‘ਹਮਾਰੇ ਰਾਮ’ ਨਾਟਕ ਦੀ ਪੂਰੇ ਪੰਜਾਬ ਵਿੱਚ ਹੋ ਰਹੀ ਸ਼ਲਾਘਾ, ਹੁਣੇ ਬੁੱਕ ਕਰੋ ਆਪਣੀਆਂ ਮੁਫ਼ਤ ਟਿਕਟਾਂ-ਅਰਵਿੰਦ ਕੇਜਰੀਵਾਲ

by | Aug 14, 2026 | breaking news, daily, politics | 0 comments

ਆਸ਼ੂਤੋਸ਼ ਰਾਣਾ ਦੀ ਅਦਾਕਾਰੀ ਵਾਲਾ ਨਾਟਕ ‘ਹਮਾਰੇ ਰਾਮ’ 4 ਅਤੇ 5 ਸਤੰਬਰ ਨੂੰ ਹੁਸ਼ਿਆਰਪੁਰ ਵਿੱਚ ਹੋਵੇਗਾ-ਅਰਵਿੰਦ ਕੇਜਰੀਵਾਲ

ਭਗਵੰਤ ਮਾਨ ਸਰਕਾਰ ਪੰਜਾਬ ਦੇ ਲੋਕਾਂ ਲਈ ‘ਹਮਾਰੇ ਰਾਮ’ ਨਾਟਕ ਦੇ ਮੁਫ਼ਤ ਸ਼ੋਅ ਕਰਵਾ ਰਹੀ ਹੈ-ਅਰਵਿੰਦ ਕੇਜਰੀਵਾਲ

ਜਿਨ੍ਹਾਂ ਦੇ ਖਾਤੇ ਵਿੱਚ ਅਜੇ ਤੱਕ ਪੈਸੇ ਨਹੀਂ ਆਏ ਹਨ, ਉਹ ਫਾਰਮ ਭਰਨ; ਕਿਸੇ ਵੀ ਮਾਂ ਜਾਂ ਭੈਣ ਨੂੰ ਉਨ੍ਹਾਂ ਦੇ ਹੱਕ ਤੋਂ ਵਾਂਝਾ ਨਹੀਂ ਰੱਖਿਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹੁਸ਼ਿਆਰਪੁਰ ਦਾ ਭਗਤੀ ਸਮਾਗਮ ਪੰਜਾਬ ਦੇ ਭਾਈਚਾਰੇ ਅਤੇ ਸ਼ਰਧਾ ਦਾ ਸ਼ਕਤੀਸ਼ਾਲੀ ਪ੍ਰਗਟਾਵਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕ ਇੱਥੇ ਆਪਣੀ ਸ਼ਰਧਾ ਨਾਲ ਆਏ ਹਨ, ਉਨ੍ਹਾਂ ਨੂੰ ਲਿਆਉਣ ਲਈ ਕਿਸੇ ਟਿਕਟ ਜਾਂ ਲਾਲਚ ਦੀ ਵਰਤੋਂ ਨਹੀਂ ਕੀਤੀ ਗਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੁਸ਼ਿਆਰਪੁਰ ਵਿੱਚ ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਭਗਤੀ ਸੰਧਿਆ ਵਿੱਚ ਹੋਏ ਸ਼ਾਮਲ

ਹੁਸ਼ਿਆਰਪੁਰ ਦਾ ਪਵਿੱਤਰ ਮਾਹੌਲ ਅੱਜ ‘ਹਰ ਹਰ ਮਹਾਦੇਵ’ ਦੇ ਜੈਕਾਰਿਆਂ ਨਾਲ ਗੂੰਜ ਉੱਠਿਆ, ਜਦੋਂ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਭਗਤੀ ਸੰਧਿਆ ਵਿੱਚ ਸ਼ਰਧਾਲੂਆਂ ਨਾਲ ਸ਼ਾਮਲ ਹੋਏ। ਇਸ ਸਮਾਗਮ ਦੌਰਾਨ ਆਪ ਸੁਪਰੀਮੋ ਨੇ ਸੂਬੇ ਦੀ ਅਮੀਰ ਅਧਿਆਤਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਮਨਾਉਣ ਲਈ ਭਗਵੰਤ ਮਾਨ ਸਰਕਾਰ ਦੇ ਯਤਨਾਂ ‘ਤੇ ਚਾਨਣਾ ਪਾਉਂਦਿਆ ਕਿਹਾ ਕਿ ‘ਹਮਾਰੇ ਰਾਮ’ ਨਾਟਕ ਦੀ ਪੂਰੇ ਪੰਜਾਬ ਵਿੱਚ ਬਹੁਤ ਸ਼ਲਾਘਾ ਹੋ ਰਹੀ ਹੈ।
ਆਪ ਦੇ ਰਾਸ਼ਟਰੀ ਕਨਵੀਨਰ ਨੇ ਲੋਕਾਂ ਨੂੰ ਤਜਰਬੇਕਾਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਅਦਾਕਾਰੀ ਵਾਲੇ ਇਸ ਨਾਟਕ ਲਈ ਪਹਿਲਾਂ ਹੀ ਆਪਣੇ ਮੁਫ਼ਤ ਪਾਸ ਬੁੱਕ ਕਰਨ ਦੀ ਅਪੀਲ ਕੀਤੀ, ਜੋ ਕਿ 4 ਅਤੇ 5 ਸਤੰਬਰ ਨੂੰ ਹੁਸ਼ਿਆਰਪੁਰ ਵਿੱਚ ਖੇਡਿਆ ਜਾਵੇਗਾ, ਕਿਉਂਕਿ ਭਗਵੰਤ ਮਾਨ ਸਰਕਾਰ ਪੰਜਾਬ ਦੇ ਲੋਕਾਂ ਲਈ ਇਹ ਸ਼ੋਅ ਬਿਲਕੁਲ ਮੁਫ਼ਤ ਕਰਵਾ ਰਿਹਾ ਹੈ।

ਇਕੱਠ ਨੂੰ ਸੰਬੋਧਨ ਕਰਦਿਆਂ ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ, “ਅਸੀਂ ਹੁਣੇ ਹੀ 15 ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਹੈ। ਇਹਨਾਂ ਵਿੱਚੋਂ ਕੁਝ ਬੱਸਾਂ ਸਾਲਾਸਰ-ਸ੍ਰੀ ਖਾਟੂ ਸ਼ਿਆਮ, ਕੁਝ ਹਰਿਦੁਆਰ-ਰਿਸ਼ੀਕੇਸ਼ ਅਤੇ ਕੁਝ ਮਥੁਰਾ-ਵ੍ਰਿੰਦਾਵਨ ਜਾ ਰਹੀਆਂ ਹਨ। ਹੁਣ ਤੱਕ ਪੰਜਾਬ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸਿਰਫ਼ ਦੋ ਰੂਟ ਹੀ ਸਨ। ਪਹਿਲੇ ਰੂਟ ‘ਤੇ ਸ਼ਰਧਾਲੂ ਸ੍ਰੀ ਅਨੰਦਪੁਰ ਸਾਹਿਬ ਅਤੇ ਨੈਨਾ ਦੇਵੀ ਦੀ ਯਾਤਰਾ ਕਰਦੇ ਸਨ, ਜਦੋਂ ਕਿ ਦੂਜੇ ਰੂਟ ‘ਚ ਸ੍ਰੀ ਦਰਬਾਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਲ, ਸ੍ਰੀ ਦੁਰਗਿਆਣਾ ਮੰਦਰ ਅਤੇ ਵਾਹਗਾ ਬਾਰਡਰ ਸ਼ਾਮਲ ਸਨ। ਲੋਕਾਂ ਦੀ ਮੰਗ ‘ਤੇ ਅੱਜ ਤੋਂ ਤਿੰਨ ਨਵੇਂ ਰੂਟ-ਸਾਲਾਸਰ-ਸ੍ਰੀ ਖਾਟੂ ਸ਼ਿਆਮ, ਮਥੁਰਾ ਜੀ-ਵ੍ਰਿੰਦਾਵਨ ਧਾਮ ਅਤੇ ਹਰਿਦੁਆਰ-ਰਿਸ਼ੀਕੇਸ਼ ਸ਼ੁਰੂ ਕੀਤੇ ਗਏ ਹਨ। ਅਗਲੇ ਕੁਝ ਮਹੀਨਿਆਂ ਵਿੱਚ, ਇਹਨਾਂ ਤਿੰਨਾਂ ਰੂਟਾਂ ‘ਤੇ 1.5 ਲੱਖ ਸ਼ਰਧਾਲੂਆਂ ਨੂੰ ਲਿਜਾਇਆ ਜਾਵੇਗਾ।”
ਸ਼ਰਧਾਲੂਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਸ਼ਲਾਘਾ ਕਰਦਿਆਂ ਆਪ ਦੇ ਰਾਸ਼ਟਰੀ ਕਨਵੀਨਰ ਨੇ ਕਿਹਾ, “ਯਾਤਰਾ ਲਈ ਦਿੱਤੀਆਂ ਗਈਆਂ ਏਅਰ-ਕੰਡੀਸ਼ਨਡ ਬੱਸਾਂ ਇੰਨੀਆਂ ਆਰਾਮਦਾਇਕ ਹਨ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਹਿ ਰਹੇ ਸਨ ਕਿ ਹਵਾਈ ਜਹਾਜ਼ ਦੀ ਫਰਸਟ ਕਲਾਸ ਵੀ ਅਜਿਹਾ ਅਨੁਭਵ ਨਹੀਂ ਦਿੰਦੀ। ਕੁਝ ਲੋਕ ਸੋਚ ਸਕਦੇ ਹਨ ਕਿ ਉਹ ਅਮੀਰ ਹਨ ਅਤੇ ਇਸ ਲਈ ਉਨ੍ਹਾਂ ਨੂੰ ਮੁਫ਼ਤ ਯਾਤਰਾ ਕਰਨ ਦੀ ਲੋੜ ਨਹੀਂ ਹੈ। ਪਰ ਆਪਣੇ ਦੋਸਤਾਂ, ਰਿਸ਼ਤੇਦਾਰਾਂ ਅਤੇ ਆਪਣੇ ਮਹੱਲੇ ਦੇ ਲੋਕਾਂ ਨਾਲ ਮਿਲ ਕੇ ਯਾਤਰਾ ਕਰਨਾ, ਪੂਰੇ ਰਸਤੇ ਭਜਨ ਗਾਉਣਾ ਅਤੇ ਪ੍ਰਭੂ ਦੀ ਭਗਤੀ ਵਿੱਚ ਲੀਨ ਰਹਿਣਾ ਜੀਵਨ ਵਿੱਚ ਇੱਕ ਅੱਲਗ ਹੀ ਅਨੰਦ ਦਿੰਦਾ ਹੈ। ਇਹ ਅਮੀਰ ਜਾਂ ਗਰੀਬ ਹੋਣ ਦੀ ਗੱਲ ਨਹੀਂ ਹੈ, ਹਰ ਕਿਸੇ ਨੂੰ ਇਸ ਦਾ ਅਨੁਭਵ ਕਰਨਾ ਚਾਹੀਦਾ ਹੈ।”

‘ਹਮਾਰੇ ਰਾਮ’ ਨਾਟਕ ਬਾਰੇ ਗੱਲ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ, “ਮੋਹਾਲੀ ਵਿੱਚ ‘ਹਮਾਰੇ ਰਾਮ’ ਨਾਮ ਦਾ ਸ਼ਾਨਦਾਰ ਨਾਟਕ ਸ਼ੁਰੂ ਹੋਇਆ ਹੈ। ਜਿਸ ਨੇ ਵੀ ਇਹ ਨਾਟਕ ਦੇਖਿਆ ਹੈ, ਉਹ ਕਹਿ ਰਿਹਾ ਹੈ ਕਿ ਉਨ੍ਹਾਂ ਨੇ ਭਗਵਾਨ ਰਾਮ ‘ਤੇ ਅਜਿਹਾ ਨਾਟਕ ਪਹਿਲਾਂ ਕਦੇ ਨਹੀਂ ਦੇਖਿਆ। ਇਹ ਨਾਟਕ 4 ਅਤੇ 5 ਸਤੰਬਰ ਨੂੰ ਹੁਸ਼ਿਆਰਪੁਰ ਵਿੱਚ ਵੀ ਖੇਡਿਆ ਜਾਵੇਗਾ। ਸੀਟਾਂ ਬਹੁਤ ਘੱਟ ਹਨ, ਇਸ ਲਈ ਲੋਕਾਂ ਨੂੰ ਹੁਣੇ ਹੀ ਆਪਣੀਆਂ ਸੀਟਾਂ ਬੁੱਕ ਕਰ ਲੈਣੀਆਂ ਚਾਹੀਦੀਆਂ ਹਨ। ਦੂਜੇ ਸੂਬਿਆਂ ਵਿੱਚ ਇਸ ਨਾਟਕ ਦੀ ਇੱਕ ਸੀਟ ਦੀ ਕੀਮਤ ₹8,000 ਹੈ, ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਲੋਕਾਂ ਲਈ ਇਸ ਨੂੰ ਬਿਲਕੁਲ ਮੁਫ਼ਤ ਕਰ ਦਿੱਤਾ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ‘ਹਰ ਹਰ ਮਹਾਦੇਵ’ ਅਤੇ ‘ਜੈਕਾਰਾ ਵੀਰ ਬਜਰੰਗੀ’ ਨਾਲ ਕੀਤੀ। ਭਗਤੀ ਸੰਧਿਆ ਦੌਰਾਨ ਉਨ੍ਹਾਂ ਕਿਹਾ, “ਸਾਵਣ ਦਾ ਪਵਿੱਤਰ ਮਹੀਨਾ ਚੱਲ ਰਿਹਾ ਹੈ, ਅਤੇ ਇਹ ਭਗਵਾਨ ਸ਼ਿਵ ਦੀ ਮਹਿਮਾ ਹੈ। ਕਾਂਵੜੀਏ ਆਪਣੀ ਸ਼ਰਧਾ ਨਾਲ ਆਪਣੇ-ਆਪਣੇ ਪੂਜਾ ਸਥਾਨਾਂ ਵੱਲ ਜਾ ਰਹੇ ਹਨ। ਮਾਤਾ ਚਿੰਤਪੁਰਨੀ ਦੇ ਰਸਤੇ ‘ਚ ਲੰਗਰ ਲਗਾਏ ਗਏ ਹਨ। ਇੱਥੇ ਬਹੁਤ ਵੱਡਾ ਇਕੱਠ ਹੈ। ਇੱਥੇ ਕਿਸੇ ਨੂੰ ਵੀ ਕੋਈ ਲਾਲਚ ਦੇ ਕੇ ਨਹੀਂ ਲਿਆਂਦਾ ਗਿਆ ਅਤੇ ਨਾ ਹੀ ਕੋਈ ਟਿਕਟ ਵੇਚੀ ਗਈ ਹੈ। ਲੋਕ ਇੱਥੇ ਆਪ ਆਏ ਹਨ। ਮਾਵਾਂ ਅਤੇ ਭੈਣਾਂ ਵੀ ਵੱਡੀ ਗਿਣਤੀ ‘ਚ ਪਹੁੰਚੀਆਂ ਹਨ।”

‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਜਿਨ੍ਹਾਂ ਔਰਤਾਂ ਨੂੰ ਅਜੇ ਤੱਕ ਪੈਸੇ ਨਹੀਂ ਮਿਲੇ ਹਨ, ਉਨ੍ਹਾਂ ਨੂੰ ਭਰੋਸਾ ਦਿਵਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਜਿਨ੍ਹਾਂ ਨੂੰ ਮੋਬਾਈਲ ਉਤੇ ਸੰਦੇਸ਼ ਸੁਨੇਹਾ ਮਿਲ ਗਿਆ ਹੈ ਕਿ ਉਨ੍ਹਾਂ ਦੇ ਖਾਤੇ ਵਿੱਚ ਪੈਸੇ ਆ ਗਏ ਹਨ, ਉਹ ਠੀਕ ਹੈ, ਅਤੇ ਜਿਨ੍ਹਾਂ ਦੇ ਖਾਤਿਆਂ ਵਿੱਚ ਪੈਸੇ ਨਹੀਂ ਆਏ, ਉਹ ਛੇਤੀ ਫਾਰਮ ਭਰਨ। ਪੈਸੇ ਉਨ੍ਹਾਂ ਦੇ ਖਾਤਿਆਂ ‘ਚ ਵੀ ਪਹੁੰਚ ਜਾਣਗੇ। ਫਾਰਮ ਭਰਵਾਉਣ ਵਿੱਚ ਕੁਝ ਦੇਰੀ ਹੋ ਸਕਦੀ ਹੈ, ਪਰ ਭੁਗਤਾਨ ਕਰਨ ਵਿੱਚ ਕੋਈ ਦੇਰੀ ਨਹੀਂ ਹੋਵੇਗੀ। ਕਿਸੇ ਵੀ ਮਾਂ ਜਾਂ ਭੈਣ ਨੂੰ ਉਸ ਦੇ ਹੱਕ ਤੋਂ ਵਾਂਝਾ ਨਹੀਂ ਰੱਖਿਆ ਜਾਵੇਗਾ।”
ਇਸ ਇਕੱਠ ਨੂੰ ਪੰਜਾਬ ਦੇ ਭਾਈਚਾਰੇ ਅਤੇ ਸ਼ਰਧਾ ਦਾ ਇੱਕ ਸ਼ਕਤੀਸ਼ਾਲੀ ਪ੍ਰਗਟਾਵਾ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਪੰਜਾਬ ਦੇ ਆਪਸੀ ਭਾਈਚਾਰੇ ਦਾ ਇੱਕ ਬਹੁਤ ਵੱਡਾ ਸਬੂਤ ਮੇਰੇ ਸਾਹਮਣੇ ਖੜ੍ਹਾ ਹੈ। ਹੁਸ਼ਿਆਰਪੁਰ ਪੜ੍ਹੇ-ਲਿਖੇ ਲੋਕਾਂ ਦਾ ਸ਼ਹਿਰ ਹੈ, ਅਤੇ ਇਸ ਧਰਤੀ ਤੋਂ ਮਹਾਨ ਕਵੀ, ਸੰਤ, ਫਕੀਰ ਅਤੇ ਪੀਰ ਪੈਦਾ ਹੋਏ ਹਨ। ਅਸੀਂ ਦੁਸਹਿਰਾ ਗਰਾਊਂਡ ਵਿਖੇ ਖੜ੍ਹੇ ਹਾਂ। ਮੈਂ ਅਰਵਿੰਦ ਕੇਜਰੀਵਾਲ ਜੀ ਨੂੰ ਕਿਹਾ ਸੀ ਕਿ ਤੁਸੀਂ ਨਦੀ ਵਿੱਚ ਪਾਣੀ ਦਾ ਹੜ੍ਹ ਤਾਂ ਦੇਖਿਆ ਹੋਵੇਗਾ, ਪਰ ਅੱਜ ਤੁਸੀਂ ਪਹਿਲੀ ਵਾਰ ਲੋਕਾਂ ਦਾ ਹੜ੍ਹ ਦੇਖ ਰਹੇ ਹੋ। ਇਹ ਭਗਵਾਨ ਸ਼ਿਵ ਦੀ ਭਗਤੀ ਦਾ ਹੜ੍ਹ ਹੈ।”

ਗਰਮੀ ਦੇ ਬਾਵਜੂਦ ਇਕੱਠੇ ਹੋਏ ਲੋਕਾਂ ਦੀ ਸ਼ਰਧਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ, ”ਲੋਕ ਆਪਣੇ ਛੋਟੇ-ਛੋਟੇ ਬੱਚਿਆਂ ਨੂੰ ਵੀ ਨਾਲ ਲੈ ਕੇ ਆਏ ਹਨ। ਇਸ ਤੋਂ ਵੱਡੀ ਕਮਾਈ ਹੋਰ ਕੋਈ ਨਹੀਂ ਹੋ ਸਕਦੀ। ਅਸੀਂ ਆਪਣੇ ਆਪ ਨੂੰ ਬਹੁਤ ਖੁਸ਼ਨਸੀਬ ਸਮਝਦੇ ਹਾਂ ਕਿ ਅਸੀਂ ਲੋਕਾਂ ਲਈ ਇਹ ਪ੍ਰੋਗਰਾਮ ਉਲੀਕਿਆ ਹੈ। ਬਹੁਤ ਗਰਮੀ ਹੈ ਅਤੇ ਪੱਖੇ ਚੱਲ ਰਹੇ ਹਨ, ਪਰ ਲੋਕ ਫਿਰ ਵੀ ਇੱਥੇ ਭਗਤੀ ਵਿੱਚ ਪੂਰੀ ਤਰ੍ਹਾਂ ਲੀਨ ਹੋ ਕੇ ਬੈਠੇ ਹਨ। ਕੁਝ ਹੀ ਸਮੇਂ ਵਿੱਚ, ਕੈਲਾਸ਼ ਖੇਰ ਹਰ ਕਿਸੇ ਨੂੰ ਭਗਤੀ ਦੇ ਰੰਗਾਂ ਵਿੱਚ ਇੰਨਾ ਗੂੜ੍ਹਾ ਰੰਗ ਦੇਣਗੇ ਕਿ ਉਨ੍ਹਾਂ ਨੂੰ ਇਹ ਵੀ ਪਤਾ ਨਹੀਂ ਲੱਗੇਗਾ ਕਿ ਉਨ੍ਹਾਂ ਦੇ ਸੱਜੇ ਜਾਂ ਖੱਬੇ ਕੌਣ ਬੈਠਾ ਹੈ।”

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...