ਸ੍ਰੀ ਅਕਾਲ ਤਖਤ ਸਾਹਿਬ ਤੋਂ ਜਾਰੀ ਹੋਈਆਂ ਚਿੱਠੀਆਂ, ਅਕਾਲੀ ਦਲ ਬਾਦਲ ਦਾ ਬੁਲਾਰਾ ਕਿਵੇਂ ਦਿਖਾ ਰਿਹੈ? – ਸ ਵਡਾਲਾ, ਸ ਛੋਟੇਪੁਰ।

by | Jun 21, 2026 | daily, politics | 0 comments

ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸਕੱਤਰ ਜਨਰਲ ਸ ਗੁਰਪ੍ਰਤਾਪ ਸਿੰਘ ਵਡਾਲਾ ਅਤੇ ਸੀਨੀਅਰ ਮੀਤ ਪ੍ਰਧਾਨ ਸ ਸੁੱਚਾ ਸਿੰਘ ਛੋਟੇਪੁਰ ਨੇ ਇਕ ਸਾਂਝੇ ਲਿਖਤੀ ਪ੍ਰੈੱਸ ਬਿਆਨ ਵਿੱਚ ਦੋਸ਼ ਲਾਇਆ ਹੈ ਕਿ ਅਕਾਲੀ ਦਲ ਬਾਦਲ ਦਾ ਬੁਲਾਰਾ ਅਰਸ਼ਦੀਪ ਸਿੰਘ ਕਲੇਰ ਇਕ ਪ੍ਰੈੱਸ ਕਾਨਫਰੰਸ ਦੌਰਾਨ ਉਹ ਚਿੱਠੀਆਂ ਵਿਖਾ ਰਿਹਾ ਹੈ ਜੋ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜਾਂ ਉਹਨਾਂ ਦੇ ਸਕੱਤਰੇਤ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਲਿਖੀਆਂ ਗਈਆਂ ਹਨ। ਜਦੋਂ ਇਹ ਚਿੱਠੀਆਂ ਕਿਧਰੇ ਵੀ ਪਬਲਿਕ ਪਲੇਟਫਾਰਮ ‘ਤੇ ਉਪਲੱਬਧ ਨਹੀਂ ਹਨ ਤਾਂ ਅਰਸ਼ਦੀਪ ਸਿੰਘ ਕਲੇਰ ਕਿਥੋਂ ਲੈ ਕੇ ਇਹ ਚਿੱਠੀਆਂ ਪ੍ਰੈੱਸ ਵਿੱਚ ਸਬੂਤ ਵਜੋਂ ਪੇਸ਼ ਕਰ ਰਿਹਾ ਹੈ? ਇਹ ਇਕ ਬਹੁਤ ਹੀ ਸੰਗੀਨ ਮਾਮਲਾ ਹੈ, ਜਿਸਤੋਂ ਪਤਾ ਲਗਦਾ ਹੈ ਕਿ ਇਹਨਾਂ ਲੋਕਾਂ ਲਈ ਮਰਿਆਦਾ ਨਾਲੋਂ ਰਾਜਨੀਤੀ ਬਹੁਤ ਵੱਡੀ ਹੋ ਗਈ ਹੈ। ਦੋਹਾਂ ਆਗੂਆਂ ਨੇ ਕਿਹਾ ਕਿ ਜਦੋਂ ਕੋਈ ਬੰਦਾ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿੱਚ ਤਲਬ ਕੀਤਾ ਜਾਂਦਾ ਹੈ ਤਾਂ ਇਹ ਜਥੇਦਾਰ ਸਾਹਿਬਾਨ ਅਤੇ ਉਸ ਬੰਦੇ ਵਿੱਚ ਬਿਲਕੁਲ ਨਿੱਜੀ ਮਾਮਲਾ ਹੁੰਦਾ ਹੈ। ਜਦੋਂ ਤੱਕ ਉਹ ਮਸਲਾ ਫਸੀਲ ‘ਤੇ ਨਹੀਂ ਪਹੁੰਚਦਾ, ਉਸਨੂੰ ਨਿੱਜੀ ਰੱਖਣ ਦੀ ਜਿੰਮੇਵਾਰੀ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਦੀ ਹੁੰਦੀ ਹੈ। ਪਰ ਬੜੀ ਹੈਰਾਨੀ ਦੀ ਗੱਲ ਹੈ ਕਿ ਮੁੱਖ ਮੰਤਰੀ ਨਾਲ ਜਥੇਦਾਰ ਸਾਹਿਬਾਨ ਦੀ ਹੋਈ ਗੱਲਬਾਤ ਦੀ ਵੀਡੀਓ ਸੋਸ਼ਲ ਮੀਡੀਆ ਉਤੇ ਘੁੰਮ ਰਹੀ ਹੈ ਅਤੇ ਜਥੇਦਾਰ ਸਾਹਿਬ ਵੱਲੋਂ ਲਿਖੀਆਂ ਚਿਠੀਆਂ ਨੂੰ ਇਕ ਪਾਰਟੀ ਦਾ ਬੁਲਾਰਾ ਪ੍ਰੈੱਸ ਕਾਨਫਰੰਸ ਵਿੱਚ ਪੜ੍ਹ ਕੇ ਸੁਣਾ ਰਿਹਾ ਹੈ। ਦੋਹਾਂ ਆਗੂਆਂ ਨੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਦਾ ਤੁਰੰਤ ਨੋਟਿਸ ਲੈਣ ਅਤੇ ਵੀਡੀਓ ਅਤੇ ਚਿੱਠੀਆਂ ਨੂੰ ਜਨਤਕ ਕਰਨ ਵਾਲਿਆਂ ਤੋਂ ਜਵਾਬ ਤਲਬ ਕਰਨ। ਕਿਉਂਕਿ ਇਸਤੋਂ ਪਹਿਲਾਂ ਵਿਰਸਾ ਸਿੰਘ ਵਲਟੋਹਾ ਵਾਲੀ ਵੀਡੀਓ ਦੇ ਕੁਝ ਹਿੱਸੇ ਵੀ ਇਸੇ ਤਰਾਂ ਲੀਕ ਕੀਤੇ ਗਏ ਸਨ। ਪ੍ਰੈੱਸ ਨੂੰ ਇਹ ਬਿਆਨ ਮੀਡੀਆ ਇੰਚਾਰਜ ਸ ਤੇਜਿੰਦਰ ਸਿੰਘ ਪੰਨੂੰ ਵੱਲੋਂ ਜਾਰੀ ਕੀਤਾ ਗਿਆ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...