ਸ. ਸੁਖਬੀਰ ਸਿੰਘ ਬਾਦਲ ਨੇ ਯੁਥ ਅਕਾਲੀ ਦਲ ਦੇ 7 ਮਿਹਨਤੀ ਨੌਂਜਵਾਨਾਂ ਨੂੰ ਯੂਥ ਅਕਾਲੀ ਦਲ ਦਾ ਵਰਕਿੰਗ ਪ੍ਰਧਾਨ ਅਤੇ ਲੋਕ ਸਭਾ ਹਲਕਿਆਂ ਦਾ ਇੰਚਾਰਜ ਨਿਯੁਕਤ ਕੀਤਾ।

by | Sep 1, 2026 | breaking news, daily, politics | 0 comments

2 ਜਿ਼ਲਿਆਂ ਦੇ ਜਿਲਾ ਪ੍ਰਧਾਨਾਂ ਦਾ ਵੀ ਐਲਾਨ ਕੀਤਾ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਇੱਕ ਅਹਿਮ ਐਲਾਨ ਕਰਦੇ ਹੋਏ ਯੁਥ ਅਕਾਲੀ ਦਲ ਦੇ ਪ੍ਰਧਾਨ ਸ. ਸਰਬਜੀਤ ਸਿੰਘ ਝਿੰਜਰ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ 7 ਮਿਹਨਤੀ ਨੌਂਜਵਾਨਾਂ ਨੂੰ ਯੂਥ ਅਕਾਲੀ ਦਾ ਵਰਕਿੰਗ ਪ੍ਰਧਾਨ ਅਤੇ ਨਾਲ 7 ਵੱਖ—ਵੱਖ ਲੋਕ ਸਭਾ ਹਲਕਿਆਂ ਦਾ ਹਲਕਾ ਇੰਚਾਰਜ ਨਿਯੁਕਤ ਕਰਨ ਅਤੇ ਇਸਦੇ ਨਾਲ ਹੀ ਦੋ ਜਿਲਿਆ ਦੇ ਜਿਲਾ ਪ੍ਰਧਾਨ ਨਿਯੁਕਤ ਕਰਨ ਦਾ ਐਲਾਨ ਕੀਤਾ।

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸਰਬਜੀਤ ਸਿੰਘ ਝਿੰਜਰ ਨੇ ਦੱਸਿਆ ਕਿ ਪਾਰਟੀ ਦੇ 7 ਮਿਹਨਤੀ ਅਤੇ ਸੁਝਵਾਨ ਨੌਂਜਵਾਨਾਂ ਨੂੰ ਯੂਥ ਅਕਾਲੀ ਦਲ ਦਾ ਵਰਕਿੰਗ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਅਤੇ ਇਹਨਾਂ ਨੌਂਜਵਾਨਾਂ ਨੂੰ ਵੱਖ— ਵੱਖ ਲੋਕ ਸਭਾ ਹਲਕਿਆਂ ਦਾ ਹਲਕਾ ਇੰਚਾਰਜ ਵੀ ਨਿਯੁਕਤ ਕੀਤਾ ਗਿਆ ਹੈ। ਜਿਹਨਾਂ 7 ਨੋਂਜਵਾਨਾਂ ਨੂੰ ਵਰਕਿੰਗ ਪ੍ਰਧਾਨ ਦੇ ਨਾਲ—ਨਾਲ ਲੋਕ ਸਭਾ ਹਲਕਿਆਂ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ ਉਹਨਾਂ ਵਿੱਚ ਸ. ਆਕਾਸ਼ਦੀਪ ਸਿੰਘ ਮਿੱਡੂਖੇੜਾ ਲੋਕ ਸਭਾ ਹਲਕਾ ਬਠਿੰਡਾ, ਸ. ਹਰਿੰਦਰ ਸਿੰਘ ਮਹਿਰਾਜ ਲੋਕ ਸਭਾ ਹਲਕਾ ਫਰੀਦਕੋਟ ਐਸ.ਸੀ, ਸ. ਲਵਪ੍ਰੀਤ ਸਿੰਘ ਲੱਪੀ ਈਨਾ ਖੇੜਾ ਲੋਕ ਸਭਾ ਹਲਕਾ ਫਿਰੋਜਪੁਰ, ਸ. ਹਰਪਾਲ ਸਿੰਘ ਖਡਿਆਲ ਲੋਕ ਸਭਾ ਹਲਕਾ ਸੰਗਰੂਰ, ਸ. ਮਨਜੀਤ ਸਿੰਘ ਮਲਕਪੁਰ ਲੋਕ ਸਭਾ ਹਲਕਾ ਪਟਿਆਲਾ, ਸ. ਹਰਜੋਤ ਸਿੰਘ ਮਾਂਗਟ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਐਸ. ਸੀ ਅਤੇ ਸ. ਗੁਰਸੇਵਕ ਸਿੰਘ ਸ਼ੇਖ ਲੋਕ ਸਭਾ ਹਲਕਾ ਖਡੁਰ ਸਾਹਿਬ ਦੇ ਨਾਮ ਸ਼ਾਮਲ ਹਨ।

ਸ. ਝਿੰਜਰ ਨੇ ਦੱਸਿਆ ਕਿ ਜਿਹਨਾਂ ਨੋਂਜਵਾਨਾਂ ਨੂੰ 2 ਵੱਖ —ਵੱਖ ਜਿ਼ਲਿਆਂ ਦੇ ਜਿਲਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਉਹਨਾਂ ਵਿੱਚ ਸ. ਅਵਤਾਰ ਸਿੰਘ ਜਾਗਲ ਪ੍ਰਧਾਨ ਬਰਨਾਲਾ (ਸ਼ਹਿਰੀ), ਸ. ਰੁਪਿੰਦਰਜੀਤ ਸਿੰਘ ਲੱਖੇਵਾਲ ਪ੍ਰਧਾਨ ਜਿਲਾ ਰੋਪੜ੍ਹ (ਦਿਹਾਤੀ) ਅਤੇ ਸ. ਤਰਨਜੀਤ ਸਿੰਘ ਤਰਨੀ ਪ੍ਰਧਾਨ ਜਿਲਾ ਰੋਪੜ੍ਹ (ਸ਼ਹਿਰੀ) ਦੇ ਨਾਮ ਸ਼ਾਮਲ ਹਨ। ਉਹਨਾਂ ਦੱਸਿਆ ਕਿ ਸ. ਬਲਜਿੰਦਰ ਸਿੰਘ ਮਿੱਠੂ ਰੋਪੜ੍ਹ ਅਤੇ ਸ. ਮੋਹਣ ਸਿੰਘ ਨੰਗਲ ਅਬਿਆਣਾ ਮੀਤ ਪ੍ਰਧਾਨ, ਸ. ਮਨਪ੍ਰੀਤ ਸਿੰਘ ਗਿੱਲ ਰੋਪੜ੍ਹ ਅਤੇ ਸ. ਲਖਵਿੰਦਰ ਸਿੰਘ ਲੱਕੀ ਖੈਰਾਬਾਦ ਨੂੰ ਯੁਥ ਅਕਾਲੀ ਦਲ ਦਾ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ ਹੈ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...