ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੀਵੀਐਸ ਕੰਪਨੀ ਵੱਲੋਂ 4 ਦੋ ਪਹੀਆ ਵਾਹਨ ਭੇਟ

by | Feb 28, 2026 | breaking news, daily, religion | 0 comments

ਸ਼੍ਰੋਮਣੀ ਕਮੇਟੀ ਵੱਲੋਂ ਟੀਵੀਐਸ ਕੰਪਨੀ ਦੇ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ, 27 ਫ਼ਰਵਰੀ-
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਅੱਜ ਟੀਵੀਐਸ ਕੰਪਨੀ ਵੱਲੋਂ ਚਾਰ ਦੋ ਵਾਹੀਆ ਵਾਹਨ ਭੇਟ ਕੀਤੇ ਗਏ। ਇਸ ਵਿਚ 1 ਅਪਾਚੇ ਆਰਟੀਐਕਸ ਮੋਟਰਸਾਈਕਲ, 1 ਟੀਵੀਐਸ ਜੂਪੀਟਰ, 1 ਟੀਵੀਐਸ ਐਨ ਟੋਰਕ ਅਤੇ 1 ਬੈਟਰੀ ਵਾਲੀ ਆਰਬਿਟ ਸਕੂਟੀ ਸ਼ਾਮਲ ਹੈ। ਇਨ੍ਹਾਂ ਵਾਹਨਾਂ ਦੀਆਂ ਚਾਬੀਆਂ ਟੀਵੀਐਸ ਕੰਪਨੀ ਦੇ ਅਧਿਕਾਰੀਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਨੂੰ ਸੌਂਪੀਆਂ ਗਈਆਂ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਿਥੇ ਸ਼ਰਧਾਲੂਆਂ ਵੱਲੋਂ ਵੱਖ-ਵੱਖ ਸੇਵਾਵਾਂ ਵਿਚ ਹਿੱਸਾ ਪਾਇਆ ਜਾਂਦਾ ਹੈ, ਉਥੇ ਹੀ ਬਹੁਤ ਸਾਰੀਆਂ ਕੰਪਨੀਆਂ ਵੀ ਆਪਣੇ ਨਵੇਂ ਵਹੀਕਲ ਭੇਟ ਕਰਕੇ ਸ਼ਰਧਾ ਪ੍ਰਗਟਾਉਂਦੀਆਂ ਹਨ। ਇਸੇ ਤਹਿਤ ਹੀ ਅੱਜ ਟੀਵੀਐਸ ਕੰਪਨੀ ਵੱਲੋਂ ਚਾਰ ਦੋ ਪਹੀਆ ਵਾਹਨ ਭੇਟਾ ਕਰਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਗਿਆ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਟੀਵੀਐਸ ਕੰਪਨੀ ਅਤੇ ਅੰਮ੍ਰਿਤਸਰ ਵਿਚਲੇ ਵਿਕਰੇਤਾ ਨਾਵਲਟੀ ਟੀਵੀਐਸ, ਪ੍ਰਭਾਵ ਟੀਵੀਐਸ ਅਤੇ ਬਾਲਾ ਜੀ ਟੀਵੀਐਸ ਵੱਲੋਂ ਪੁੱਜੇ ਸ. ਲਵਤੇਜ ਸਿੰਘ ਸਚਦੇਵਾ, ਸ੍ਰੀ ਵਿਮਲ ਸੁੰਬਲੀ, ਸ੍ਰੀ ਸ਼ਿਵ ਸਵਰੂਪ ਜੌਹਰੀ, ਸ੍ਰੀ ਵਿਕਾਸ ਸਿੱਕਾ ਅਤੇ ਸ੍ਰੀ ਅਯੂਸ ਜੈਨ ਤੇ ਹੋਰ ਅਧਿਕਾਰੀਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਰਿਆੜ, ਸ. ਰਾਜਿੰਦਰ ਸਿੰਘ ਰੂਬੀ, ਸ. ਜਸਪਾਲ ਸਿੰਘ ਢੱਡੇ, ਵਧੀਕ ਮੈਨੇੇਜਰ ਸ. ਗੁਰਤਿੰਦਰਪਾਲ ਸਿੰਘ ਕਾਦੀਆਂ ਵੀ ਮੌਜੂਦ ਸਨ।

ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਸਹਾਇਕ, ਸ਼੍ਰੋਮਣੀ ਕਮੇਟੀ,
ਸੰਪਰਕ: 81968-00236

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...