ਸੂਬੇ ਵਿੱਚ ਰਾਜਮਾਰਗਾਂ ਉੱਤੇ ਫੁੱਲਦਾਰ ਬੂਟੇ ਲਾਉਣ ਦੇ ਪਾਇਲਟ ਪ੍ਰੋਜੈਕਟ ਦੀ ਸੰਭਾਵਨਾ ਵਿਚਾਰੀ ਜਾਵੇ: ਲਾਲ ਚੰਦ ਕਟਾਰੂਚੱਕ

by | Jul 8, 2025 | breaking news, daily | 0 comments

‘ਰੁੱਖ ਅਤੇ ਵਾਤਾਵਰਣ ਸੁਰੱਖਿਆ’ ਦੇ ਵਿਸ਼ੇ ਉੱਤੇ 23 ਜੁਲਾਈ ਨੂੰ ਬਟਾਲਾ ਵਿੱਚ ਕਰਵਾਇਆ ਜਾਵੇਗਾ ਸਿ਼ਵ ਕੁਮਾਰ ਬਟਾਲਵੀ ਯਾਦਗਾਰੀ ਕਵਿਤਾ ਮੁਕਾਬਲਾ: ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ

‘ਸ੍ਰੀ ਗੁਰੂ ਤੇਗ਼ ਬਹਾਦਰ ਜੀ ਹਰਿਆਵਲ ਸੰਕਲਪ’ ਤਹਿਤ 2025-26 ਦੌਰਾਨ ਹਰੇਕ ਜਿ਼ਲ੍ਹੇ ਵਿੱਚ 3.50 ਲੱਖ ਬੂਟੇ ਲਗਾਉਣ ਦੀ ਯੋਜਨਾ

ਐਗਰੋ ਫਾਰੈਸਟਰੀ ਸੰਕਲਪ ਨੂੰ ਹੁਲਾਰਾ ਦੇਣ ਦੀ ਲੋੜ : ਲਾਲ ਚੰਦ ਕਟਾਰੂਚੱਕ

ਹਰੇਕ ਜ਼ਿਲ੍ਹੇ ਵਿੱਚ ਮਨਾਇਆ ਜਾਵੇਗਾ ਵਣ ਮਹੋਤਸਵ

ਚੰਡੀਗੜ੍ਹ, 7 ਜੁਲਾਈ:

ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਸਾਲ 2025-26 ਲਈ ਨਿਵੇਕਲੀਆਂ ਪਹਿਲਕਦਮੀਆਂ ਉਲੀਕੀਆਂ ਜਾ ਰਹੀਆ ਹਨ। ਇਨ੍ਹਾਂ ਵਿੱਚ ਪ੍ਰਮੁੱਖ ਤੌਰ ਉੱਤੇ ਹਾਈਵੇਅ (ਰਾਜਮਾਰਗਾਂ) ਦੇ ਨਾਲ-ਨਾਲ ਖਾਸ ਕਰਕੇ ਸੰਗਰੂਰ, ਜਲੰਧਰ ਤੋਂ ਅੰਮ੍ਰਿਤਸਰ ਸੜਕ, ਪਠਾਨਕੋਟ ਤੋਂ ਅੰਮ੍ਰਿਤਸਰ, ਸ੍ਰੀ ਆਨੰਦਪੁਰ ਸਾਹਿਬ ਅਤੇ ਫਗਵਾੜਾ – ਚੰਡੀਗੜ੍ਹ ਸੜਕ ਉੱਤੇ ਖਟਕੜ ਕਲਾਂ ਵਿਖੇ ਫੁੱਲਦਾਰ ਬੂਟੇ ਲਾਉਣ ਦੇ ਪਾਇਲਟ ਪ੍ਰੋਜੈਕਟ ਦੀ ਸੰਭਾਵਨਾ ਨੂੰ ਪੜਚੋਲਣਾ ਸ਼ਾਮਿਲ ਹੈ।

ਇਸੇ ਦੇ ਨਾਲ ਹੀ ਪ੍ਰਸਿੱਧ ਪੰਜਾਬੀ ਕਵੀ ਮਰਹੂਮ ਸਿ਼ਵ ਕੁਮਾਰ ਬਟਾਲਵੀ ਦੀ ਯਾਦ ਵਿੱਚ 23 ਜੁਲਾਈ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਬਟਾਲਾ ਵਿੱਚ ਇੱਕ ਕਵਿਤਾ ਮੁਕਾਬਲਾ ਵੀ ਕਰਵਾਇਆ ਜਾਵੇਗਾ। ਇਸ ਮੁਕਾਬਲਾ ਵਿੱਚ ਪ੍ਰਾਇਮਰੀ, ਮਿਡਲ, ਸੈਕੰਡਰੀ ਸਕੂਲ ਅਤੇ ਕਾਲਜ ਦੇ ਵਿਦਿਆਰਥੀਆਂ ਭਾਗ ਲੈਣਗੇ ਅਤੇ ਹਰੇਕ ਵਰਗ ਵਿੱਚ ਪਹਿਲੇ 3 ਸਥਾਨ ਹਾਸਿਲ ਕਰਨ ਵਾਲਿਆਂ ਨੂੰ ਨਕਦ ਇਨਾਮ ਵੀ ਦਿੱਤੇ ਜਾਣਗੇ।

ਇਸ ਤੋਂ ਇਲਾਵਾ ਸੂਬੇ ਵਿੱਚ ਜੰਗਲਾਤ ਅਧੀਨ ਰਕਬਾ ਵਧਾਉਣ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਹਰਿਆਵਲ ਸੰਕਲਪ ਯੋਜਨਾ ਤਹਿਤ ਫੈਸਲਾ ਕੀਤਾ ਹੈ ਕਿ ਸਾਲ 2025-26 ਦੌਰਾਨ ਹਰੇਕ ਜਿਲ੍ਹੇ ਵਿੱਚ 3.50 ਲੱਖ ਬੂਟੇ ਲਗਾਏ ਜਾਣਗੇ।

ਸੈਕਟਰ 68 ਦੇ ਜੰਗਲਾਤ ਕੰਪਲੈਕਸ ਵਿਖੇ 2025—26 ਦੌਰਾਨ ਪੌਦੇ ਲਗਾਉਣ ਸਬੰਧੀ ਉਪਰਾਲਿਆਂ ਬਾਰੇ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੂੰ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਹਰੇਕ ਜਿਲ੍ਹੇ ਵਿੱਚ ਵਣ ਮਹੋਤਸਵ ਵੀ ਮਨਾਇਆ ਜਾਵੇਗਾ ਅਤੇ 2 ਰੁਪਏ ਪ੍ਰਤੀ ਬੂਟੇ ਦੀ ਨਿਗੂਣੀ ਜਿਹੀ ਕੀਮਤ ਤੇ ਲੋਕਾਂ ਨੂੰ ਪੌਦੇ ਉਪਲਬਧ ਕਰਵਾਏ ਜਾਣਗੇ।
ਇਸ ਤੋਂ ਇਲਾਵਾ, 582.252 ਹੈਕਟੇਅਰ ਰਕਬੇ ਵਿੱਚ ਮੁਆਵਜ਼ਾ ਜੰਗਲਾਤ ਯੋਜਨਾ ਤਹਿਤ ਰੁੱਖ ਲਗਾਏ ਜਾਣਗੇ ਅਤੇ ਪਠਾਨਕੋਟ ਜਿ਼ਲ੍ਹੇ ਵਿੱਚ 50 ਹੈਕਟੇਅਰ ਰਕਬੇ ਵਿੱਚ ਮਿੱਟੀ ਅਤੇ ਪਾਣੀ ਸੰਭਾਲ ਪ੍ਰੋਜੈਕਟ ਵੀ ਸ਼ੁਰੂ ਕੀਤੇ ਜਾਣਗੇ।

ਕੈਬਨਿਟ ਮੰਤਰੀ ਨੂੰ ਇਹ ਵੀ ਦੱਸਿਆ ਗਿਆ ਕਿ 2025-26 ਦੌਰਾਨ ਗ੍ਰੀਨ ਪੰਜਾਬ ਮਿਸ਼ਨ ਤਹਿਤ ਸਕੂਲਾਂ, ਕਾਲਜਾਂ, ਪੰਜਾਬ ਮੰਡੀ ਬੋਰਡ ਅਤੇ ਮਾਰਕਫੈੱਡ ਵਿੱਚ 331 ਹੈਕਟੇਅਰ ਰਕਬੇ ਵਿੱਚ 3.31 ਲੱਖ ਪੌਦੇ ਲਗਾਏ ਜਾਣੇ ਹਨ। ਇਸਦੇ ਨਾਲ ਹੀ ‘ਸ੍ਰੀ ਗੁਰੂ ਤੇਗ ਬਹਾਦਰ ਪਵਿੱਤਰ ਵਣ’ ਯੋਜਨਾ ਦੇ ਹਿੱਸੇ ਵਜੋਂ 52 ‘ਪਵਿੱਤਰ ਵਣ’ ਸਥਾਪਤ ਕੀਤੇ ਜਾਣਗੇ। ਇਸ ਤੋਂ ਇਲਾਵਾ ਵਿਦਿਅਕ ਸੰਸਥਾਵਾਂ ਵਿੱਚ 289 ਅਤੇ ਉਦਯੋਗਿਕ ਖੇਤਰਾਂ ਵਿੱਚ 83 ‘ਨਾਨਕ ਬਗੀਚੀਆਂ’ ਸਥਾਪਿਤ ਕੀਤੀਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਲਿੰਕ ਸੜਕਾਂ ਦੇ ਨਾਲ ਬੂਟੇ ਲਾਉਣ ਦੀ ਗੱਲ ਹੈ, ਇਥੇ ਪਾਪੂਲਰ ਅਤੇ ਡਰੇਕ ਕਿਸਮਾਂ ਦੇ 2.50 ਲੱਖ ਬੂਟੇ ਜਦੋਂ ਕਿ ਫੁੱਲਦਾਰ ਕਿਸਮਾਂ ਦੇ 3 ਲੱਖ ਬੂਟੇ ਲਗਾਏ ਜਾਣਗੇ।

ਕੈਬਨਿਟ ਮੰਤਰੀ ਨੇ ਪੌਦੇ ਲਾਉਣ ਦੀ ਇਸ ਮੁਹਿੰਮ ਲਈ ਤਾਰ ਕੀਤੇ ਗਏ ਬਲੂਪ੍ਰਿੰਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੇਤੀ ਜੰਗਲਾਤ ਨੂੰ ਹੁਲਾਰਾ ਦਿੱਤਾ ਜਾਣਾ ਚਾਹੀਦਾ ਹੈ ਕਿਉਂਕਿ ਇਹ ਜੈਵਿਕ ਵਿਭਿੰਨਤਾ ਨੂੰ ਉਤਸ਼ਾਹਿਤ ਕਰਦਾ ਹੈ। ਉਨ੍ਹਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸਿਹਤਮੰਦ ਵਾਤਾਵਰਣ ਦੀ ਸਿਰਜਣਾ ਲਈ ਲੋਕਾਂ ਨੂੰ ਵਾਤਾਵਰਣ ਸੁਰੱਖਿਆ ਬਾਰੇ ਜਾਗਰੂਕ ਕਰਨ ਦੀ ਜ਼ਰੂਰਤ ‘ਤੇ ਵੀ ਜ਼ੋਰ ਦਿੱਤਾ।

ਇਸ ਮੌਕੇ ਜੰਗਲਾਤ ਵਿਭਾਗ ਦੇ ਪ੍ਰਮੁੱਖ ਮੁੱਖ ਵਣਪਾਲ (ਜੰਗਲਾਤ ਬਲ ਦੇ ਮੁਖੀ) ਧਰਮਿੰਦਰ ਸ਼ਰਮਾ, ਏਪੀਸੀਸੀਐਫ ਕਮ ਸੀਈਓ ਪਨਕੈਂਪਾ ਸੌਰਵ ਗੁਪਤਾ, ਏਪੀਸੀਸੀਐਫ (ਪ੍ਰਸ਼ਾਸਨ) ਬਸੰਤ ਰਾਜ ਕੁਮਾਰ, ਸੀਸੀਐਫ (ਹਿੱਲਜ਼) ਨਿਧੀ ਸ੍ਰੀਵਾਸਤਵ, ਸੀਐਫ ਸ਼ਿਵਾਲਿਕ ਸਰਕਲ ਸ੍ਰੀ ਕਨਨ ਮੌਜੂਦ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...