ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਐਡਮਿੰਟਨ ਗੁਰਦੁਆਰਾ ਸਾਹਿਬ ’ਤੇ ਹਮਲੇ ਦੀ ਨਿੰਦਾ; ਕੈਨੇਡਾ ਦੇ ਗੁਰਦੁਆਰਾ ਪ੍ਰਬੰਧਕਾਂ ਨੂੰ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਦੀ ਤਾਕੀਦ

by | Aug 22, 2026 | breaking news, daily, politics | 0 comments

ਕੈਨੇਡਾ ਦੇ ਅਲਬਰਟਾ ਪ੍ਰੋਵਿੰਸ ਦੇ ਐਡਮਿੰਟਨ ਵਿਖੇ ਸਥਿਤ ਨਾਨਕਸਰ ਗੁਰਦੁਆਰਾ ਸਾਹਿਬ ਵਿੱਚ ਇੱਕ ਵਿਅਕਤੀ ਵੱਲੋਂ ਦਾਖਲ ਹੋ ਕੇ ਸੇਵਾਦਾਰ ਸਿੱਖਾਂ ਨੂੰ ਜਖ਼ਮੀ ਕਰਨ ਦੀ ਘਟਨਾ ਉੱਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਚਿੰਤਾ ਪ੍ਰਗਟ ਕਰਦਿਆਂ ਇਸਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਪ੍ਰਬੰਧਕਾਂ ਰਾਹੀਂ ਪ੍ਰਾਪਤ ਜਾਣਕਾਰੀ ਅਨੁਸਾਰ ਦੋਸ਼ੀ ਵਿਅਕਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵੱਲ ਵੀ ਵਧਿਆ ਸੀ ਪਰੰਤੂ ਮੌਕੇ ਉੱਤੇ ਮੌਜੂਦ ਸੰਗਤ ਤੇ ਸੇਵਾਦਾਰਾਂ ਨੇ ਉਸ ਨੂੰ ਰੋਕ ਲਿਆ ਜਿਸ ਕਰਕੇ ਕੋਈ ਨੁਕਸਾਨ ਨਹੀਂ ਹੋਇਆ ਜੋ ਕਿ ਰਾਹਤ ਦੀ ਗੱਲ ਹੈ। ਉਨ੍ਹਾਂ ਇਸ ਘਟਨਾ ਵਿੱਚ ਫੱਟੜ ਹੋਏ ਦੋ ਸੇਵਾਦਾਰ ਸਿੱਖਾਂ ਦੀ ਸਿਹਤਯਾਬੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ।
ਉਨ੍ਹਾਂ ਕਿਹਾ ਕਿ ਭਾਵੇਂ ਕਿ ਦੋਸ਼ੀ ਵਿਅਕਤੀ ਨੂੰ ਐਡਮਿੰਟਨ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਪਰੰਤੂ ਕੈਨੇਡਾ ਦੀਆਂ ਸਿੱਖ ਸੰਸਥਾਵਾਂ ਇਸ ਮਾਮਲੇ ਵਿੱਚ ਡੂੰਘਾਈ ਤੱਕ ਜਾਂਚ ਯਕੀਨੀ ਬਣਾਉਣ ਕਿ ਕਿਸੇ ਸਿੱਖ-ਵਿਰੋਧੀ ਸਮੂਹ ਜਾਂ ਸੰਸਥਾ ਨੇ ਇਸ ਨੂੰ ਵਰਗਲਾ ਕੇ ਗੁਰੂ ਘਰ ਨੂੰ ਨਿਸ਼ਾਨਾ ਬਣਾਉਣ ਲਈ ਪ੍ਰੇਰਿਤ ਤਾਂ ਨਹੀਂ ਕੀਤਾ ਸੀ।
ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਵੀ ਕੈਲਗਰੀ ਦੇ ਗੁਰਦੁਆਰਾ ਸਾਹਿਬਾਨ ਨੂੰ ਕੁਝ ਧਮਕੀਆਂ ਮਿਲੀਆਂ ਸਨ, ਜੋ ਕਿ ਨਿੰਦਣਯੋਗ ਕਾਰਵਾਈ ਹੈ। ਉਨ੍ਹਾਂ ਕੈਲਗਰੀ ਪੁਲਿਸ ਨੂੰ ਇਸ ਦੀ ਗੰਭੀਰਤਾ ਨਾਲ ਜਾਂਚ ਕਰਕੇ ਸੱਚ ਸਾਹਮਣੇ ਲਿਆਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਭਾਵੇਂ ਕਿ ਗੁਰਮਤਿ ਸਿਧਾਂਤ ਅਨੁਸਾਰ ਗੁਰਦੁਆਰਾ ਸਾਹਿਬਾਨ ਦੇ ਦਰਵਾਜ਼ੇ ਹਰ ਮਨੁੱਖ ਲਈ ਖੁੱਲ੍ਹੇ ਹਨ, ਜਿੱਥੋਂ ਰੋਜ਼ਾਨਾ ਸਰਬੱਤ ਦੇ ਭਲੇ ਲਈ ਅਰਦਾਸਾਂ ਹੁੰਦੀਆਂ ਹਨ, ਪਰੰਤੂ ਸੁਰੱਖਿਆ ਅਤੇ ਪਹਿਰੇਦਾਰੀ ਦੇ ਪੁਖਤਾ ਪ੍ਰਬੰਧਕ ਰੱਖਣੇ ਗੁਰਦੁਆਰਾ ਪ੍ਰਬੰਧਕਾਂ ਦੀ ਮੁੱਢਲੀ ਅਹਿਮ ਜ਼ਿੰਮੇਵਾਰੀ ਹੈ। ਉਨ੍ਹਾਂ ਕੈਨੇਡਾ ਦੇ ਸਮੂਹ ਗੁਰਦੁਆਰਾ ਪ੍ਰਬੰਧਕਾਂ ਨੂੰ ਤਾਕੀਦ ਕੀਤੀ ਕਿ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਉਹ ਆਪੋ-ਆਪਣੇ ਗੁਰੂ ਘਰਾਂ ਦੇ ਸੁਰੱਖਿਆ ਪ੍ਰਬੰਧਾਂ ਨੂੰ ਪੁਖਤਾ ਕਰਨ ਹਿੱਤ ਮੁੜ ਸਮੀਖਿਆ ਕਰਨ ਅਤੇ 24 ਘੰਟੇ ਪਹਿਰੇਦਾਰੀ ਯਕੀਨੀ ਬਣਾਉਣ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਹਾਲ ਹੀ ਵਿੱਚ ਵਰਲਡ ਸਿੱਖ ਆਰਗਨਾਈਜ਼ੇਸ਼ਨ ਵੱਲੋਂ ਜਾਰੀ ਰਿਪੋਰਟ ਵਿੱਚ ਕੈਨੇਡਾ ਅੰਦਰ ਸਿੱਖਾਂ ਵਿਰੁੱਧ ਜ਼ਮੀਨੀ ਪੱਧਰ ਉੱਤੇ ਅਤੇ ਆਨਲਾਈਨ ਸੋਸ਼ਲ ਮੀਡੀਆ ਮੰਚਾਂ ਉੱਤੇ ਨਫ਼ਰਤ ਤੇ ਵਿਤਕਰੇ ਵਿੱਚ ਵਾਧਾ ਦਰਜ ਕੀਤਾ ਗਿਆ ਹੈ, ਜੋ ਕਿ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਮੱਦੇਨਜ਼ਰ ਸਮੇਂ ਦੀ ਲੋੜ ਹੈ ਕਿ ਕੈਨੇਡਾ ਅੰਦਰ ਸਮੂਹ ਸਿੱਖ ਸੰਸਥਾਵਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਆਪਸੀ ਬੇਲੋੜੇ ਵਿਵਾਦ ਤੇ ਝਗੜਿਆਂ ਨੂੰ ਤਿਆਗ ਕੇ ਇਕਜੁੱਟ ਹੋਣ ਅਤੇ ਚੁਣੌਤੀ ਦਾ ਸਿੱਖ ਸਿਧਾਂਤਾਂ ਦੀ ਰੋਸ਼ਨੀ ਵਿੱਚ ਹੱਲ ਕਰਨ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਵਿਸ਼ਵ ਪੱਧਰ ਉੱਤੇ ਸਿੱਖ ਕੌਮ ਵਿਰੁੱਧ ਕੀਤੀਆਂ ਜਾ ਰਹੀਆਂ ਸਾਜ਼ਸ਼ਾਂ ਨੂੰ ਗੰਭੀਰਤਾ ਨਾਲ ਸਮਝਣ ਅਤੇ ਸਵੈ-ਸੰਭਾਲ ਦੀ ਨੀਤੀ ਤਹਿਤ ਚੱਲਦਿਆਂ ਵਿਲੱਖਣ ਸਿੱਖ ਪਛਾਣ, ਇਤਿਹਾਸ, ਰਵਾਇਤਾਂ, ਸਿਧਾਂਤਾਂ ਅਤੇ ਗੁਰਮਤਿ ਦੇ ਪ੍ਰਚਾਰ ਪ੍ਰਸਾਰ ਲਈ ਸਿਰ ਜੋੜ ਕੇ ਕੰਮ ਕਰਨ ਦੀ ਲੋੜ ਹੈ।

ਜਸਕਰਨ ਸਿੰਘ, 9876689930

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...