ਨੇ ਅਧਿਕਾਰਤ ਰੂਪ ਵਿੱਚ ਇਸ ਮਾਮਲੇ ਦੀ ਜਾਂਚ ਕਰ ਰਹੀ ਟੀਮ ਨੂੰ ਮੰਗੀ ਗਈ ਜਾਣਕਾਰੀ ਮੁਹੱਈਆ ਕਰਵਾ ਦਿੱਤੀ ਹੈ। ਇਹ ਜਾਣਕਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਨਿਗਰਾਨੀ ਵਿੱਚ ਸਿੱਖ ਸੰਸਥਾ ਦੇ ਚੰਡੀਗੜ੍ਹ ਸਥਿਤ ਸਬ ਦਫ਼ਤਰ ਵਿਖੇ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਪੁਲਿਸ ਦੀ ਜਾਂਚ ਟੀਮ ਵੱਲੋਂ ਜੋ ਵੀ ਜਾਣਕਾਰੀ ਲਿਖਤੀ ਰੂਪ ਵਿੱਚ ਮੰਗੀ ਗਈ ਹੈ ਉਹ ਉਨ੍ਹਾਂ ਨੂੰ ਮੁਹੱਈਆ ਕਰਵਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸਿੱਖ ਭਾਵਨਾਵਾਂ ਨਾਲ ਸਬੰਧਤ ਹੋਣ ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਹ ਵੀ ਹਦਾਇਤ ਹੈ ਕਿ ਇਸ ਵਿੱਚ ਕਿਸੇ ਤਰ੍ਹਾਂ ਦੀ ਵੀ ਸਿਆਸਤ, ਬਿਆਨਬਾਜ਼ੀ ਤੇ ਦੂਸ਼ਣਬਾਜ਼ੀ ਨਾ ਕੀਤੀ ਜਾਵੇ ਇਸ ਲਈ ਸਮੂਹ ਧਿਰਾਂ ਨੂੰ ਇਹ ਵਿਸ਼ੇਸ਼ ਅਪੀਲ ਹੈ ਕਿ ਉਹ ਇਸ ਦੀ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਜਾਂਚ ਟੀਮ ਵੱਲੋਂ ਅਗਾਂਹ ਵੀ ਜੋ ਸਹਿਯੋਗ ਅਧਿਕਾਰਤ ਰੂਪ ਵਿੱਚ ਮੰਗਿਆ ਜਾਵੇਗਾ ਉਹ ਕੀਤਾ ਜਾਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਨਬਰਾਨ ਅਤੇ ਅਧਿਕਾਰੀ ਮੌਜੂਦ ਸਨ।
ਤਾਜ਼ਾ ਪੋਸਟਾਂ
- ਅਮਨ ਅਰੋੜਾ ਵੱਲੋਂ ਡੀ.ਏ.ਵੀ. ਕਾਲਜ ਵਿਖੇ 3-ਰੋਜ਼ਾ “ਕਾਰਵਾਂ 2026” ਦੀ ਸ਼ੁਰੂਆਤ
- ਯੂਟੀ ਚੰਡੀਗੜ੍ਹ ਦੇ ਮੁੱਖ ਸਕੱਤਰ ਨੇ ਸੁਖਨਾ ਝੀਲ ‘ਤੇ ਏਅਰ ਸ਼ੋਅ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ
- ਐੱਲਪੀਜੀ ਸਪਲਾਈ ਅਤੇ ਸੀਜੀਡੀ/ਪੀਐੱਨਜੀ ਬੁਨਿਆਦੀ ਢਾਂਚੇ ਵਿੱਚ ਤੇਜ਼ੀ ਲਿਆਉਣ ਸਬੰਧੀ ਸਮੀਖਿਆ ਮੀਟਿੰਗ
- ਆਪ ਸਰਕਾਰ ਕਿਸਾਨਾਂ ਨੂੰ ਔਖੇ ਵੇਲੇ ਖੁਦਕੁਸ਼ੀਆਂ ਕਰਨ ਵਾਸਤੇ ਮਜਬੂਰ ਕਰ ਰਹੀ ਹੈ: ਸੁਖਬੀਰ ਸਿੰਘ ਬਾਦਲ
- “ਸੈਕਟਰ 15 ਦਾ ਆਪਣਾ ਪੁੱਤ”: ਕੌਂਸਲਰ ਤੋਂ ਮੇਅਰ ਤੱਕ ਦੇ ਸਫਰ ‘ਤੇ ਸੌਰਭ ਜੋਸ਼ੀ ਦਾ ਸਨਮਾਨ
ਨਵੀਨਤਮ ਪੋਸਟਾਂ
{"speed":"500","height":"400","pause":"2000"}