ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਸਮਾਗਮ ਵਿੱਚ ਗ੍ਰਿਹ ਮੰਤਰੀ ਅਮਿਤ ਸ਼ਾਹ ਕਰਨਗੇ ਸ਼ਮੂਲੀਅਤ ।

by | Aug 15, 2025 | breaking news, daily | 0 comments

ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬੇਮਿਸਾਲ ਕੁਰਬਾਨੀ ਧਾਰਮਿਕ ਆਜ਼ਾਦੀ, ਮਨੁੱਖੀ ਮਾਣ-ਸਨਮਾਨ ਅਤੇ ਏਕਤਾ ਕਈ ਪ੍ਰੇਰਨਾ ਦਾ ਸਰੋਤ, ਕੇਂਦਰ ਸਰਕਾਰ ਵੱਲੋਂ ਸ਼ਹੀਦੀ ਸਮਾਗਮ ਨੂੰ ਪੂਰਾ ਸਹਿਯੋਗ ਦਿੱਤਾ ਜਾਏਗਾ : ਅਮਿਤ ਸ਼ਾਹ।

ਏਕਤਾ, ਸ਼ਾਂਤੀ ਅਤੇ ਕੁਰਬਾਨੀ ਦਾ ਸੰਦੇਸ਼ ਦੇਸ਼ ਭਰ ਵਿੱਚ ਗੂੰਜੇਗਾ : ਜਸਪਾਲ ਸਿੰਘ ਸਿੱਧੂ

ਅੰਮ੍ਰਿਤਸਰ, 14 ਅਗਸਤ — ਮਹਾਰਾਸ਼ਟਰ ਸਰਕਾਰ ਵੱਲੋਂ ਨਵੀਂ ਮੁੰਬਈ ਵਿੱਚ 21 ਅਤੇ 22 ਦਸੰਬਰ 2025 ਨੂੰ ਮਨਾਏ ਜਾ ਰਹੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਸਮਾਗਮ ਵਿੱਚ ਦੇਸ਼ ਦੇ ਗ੍ਰਿਹ ਮੰਤਰੀ ਮਾਨਯੋਗ ਸ਼੍ਰੀ ਅਮਿਤ ਸ਼ਾਹ ਜੀ ਸ਼ਮੂਲੀਅਤ ਕਰਨਗੇ। ਇਹ ਜਾਣਕਾਰੀ ਮਹਾਰਾਸ਼ਟਰ ਦੀ 11 ਮੈਂਬਰੀ ਸਿੱਖ ਤਾਲਮੇਲ ਕਮੇਟੀ ਦੇ ਆਗੂ ਸਰਦਾਰ ਜਸਪਾਲ ਸਿੰਘ ਸਿੱਧੂ ਨੇ ਦਿੱਤੀ, ਜਿਨ੍ਹਾਂ ਨੇ ਅਮਿਤ ਸ਼ਾਹ ਜੀ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਨੂੰ ਸੱਦਾ ਪੱਤਰ ਸੌਂਪਿਆ।

ਸਰਦਾਰ ਜਸਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਦੀ ਅਗਵਾਈ ਹੇਠ, ਮਹਾਰਾਸ਼ਟਰ ਦੇ ਮੁੱਖ ਮੰਤਰੀ ਦਵਿੰਦਰ ਫਰਨਵੀਸ ਸਰਕਾਰ ਦੇ ਸਹਿਯੋਗ ਨਾਲ ਆਯੋਜਿਤ ਹੋਣ ਵਾਲੇ ਇਨ੍ਹਾਂ ਸਮਾਗਮਾਂ ਲਈ ਅਮਿਤ ਸ਼ਾਹ ਜੀ ਨੇ ਹਾਜ਼ਰੀ ਭਰਨ ਦੀ ਸਹਿਮਤੀ ਦਿੱਤੀ ਹੈ। ਗ੍ਰਿਹ ਮੰਤਰੀ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬੇਮਿਸਾਲ ਕੁਰਬਾਨੀ ਨੂੰ ਧਾਰਮਿਕ ਆਜ਼ਾਦੀ, ਮਨੁੱਖੀ ਮਾਣ-ਸਨਮਾਨ ਅਤੇ ਏਕਤਾ ਦਾ ਚਿਰਾਗ ਕਰਾਰ ਦਿੰਦਿਆਂ, ਕੇਂਦਰ ਸਰਕਾਰ ਵੱਲੋਂ ਸ਼ਹੀਦੀ ਸਮਾਗਮ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਅਮਿਤ ਸ਼ਾਹ ਜੀ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸਰਵੋੱਚ ਕੁਰਬਾਨੀ ਸਾਰੀ ਮਨੁੱਖਤਾ ਲਈ ਹਿੰਮਤ, ਧਾਰਮਿਕਤਾ ਅਤੇ ਹਮਦਰਦੀ ਦੀ ਪ੍ਰੇਰਣਾ ਹੈ। ਇਹ ਸ਼ਹੀਦੀ ਸ਼ਤਾਬਦੀ ਸਮਾਗਮ ਸਾਰੇ ਭਾਰਤ ਦੇ ਸ਼ਰਧਾਲੂਆਂ, ਵਿਦਵਾਨਾਂ ਅਤੇ ਭਾਈਚਾਰਕ ਆਗੂਆਂ ਨੂੰ ਏਕਤਾ, ਸ਼ਾਂਤੀ ਅਤੇ ਨਿਰਸਵਾਰਥ ਸੇਵਾ ਦੇ ਸਦੀਵੀ ਸੰਦੇਸ਼ ਨੂੰ ਪ੍ਰਸਾਰਤ ਕਰਨ ਲਈ ਇਕੱਠਾ ਕਰੇਗਾ।

ਸਮਾਗਮ ਦੇ ਮੁੱਖ ਉਦੇਸ਼ ਬਾਰੇ ਭਾਈ ਜਸਪਾਲ ਸਿੰਘ ਸਿੱਧੂ ਨੇ ਕਿਹਾ ਕਿ ਇਹ ਸਮਾਗਮ ਦਾ ਮਕਸਦ ਜਿੱਥੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਸਿਜਦਾ ਕਰਨਾ ਹੈ ਉਥੇ ਹੀ ਸਿੱਖ, ਸਿਕਲੀਗੜ, ਬੰਜਾਰਾ-ਲਬਾਣਾ, ਮੋਸਿਆਲ-ਸਿੰਧੀ ਆਦਿ ਭਾਈਚਾਰਿਆਂ ਨੂੰ ਗੁਰੂ ਸਾਹਿਬ ਦੀਆਂ ਪਰੰਪਰਾਵਾਂ ਅਤੇ ਕੁਰਬਾਨੀਆਂ ਨਾਲ ਜੋੜਨ ਤੋਂ ਇਲਾਵਾ ਭਾਰਤ ਵਾਸੀਆਂ ਵਿੱਚ ਧਾਰਮਿਕ ਆਜ਼ਾਦੀ, ਰਾਸ਼ਟਰ ਭਗਤੀ ਅਤੇ ਨਿਰਸਵਾਰਥ ਸੇਵਾ ਦੇ ਸੰਦੇਸ਼ ਨੂੰ ਫੈਲਾਉਣਾ। ਵੱਖ-ਵੱਖ ਜਾਤਾਂ ਅਤੇ ਭਾਈਚਾਰਿਆਂ ਵਿਚ ਏਕਤਾ ਅਤੇ ਭਰਾਤਰੀ ਭਾਵਨਾ ਮਜ਼ਬੂਤ ਕਾਰਨ, ਧਰਮ ਪਰਿਵਰਤਨ ਨੂੰ ਰੋਕਣ ਅਤੇ ਸਮਾਜਕ-ਸੱਭਿਆਚਾਰਕ ਜਾਗਰੂਕਤਾ ਵਧਾਉਣਾ ਵੀ ਮੁੱਖ ਮੰਤਵ ਹੈ।।

ਸਮਾਗਮ ਦੀਆਂ ਤਿਆਰੀਆਂ ਅਤੇ ਯੋਜਨਾਵਾਂ ਬਾਰੇ ਉਹਨਾਂ ਕਿਹਾ ਕਿ ਰਾਜ ਪੱਧਰ ਤੋਂ ਪਿੰਡ ਪੱਧਰ ਤੱਕ ਪ੍ਰਬੰਧਕ, ਮਾਰਗਦਰਸ਼ਨ ਅਤੇ ਜਾਗਰਣ ਕਮੇਟੀਆਂ ਦਾ ਗਠਨ ਕੀਤਾ ਗਿਆ। ਸਿੱਖ ਇਤਿਹਾਸ ਅਤੇ ਗੁਰੂ ਸਾਹਿਬਾਨ ਸਬੰਧੀ ਚਾਰ ਭਾਸ਼ਾਵਾਂ ਵਿੱਚ ਛਾਪੀਆਂ ਗਈਆਂ ਕਿਤਾਬਾਂ ਨੂੰ ਘਰ ਘਰ ਵੰਡਿਆ ਜਾਏਗਾ।
ਬੰਜਾਰਾ ਅਤੇ ਲਬਾਣਾ ਕੁੰਭ ਵਰਗੇ ਧਾਰਮਿਕ-ਸੱਭਿਆਚਾਰਕ ਇਕੱਠਾਂ ਦਾ ਆਯੋਜਨ ਕੀਤਾ ਜਾਵੇਗਾ।
ਸ਼ਹੀਦੀ ਸਮਾਗਮਾਂ ਵਿੱਚ18 ਲੱਖ ਭਾਈਚਾਰਕ ਮੈਂਬਰਾਂ, 100 ਸਨਾਤਾਨੀ ਸੰਤਾਂ, 900 ਬੰਜਾਰਾ-ਲਬਾਣਾ ਸੰਤਾਂ ਅਤੇ 1500 ਸਮਾਜ ਸੇਵਕਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇਗੀ।
ਜਸਪਾਸ ਸਿੰਘ ਸਿੱਧੂ ਨੇ ਦੀ ਸਮਾਗਮ ਸਬੰਧੀ ਮਹੱਤਵਪੂਰਨ ਤਾਰੀਖਾਂ ਅਤੇ ਸਥਾਨ ਬਾਰੇ ਗੱਲ ਕਰਦੇਆਂ ਦੱਸਿਆ ਕਿ 15–16 ਨਵੰਬਰ 2025 ਨੂੰ ਨੰਦੇੜ ਸਾਹਿਬ ਵਿਖੇ, 06–07 ਸਤੰਬਰ 2025 ਨੂੰ ਨਾਗਪੁਰ ਅਤੇ 21–22 ਦਸੰਬਰ 2025 ਨੂੰ ਨਵੀਂ ਬੰਬਈ ਵਿਖੇ ਸਮਾਗਮ ਕੀਤੇ ਜਾਣਗੇ। ਸਮਾ ਸਮਾਗਮਾਂ ਵਿੱਚ ਇਤਿਹਾਸਿਕ ਪ੍ਰੇਰਨਾ ਸਰੋਤ ਵਜੋਂ ਭਾਈ ਮੱਖਣਸ਼ਾਹ ਲਬਾਣਾ, ਭਾਈ ਲਖੀਸ਼ਾਹ ਬੰਜਾਰਾ, ਭਾਈ ਮਤੀਦਾਸ, ਭਾਈ ਸਤੀਦਾਸ ਅਤੇ ਭਾਈ ਦਿਆਲਾ ਜੀ ਦੀਆਂ ਅਮਰ ਕੁਰਬਾਨੀਆਂ ਦਾ ਵਿਸ਼ੇਸ਼ ਜ਼ਿਕਰ ਕੀਤਾ ਜਾਵੇਗਾ, ਜੋ ਗੁਰੂ ਸਾਹਿਬ ਪ੍ਰਤੀ ਅਟੱਲ ਸ਼ਰਧਾ ਅਤੇ ਸਮਰਪਣ ਦੇ ਪ੍ਰਤੀਕ ਹਨ।

ਉਹਨਾਂ ਕਿਹਾ ਕਿ ਇਹ ਸ਼ਹੀਦੀ ਸ਼ਤਾਬਦੀ ਸਮਾਗਮ ਸਿਰਫ਼ ਇੱਕ ਧਾਰਮਿਕ ਪ੍ਰੋਗਰਾਮ ਨਹੀਂ, ਸਗੋਂ ਭਾਰਤ ਭਰ ਵਿੱਚ ਏਕਤਾ, ਸ਼ਾਂਤੀ ਅਤੇ ਸਾਂਝੀ ਵਿਰਾਸਤ ਦਾ ਪ੍ਰਤੀਕ ਬਣੇਗਾ — ਜਿਸ ਵਿੱਚ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਉਪਦੇਸ਼ ਅਤੇ ਕੁਰਬਾਨੀਆਂ ਭਵਿੱਖੀ ਪੀੜ੍ਹੀਆਂ ਲਈ ਰਾਹ ਪ੍ਰਦਰਸ਼ਨ ਕਰਨਗੀਆਂ।

ਇਸ ਮੌਕੇ ਵਫਦ ਵਿੱਚ ਜਸਪਾਲ ਸਿੰਘ ਸਿੱਧੂ ਤੋਂ ਇਲਾਵਾ ਦਿੱਲੀ ਸਰਕਾਰ ਤੇ ਕੈਬਨਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਦਮਦਮੀ ਟਕਸਾਲ ਦੇ ਮੁੱਖ ਬੁਲਾਰੇ ਜਥੇਦਾਰ ਸੁਖਦੇਵ ਸਿੰਘ ਅਨੰਦਪੁਰ, ਮਹਾਰਾਸ਼ਟਰ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਚਰਨਜੀਤ ਸਿੰਘ ਹੈਪੀ, ਮਹਾਰਾਸ਼ਟਰ ਸਾਹਿਤ ਅਕੈਡਮੀ ਦੇ ਚੇਅਰਮੈਨ ਬੱਲ ਮਲਕੀਤ ਸਿੰਘ, ਹਰਸ਼ਦੀਪ ਸਿੰਘ ਅਤੇ ਹੋਰ ਮੌਜੂਦ ਸਨ।।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...