ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਦੀ ਉਸਾਰੀ ਜਲਦ ਸ਼ੁਰੂ ਹੋਵੇਗੀ: ਹਰਪਾਲ ਸਿੰਘ ਚੀਮਾ

by | Mar 20, 2026 | daily, religion | 0 comments

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੋਜੈਕਟ ਦੇ ਨਕਸ਼ਿਆਂ ਦੀ ਸਮੀਖਿਆ ਲਈ ਡੇਰਾ ਸੱਚਖੰਡ ਬੱਲਾਂ ਦਾ ਕੀਤਾ ਦੌਰਾ

ਜਲੰਧਰ ਵਿਖੇ 500 ਵਿਦਿਆਰਥੀਆਂ ਦੀ ਸਮਰੱਥਾ ਵਾਲਾ ਵਿਸ਼ਵ ਪੱਧਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਬਣਾਇਆ ਜਾਵੇਗਾ: ਹਰਪਾਲ ਸਿੰਘ ਚੀਮਾ

ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਵਿੱਚ ਵਿਸ਼ੇਸ਼ ਇੰਟਰਪ੍ਰੀਟੇਸ਼ਨ ਹਾਲ, ਹੋਸਟਲ ਅਤੇ ਆਧੁਨਿਕ ਸਹੂਲਤਾਂ ਦੀ ਯੋਜਨਾ: ਹਰਪਾਲ ਸਿੰਘ ਚੀਮਾ

ਆਪ ਸਰਕਾਰ ਨਵੇਂ ਸਟੱਡੀ ਸੈਂਟਰ ਰਾਹੀਂ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਵਿਸ਼ਵ ਪੱਧਰ ‘ਤੇ ਪਹੁੰਚਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਜਲੰਧਰ, 20 ਮਾਰਚ 2026

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਜਲੰਧਰ ਜ਼ਿਲ੍ਹੇ ਦੇ ਡੇਰਾ ਸੱਚਖੰਡ ਬੱਲਾਂ ਨੇੜੇ ਬਣਨ ਵਾਲੇ ‘ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ’ ਦਾ ਨਿਰਮਾਣ ਕਾਰਜ ਇਸ ਦਾ ਅਧਿਕਾਰਤ ਨਕਸ਼ਾ (ਲੇਆਊਟ ਪਲਾਨ) ਤਿਆਰ ਹੋਣ ਤੋਂ ਬਾਅਦ ਜਲਦ ਹੀ ਸ਼ੁਰੂ ਹੋ ਜਾਵੇਗਾ। ਇਹ ਐਲਾਨ ਉਨ੍ਹਾਂ ਨੇ ਡੇਰਾ ਸੱਚਖੰਡ ਬੱਲਾਂ ਦੇ ਦੌਰੇ ਦੌਰਾਨ ਕੀਤਾ, ਜਿੱਥੇ ਉਨ੍ਹਾਂ ਨੇ ਖੁਦ ਪ੍ਰਸਤਾਵਿਤ ਨਕਸ਼ੇ ਦੀ ਸਮੀਖਿਆ ਕੀਤੀ ਅਤੇ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ।

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਾਣਕਾਰੀ ਦਿੱਤੀ ਕਿ ਇਸ ਪ੍ਰੋਜੈਕਟ ਨੂੰ ਨੇਪਰੇ ਚਾੜ੍ਹਨ ਲਈ ਪੰਜਾਬ ਸਰਕਾਰ ਨੇ ਪਿੰਡ ਨੌਗੱਜਾ ਅਤੇ ਫਰੀਦਪੁਰ ਵਿੱਚ 10.50 ਏਕੜ ਜ਼ਮੀਨ ਦਾ ਕਬਜ਼ਾ ਲੈ ਲਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਲੇਆਊਟ ਪਲਾਨ ਨੂੰ ਡੇਰੇ ਦੇ ਮੌਜੂਦਾ ਮੁਖੀ ਸੰਤ ਨਿਰੰਜਨ ਦਾਸ ਜੀ ਵੱਲੋਂ ਰਸਮੀ ਸਹਿਮਤੀ ਦੇ ਦਿੱਤੀ ਗਈ ਹੈ, ਜਿਸ ਨਾਲ ਵਿਕਾਸ ਦੇ ਅਗਲੇ ਪੜਾਅ ਦਾ ਰਾਹ ਪੱਧਰਾ ਹੋ ਗਿਆ ਹੈ।

ਉਨ੍ਹਾਂ ਕਿਹਾ, “ਟੈਂਡਰ ਪ੍ਰਕਿਰਿਆ ਜਲਦੀ ਮੁਕੰਮਲ ਕਰ ਲਈ ਜਾਵੇਗੀ ਤਾਂ ਜੋ ਪ੍ਰੋਜੈਕਟ ਦੀ ਉਸਾਰੀ ਰਸਮੀ ਤੌਰ ‘ਤੇ ਸ਼ੁਰੂ ਕੀਤੀ ਜਾ ਸਕੇ। ਇਹ ਕੇਂਦਰ ਸਿੱਖਿਆ ਅਤੇ ਅਧਿਆਤਮਿਕ ਖੋਜ ਲਈ ਇੱਕ ਵਿਆਪਕ ਹੱਬ ਵਜੋਂ ਤਿਆਰ ਕੀਤਾ ਜਾਵੇਗਾ। ਇਸ ਕੇਂਦਰ ਵਿੱਚ ਆਧੁਨਿਕ ਕਲਾਸਰੂਮਾਂ ਨਾਲ ਲੈਸ ਇੱਕ ਪ੍ਰਬੰਧਕੀ ਬਲਾਕ, ਇੱਕ ਸਮਰਪਿਤ ਲਾਇਬ੍ਰੇਰੀ ਅਤੇ ਵਿਸ਼ੇਸ਼ ਕੋਚਿੰਗ ਸਹੂਲਤਾਂ ਹੋਣਗੀਆਂ, ਜਿੱਥੇ 500 ਵਿਦਿਆਰਥੀ ਇੱਕੋ ਸਮੇਂ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦਾ ਅਧਿਐਨ ਕਰ ਸਕਣਗੇ। ਇਸ ਤੋਂ ਇਲਾਵਾ, ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਸਿੱਖਿਆਵਾਂ ਅਤੇ ਫਲਸਫੇ ਨਾਲ ਸਬੰਧਤ ਸਮੱਗਰੀ ਅਤੇ ਵਸਤਾਂ ਦੀ ਪ੍ਰਦਰਸ਼ਨੀ ਲਈ ਇੱਕ ਵਿਸ਼ੇਸ਼ ‘ਗੁਰੂ ਰਵਿਦਾਸ ਬਾਣੀ ਇੰਟਰਪ੍ਰੀਟੇਸ਼ਨ ਹਾਲ’ ਵੀ ਬਣਾਇਆ ਜਾਵੇਗਾ।”

ਪ੍ਰੋਜੈਕਟ ਦੇ ਵਿਸ਼ਾਲ ਦ੍ਰਿਸ਼ਟੀਕੋਣ ਬਾਰੇ ਦੱਸਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਂਪਸ ਵਿੱਚ ਰਿਹਾਇਸ਼ੀ ਅਤੇ ਮਨੋਰੰਜਨ ਦੀਆਂ ਵੀ ਪੂਰੀਆਂ ਸਹੂਲਤਾਂ ਹੋਣਗੀਆਂ। ਉਨ੍ਹਾਂ ਅੱਗੇ ਦੱਸਿਆ, “ਕੈਂਪਸ ਵਿੱਚ ਲੜਕਿਆਂ ਅਤੇ ਲੜਕੀਆਂ ਲਈ ਵੱਖਰੇ ਹੋਸਟਲ, ਅਧਿਆਪਕਾਂ ਲਈ ਰਿਹਾਇਸ਼ੀ ਕੁਆਰਟਰ, ਇੱਕ ਕੰਟੀਨ ਅਤੇ ਵਾਲੀਬਾਲ ਤੇ ਬਾਸਕਟਬਾਲ ਦੇ ਵਿਸ਼ੇਸ਼ ਮੈਦਾਨ ਵੀ ਸ਼ਾਮਲ ਹੋਣਗੇ।”

ਇਸ ਪਹਿਲਕਦਮੀ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਹ ਪ੍ਰੋਜੈਕਟ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਵਿਸ਼ਵ ਪੱਧਰ ‘ਤੇ ਪਹੁੰਚਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦ੍ਰਿੜਤਾ ਨਾਲ ਕਿਹਾ, “ਪੰਜਾਬ ਸਰਕਾਰ ਗੁਰੂ ਜੀ ਦੀ ਅਧਿਆਤਮਿਕ ਅਤੇ ਸਮਾਜਿਕ ਵਿਰਾਸਤ ਨੂੰ ਸੰਭਾਲਣ ਅਤੇ ਪ੍ਰਫੁੱਲਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਵਿਸ਼ਵ ਪੱਧਰੀ ਸਟੱਡੀ ਸੈਂਟਰ ਆਉਣ ਵਾਲੀਆਂ ਪੀੜ੍ਹੀਆਂ ਨੂੰ ਪਵਿੱਤਰ ਬਾਣੀ ਨਾਲ ਜੋੜਨ ਅਤੇ ਇਸ ਸੰਦੇਸ਼ ਨੂੰ ਵਿਸ਼ਵ ਪੱਧਰ ‘ਤੇ ਲਿਜਾਣ ਵਿੱਚ ਇੱਕ ਮੀਲ ਪੱਥਰ ਸਾਬਤ ਹੋਵੇਗਾ।”

ਵਿੱਤ ਮੰਤਰੀ ਦੇ ਨਾਲ ਇਸ ਮੌਕੇ ਵਿਧਾਇਕ ਬਲਕਾਰ ਸਿੰਘ, ਵਿਧਾਇਕਾ ਇੰਦਰਜੀਤ ਕੌਰ ਮਾਨ, ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਕੁਮਾਰ ਟੀਨੂੰ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਪ੍ਰਿੰਸੀਪਲ ਪ੍ਰੇਮ ਕੁਮਾਰ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ‘ਆਪ’ ਆਗੂ ਰਾਜਵਿੰਦਰ ਕੌਰ ਥਿਆੜਾ, ਦਿਨੇਸ਼ ਢੱਲ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...