ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਸੀਨੀਅਰ ਅਧਿਕਾਰੀ ਕਰਨਗੇ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ

by | Aug 15, 2025 | breaking news, daily | 0 comments

— ਸਾਰੀਆਂ ਫੀਲਡ ਯੂਨਿਟਾਂ ਨੂੰ ਹਾਈ ਅਲਰਟ ‘ਤੇ ਰਹਿਣ ਦੇ ਦਿੱਤੇ ਨਿਰਦੇਸ਼: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

— ਪੁਲਿਸ ਟੀਮਾਂ ਨੇ ਲਗਾਤਾਰ ਦੂਜੇ ਦਿਨ ਵੀ ਸੰਵੇਦਨਸ਼ੀਲ ਥਾਵਾਂ ‘ਤੇ ਚਲਾਈ ਤਲਾਸ਼ੀ ਮੁਹਿੰਮ

— ਯੁੱਧ ਨਸ਼ਿਆਂ ਵਿਰੁੱਧ ਦੇ 166ਵੇਂ ਦਿਨ ਪੁਲਿਸ ਵੱਲੋਂ 4.8 ਕਿਲੋਗ੍ਰਾਮ ਹੈਰੋਇਨ, 4.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 84 ਨਸ਼ਾ ਤਸਕਰ ਕਾਬੂ

— ‘ਡੀ-ਅਡਿਕਸ਼ਨ’ ਹਿੱਸੇ ਵਜੋਂ ਪੰਜਾਬ ਪੁਲਿਸ ਨੇ 40 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

ਚੰਡੀਗੜ੍ਹ, 14 ਅਗਸਤ:

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੁਤੰਤਰਤਾ ਦਿਵਸ ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਸੁਰੱਖਿਆ ਵਿੱਚ ਕੀਤੇ ਵਾਧੇ ਦੇ ਹਿੱਸੇ ਵਜੋਂ, ਹਰੇਕ ਪੁਲਿਸ ਜ਼ਿਲ੍ਹੇ ਵਿੱਚ ਸਪੈਸ਼ਲ ਡੀਜੀਪੀਜ਼, ਏਡੀਜੀਪੀਜ਼ ਅਤੇ ਆਈਜੀਜ਼ ਸਮੇਤ ਸੀਨੀਅਰ ਰੈਂਕ ਦੇ ਪੁਲਿਸ ਅਧਿਕਾਰੀ ਤਾਇਨਾਤ ਕੀਤੇ ਗਏ ਹਨ ਜੋ ਉਨ੍ਹਾਂ ਨੂੰ ਸੌਂਪੇ ਗਏ ਜ਼ਿਲ੍ਹਿਆਂ ਵਿੱਚ ਸਾਰੇ ਪੁਲਿਸ ਅਤੇ ਸੁਰੱਖਿਆ ਪ੍ਰਬੰਧਾਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨਗੇ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ, ਇਹ ਅਧਿਕਾਰੀ ਫੁੱਲ ਡਰੈੱਸ ਰਿਹਰਸਲ ਦੌਰਾਨ ਅਧਿਕਾਰੀਆਂ/ਫੋਰਸ ਨੂੰ ਬਰੀਫ ਕਰਨ ਦੇ ਨਾਲ ਨਾਲ ਜ਼ਿਲ੍ਹਿਆਂ ਵੱਲੋਂ ਕੀਤੇ ਗਏ ਅੱਤਵਾਦ ਵਿਰੋਧੀ ਆਪਰੇਸ਼ਨਾਂ ਦੀ ਸਮੀਖਿਆ ਕਰਨਗੇ, ਜ਼ਿਲ੍ਹੇ ਵਿੱਚ ਹੋਰ ਸਾਰੇ ਸਮਾਗਮਾਂ ਦੀ ਸੁਰੱਖਿਅਤ ਨੂੰ ਯਕੀਨੀ ਬਣਾਉਣਗੇ ਅਤੇ ਸੁਰੱਖਿਆ ਪ੍ਰਬੰਧਾਂ ਲਈ ਲੋੜੀਂਦੇ ਰੋਕਥਾਮ ਉਪਾਵਾਂ ਨੂੰ ਅਮਲ ਵਿੱਚ ਲਿਆਉਣਗੇ।

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ, ਜੋ ਪਟਿਆਲਾ ਵਿਖੇ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕਰਨਗੇ, ਨੇ ਕਿਹਾ ਕਿ ਪੰਜਾਬ ਪੁਲਿਸ ਸੁਤੰਤਰਤਾ ਦਿਵਸ ਦੇ ਸੁਚਾਰੂ ਅਤੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਸਾਰੀਆਂ ਫੀਲਡ ਯੂਨਿਟਾਂ ਨੂੰ ਹਾਈ ਅਲਰਟ ‘ਤੇ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਪੰਦਰਵਾੜੇ ਲਈ ਚਲਾਏ ਜਾ ਰਹੇ ਵਿਸ਼ੇਸ਼ ਆਪਰੇਸ਼ਨਾਂ ਦੇ ਹਿੱਸੇ ਵਜੋਂ, ਸਾਰੇ ਜ਼ਿਲ੍ਹਿਆਂ ਵਿੱਚ ਪੁਲਿਸ ਟੀਮਾਂ ਨੇ ਅੱਜ ਲਗਾਤਾਰ ਦੂਜੇ ਦਿਨ ਸਾਰੀਆਂ ਭੀੜ-ਭੜੱਕੇ ਵਾਲੀਆਂ ਥਾਵਾਂ ‘ਤੇ ਤਲਾਸ਼ੀ ਮੁਹਿੰਮ ਚਲਾਈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਹੋਟਲ/ਸਰਾਂ, ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ, ਬਾਜ਼ਾਰਾਂ, ਸ਼ਾਪਿੰਗ ਮਾਲਾਂ, ਜਨਤਕ ਪਾਰਕਾਂ ਆਦਿ ਦੀ ਮੁਕੰਮਲ ਜਾਂਚ ਕੀਤੀ।

ਇਸ ਤੋਂ ਇਲਾਵਾ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਸੀਏਐਸਓ) ਨੂੰ 166ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 399 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ, ਜਿਸ ਨਾਲ ਰਾਜ ਭਰ ਵਿੱਚ 52 ਐਫਆਈਆਰਜ਼ ਦਰਜ ਕਰਕੇ 84 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਨਾਲ, 166 ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 25,806 ਹੋ ਗਈ ਹੈ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 4.8 ਕਿਲੋ ਹੈਰੋਇਨ, 40 ਕਿਲੋ ਭੁੱਕੀ ਅਤੇ 4.90 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ 76 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 434 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਅੱਜ 40 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...