ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਾਰੇ ਧਮਕੀਆਂ ਦੇਣ ਵਾਲੇ ਦੋਸ਼ੀ ਨੂੰ ਬਿਨਾਂ ਦੇਰੀ ਲੱਭ ਕੇ ਖ਼ਾਲਸਾ ਪੰਥ ਦੇ ਸਾਹਮਣੇ ਕੀਤਾ ਜਾਵੇ ਨਸ਼ਰ- ਜਥੇਦਾਰ ਗੜਗੱਜ

by | Jul 19, 2025 | breaking news, daily, politics | 0 comments

ਸ੍ਰੀ ਅੰਮ੍ਰਿਤਸਰ, 18 ਜੁਲਾਈ-

ਪਿਛਲੇ ਪੰਜ ਦਿਨਾਂ ਤੋਂ ਲਗਾਤਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਾਰੇ ਈ-ਮੇਲਾਂ ਰਾਹੀਂ ਦਿੱਤੀਆਂ ਜਾ ਰਹੀਆਂ ਧਮਕੀਆਂ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਜਾਂਚ ਏਜੰਸੀਆਂ ਨੂੰ ਆਖਿਆ ਕਿ ਬਿਨਾਂ ਦੇਰੀ ਇਹ ਘਿਨੌਣੀ ਹਰਕਤ ਕਰਨ ਵਾਲੇ ਦੋਸ਼ੀ ਵਿਅਕਤੀ ਨੂੰ ਖ਼ਾਲਸਾ ਪੰਥ ਦੇ ਸਾਹਮਣੇ ਨਸ਼ਰ ਕੀਤਾ ਜਾਵੇ। ਉਨ੍ਹਾਂ ਪੰਜਾਬ ਪੁਲਿਸ ਵੱਲੋਂ ਫ਼ਰੀਦਾਬਾਦ ਤੋਂ ਸ਼ੁਭਮ ਦੁਬੇ ਨਾਮ ਦੇ ਵਿਅਕਤੀ ਨੂੰ ਸ਼ੱਕੀ ਵਜੋਂ ਪੁੱਛਗਿੱਛ ਲਈ ਹਿਰਾਸਤ ਵਿੱਚ ਲੈਣ ਦੇ ਦਾਅਵੇ ਬਾਰੇ ਕਿਹਾ ਕਿ ਇਹ ਹੈਰਾਨੀ ਦੀ ਗੱਲ ਹੈ ਕਿ ਮੌਜੂਦਾ ਤਕਨੀਕੀ ਦੌਰ ਵਿੱਚ ਅਤੇ ਸਰਕਾਰ ਕੋਲ ਸਾਰੇ ਸਾਧਨ ਹੋਣ ਦੇ ਬਾਵਜੂਦ ਹੁਣ ਤੱਕ ਅਸਲ ਦੋਸ਼ੀ ਦੀ ਪਛਾਣ ਨਹੀਂ ਕੀਤੀ ਗਈ।

ਜਥੇਦਾਰ ਗੜਗੱਜ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੁਨੀਆ ਦਾ ਇੱਕੋ ਇੱਕ ਮੁਬਾਰਕ ਤੇ ਪਵਿੱਤਰ ਅਸਥਾਨ ਹੈ ਜਿੱਥੇ ਮਨੁੱਖਤਾ ਨੂੰ ਸਰਬ ਸਾਂਝੀਵਾਲਤਾ ਦਾ ਉਪਦੇਸ਼ ਅਤੇ ਸਰਬੱਤ ਦੇ ਭਲੇ ਦੀ ਰੋਜ਼ਾਨਾ ਅਰਦਾਸ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਅਸਥਾਨ ਦੇ ਚਾਰ ਦਰਵਾਜ਼ੇ ਸਮੁੱਚੀ ਮਨੁੱਖਤਾ ਦੇ ਲਈ ਖੁੱਲ੍ਹੇ ਹਨ, ਜਿੱਥੇ ਦੇਸ਼ ਵਿਦੇਸ਼ ਤੋਂ ਰੋਜ਼ਾਨਾ ਹਜ਼ਾਰਾਂ ਸੰਗਤਾਂ ਨਤਮਸਤਕ ਹੋਣ ਆਉਂਦੀਆਂ ਹਨ। ਉਨ੍ਹਾਂ ਕਿਹਾ ਕਿ ਭਾਵੇਂ ਕਿ ਪਿਛਲੇ ਦਿਨਾਂ ਤੋਂ ਆ ਰਹੀਆਂ ਧਮਕੀ ਵਾਲੀਆਂ ਈ-ਮੇਲਾਂ ਤੋਂ ਸਿੱਖ ਸੰਗਤ ਦੇ ਮਨਾਂ ਵਿੱਚ ਚਿੰਤਾ ਹੈ ਪਰ ਇਸ ਦੇ ਬਾਵਜੂਦ ਵੀ ਸੰਗਤਾਂ ਰੋਜ਼ਾਨਾ ਦੀ ਤਰ੍ਹਾਂ ਵੱਡੀ ਗਿਣਤੀ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਆ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਇਹੋ ਜਿਹੀਆਂ ਈ-ਮੇਲਾਂ ਰੂਹਾਨੀਅਤ ਦੇ ਕੇਂਦਰ ਵਿਖੇ ਲਗਾਤਾਰ ਕਿਉਂ ਆ ਰਹੀਆਂ ਹਨ ਅਤੇ ਇਸ ਪਿੱਛੇ ਕੀ ਮਨਸ਼ਾ ਹੈ, ਇਹ ਗਹਿਰੀ ਜਾਂਚ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਇੱਕ ਸ਼ੱਕੀ ਨੂੰ ਫੜੇ ਜਾਣ ਦੇ ਦਾਅਵੇ ਤੋਂ ਬਾਅਦ ਵੀ ਅੱਜ ਫਿਰ ਈ-ਮੇਲ ਆਈ ਹੈ, ਪਰ ਪੰਜ ਦਿਨ ਬੀਤ ਜਾਣ ਦੇ ਬਾਵਜੂਦ ਵੀ ਅਸਲ ਦੋਸ਼ੀ ਬਾਰੇ ਕੋਈ ਪੁਖਤਾ ਜਾਣਕਾਰੀ ਸਾਹਮਣੇ ਨਾ ਆਉਣੀ, ਇਸ ਨਾਲ ਸਰਕਾਰ ਵੱਲੋਂ ਕੀਤੀ ਜਾ ਰਹੀ ਕਾਰਵਾਈ ਉੱਤੇ ਵੱਡੇ ਸਵਾਲ ਖੜ੍ਹੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਕਿਤੇ ਇਨ੍ਹਾਂ ਈ-ਮੇਲਾਂ ਕਰਨ ਵਾਲੇ ਸ਼ਰਾਰਤੀ ਅਨਸਰ ਦੀ ਮਨਸ਼ਾ ਇਹ ਤਾਂ ਨਹੀਂ ਕਿ ਸਿੱਖ ਸੰਗਤਾਂ ਦੇ ਮਨਾਂ ਵਿੱਚ ਡਰ ਤੇ ਦਹਿਸ਼ਤ ਦਾ ਮਾਹੌਲ ਪੈਦਾ ਕਰਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਦੀਆਂ ਸੰਗਤਾਂ ਦੀ ਗਿਣਤੀ ਘਟਾਈ ਜਾਵੇ। ਦੋਸ਼ੀਆਂ ਦੀ ਮਨਸ਼ਾ ਜੱਗ ਜ਼ਾਹਰ ਹੋਣੀ ਚਾਹੀਦੀ ਹੈ, ਜੋ ਕਿ ਸੂਬਾ ਅਤੇ ਕੇਂਦਰੀ ਜਾਂਚ ਏਜੰਸੀਆਂ ਅਤੇ ਸਰਕਾਰਾਂ ਦਾ ਕੰਮ ਹੈ।

ਜਥੇਦਾਰ ਗੜਗੱਜ ਨੇ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਿਨਾਂ ਡਰ ਭੈਅ ਤੋਂ ਹਮੇਸ਼ਾ ਦੀ ਤਰ੍ਹਾਂ ਨਤਮਸਤਕ ਹੋਣ ਪੁੱਜਣ। ਉਨ੍ਹਾਂ ਧਮਕੀਆਂ ਦੇਣ ਵਾਲੀ ਸ਼ਕਤੀਆਂ ਨੂੰ ਕਿਹਾ ਕਿ ਡਰ ਸਿੱਖਾਂ ਦੇ ਸੁਭਾਅ ਵਿੱਚ ਨਹੀਂ ਹੈ ਇਸ ਕਰਕੇ ਉਹ ਅਜਿਹੀਆਂ ਹਰਕਤਾਂ ਨਾਲ ਸਿੱਖ ਸੰਗਤ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਤੋਂ ਰੋਕ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਜਦੋਂ ਸਿੱਖਾਂ ਉੱਤੇ ਪਾਬੰਦੀ ਸੀ ਸਿੱਖ ਉਦੋਂ ਵੀ ਇਸ ਪਾਵਨ ਅਸਥਾਨ ਉੱਤੇ ਦਰਸ਼ਨ ਇਸ਼ਨਾਨ ਕਰਦੇ ਰਹੇ ਹਨ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਵੀ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...