ਸੈਕਟਰ 29, ਚੰਡੀਗੜ੍ਹ ਵਿਖੇ ਆਯੋਜਿਤ ਇੱਕ ਜੀਵੰਤ ਸਮਾਪਨ ਸਮਾਰੋਹ ਦੇ ਨਾਲ ਰਾਸ਼ਟਰੀਯ ਪੋਸ਼ਣ ਮਾਹ 2025 ਦਾ

by | Oct 16, 2025 | breaking news, daily | 0 comments

ਚੰਡੀਗੜ੍ਹ, 17 ਅਕਤੂਬਰ, 2025: ਸਮਾਜ ਭਲਾਈ, ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਨੇ ਆਂਗਣਵਾੜੀ-ਅਤੇ-ਕ੍ਰੈਚ ਸੈਂਟਰ (ਏਡਬਲਿਊਸੀਸੀ/AWCC),
ਸਫ਼ਲਤਾਪੂਰਵਕ ਸਮਾਪਨ ਕੀਤਾ। ਇਸ ਸਮਾਗਮ ਵਿੱਚ ਭਾਈਚਾਰੇ ਦੀ ਉਤਸ਼ਾਹਪੂਰਨ ਭਾਗੀਦਾਰੀ ਦੇਖੀ ਗਈ।

ਇਸ ਅਵਸਰ ‘ਤੇ ਮੁੱਖ ਮਹਿਮਾਨ ਦੇ ਰੂਪ ਵਿੱਚ ਸਮਾਜ ਭਲਾਈ, ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਦੀ ਸਕੱਤਰ ਸ਼੍ਰੀਮਤੀ ਅਨੁਰਾਧਾ ਐੱਸ. ਚਗਤੀ ਅਤੇ ਡਾਇਰੈਕਟਰ ਡਾ. ਪਾਲਿਕਾ ਅਰੋੜਾ ਨੇ ਸ਼ਿਰਕਤ ਕੀਤੀ। ਮਿਸ਼ਨ ਸਕਸ਼ਮ ਆਂਗਣਵਾੜੀ ਅਤੇ ਪੋਸ਼ਣ 2.0 ਦੇ ਤਹਿਤ ਮਨਾਈ ਗਈ ਇਸ ਮਹੀਨਾ ਭਰ ਦੀ ਮੁਹਿੰਮ ਦਾ ਉਦੇਸ਼ ਮਹਿਲਾਵਾਂ ਅਤੇ ਬੱਚਿਆਂ ਦੀ ਸਿਹਤ, ਪੋਸ਼ਣ ਅਤੇ ਸੰਪੂਰਨ ਤੰਦਰੁਸਤੀ ਵਿੱਚ ਸੁਧਾਰ ਲਿਆਉਣਾ ਸੀ।

ਇਸ ਸਮਾਗਮ ਦੀ ਸ਼ੁਰੂਆਤ ਪਤਵੰਤਿਆਂ ਅਤੇ ਪ੍ਰਤੀਭਾਗੀਆਂ ਦੇ ਨਿੱਘੇ ਸੁਆਗਤ ਨਾਲ ਹੋਈ, ਜਿਸ ਤੋਂ ਬਾਅਦ ਪੋਸ਼ਣ ਮਾਹ ਦੇ ਦੌਰਾਨ ਆਯੋਜਿਤ ਪ੍ਰਮੁੱਖ ਗਤੀਵਿਧੀਆਂ ਬਾਰੇ ਇੱਕ ਪੇਸ਼ਕਾਰੀ ਦਿੱਤੀ ਗਈ।
ਵਾਤਾਵਰਣ ਪ੍ਰਤੀ ਜਾਗਰੂਕਤਾ ਨੂੰ ਹੁਲਾਰਾ ਦੇਣ ਅਤੇ ਇੱਕ ਹਰਿਤ, ਤੰਦਰੁਸਤ ਸਮੁਦਾਇ ਨੂੰ ਹੁਲਾਰਾ ਦੇਣ ਲਈ “ਏਕ ਪੇੜ ਮਾਂ ਕੇ ਨਾਮ” ਪਹਿਲ ਦੇ ਤਹਿਤ ਪੌਦੇ ਲਗਾਉਣ ਦੀ ਇੱਕ ਮੁਹਿੰਮ ਵੀ ਚਲਾਈ ਗਈ।

ਗੰਭੀਰ ਤੌਰ ‘ਤੇ ਕੁਪੋਸ਼ਿਤ (ਐੱਸਏਐੱਮ/SAM) ਬੱਚਿਆਂ ਦੇ ਮਾਪਿਆਂ ਨੂੰ ਉਚਿਤ ਪੋਸ਼ਣ ਅਤੇ ਨਿਯਮਿਤ ਸਿਹਤ ਜਾਂਚ ਦੇ ਜ਼ਰੀਏ ਆਪਣੇ ਬੱਚਿਆਂ ਦੀ ਸਿਹਤ ਨੂੰ ਬਿਹਤਰ ਬਣਾਉਣ ਦੇ ਯਤਨਾਂ ਲਈ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਅਨੀਮੀਆ ‘ਤੇ ਸਫ਼ਲਤਾਪੂਰਵਕ ਵਿਜੈ ਪ੍ਰਾਪਤ ਕਰਨ ਵਾਲੇ ਲਾਭਾਰਥੀਆਂ ਨੂੰ ਵੀ ਬਿਹਤਰ ਸਿਹਤ ਦੇ ਪ੍ਰਤੀ ਉਨ੍ਹਾਂ ਦੀ ਪ੍ਰਤੀਬੱਧਤਾ ਲਈ ਸਨਮਾਨਿਤ ਕੀਤਾ ਗਿਆ।

ਸਥਾਨਕ ਲਾਭਾਰਥੀਆਂ ਦੁਆਰਾ ਲਗਾਏ ਗਏ ਇੱਕ ਮਿਲਟਸ ਸਟਾਲ ‘ਤੇ ਮਿਲਟਸ ਤੋਂ ਬਣੇ ਅਸਾਨ ਅਤੇ ਕਿਫ਼ਾਇਤੀ ਵਿਅੰਜਨਾਂ ਦਾ ਪ੍ਰਦਰਸ਼ਨ ਕੀਤਾ ਗਿਆ, ਜੋ ਰੋਜ਼ਾਨਾ ਆਹਾਰ ਵਿੱਚ ਰਵਾਇਤੀ, ਪੌਸ਼ਟਿਕ ਖੁਰਾਕੀ ਪਦਾਰਥਾਂ ਦੇ ਮਹੱਤਵ ਨੂੰ ਹੁਲਾਰਾ ਦਿੰਦੇ ਹਨ।
ਇਸ ਸਮਾਗਮ ਵਿੱਚ ਮਾਂ ਅਤੇ ਬੱਚੇ ਦੀ ਸਿਹਤ ਵਿੱਚ ਮਹੱਤਵਪੂਰਨ ਉਪਲਬਧੀਆਂ ਦਾ ਜਸ਼ਨ ਮਨਾਉਣ ਲਈ ਗੋਦਭਰਾਈ (ਕਮਿਊਨਿਟੀ ਬੇਬੀ ਸ਼ਾਵਰ) ਅਤੇ ਅੰਨਪ੍ਰਾਸ਼ਨ (ਪਹਿਲਾ ਆਹਾਰ ਸਮਾਰੋਹ) ਵੀ ਸ਼ਾਮਲ ਸਨ।

ਪੂਰੇ ਮਹੀਨੇ ਦੇ ਦੌਰਾਨ, ਵਿਭਾਗ ਨੇ ਸ਼ਹਿਰ ਭਰ ਵਿੱਚ ਕਈ ਜਾਗਰੂਕਤਾ ਅਤੇ ਆਊਟਰੀਚ ਗਤੀਵਿਧੀਆਂ ਕੀਤੀਆਂ। ਇਨ੍ਹਾਂ ਵਿੱਚ ਸ਼ਾਮਲ ਹਨ:
* ਪ੍ਰਧਾਨ ਮੰਤਰੀ ਮਾਤਰੁ ਵੰਦਨਾ ਯੋਜਨਾ ਬਾਰੇ ਜਾਗਰੂਕਤਾ ਫੈਲਾਉਣ ਅਤੇ ਨਾਮਾਂਕਣ ਨੂੰ ਪ੍ਰੋਤਸਾਹਿਤ ਕਰਨ ਲਈ ਉਦਯੋਗਿਕ ਖੇਤਰ ਵਿੱਚ ਇੱਕ ਪੀਐੱਮਐੱਮਵੀਵਾਈ (PMMVY) ਡ੍ਰਾਇਵ।

ਮਹਿਲਾਵਾਂ ਅਤੇ ਬੱਚਿਆਂ ਵਿੱਚ ਚੰਗੀਆਂ ਸਵੱਛਤਾ ਪਿਰਤਾਂ ਨੂੰ ਹੁਲਾਰਾ ਦੇਣ ਲਈ ਸਰਕਲ 25 ਵਿਖੇ ਇੱਕ ਸਿਹਤ ਅਤੇ ਸਵੱਓ ਸੈਸ਼ਨ।

• ਤੰਦਰੁਸਤ ਖਾਣ-ਪੀਣ ਦੀਆਂ ਆਦਤਾਂ ਨੂੰ ਹੁਲਾਰਾ ਦੇਣ ਅਤੇ ਬਚਪਨ ਵਿੱਚ ਮੋਟਾਪੇ ਦੀ ਸਮੱਸਿਆ ਨਾਲ ਨਜਿੱਠਣ ਲਈ ਵਿਸ਼ੇਸ਼ ਮੁਹਿੰਮਾਂ।

ਕਈ ਸਮੁਦਾਇਕ ਪੱਧਰੀ ਪ੍ਰੋਗਰਾਮ ਵੀ ਆਯੋਜਿਤ ਕੀਤੇ ਗਏ, ਜਿਨ੍ਹਾਂ ਵਿੱਚ ਯੁਵਾ ਮੀਟਿੰਗਾਂ, ਮਿਲਟਸ ਅਤੇ ਕਿਚਨ ਗਾਰਡਨ ਨੂੰ ਹੁਲਾਰਾ ਦੇਣਾ, ਅਤੇ ਮਾਪਿਆਂ ਨੂੰ ਸ਼ਿਸ਼ੂ ਆਹਾਰ ਸਬੰਧੀ ਪਿਰਤਾਂ, ਵਿਕਾਸ ਦੀ ਨਿਗਰਾਨੀ ਅਤੇ ਛਾਤੀ ਦਾ ਦੁੱਧ ਚੁੰਘਾਉਣ ਬਾਰੇ ਜਾਗਰੂਕ ਕਰਨ ਲਈ ਘਰ-ਘਰ ਜਾਣਾ ਸ਼ਾਮਲ ਸੀ। ਆਧਾਰ ਨਾਮਾਂਕਣ, ਮਾਹਵਾਰੀ ਸਵੱਛਤਾ, ਪਲਾਸਟਿਕ ਕਚਰੇ ਨੂੰ ਘੱਟ ਕਰਨ ਅਤੇ ਆਂਗਣਵਾੜੀ ਕੇਂਦਰਾਂ ਨੂੰ ਸ਼ੁਰੂਆਤੀ ਸਿੱਖਿਆ ਲਈ ਟ੍ਰੇਨਿੰਗ ਸੈਂਟਰਾਂ ਦੇ ਰੂਪ ਵਿੱਚ ਹੁਲਾਰਾ ਦੇਣ ਬਾਰੇ ਜਾਗਰੂਕਤਾ ਮੁਹਿੰਮਾਂ ਚਲਾਈਆਂ ਗਈਆਂ।

ਇਨ੍ਹਾਂ ਸਮੂਹਿਕ ਯਤਨਾਂ ਦੇ ਜ਼ਰੀਏ, ਵਿਭਾਗ ਨੇ ਚੰਡੀਗੜ੍ਹ ਵਿੱਚ ਮਹਿਲਾਵਾਂ, ਬੱਚਿਆਂ ਅਤੇ ਕਿਸ਼ੋਰਾਂ ਦੇ ਪੋਸ਼ਣ ਅਤੇ ਸਿਹਤ ਨੂੰ ਬਿਹਤਰ ਬਣਾਉਣ ਲਈ ਆਪਣੀ ਮਜ਼ਬੂਤ ​​ਪ੍ਰਤੀਬੱਧਤਾ ਦੀ ਪੁਸ਼ਟੀ ਕੀਤੀ। ਰਾਸ਼ਟਰੀਯ ਪੋਸ਼ਣ ਮਾਹ 2025 ਨੇ ਇੱਕ ਵਾਰ ਫਿਰ ਸਰਕਾਰੀ ਵਿਭਾਗਾਂ, ਭਾਈਚਾਰਿਆਂ ਅਤੇ ਪਰਿਵਾਰਾਂ ਨੂੰ ਇੱਕ ਸਾਂਝੇ ਦ੍ਰਿਸ਼ਟੀਕੋਣ – “ਸੁਪੋਸ਼ਿਤ ਭਾਰਤ – ਸਕਸ਼ਮ ਭਾਰਤ” (ਇੱਕ ਪੋਸ਼ਣ ਪ੍ਰਾਪਤ ਭਾਰਤ – ਇੱਕ ਸਸ਼ਕਤ ਭਾਰਤ) ਦੇ ਤਹਿਤ ਇਕੱਠਾ ਕੀਤਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...