ਸ੍ਰੀ ਚਮਕੌਰ ਸਾਹਿਬ ਨੇੜੇ ਪ੍ਰਦੂਸ਼ਣ ਫੈਲਾਉਣ ਵਾਲੀ ਫੈਕਟਰੀ ਲਗਵਾਉਣ ਤੋਂ ਪਿਛਾਂਹ ਹਟੇ ਪੰਜਾਬ ਸਰਕਾਰ- ਜਥੇਦਾਰ ਕੁਲਦੀਪ ਸਿੰਘ ਗੜਗੱਜ

by | May 4, 2025 | breaking news, daily, politics | 0 comments

ਸ੍ਰੀ ਅੰਮ੍ਰਿਤਸਰ, 4 ਮਈ-

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਸਰਕਾਰ ਨੂੰ ਆਖਿਆ ਹੈ ਕਿ ਉਹ ਪੰਜਾਬੀਆਂ ਅਤੇ ਖ਼ਾਸਕਰ ਸਿੱਖਾਂ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹੋਏ ਸ੍ਰੀ ਚਮਕੌਰ ਸਾਹਿਬ ਦੀ ਪਵਿੱਤਰ ਧਰਤੀ ਉੱਤੇ ਪ੍ਰਦੂਸ਼ਣ ਫੈਲਾਉਣ ਵਾਲੀ ਫੈਕਟਰੀ ਲਗਵਾਉਣ ਤੋਂ ਪਿਛਾਂਹ ਹਟੇ। ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਬਿਆਨ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬ ਦੀ ਧਰਤੀ ਗੁਰੂ ਸਾਹਿਬਾਨ ਦੇ ਨਾਮ ਉੱਤੇ ਵੱਸਦੀ ਹੈ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਬਾਣੀ ਵਿੱਚ ਪਵਣ, ਪਾਣੀ ਅਤੇ ਧਰਤੀ ਨੂੰ ਗੁਰੂ, ਪਿਤਾ ਅਤੇ ਮਾਤਾ ਦਾ ਦਰਜਾ ਦਿੱਤਾ ਹੈ, ਜਿਸ ਕਰਕੇ ਸਾਡੀ ਪਵਣ, ਪਾਣੀ (ਦਰਿਆਵਾਂ) ਤੇ ਧਰਤੀ ਨੂੰ ਸੁਰੱਖਿਅਤ ਰੱਖਣਾ ਅਤੇ ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਸਾਂਝਾ ਫ਼ਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਇਹ ਜ਼ਿੰਮੇਵਾਰੀ ਹੁੰਦੀ ਹੈ ਕਿ ਉਹ ਲੋਕ ਪੱਖੀ ਸੰਪੂਰਨ ਦ੍ਰਿਸ਼ਟੀਕੋਣ ਨਾਲ ਵਿਕਾਸ ਕਰੇ ਜਿਸ ਵਿੱਚ ਲੋਕਾਂ ਦੇ ਜੀਵਨ ਅਤੇ ਸਿਹਤ ਦਾ ਪੂਰਾ ਧਿਆਨ ਰੱਖਿਆ ਜਾਵੇ, ਨਾ ਕਿ ਲੋਕਾਂ ਦੇ ਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਨ ਵਾਲੀ ਪਹੁੰਚ ਅਪਣਾਈ ਜਾਵੇ।

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਚਮਕੌਰ ਸਾਹਿਬ ਉਹ ਇਲਾਕਾ ਹੈ ਜਿੱਥੇ ਚਮਕੌਰ ਦੀ ਜੰਗ ਵਿੱਚ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਦੋ ਵੱਡੇ ਸਾਹਿਬਜ਼ਾਦਿਆਂ ਦੇ ਉਨ੍ਹਾਂ ਦੇ ਨਾਲ ਅਨੇਕਾਂ ਹੀ ਅਨਿੰਨ ਸਿੱਖ ਸ਼ਹੀਦ ਹੋਏ ਹਨ। ਇਹ ਧਰਤੀ ਤਾਂ ਵੈਸੇ ਹੀ ਸ਼ਹੀਦਾਂ ਦੇ ਖੂਨ ਨਾਲ ਸਿੰਝੀ ਹੋਣ ਕਰਕੇ ਪਵਿੱਤਰ ਹੈ, ਜਿੱਥੇ ਪ੍ਰਦੂਸ਼ਣ ਫੈਲਾਉਣ ਅਤੇ ਲੋਕਾਂ ਦੀ ਸਿਹਤ ਉੱਤੇ ਮਾੜਾ ਪ੍ਰਭਾਵ ਪਾਉਣ ਵਾਲੀ ਫੈਕਟਰੀ ਲੱਗਣ ਨੂੰ ਕਦੇ ਵੀ ਇਜਾਜ਼ਤ ਨਹੀਂ ਸੀ ਮਿਲਣੀ ਚਾਹੀਦੀ। ਉਨ੍ਹਾਂ ਕਿਹਾ ਕਿ ਸ੍ਰੀ ਚਮਕੌਰ ਸਾਹਿਬ ਤੋਂ ਮਾਛੀਵਾੜੇ ਜਾਂਦੇ ਹੋਏ ਰਾਹ ਵਿਚ ਦਸ਼ਮੇਸ਼ ਪਿਤਾ ਬੀੜ ਜੰਡ ਸਾਹਿਬ ਵਾਲੀ ਥਾਂ ਰੁਕੇ ਸਨ, ਜਿੱਥੇ ਅੱਜ ਇਤਿਹਾਸਕ ਗੁਰਦੁਆਰਾ ਸਾਹਿਬ ਵੀ ਸੁਸ਼ੋਭਿਤ ਹੈ।

ਉਨ੍ਹਾਂ ਕਿਹਾ ਕਿ ਇਹ ਗੱਲ ਸਾਹਮਣੇ ਆਈ ਹੈ ਕਿ ਇਤਿਹਾਸਕ ਗੁਰਦੁਆਰਾ ਬੀੜ ਜੰਡ ਸਾਹਿਬ ਤੋਂ ਸਿਰਫ਼ 600 ਮੀਟਰ ਦੀ ਦੂਰੀ ਉੱਤੇ ਬੁੱਢਾ ਦਰਿਆ ਅਤੇ ਸਰਹਿੰਦ ਨਹਿਰ ਵਿਚਾਲੇ 400 ਮੀਟਰ ਦੀ ਖਾਲੀ ਜ਼ਮੀਨ ਵਿੱਚ ਕਾਗਜ਼ ਬਣਾਉਣ ਵਾਲੀ ਫੈਕਟਰੀ ਲਗਾਈ ਜਾ ਰਹੀ ਹੈ, ਜਿਸ ਦਾ ਗੰਦਾ ਪਾਣੀ ਦਰਿਆਵਾਂ ਅਤੇ ਧਰਤੀ ਵਿੱਚ ਸੁੱਟ ਦਿੱਤਾ ਜਾਵੇਗਾ। ਇਹ ਬਹੁਤ ਹੀ ਗੰਭੀਰ ਮਾਮਲਾ ਹੈ ਕਿਉਂਕਿ ਸਰਹਿੰਦ ਨਹਿਰ ਪੰਜਾਬ ਦੇ ਪੂਰੇ ਮਾਲਵੇ ਖੇਤਰ ਦੀ ਜੀਵਨ ਰੇਖਾ ਹੈ ਅਤੇ ਬੁੱਢਾ ਦਰਿਆ ਦੇ ਪਾਣੀ ਦਾ ਅਸਰ ਰਾਜਸਥਾਨ ਤੱਕ ਪੈਂਦਾ ਹੈ, ਇਸ ਕਰਕੇ ਇਹ ਦੋਵੇਂ ਪ੍ਰਮੁੱਖ ਜਲ ਸਰੋਤ ਹਨ, ਜਿਨ੍ਹਾਂ ਉੱਤੇ ਵੱਡੀ ਗਿਣਤੀ ਵਿੱਚ ਲੋਕ ਨਿਰਭਰ ਕਰਦੇ ਹਨ। ਜੇਕਰ ਸ੍ਰੀ ਚਮਕੌਰ ਸਾਹਿਬ ਦੇ ਇਲਾਕੇ ਵਿੱਚ ਕਾਗਜ਼ ਫੈਕਟਰੀ ਲੱਗਦੀ ਹੈ ਤਾਂ ਇਸ ਨਾਲ ਵੱਡੀ ਗਿਣਤੀ ਵਿੱਚ ਲੋਕਾਂ ਦੀ ਸਿਹਤ ਅਤੇ ਜੀਵਨ ਸ਼ੈਲੀ ਉੱਤੇ ਬੁਰਾ ਅਸਰ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜਿੱਥੇ-ਜਿੱਥੇ ਇਹ ਫੈਕਟਰੀਆਂ ਚੱਲ ਰਹੀਆਂ ਹਨ ਉੱਥੇ ਲੋਕਾਂ ਵਿੱਚ ਵੱਡੇ ਪੱਧਰ ਉੱਤੇ ਕੈਂਸਰ, ਚਮੜੀ ਰੋਗ, ਲਾਗ, ਹੈਪੇਟਾਈਟਸ ਏ, ਬੀ, ਸੀ ਆਦਿ ਜਿਹੀਆਂ ਗੰਭੀਰ ਬਿਮਾਰੀਆਂ ਫੈਲੀਆਂ ਹਨ ਅਤੇ ਲੋਕ ਪੀੜਤ ਹਨ। ਇਹ ਕਾਗਜ਼ ਫੈਕਟਰੀਆਂ ਪਵਣ, ਪਾਣੀ ਤੇ ਧਰਤੀ ਨੂੰ ਬੁਰੀ ਤਰ੍ਹਾਂ ਦੂਸ਼ਿਤ ਕਰਦੀਆਂ ਹਨ ਇਸ ਕਰਕੇ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸ੍ਰੀ ਚਮਕੌਰ ਸਾਹਿਬ ਵਿਖੇ ਫੈਕਟਰੀ ਲਗਾਉਣ ਦੀ ਆਪਣੀ ਯੋਜਨਾ ਤੋਂ ਤੁਰੰਤ ਪਿਛਾਂਹ ਹਟੇ ਅਤੇ ਇਸ ਨੂੰ ਰੱਦ ਕਰਕੇ ਸੂਬੇ ਦੇ ਲੋਕਾਂ ਦੀਆਂ ਭਾਵਨਾਵਾਂ ਦੀ ਕਦਰ ਕਰੇ।

ਜਥੇਦਾਰ ਗੜਗੱਜ ਨੇ ਕਿਹਾ ਕਿ ਉਹ ਜਲਦ ਹੀ ਗੁਰਦੁਆਰਾ ਜੰਡ ਸਾਹਿਬ ਸ੍ਰੀ ਚਮਕੌਰ ਸਾਹਿਬ ਵਿਖੇ ਪੁੱਜ ਕੇ ਇਲਾਕੇ ਦੀ ਸੰਗਤ ਨਾਲ ਮੁਲਾਕਾਤ ਕਰਨਗੇ।
***
ਇੰਚਾਰਜ, ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ,
+91 99145 35153

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...