਾਖੀ ਦਾ ਵਾਅਦਾ ਕਰਦੇ ਹਾਂ ਕਿਉਂਕਿ ਤੁਸੀਂ ਸਾਡਾ ਪਰਿਵਾਰ ਹੋ ਤੇ ਇਹ ਸਾਡਾ ਘਰ ਹੈ। ਤੁਸੀਂ ਬਾਹਰਲੇ ਨਹੀਂ ਹੋ ਤੇ ਇਹੀ ਸਭ ਤੋਂ ਵੱਡਾ ਫ਼ਰਕ ਹੈ।
ਬਾਹਰਲਿਆਂ ਨੂੰ ਨੌਕਰੀਆਂ
ਸਰਦਾਰ ਬਾਦਲ ਨੇ ਇਹ ਵੀ ਦੱਸਿਆ ਕਿ ਕਿਵੇਂ ਆਪ ਸਰਕਾਰ ਨੇ 60 ਹਜ਼ਾਰ ਨੌਕਰੀਆਂ ਵਿਚੋਂ ਅੱਧੇ ਤੋਂ ਜ਼ਿਆਦਾ ਬਾਹਰਲਿਆਂ ਨੂੰ ਦੇ ਦਿੱਤੀਆਂ।
ਉਹਨਾਂ ਦੱਸਿਆ ਕਿ ਕਿਵੇਂ ਸਰਕਾਰ ਨੇ 68 ਵੈਟਨਰੀ ਇੰਸਪੈਕਟਰਾਂ ਦੀਆਂ ਆਸਾਮੀਆਂ ਵਿਚੋ਼ 24 ’ਤੇ ਹਰਿਆਣਾ ਤੇ 12 ’ਤੇ ਰਾਜਸਥਾਨ ਦੇ ਨੌਜਵਾਨਾਂ ਨੂੰ ਨਿਯੁਕਤ ਕੀਤਾ।

ਉਹਨਾਂ ਕਿਹਾ ਕਿ 2100 ਲਾਈਨਮੈਨਾਂ ਦੀਆਂ ਪੋਸਟਾਂ ਭਰਨ ਲੱਗਿਆਂ 600 ਉਮੀਦਵਾਰ ਹਰਿਆਣਾ ਅਤੇ 100 ਰਾਜਸਥਾਨ ਤੋਂ ਰੱਖੇ ਗਏ।
ਉਹਨਾਂ ਕਿਹਾ ਕਿ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਮਾਮਲੇ ਵਿਚ 60 ਫੀਸਦੀ ਨਵੀਂਆਂ ਪੋਸਟਾਂ ਬਾਹਰਲਿਆਂ ਨੂੰ ਦਿੱਤੀਆਂ ਗਈਆਂ।

ਪੰਜਾਬੀਆਂ ਲਈ 100 ਫੀਸਦੀ ਨੌਕਰੀਆਂ
ਇਕ ਅਹਿਮ ਐਲਾਨ ਕਰ‌ਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਜ਼ੋਰ ਦੇ ਕੇ ਕਿਹਾ ਕਿ 2027 ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ 100 ਫੀਸਦੀ ਸਰਕਾਰੀ ਨੌਕਰੀਆਂ ਪੰਜਾਬੀਆਂ ਨੂੰ ਦਿੱਤੀਆਂ ਜਾਣਗੀਆਂ। ਉਹਨਾਂ ਕਿਹਾ ਕਿ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਇਹ ਸੰਭਵ ਕਰਨ ਵਾਸਤੇ ਕਾਨੂੰਨ ਬਣਾਇਆ ਸੀ ਤੇ ਤਿੰਨ ਲੱਖ ਨੌਕਰੀਆਂ ਨੌਜਵਾਨਾਂ ਨੂੰ ਦਿੱਤੀਆਂ ਸਨ ਪਰ ਆਪ ਸਰਕਾਰ ਨੇ ਇਸ ਨੂੰ ਬਦਲ ਕੇ ਬਾਹਰਲਿਆਂ ਨੂੰ ਨੌਕਰੀਆਂ ਦੇ ਦਿੱਤੀਆਂ। ਉਹਨਾਂ ਕਿਹਾ ਕਿ ਅਸੀਂ ਉਹ ਕਾਨੂੰਨ ਵਾਪਸ ਲਿਆ ਕਿੇ ਪੰਜਾਬ ਵਿਚ ਨੌਕਰੀਆਂ ਪੰਜਾਬੀਆਂ ਨੂੰ ਮਿਲਣੀਆਂ ਯਕੀਨੀ ਬਣਾਵਾਂਗੇ। ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਉਹਨਾਂ ਉਦਯੋਗਾਂ ਨੂੰ ਰਿਆਇਤਾਂ ਦੇਵੇਗੀ ਜੋ ਘੱਟ ਤੋਂ ਘੱਟ 75 ਫੀਸਦੀ ਨੌਕਰੀਆਂ ਪੰਜਾਬੀਆਂ ਨੂੰ ਦੇਣਗੇ।

ਨਵਾਂ ਸਿੱਖਿਆ ਐਕਟ
ਪੰਜਾਬੀਆਂ ਲਈ ਆਪਣਾ ਖਾਕਾ ਪੇਸ਼ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਸਿੱਖਿਆ ਐਕਟ ਵਿਚ ਤਬਦੀਲੀ ਕਰ ਕੇ ਪ੍ਰਾਈਵੇਟ ਯੂਨੀਵਰਸਿਟੀਆਂ ਵਿਚ 50 ਫੀਸਦੀ ਸੀਟਾਂ ਗਰੀਬ ਪੰਜਾਬੀ ਵਿਦਿਆਰਥੀਆਂ ਵਾਸਤੇ ਰਾਖਵੀ਼ਆਂ ਰੱਖੀਆਂ ਜਾਣਗੀਆਂ। ਉਹਨਾਂ ਕਿਹਾ ਕਿ ਸਰਕਾਰ ਫੀਸ ਵਿਚੋਂ 50 ਫੀਸਦੀ ਹਿੱਸਾ ਆਪ ਦੇਵੇਗੀ। ਉਹਨਾਂ ਕਿਹਾ ਕਿ ਇਹੀ ਫਾਰਮੂਲਾ ਸਾਰੇ ਮੈਡੀਕਲ ਤੇ ਵੈਟਨਰੀ ਕਾਲਜਾਂ ਵਿਚ ਲਾਗੂ ਹੋਵੇਗਾ। ਉਹਨਾਂ ਕਿਹਾ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਇਕ ਵਰਲਡ ਸਕਿੱਲ ਯੂਨੀਵਰਸਿਟੀ ਬਣਾਉਣ ਵਾਸਤੇ ਵਚਨਬੱਧ ਹੈ ਜੋ ਕਾਰਪੋਰੇਟ ਘਰਾਣਿਆਂ ਨਾਲ ਰਲ ਕੇ ਕੰਮ ਕਰੇਗੀ ਤਾਂ ਜੋ ਨੌਜਵਾਨਾਂ ਨੂੰ ਸਿੱਖਲਾਈ ਦਿੱਤੀ ਜਾਵੇਗੀ ਅਤੇ ਇਹਨਾਂ ਨੂੰ ਉਹਨਾਂ ਹੀ ਕੰਪਨੀਆਂ ਵਿਚ ਰੱਖਿਆ ਜਾਵੇਗਾ।ਉਹਨਾਂ ਐਲਾਨ ਕੀਤਾ ਕਿ ਅਕਾਲੀ ਦਲ ਨੌਜਵਾਨ ਉਦਮੀ ਤਿਆਰ ਕਰਨ ਵਾਸਤੇ ਵਚਨਬੱਧ ਹੈ।

ਉਹਨਾਂ ਕਿਹਾ ਕਿ ਅਸੀਂ ਨੌਜਵਾਨਾਂ ਨੂੰ ਵਿਆਜ਼ ਮੁਕਤ 10 ਲੱਖ ਰੁਪਏ ਦਾ ਕਰਜ਼ਾ ਦੇਵਾਂਗੇ ਤਾਂ ਜੋ ਉਹ ਆਪਣਾ ਉਦਮ ਸ਼ੁਰੂ ਕਰ ਸਕਣ।
ਇਸ ਮੌਕੇ ਐਸ ਓ ਆਈ ਦੇ ਪ੍ਰਧਾਨ ਰਣਬੀਰ ਸਿੰਘ ਰਾਣਾ ਸਮੇਤ ਵਿਦਿਆਰਥੀ ਆਗੂਆਂ ਨੇ ਫਾਰਮੇਸੀ ਪੇਪਰ ਲੀਕ ਵਾਸਤੇ 13 ਤੋਂ 15 ਲੱਖ ਰੁਪਏ ਸਮੇਤ ਹੋਏ ਪੈਸੇ ਦੇ ਵੱਡੇ ਲੈਣ ਦੇਣ ਦੀ ਡੂੰਘਾਈ ਨਾਲ ਜਾਂਚ ਮੰਗੀ। ਮਾਲਵਾ ਜ਼ੋਨ 1 ਦੀ ਗਰਲਡਜ਼ ਵਿੰਗ ਪ੍ਰਧਾਨ ਧਰਮਵੀਰ ਕੌਰ ਨੇ ਪੰਜਾਬ ਵਿਚ ਲੜਕੀਆਂ ਲਈ ਸਿੱਖਿਆ ਮੁਫਤ ਕਰਨ ਦਾ ਸੱਦਾ ਦਿੱਤਾ ਜਦੋਂ ਕਿ ਜਸ਼ਨਦੀਪ ਸਿੰਘ ਔਲਖ (ਐਸ ਓ ਆਈ ਮਾਲਵਾ 1 ਜ਼ੋਨ ਪ੍ਰਧਾਨ) ਅਤੇ ਰਾਜਦੀਪ ਸਿੰਘ (ਐਸ ਓ ਆਈ ਬਠਿੰਡਾ ਪ੍ਰਧਾਨ) ਨੇ ਕਿਹਾ ਕਿ ਆਪ ਲੀਡਰਸ਼ਿਪ ਵਿਦਿਆਰਥੀਆਂ ਦੇ ਹਿੱਤ ਵੇਚ ਰਹੀ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...