ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by | Jun 3, 2026 | daily, politics, religion | 0 comments

* ਸ੍ਰੀ ਅਨੰਦਪੁਰ ਸਾਹਿਬ ਵਿਖੇ ਸੋਧੇ ਹੋਏ ਹੈਰੀਟੇਜ ਸਟਰੀਟ ਪਲਾਨ ਨੂੰ ਪ੍ਰਵਾਨਗੀ; ਸ਼ਰਧਾਲੂਆਂ ਦਾ ਅਧਿਆਤਮਿਕ ਅਤੇ ਸੱਭਿਆਚਾਰਕ ਅਨੁਭਵ ਵਧੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਪੰਜਾਬ ਦੀ ‘ਪੰਜ-ਆਬ’ ਪਛਾਣ ਅਤੇ ਅਮੀਰ ਸੱਭਿਆਚਾਰਕ ਵਿਰਾਸਤ ਦੇ ਸਨਮਾਨ ਵਿੱਚ ਸ਼ੰਭੂ ਵਿਖੇ ਸਵਾਗਤੀ ਗੇਟ ਉਸਾਰਿਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਪੰਜਾਬ ਦੀ ਸ਼ਾਨ ਅਤੇ ਸੱਭਿਆਚਾਰਕ ਵਿਰਾਸਤ ਨੂੰ ਪ੍ਰਦਰਸ਼ਿਤ ਕਰੇਗਾ ਸ਼ੰਭੂ ਸਵਾਗਤੀ ਗੇਟ; ਸ੍ਰੀ ਅਨੰਦਪੁਰ ਸਾਹਿਬ ਵਿਖੇ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ ਮਿਲੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਸੱਭਿਆਚਾਰਕ ਪਛਾਣ ਨੂੰ ਮਜ਼ਬੂਤ ਕਰਨ ਅਤੇ ਇਸ ਦੀ ਅਮੀਰ ਵਿਰਾਸਤ ਨੂੰ ਦੁਨੀਆ ਸਾਹਮਣੇ ਪ੍ਰਦਰਸ਼ਿਤ ਕਰਨ ਦੇ ਮੰਤਵ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੋ ਮਹੱਤਵਪੂਰਨ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ। ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੀ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੰਭੂ ਸਰਹੱਦ ‘ਤੇ ਸ਼ਾਨਦਾਰ ਸਵਾਗਤੀ ਗੇਟ ਦੀ ਉਸਾਰੀ ਨੂੰ ਵੀ ਮਨਜ਼ੂਰੀ ਦਿੱਤੀ ਹੈ, ਜੋ ਪੰਜਾਬ ਦੀ ‘ਪੰਜ-ਆਬ’ ਪਛਾਣ ਅਤੇ ਵਾਸਤੂ ਕਲਾ ਦੀ ਵਿਰਾਸਤ ਦੇ ਸਨਮਾਨ ਵਿੱਚ ਤਿਆਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੋਧੇ ਹੋਏ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਵੀ ਮਨਜ਼ੂਰੀ ਦਿੱਤੀ ਹੈ।

ਹੈਰੀਟੇਜ ਸਟਰੀਟ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਹੋਰ ਇਤਿਹਾਸਕ ਗੁਰਦੁਆਰਿਆਂ ਨੂੰ ਜੋੜਨ ਦੇ ਨਾਲ-ਨਾਲ ਸ਼ਰਧਾਲੂਆਂ ਤੇ ਸੈਲਾਨੀਆਂ ਲਈ ਅਧਿਆਤਮਿਕ ਆਭਾ ਪ੍ਰਦਾਨ ਕਰੇਗੀ, ਜਿਸ ਨਾਲ ਪੰਜਾਬ ਦੀ ਧਾਰਮਿਕ ਅਤੇ ਇਤਿਹਾਸਕ ਵਿਰਾਸਤ ਦੀ ਸੰਭਾਲ ਪ੍ਰਤੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਮਿਲੇਗੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਖ ਧਰਮ ਦੇ ਸਭ ਤੋਂ ਸਤਿਕਾਰਤ ਇਤਿਹਾਸਕ ਅਤੇ ਅਧਿਆਤਮਿਕ ਕੇਂਦਰਾਂ ਵਿੱਚੋਂ ਇੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਪ੍ਰਸਤਾਵਿਤ ਹੈਰੀਟੇਜ ਸਟਰੀਟ ਲਈ ਸੋਧੀ ਹੋਈ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ। “ਸ੍ਰੀ ਅਨੰਦਪੁਰ ਸਾਹਿਬ ਵਿਖੇ ਪ੍ਰਸਤਾਵਿਤ ਹੈਰੀਟੇਜ ਸਟਰੀਟ ਕਿਲ੍ਹਾ ਅਨੰਦਗੜ੍ਹ ਸਾਹਿਬ ਨੇੜੇ ਗੋਲ ਚੌਕ ਤੋਂ ਸ਼ੁਰੂ ਹੋਵੇਗੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪਾਰਕ, ਗੁਰਦੁਆਰਾ ਸੀਸਗੰਜ ਸਾਹਿਬ ਅਤੇ ਗੁਰਦੁਆਰਾ ਭੋਰਾ ਸਾਹਿਬ ਤੱਕ ਜਾਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪ੍ਰਾਜੈਕਟ ਦੀ ਯੋਜਨਾ ਸ਼ਰਧਾਲੂਆਂ ਅਤੇ ਸੈਲਾਨੀਆਂ ਲਈ ਅਧਿਆਤਮਿਕ ਅਤੇ ਵਿਰਾਸਤੀ ਅਨੁਭਵ ਨੂੰ ਹੋਰ ਮਜ਼ਬੂਤ ਕਰਨ ਲਈ ਉਲੀਕੀ ਗਈ ਹੈ।

ਉਨ੍ਹਾਂ ਅੱਗੇ ਕਿਹਾ ਕਿ ਪ੍ਰਾਜੈਕਟ ਦੇ ਸੁਚਾਰੂ ਢੰਗ ਨਾਲ ਲਾਗੂ ਹੋਣ ਨੂੰ ਯਕੀਨੀ ਬਣਾਉਣ ਲਈ ਸਬੰਧਤ ਅਧਿਕਾਰੀਆਂ ਤੋਂ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕੀਤੀਆਂ ਜਾਣਗੀਆਂ ਅਤੇ ਇਸ ਦੇ ਡਿਜ਼ਾਇਨ ਨੂੰ ਭਾਰਤ ਸਰਕਾਰ ਦੇ ਸੈਰ-ਸਪਾਟਾ ਮੰਤਰਾਲੇ ਅਤੇ ਹੋਰ ਸਮਰੱਥ ਅਧਿਕਾਰੀਆਂ ਦੁਆਰਾ ਵਿਧੀਵਤ ਤੌਰ ‘ਤੇ ਪ੍ਰਵਾਨਗੀ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਪ੍ਰਾਜੈਕਟ ਦੇ ਸੁਚਾਰੂ ਅਤੇ ਨਿਰਵਿਘਨ ਲਾਗੂਕਰਨ ਅਤੇ ਇਸ ਦੀ ਨਿਗਰਾਨੀ ਲਈ ਉੱਚ-ਤਾਕਤੀ ਕਮੇਟੀ ਵੀ ਬਣਾਈ ਜਾਵੇਗੀ।

ਅਹਿਮ ਸ਼ੰਭੂ ਸਵਾਗਤੀ ਗੇਟ ਪ੍ਰਾਜੈਕਟ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ੰਭੂ ਸਰਹੱਦ ‘ਤੇ ਬਣਨ ਵਾਲਾ ਸ਼ਾਨਦਾਰ ਸਵਾਗਤੀ ਗੇਟ ਪੰਜਾਬ ਦੀ ਸ਼ਾਨ ਨੂੰ ਦਰਸਾਏਗਾ। ਇਹ ਗੇਟ ਚਾਰ-ਮਾਰਗੀ ਐਨ.ਐਚ.ਏ.ਆਈ. (ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ) ਸੜਕ ‘ਤੇ 12 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ, ਜੋ ਸਾਡੀ ਸ਼ਾਨਦਾਰ ਵਿਰਾਸਤ ਅਤੇ ਪਰੰਪਰਾਵਾਂ ਦੇ ਸਨਮਾਨ ਦਾ ਪ੍ਰਤੀਕ ਹੋਵੇਗਾ।

ਮੁੱਖ ਮੰਤਰੀ ਨੇ ਦੱਸਿਆ ਕਿ ਇਸ ਵਾਸਤੂ ਕਲਾ ਅਜੂਬੇ ਨੂੰ ਇਸ ਤਰ੍ਹਾਂ ਤਿਆਰ ਕੀਤਾ ਗਿਆ ਕਿ ਇਹ ਸਹਿਜਤਾ ਨਾਲ ਮੌਜੂਦਾ ਹਾਈਵੇਅ ਬੁਨਿਆਦੀ ਢਾਂਚੇ ਨਾਲ ਜੁੜ ਸਕੇ, ਜੋ ਇਸ ਦੀ ਸੁੰਦਰਤਾ ਨੂੰ ਹੋਰ ਨਿਖਾਰੇਗਾ। ਇਸ ਗੇਟ ਹਾਈਵੇਅ ਦੇ ਪਿੱਲਰ ਦੋਵੇਂ ਪਾਸੇ ਸਰਵਿਸ ਰੋਡ ਦੇ ਨਾਲ ਸਥਾਪਿਤ ਹੋਣਗੇ, ਜੋ ਪੰਜਾਬ ਦੇ ਪ੍ਰਵੇਸ਼ ਦੁਆਰ ‘ਤੇ ਸ਼ਾਨਦਾਰ ਪਛਾਣ ਬਣਾਏਗਾ। ਪੰਜਾਬ ਦੀ ਸੱਭਿਆਚਾਰਕ ਵਿਰਾਸਤ ਅਤੇ ਰਵਾਇਤੀ ਵਾਸਤੂ ਕਲਾ ਦੇ ਸਨਮਾਨ ਵਿੱਚ ਤਿਆਰ ਕੀਤੇ ਗਏ ਇਸ ਢਾਂਚੇ ‘ਤੇ ਵਿਸਤ੍ਰਿਤ ਕਾਰੀਗਰੀ ਸ਼ਾਮਲ ਹੋਵੇਗੀ, ਜੋ ਸੂਬੇ ਦੀ ਵਿਲੱਖਣ ਪਛਾਣ ਨੂੰ ਦਰਸਾਏਗੀ।

ਡਿਜ਼ਾਇਨ ਵਿੱਚ ਸ਼ਾਮਲ ਵਿਲੱਖਣ ਸੱਭਿਆਚਾਰਕ ਵਿਸ਼ੇਸ਼ਤਾਵਾਂ ਦੀ ਨਿਸ਼ਾਨਦੇਹੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਗੇਟ ਰਵਾਇਤੀ ਅਤੇ ਵਾਸਤੂ ਕਲਾ ਦੀ ਇੱਕ ਸ਼੍ਰੇਣੀ ਰਾਹੀਂ ਖੇਤਰੀ ਕਲਾਤਮਕਤਾ ਨੂੰ ਪ੍ਰਦਰਸ਼ਿਤ ਕਰੇਗਾ। ਗੇਟ ਵਿੱਚ ਪੱਥਰ ਦੀ ਕਲੈਡਿੰਗ, ਐਫ.ਆਰ.ਪੀ. ਵਰਕ, ਸ਼ਾਨਦਾਰ ਜਾਲੀ ਪੈਟਰਨ, ਫੁਲਕਾਰੀ ਤੋਂ ਪ੍ਰੇਰਿਤ ਕਲਾਕਾਰੀ ਅਤੇ ਕਈ ਹੋਰ ਵਿਸ਼ੇਸ਼ਤਾਵਾਂ ਹੋਣਗੀਆਂ, ਜੋ ਪੰਜਾਬ ਦੀਆਂ ਅਮੀਰ ਕਲਾਤਮਕ ਪਰੰਪਰਾਵਾਂ ਨੂੰ ਦਰਸਾਉਣਗੀਆਂ। ਇਸ ਡਿਜ਼ਾਇਨ ਦਾ ਸੰਕਲਪ ‘ਪੰਜ-ਆਬ’ ਸ਼ਬਦ ਦੀ ਉਤਪਤੀ ਦਾ ਸਨਮਾਨ ਕਰਦਾ ਹੈ, ਜਿਸ ਦਾ ਅਰਥ ਹੈ ਪੰਜ ਪਾਣੀਆਂ ਦੀ ਧਰਤੀ ਅਤੇ ਇਸ ਵਿਚਾਰ ਨੂੰ ਆਰਕੀਟੈਕਚਰਲ ਤੌਰ ‘ਤੇ ਰਿਦਮ ਆਫ਼ ਫਾਈਵ ਦੁਆਰਾ ਦਰਸਾਇਆ ਗਿਆ ਹੈ, ਜਿਸ ਵਿੱਚ ਗੇਟਵੇਅ ਦੇ ਦੋਵੇਂ ਪਾਸੇ ਪੰਜ-ਪੰਜ ਗੁੰਬਦ ਹਨ, ਜੋ ਸੂਬੇ ਦੇ ਪੰਜ ਦਰਿਆਵਾਂ ਦਾ ਪ੍ਰਤੀਕ ਹਨ।

ਮੀਟਿੰਗ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਤਰੁਨਪ੍ਰੀਤ ਸਿੰਘ ਸੌਂਦ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...