ਭਾਰਤੀ ਜਨਤਾ ਪਾਰਟੀ ਦੇ ਸੀਨਿਅਰ ਆਗੂ ਤੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਮਹਾਰਾਸ਼ਟਰ ਵਿਚ ਹੋਏ ਹਮਲੇ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਮਹਾਰਾਸ਼ਟਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਦੋਸ਼ੀ ਅਤੇ ਉਸ ਪਿੱਛੇ ਸ਼ਾਮਿਲ ਲੋਕਾਂ ਖਿਲਾਫ ਸ਼ਖਤ ਤੋਂ ਸਖਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ।
ਇਸ ਸਬੰਧੀ ਆਪਣੇ ਸੋਸ਼ਲ ਮੀਡੀਆ ਸੁਨੇਹੇ ਵਿਚ ਸੁਨੀਲ ਜਾਖੜ ਨੇ ਲਿਖਿਆ ਹੈ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜੀ ਤੇ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ। ਸਿਆਸਤ ਵਿੱਚ ਸਵਾਂਦ ਪ੍ਰਮੁੱਖ ਹੁੰਦਾ ਹੈ ਨਾ ਕਿ ਹਿੰਸਾ। ਮੈ ਉਹਨਾਂ ਦੇ ਜਲਦ ਸਿਹਤਯਾਬ ਹੋਣ ਦੀ ਅਰਦਾਸ ਕਰਦਾ ਹਾਂ।
ਸੁਨੀਲ ਜਾਖੜ ਨੇ ਕਿਹਾ ਕਿ ਕਿਸੇ ਵਿਸ਼ੇ ਨੂੰ ਲੈਕੇ ਮਤਭੇਦ ਹੋਣੇ ਵੱਖਰੀ ਗੱਲ ਹੈ ਪਰ ਇਸਦਾ ਮਤਲਬ ਇਹ ਨਹੀਂ ਕਿ ਇਸ ਤਰਾਂ ਦਾ ਹਮਲਾ ਕਰ ਦਿੱਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਇਹ ਬੇਹੱਦ ਚਿੰਤਾਜਨਕ ਹੈ। ਉਨ੍ਹਾਂ ਨੇ ਸੁਖਬੀਰ ਬਾਦਲ ਦੇ ਜਲਦ ਸਿਹਤਯਾਬ ਹੋਣ ਦੀ ਪ੍ਰਾਰਥਨਾ ਕਰਦਿਆਂ ਕਿਹਾ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਕਿਉਂਕਿ ਉਨ੍ਹਾਂ ਨਾਲ ਅਜਿਹਾ ਦੁਸਰੀ ਵਾਰ ਵਾਪਰਿਆਂ ਹੈ।
ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ
ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...
