ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ‘ਸਰਕਾਰ-ਏ-ਖਾਲਸਾ ਐਵਾਰਡ’ ਨਾਲ ਸਨਮਾਨਿਤ

by | Jan 22, 2026 | breaking news, daily | 0 comments

ਲੁਧਿਆਣਾ, 21 ਜਨਵਰੀ 2026 : ਡੀ.ਆਈ.ਬੀ. ਇਵੈਂਟਸ ਦੁਬਈ ਵੱਲੋਂ ਇੱਥੇ ਨਿਰਵਾਣਾ ਹੋਟਲ ਵਿਖੇ ਆਯੋਜਿਤ ‘ਸਰਕਾਰ-ਏ-ਖਾਲਸਾ ਐਵਾਰਡਜ਼ 2026’ ਨਮਿਤ ਯਾਦਗਾਰੀ ਸਮਾਰੋਹ ਸਫਲਤਾਪੂਰਵਕ ਸੰਪੰਨ ਹੋਇਆ ਜਿਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜੀ ਬਤੌਰ ਰੂਹਾਨੀ ਮਹਿਮਾਨ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਿਸ਼ੇਸ਼ ਮਹਿਮਾਨ ਅਤੇ ਅਤੇ ਬਾਬਾ ਗੁਰਜੀਤ ਸਿੰਘ ਨਾਨਕਸਰ ਵਾਲਿਆਂ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰੀ। ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ ਅਤੇ ਸਮਾਜ ਪ੍ਰਤੀ ਬੇਮਿਸਾਲ ਸੇਵਾਵਾਂ ਨਿਭਾਉਣ ਵਾਲੀਆਂ ਸ਼ਖਸੀਅਤਾਂ ਨੂੰ ਸਨਮਾਨਿਤ ਕਰਨ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।
ਇਸ ਸਮਾਗਮ ਦੌਰਾਨ ਵਿਸ਼ਵ ਭਰ ਵਿੱਚ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ 13 ਪ੍ਰਮੁੱਖ ਪੰਜਾਬੀਆਂ ਨੂੰ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਇਸ ਵੱਕਾਰੀ ਐਵਾਰਡ ‘ਸਰਕਾਰ ਏ ਖ਼ਾਲਸਾ’ ਨਾਲ ਨਿਵਾਜਿਆ ਗਿਆ ਜਿਨ੍ਹਾਂ ਵਿੱਚ ਸ. ਤਨਮਨਜੀਤ ਸਿੰਘ ਢੇਸੀ ਸੰਸਦ ਮੈਂਬਰ ਅਤੇ ਚੇਅਰਮੈਨ ਰੱਖਿਆ ਕਮੇਟੀ ਯੂਕੇ ਨੂੰ ਵਿਸ਼ਵ ਭਰ ਵਿੱਚ ਮਾਣਮੱਤੀਆਂ ਪ੍ਰਾਪਤੀਆਂ ਕਰਨ, ਵਿਸ਼ਵ ਵਿੱਚ ਪੰਜਾਬੀਆਂ ਦਾ ਨਾਮ ਉੱਚਾ ਕਰਨ ਅਤੇ ਪੰਜਾਬ ਵਿੱਚ ਪਿਛਲੇ ਸਾਲ ਆਏ ਹੜ੍ਹਾ ਦੌਰਾਨ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਢੇਸੀ ਪਰਿਵਾਰ ਵੱਲੋਂ ਕੀਤੀਆਂ ਵੱਡੀਆਂ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ। ਤਨਮਨਜੀਤ ਸਿੰਘ ਦੀ ਤਰਫੋਂ ਉਨ੍ਹਾਂ ਦੇ ਪਿਤਾ ਸ. ਜਸਪਾਲ ਸਿੰਘ ਢੇਸੀ ਅਤੇ ਸ. ਪਰਮਜੀਤ ਸਿੰਘ ਰਾਏਪੁਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਕਮੇਟੀ ਨੇ ਇਹ ਸਨਮਾਨ ਪ੍ਰਾਪਤ ਕੀਤਾ।
ਉਨ੍ਹਾਂ ਤੋਂ ਇਲਾਵਾ ਸ. ਹਰਜਿੰਦਰ ਸਿੰਘ ਧਾਮੀ, ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਬਾਬਾ ਸਤਨਾਮ ਸਿੰਘ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲੇ, ਸੰਤ ਬਾਬਾ ਸੁੱਖਾ ਸਿੰਘ ਸਰਹਾਲੀ ਸਾਹਿਬ ਵਾਲੇ, ਸ. ਸੁਖਦੇਵ ਸਿੰਘ ਫਗਵਾੜਾ, ਡਾਇਰੈਕਟਰ, ਸਿੱਖਜ ਫਾਰ ਇਕੁਐਲਿਟੀ ਫਾਊਂਡੇਸ਼ਨ, ਬਾਬਾ ਜਗਜੀਤ ਸਿੰਘ ਬੜੂ ਸਾਹਿਬ, ਲੈਫਟੀਨੈਂਟ ਜਨਰਲ ਕੇ.ਜੇ.ਐਸ. ਢਿੱਲੋਂ (ਸੇਵਾ ਮੁਕਤ), ਮਿਸਿਜ਼ ਬੈਕਟਰ (ਬੈਕਟਰ ਫੂਡਜ), ਸਚਿਤ ਜੈਨ, ਵਰਧਮਾਨ ਗਰੁੱਪ, ਪਹਿਲਵਾਨ ਜੱਸਾ ਪੱਟੀ, ਸ. ਦਿਲਜੀਤ ਸਿੰਘ ਨਿਊਜੀਲੈਂਡ, ਰਾਣੀ ਪ੍ਰੀਤੀ ਸਿੰਘ, ਜੀਵਨ ਸਿੰਘ ਤਮਿਲ ਯੂਨਾਈਟਿਡ ਸਿੱਖਜ, ਯੁਨਾਈਟਿਡ ਸਿੱਖਜ, ਐਸ.ਏ.ਐਫ. ਇੰਟਰਨੈਸ਼ਨਲ, ਅਤੇ ਗਲੋਬਲ ਸਿੱਖ ਵਰਗੀਆਂ ਨਾਮੀ ਸੰਸਥਾਵਾਂ ਨੂੰ ਵੀ ਇਹ ਪੁਰਸਕਾਰ ਦਿੱਤਾ ਗਿਆ।
ਇਸ ਮੌਕੇ ਬੋਲਦਿਆਂ ਪ੍ਰਮੁੱਖ ਬੁਲਾਰਿਆਂ ਨੇ ਕਿਹਾ ਕਿ ਅਜਿਹੇ ਸਮਾਗਮ ਸਿੱਖ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ, ਵਿਸ਼ਵ ਭਰ ਦੇ ਪੰਜਾਬੀਆਂ ਵਿੱਚ ਏਕਤਾ ਵਧਾਉਣ ਤੋਂ ਇਲਾਵਾ ਸੇਵਾ-ਭਾਵਨਾ ਅਤੇ ਲੀਡਰਸ਼ਿਪ ਦੀ ਭਾਵਨਾ ਪੈਦਾ ਕਰਨ ਵਿੱਚ ਸਹਾਈ ਹੁੰਦੇ ਹਨ।

ਫੋਟੋ ਕੈਪਸ਼ਨ :
ਯੂਕੇ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਦੀ ਤਰਫੋਂ ਉਨ੍ਹਾਂ ਦੇ ਪਿਤਾ ਸ. ਜਸਪਾਲ ਸਿੰਘ ਢੇਸੀ ਲੁਧਿਆਣਾ ਵਿਖੇ ‘ਸਰਕਾਰ-ਏ-ਖਾਲਸਾ ਐਵਾਰਡ’ ਪ੍ਰਾਪਤ ਕਰਦੇ ਹੋਏ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...