ਸੁਖਬੀਰ ਸਿੰਘ ਬਾਦਲ ਵੱਲੋਂ ਗੁਰਦਾਸਪੁਰ ਤੇ ਜਲੰਧਰ ’ਚ ਵੰਡਣ ਵਾਸਤੇ 100 ਟਰੱਕ ਮੱਕੀ ਦੇ ਅਚਾਰ ਦੇ ਰਵਾਨਾ

by | Sep 21, 2025 | breaking news, daily | 0 comments

ਐਲਾਨ ਕੀਤਾ ਕਿ ਪਾਰਟੀ ਹੜ੍ਹਾਂ ਨਾਲ ਪ੍ਰਭਾਵਤ 50,000 ਗਰੀਬ ਪਰਿਵਾਰਾਂ ਨੂੰ ਕਣਕ ਵੰਡੇਗੀ

ਪੰਜਾਬ ਸਰਕਾਰ ਨੂੰ ਆਖਿਆ ਕਿ ਉਹ ਬਾਕੀ ਰਹਿੰਦੇ 2 ਲੱਖ ਏਕੜ ਵਿਚ ਸਰਟੀਫਾਈਡ ਬੀਜ ਵੰਡੇ ਕਿਉਂਕਿ 2 ਲੱਖ ਦੀ ਜ਼ਿੰਮੇਵਾਰੀ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਨੇ ਲਈ ਹੈ। ਇਹ ਵੀ ਕਿਹਾ ਕਿ ਹੜ੍ਹ ਪ੍ਰਭਾਵਤ ਕਿਸਾਨਾਂ ਨੂੰ ਡੀ ਏ ਪੀ ਵੀ ਵੰਡੇ

ਚਮਕੌਰ ਸਾਹਿਬ, 20 ਸਤੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਗੁਰਦਾਸਪੁਰ ਅਤੇ ਜਲੰਧਰ ਵਿਚ ਹੜ੍ਹ ਮਾਰੇ ਇਲਾਕਿਆਂ ਵਿਚ ਪਸ਼ੂਆਂ ਨੂੰ ਪਾਉਣ ਲਈ 100 ਟਰੱਕ ਮੱਕੀ ਦੇ ਅਚਾਰ ਦੇ ਰਵਾਨਾ ਕੀਤੇ ਅਤੇ ਉਹਨਾਂ ਇਹ ਵੀ ਐਲਾਨ ਕੀਤਾ ਕਿ ਅਗਲੇ ਇਕ ਮਹੀਨੇ ਵਿਚ ਪਾਰਟੀ ਹੜ੍ਹਾਂ ਨਾਲ ਪ੍ਰਭਾਵਤ 50,000 ਗਰੀਬ ਪਰਿਵਾਰਾਂ ਨੂੰ ਕਣਕ ਵੀ ਵੰਡੇਗੀ ਤਾਂ ਜੋ ਉਹਨਾਂ ਨੂੰ ਪੈਰਾਂ ਸਿਰ ਕੀਤਾ ਜਾ ਸਕੇ।

ਅੱਜ ਇਥੇ ਅਨਾਜ ਮੰਡੀ ਤੋਂ ਟਰੱਕ ਰਵਾਨਾ ਕਰਨ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਪਾਰਟੀ ਆਬ਼ਜਵਰ ਜਿਹਨਾਂ ਨੇ ਹੜ੍ਹ ਪ੍ਰਭਾਵਤ ਪਿੰਡਾਂ ਦਾ ਦੌਰਾ ਕੀਤਾ ਹੈ, ਨੇ ਦੱਸਿਆ ਹੈ ਕਿ ਪਸ਼ੂਆਂ ਲਈ ਚਾਰੇ ਦੀ ਬਹੁਤ ਘਾਟ ਹੈ ਤੇ ਇਸ ਵਾਸਤੇ ਪਾਰਟੀ ਨੇ ਹੜ੍ਹ ਪ੍ਰਭਾਵਤ ਇਲਾਕਿਆਂ ਵਿਚ ਵੰਡਣ ਵਾਸਤੇ ਮੱਕੀ ਦਾ ਅਚਾਰ ਖਰੀਦਣ ਦਾ ਫੈਸਲਾ ਕੀਤਾ ਹੈ। ਉਹਨਾਂ ਕਿਹਾ ਕਿ ਨਾਲ ਹੀ ਇਹ ਵੀ ਰਿਪੋਰਟ ਆਈ ਕਿ ਗਰੀਬ ਲੋਕਾਂ ਕੋਲ ਰਾਸ਼ਨ ਦੀ ਘਾਟ ਹੈ ਕਿਉਂਕਿ ਉਹਨਾਂ ਦਾ ਇਕ ਮਹੀਨੇ ਤੋਂ ਸਭ ਕੁਝ ਰੁੜ੍ਹ ਗਿਆ ਹੈ। ਉਹਨਾਂ ਕਿਹਾ ਕਿ ਇਸ ਵਾਸਤੇ ਅਸੀਂ ਫੈਸਲਾ ਕੀਤਾ ਹੈ ਕਿ ਅਸੀਂ 50 ਹਜ਼ਾਰ ਪਰਿਵਾਰਾਂ ਨੂੰ ਕਣਕ ਪ੍ਰਦਾਨ ਕਰਾਂਗੇ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੋਵੇਂ ਇਕ-ਇਕ ਲੱਖ ਏਕੜ ਜ਼ਮੀਨ ਵਾਸਤੇ ਸਰਟੀਫਾਈਡ ਬੀਜ ਵੰਡਣਗੇ। ਉਹਨਾਂ ਕਿਹਾ ਕਿ ਹੁਣ ਜਦੋਂ ਅਸੀਂ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਨੇ ਮਿਲ ਕੇ 2 ਲੱਖ ਏਕੜ ਵਾਸਤੇ ਸਰਟੀਫਾਈਡ ਬੀਜ ਵੰਡਣ ਦੀ ਜ਼ਿੰਮੇਵਾਰੀ ਲੈ ਲਈ ਹੈ ਤਾਂ ਮੈਂ ਪੰਜਾਬ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਉਹ ਹੜ੍ਹਾਂ ਨਾਲ ਪ੍ਰਭਾਵਤ ਬਾਕੀ ਰਹਿੰਦੇ 2 ਲੱਖ ਏਕੜ ਵਾਸਤੇ ਸਰਟੀਫਾਈਡ ਬੀਜ ਪ੍ਰਦਾਨ ਕਰੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਸਾਰੇ 4 ਲੱਖ ਏਕੜ ਜ਼ਮੀਨ ਵਾਸਤੇ ਕਿਸਾਨਾਂ ਨੂੰ ਡੀ ਏ ਪੀ ਵੰਡਣ ਦੀ ਜ਼ਿੰਮੇਵਾਰੀ ਵੀ ਲੈਣੀ ਚਾਹੀਦੀ ਹੈ ਤੇ ਟਰੈਕਟਰ ਲਗਾ ਕੇ ਜ਼ਮੀਨ ਸਾਫ ਕਰਨ ਦੀ ਜ਼ਿੰਮੇਵਾਰੀ ਵੀ ਚੁੱਕਣੀ ਚਾਹੀਦੀ ਹੈ। ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਜਲਦੀ ਹੀ ’ਟਰੈਕਟਰ ਸੇਵਾ’ ਸ਼ੁਰੂ ਕਰੇਗਾ ਜਿਸ ਤਹਿਤ ਹੜ੍ਹਾਂ ਨਾਲ ਪ੍ਰਭਾਵਤ ਖੇਤੀਬਾੜੀ ਜ਼ਮੀਨ ਵਿਚੋਂ ਰੇਤਾ ਕੱਢਣ ਵਾਸਤੇ ਡੀਜ਼ਲ ਮੁਫਤ ਦਿੱਤਾ ਜਾਵੇ।
ਸਰਦਾਰ ਬਾਦਲ ਨੇ ਕਿਹਾ ਕਿ ਪਾਰਟੀ ਨੇ ਸਾਰੇ ਹੜ੍ਹ ਰਾਹਤ ਕਾਰਜਾਂ ਨੂੰ ਨਿਯਮਿਤ ਤੌਰ ’ਤੇ ਚਲਾਉਣ ਵਾਸਤੇ ਇਕ ਨਿਗਰਾਨ ਕਮੇਟੀ ਬਣਾਈ ਹੈ। ਉਹਨਾਂ ਕਿਹਾ ਕਿ ਅਸੀਂ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਉਹਨਾਂ ਦੇ ਪੈਰਾਂ ਸਿਰ ਕਰਨ ਵਾਸਤੇ ਸਹਾਇਤਾ ਪ੍ਰਦਾਨ ਕਰ ਰਹੇ ਹਾਂ। ਉਹਨਾਂ ਕਿਹਾ ਕਿ ਅਕਾਲੀ ਦਲ ਦੇ ਵਰਕਰ ਉਹਨਾਂ ਦੇ ਖੇਤਾਂ ਨੂੰ ਪਹਿਲਾਂ ਵਰਗਾ ਕਰਨ ਵਾਸਤੇ ਕਿਸਾਨਾਂ ਦੇ ਨਾਲ ਰਲ ਕੇ ਕੰਮ ਕਰਨਗੇ।

ਉਹਨਾਂ ਨੇ ਹੋਰ ਸਿਆਸੀ ਪਾਰਟੀਆਂ ਤੇ ਦੇਸ਼ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਹੜ੍ਹ ਮਾਰੇ ਪੰਜਾਬ ਦੇ ਕਿਸਾਨਾਂ ਦੀ ਮਦਦ ਵਾਸਤੇ ਅੱਗੇ ਆਉਣ। ਉਹਨਾਂ ਕਿਹਾ ਕਿ ਖਾਲਸਾ ਪੰਥ ਅਤੇ ਪੰਜਾਬੀ ਦੇਸ਼ ਵਿਚ ਕਿਤੇ ਵੀ ਕੁਦਰਤੀ ਆਫ ਆਉਣ ’ਤੇ ਲੋਕਾਂ ਦੀ ਮਦਦ ਵਾਸਤੇ ਬਹੁੜਦੇ ਸਨ। ਹੁਣ ਸਮਾਂ ਹੈ ਕਿ ਇਸ ਸੰਕਟ ਦੀ ਘੜੀ ਵਿਚ ਪੰਜਾਬੀਆਂ ਦੀ ਮਦਦ ਕੀਤੀ ਜਾਵੇ।
ਇਸ ਤੋਂ ਪਹਿਲਾਂ ਟਰੱਕ ਰਵਾਨਾ ਕਰਨ ਤੋਂ ਪਹਿਲਾਂ ’ਅਰਦਾਸ’ ਕੀਤੀ ਗਈ। ਸਰਦਾਰ ਬਾਦਲ ਨੇ ਕਿਹਾ ਕਿ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਤੇ ਉਹਨਾਂ ਦੀ ਟੀਮ ਨੂੰ ਮੱਕੀ ਦਾ ਅਚਾਰ ਵੰਡਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਅਕਾਲੀ ਦਲ ਦੇ ਪ੍ਰਧਾਨ ਨੇ ਸੁਲਤਾਨਪੁਰ ਲੋਧੀ ਵਿਚ ਭਰੋਸਨਾ ਤੇ ਆਹਲੀ ਬੰਨਾਂ ’ਤੇ ਕਿਸਾਨਾਂ ਨਾਲ ਗੱਲਬਾਤ ਕੀਤੀ ਤੇ ਉਹਨਾਂ ਨੂੰ ਭਰੋਸਾ ਦੁਆਇਆ ਕਿ ਉਹ ਬੰਨ ਦੀ ਮਜ਼ਬੂਤੀ ਵਾਸਤੇ ਡੀਜ਼ਲ, ਪੋਕਲੇਨ ਮਸ਼ੀਨਾਂ, ਲੋਹੇ ਦੀਆਂ ਤਾਰਾਂ ਤੇ ਟਰੈਕਟਰ ਪ੍ਰਦਾਨ ਕਰਨਗੇ ਤੇ ਨਾਲ ਹੀ ਖੇਤਾਂ ਵਿਚੋਂ ਰੇਤਾ ਕੱਢਣ ਵਾਸਤੇ ਕਿਸਾਨਾਂ ਦੀ ਮਦਦ ਕਰਨਗੇ।

ਇਸ ਮੌਕੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ, ਅਮਰਜੀਤ ਸਿੰਘ ਚਾਵਲਾ, ਪਰਮਜੀਤ ਸਿੰਘ ਢਿੱਲੋਂ,ਪਰਮਬੰਸ ਸਿੰਘ ਰੋਮਾਣਾ, ਬੀਬੀ ਗੁਰਪ੍ਰੀਤ ਕੌਰ, ਐਚ ਐਸ ਚਾਵਲਾ, ਹਰਜਾਪ ਸਿੰਘ ਸੰਘਾ, ਰਵਿੰਦਰ ਸਿੰਘ ਖੇੜਾ, ਅਰਸ਼ਦੀਪ ਸਿੰਘ ਕਲੇਰ ਆਦਿ ਆਗੂ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...