ਸੁਨੀਲ ਜਾਖੜ ਦੀ ਕੇਜਰੀਵਾਲ ਨੂੰ ਚਿਤਾਵਨੀ, ਪੰਜਾਬ ਨੂੰ ਮਮਤਾ ਦਾ ਬੰਗਾਲ ਨਹੀਂ ਬਣਾਉਣ ਦਿੱਤਾ ਜਾਵੇਗਾ

by | May 10, 2026 | daily, politics | 0 comments

-ਬਲਾਚੌਰ ਤੇ ਲੁਧਿਆਣਾ ਵਿਚ ਆਪ ਦੀ ਗੁੰਡਾਗਰਦੀ ਦੀ ਕੀਤੀ ਸਖ਼ਤ ਨਿਖੇਧੀ
-ਭਾਜਪਾ ਦਫ਼ਤਰ ਵਿਚ ਦਾਖਿਲ ਹੋਕੇ ਮਾਰਕੁੱਟ ਕਰਨ ਵਾਲੇ ਆਪ ਵਿਧਾਇਕ ਖਿਲਾਫ ਪੁਲਿਸ ਕਰੇ ਬਿਨ੍ਹਾ ਦੇਰੀ ਕਾਰਵਾਈ
-ਭ੍ਰਿਸ਼ਟਾਚਾਰ ਖਿਲਾਫ ਬਣੀ ਪਾਰਟੀ ਅੱਜ ਭ੍ਰਿਸ਼ਟਾਚਾਰੀਆਂ ਦੇ ਹੱਕ ਵਿਚ ਕਰ ਰਹੀ ਹੈ ਧਰਨੇ ਪ੍ਰਦਰਸ਼ਨ
-ਆਖਿਆ, ਨਹੀਂ ਰੁਕੇਗੀ ਪੰਜਾਬ ਨੂੰ ਲੁੱਟਣ ਵਾਲਿਆਂ ਖਿਲਾਫ ਜਾਂਚ, ਪਰਦੇ ਪਿੱਛੇ ਲੁਕੇ ਲੋਕਾਂ ਦੀ ਗਰਦਨ ਤੱਕ ਵੀ ਪਹੁੰਚਣਗੇ ਕਾਨੂੰਨ ਦੇ ਹੱਥ
ਚੰਡੀਗੜ੍ਹ, 10 ਮਈ
ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਦਾ ਮਹੌਲ ਖਰਾਬ ਨਾ ਕਰਨ ਦੀ ਚਿਤਾਵਨੀ ਦਿੰਦਿਆਂ ਆਖਿਆ ਹੈ ਕਿ ਭਾਜਪਾ ਪੰਜਾਬ ਨੂੰ ਮਮਤਾ ਦਾ ਬੰਗਾਲ ਬਣਾਉਣ ਦੀਆਂ ਆਪ ਦੀਆਂ ਕੋਸ਼ਿਸਾਂ ਨੂੰ ਕਦੇ ਸਫਲ ਨਹੀਂ ਹੋਣ ਦੇਵੇਗੀ।
ਇਸ ਸਬੰਧੀ ਸੋਸ਼ਲ ਮੀਡੀਆ ਤੇ ਜਾਰੀ ਕੀਤੇ ਸੁਨੇਹੇ ਵਿਚ ਸੁਨੀਲ ਜਾਖੜ ਨੇ ਲਿਖਿਆ, “ਅਰਵਿੰਦ ਕੇਜਰੀਵਾਲ ਜੀ! ਧਿਆਨ ਨਾਲ ਸੁਣ ਲਵੋ, ਪੰਜਾਬ ਨੂੰ ਮਮਤਾ ਦਾ ਬੰਗਾਲ ਨਹੀਂ ਬਣਾਉਣ ਦਿੱਤਾ ਜਾਵੇਗਾ।
ਪ੍ਰਦਰਸ਼ਨ ਦੇ ਨਾਂ ਤੇ ਬਲਾਚੌਰ (ਨਵਾਂ ਸ਼ਹਿਰ) ਵਿੱਚ ਅਕਾਲੀ ਦਲ ਤੋਂ ਆਪ ਚ ਰਲੇ ਤੁਹਾਡੇ ਵਿਧਾਇਕ ਸੁਖਵਿੰਦਰ ਸੁੱਖੀ ਨੇ ਪੁਲਿਸ ਦੀ ਹਾਜ਼ਰੀ ਵਿੱਚ ਭਾਜਪਾ ਦੇ ਦਫਤਰ ਅੰਦਰ ਆ ਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨਾਲ ਮਾਰਕੁੱਟ ਅਤੇ ਤੋੜਫੋੜ ਕੀਤੀ। ਅਰਵਿੰਦ ਕੇਜਰੀਵਾਲ ਨੇ ਆਪ ਵਿੱਚ ਸ਼ਾਮਿਲ ਕਰਵਾ ਕੇ ਵਿਧਾਇਕ ਨੂੰ ਲੁੱਟ ਕਰਨ ਦਾ ਲਾਈਸੈਂਸ ਤਾਂ ਦਿੱਤਾ ਹੀ ਸੀ ਪਰ ਕੀ ਉਸ ਨੂੰ ਲੋਕਾਂ ਨੂੰ ਕੁੱਟਣ ਦਾ ਲਾਇਸੈਂਸ ਵੀ ਦੇ ਦਿੱਤਾ ਹੈ। ਲੁਧਿਆਣਾ ਸਮੇਤ ਕੁਝ ਹੋਰ ਥਾਵਾਂ ਤੋਂ ਵੀ ਅਜਿਹੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ।
ਅਰਵਿੰਦ ਕੇਜਰੀਵਾਲ ਜੀ, ਪੰਜਾਬੀ ਸਭ ਵੇਖ ਰਹੇ ਹਨ। ਤੁਸੀਂ ਚਾਹੇ ਜਿੰਨੇ ਮਰਜੀ ਡਰਾਮੇ ਕਰ ਲਓ, ਪੰਜਾਬ ਨੂੰ ਲੁੱਟਣ ਵਾਲੇ ਭ੍ਰਿਸ਼ਟਾਚਾਰੀਆਂ ਖਿਲਾਫ ਤਾਂ ਕਾਰਵਾਈ ਜਾਰੀ ਰਹੇਗੀ ਅਤੇ ਉਨਾਂ ਲੋਕਾਂ ਤੱਕ ਵੀ ਪੁੱਜੇਗੀ ਜਿਹੜੇ ਹਾਲੇ ਪਰਦੇ ਪਿੱਛੇ ਲੁਕੇ ਹੋਏ ਹਨ।
ਪੰਜਾਬ ਪੁਲਿਸ ਬਿਨਾਂ ਦੇਰੀ ਇਸ ਗੁੰਡਾਗਰਦੀ ਖਿਲਾਫ ਸਖਤ ਕਦਮ ਉਠਾਏ।“
ਸੁਨੀਲ ਜਾਖੜ ਨੇ ਕਿਹਾ ਕਿ ਅਸੀਂ ਤੁਹਾਡੇ ਵਿਰੋਧ ਕਰਨ ਦੇ ਹੱਕ ਦਾ ਸਨਮਾਨ ਕਰਦੇ ਹਾਂ ਪਰ ਅਜਿਹਾ ਕਰਦੇ ਸਮੇਂ ਕਿਸੇ ਨੂੰ ਵੀ ਕਾਨੂੰਨ ਹੱਥ ਵਿਚ ਲੈਣ ਦੀ ਆਗਿਆ ਨਹੀਂ ਹੁੰਦੀ। ਚੰਗਾ ਹੋਵੇ ਜੇਕਰ ਮਰਿਆਦਾ ਵਿਚ ਰਹਿ ਕੇ ਸਿਆਸਤ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਆਪ ਦਾ ਕਿਸ ਹੱਦ ਤੱਕ ਨੈਤਿਕ ਪਤਨ ਹੋ ਚੁੱਕਾ ਹੈ ਕਿ ਭ੍ਰਿਸ਼ਟਾਚਾਰ ਖਿਲਾਫ ਧਰਨੇ ਪ੍ਰਦਰਸ਼ਨ ਕਰਕੇ ਬਣੀ ਪਾਰਟੀ ਅੱਜ ਭ੍ਰਿਸ਼ਟਾਚਾਰੀਆਂ ਦੇ ਹੱਕ ਵਿਚ ਧਰਨੇ ਪ੍ਰਦਰਸ਼ਨ ਕਰ ਰਹੀ ਹੈ।
ਭਾਜਪਾ ਪ੍ਰਧਾਨ ਨੇ ਕਿਹਾ ਕਿ ਪੁਲਿਸ ਬਿਨ੍ਹਾ ਦੇਰੀ ਇਸ ਗੁੰਡਾਗਰਦੀ ਖਿਲਾਫ ਸਖ਼ਤ ਕਾਰਵਾਈ ਕਰੇ। ਕੈਮਰੇ ਤੇ ਸਪੱਸ਼ਟ ਵਿਖਾਈ ਦੇ ਰਿਹਾ ਹੈ ਕਿ ਆਪ ਦੇ ਵਿਧਾਇਕ ਭਾਜਪਾ ਦਫ਼ਤਰ ਵਿਚ ਜਾ ਕੇ ਮਾਰਕੁੱਟ ਕਰ ਰਹੇ ਹਨ। ਇਹ ਬਰਦਾਸਤ ਨਹੀਂ ਹੋਵੇਗਾ।
ਭਾਜਪਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਆਪਣੇ ਸੋਮਿਆਂ ਦੀ ਆਪ ਵੱਲੋਂ ਕੀਤੀ ਜਾ ਰਹੀ ਲੁੱਟ ਸਹਿਣ ਨਹੀਂ ਕਰਣਗੇ। ਉਨ੍ਹਾਂ ਨੇ ਕਿਹਾ ਕਿ ਹੁਣ ਜਦ ਆਪ ਦੀ ਲੁੱਟ ਦਾ ਭਾਂਡਾ ਚੋਰਾਹੇ ਫੁੱਟਣ ਲੱਗਿਆ ਹੈ ਤਾਂ ਅਰਵਿੰਦ ਕੇਜਰੀਵਾਲ ਬੌਖਲਾ ਗਏ ਹਨ ਅਤੇ ਆਪਣੇ ਵਿਧਾਇਕਾਂ ਨੂੰ ਗੁੰਡਾਗਰਦੀ ਕਰਨ ਦੀ ਖੁੱਲ ਦੇ ਰਹੇ ਹਨ, ਪਰ ਭਾਜਪਾ ਇਸ ਨੂੰ ਬਰਦਾਸਤ ਨਹੀਂ ਕਰੇਗੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...