ਹਰਜੋਤ ਬੈਂਸ ਨੇ ਸਵਾਂ ਨਦੀ ਉੱਤੇ 35.48 ਕਰੋੜ ਰੁਪਏ ਦੀ ਲਾਗਤ ਵਾਲੇ ਉੱਚ ਪੱਧਰੀ ਪੁਲ ਦਾ ਨੀਂਹ ਪੱਥਰ ਰੱਖਿਆ

by | Oct 3, 2025 | breaking news, daily | 0 comments

•ਕਲਿਤਰਾਂ ਅਤੇ ਬੇਲਾ ਧਿਆਨੀ ਵਿਖੇ 33 ਕਰੋੜ ਦੀ ਲਾਗਤ ਵਾਲੇ ਦੋ ਪੁਲਾਂ ਦੇ ਜਲਦ ਰੱਖੇ ਜਾਣਗੇ ਨੀਂਹ ਪੱਥਰ: ਹਰਜੋਤ ਬੈਂਸ

• ਸਰਸਾ ਨੰਗਲ ਵਿਖੇ 6 ਕਰੋੜ ਦੀ ਲਾਗਤ ਨਾਲ ਬਣਾਇਆ ਜਾਵੇਗਾ ਅਤਿ-ਆਧੁਨਿਕ ਫੁੱਟਬ੍ਰਿਜ

•ਪੁਲਾਂ ਨੂੰ ਜੋੜਨ ਵਾਲੀਆਂ ਸਾਰੀਆਂ ਸੜਕਾਂ ਨੂੰ 18 ਫੁੱਟ ਚੌੜਾ ਕੀਤਾ ਜਾਵੇਗਾ; ਅਜੋਲੀ ਸਸਪੈਂਸ਼ਨ ਪੁਲ ਅਤੇ ਕੌਮੀ ਰਾਜਮਾਰਗ ‘ਤੇ ਕੰਮ ਜਲਦ ਹੋਵੇਗਾ ਸ਼ੁਰੂ

ਚੰਡੀਗੜ੍ਹ/ਨੰਗਲ, 2 ਅਕਤੂਬਰ:

ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਪਿੰਡ ਭੱਲੜੀ ਨੇੜੇ ਸਵਾਂ ਨਦੀ ਉੱਤੇ 35.48 ਕਰੋੜ ਰੁਪਏ ਦੀ ਲਾਗਤ ਵਾਲੇ ਉੱਚ-ਪੱਧਰੀ ਪੁਲ ਦਾ ਨੀਂਹ ਪੱਥਰ ਰੱਖਿਆ। ਮੰਤਰੀ ਨੇ ਦੱਸਿਆ ਕਿ 511 ਮੀਟਰ ਲੰਬਾ ਇਹ ਪੁਲ ਭੱਲੜੀ ਨੂੰ ਮਹਿੰਦਪੁਰ-ਖੇੜਾ ਕਲਮੋਟ ਨਾਲ ਜੋੜੇਗਾ, ਜਿਸ ਨਾਲ ਖੇੜਾ ਕਲਮੋਟ, ਭੰਗਲਾ ਅਤੇ ਮਾਜਰੀ ਵਰਗੇ ਸਰਹੱਦੀ ਖੇਤਰਾਂ ਨਾਲ ਸੰਪਰਕ ਵਧੇਗਾ।

ਇਸ ਮੌਕੇ ਸੰਬੋਧਨ ਕਰਦਿਆਂ, ਸ. ਹਰਜੋਤ ਸਿੰਘ ਬੈਂਸ ਨੇ ਦੋ ਹੋਰ ਪੁਲਾਂ ਦਾ ਨੀਂਹ ਪੱਥਰ ਰੱਖਣ ਸਬੰਧੀ ਐਲਾਨ ਵੀ ਕੀਤਾ। ਉਨ੍ਹਾਂ ਦੱਸਿਆ ਕਿ ਕਲਿਤਰਾਂ ਤੋਂ ਪਲਾਸੀ ਤੱਕ 20 ਕਰੋੜ ਰੁਪਏ ਦੀ ਲਾਗਤ ਵਾਲੇ 333 ਮੀਟਰ ਲੰਬੇ ਪੁਲ ਦਾ ਨੀਂਹ ਪੱਥਰ 4 ਅਕਤੂਬਰ ਨੂੰ ਰੱਖਿਆ ਜਾਵੇਗਾ ਅਤੇ ਬੇਲਾ ਧਿਆਨੀ ਤੋਂ ਪਲਾਸੀ ਤੱਕ 12 ਕਰੋੜ ਰੁਪਏ ਦੀ ਲਾਗਤ ਵਾਲੇ 180 ਮੀਟਰ ਲੰਬੇ ਪੁਲ ਦਾ ਨੀਂਹ ਪੱਥਰ 7 ਅਕਤੂਬਰ ਨੂੰ ਮਹਾਰਿਸ਼ੀ ਵਾਲਮੀਕਿ ਜਯੰਤੀ ਮੌਕੇ ‘ਤੇ ਰੱਖਿਆ ਜਾਵੇਗਾ।

ਇਹ ਨਵੇਂ ਪੁਲ ਸੰਪਰਕ ਵਿੱਚ ਕਾਫ਼ੀ ਸੁਧਾਰ ਕਰਨਗੇ, ਜਿਸ ਨਾਲ ਅੰਦਰੂਨੀ ਖੇਤਰਾਂ ਦੇ ਵਸਨੀਕ 15 ਮਿੰਟਾਂ ਦੇ ਅੰਦਰ ਮੁੱਖ ਮਾਰਗਾਂ ਤੱਕ ਪਹੁੰਚ ਸਕਣਗੇ।

ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਨ੍ਹਾਂ ਪੁਲਾਂ ਦੇ ਆਲੇ-ਦੁਆਲੇ 11 ਕਿਲੋਮੀਟਰ ਤੱਕ ਫੈਲੀਆਂ ਸੜਕਾਂ ਨੂੰ ਵੀ 18 ਫੁੱਟ ਤੱਕ ਚੌੜਾ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ, ਚੰਗਰ ਖੇਤਰ ਵਿੱਚ ਪਾਣੀ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ 80 ਕਰੋੜ ਰੁਪਏ ਦੀ ਲਿਫਟ ਸਿੰਚਾਈ ਯੋਜਨਾ ਪ੍ਰਗਤੀ ਅਧੀਨ ਹੈ, ਜਿਸ ਨਾਲ ਖੇਤਰ ਦੇ ਬੁਨਿਆਦੀ ਢਾਂਚੇ ਨੂੰ ਹੋਰ ਹੁਲਾਰਾ ਮਿਲੇਗਾ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਖੇਤਰ ਵਿੱਚ ਖੇਡਾਂ ਅਤੇ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਲਈ 25 ਨਵੇਂ ਖੇਡ ਮੈਦਾਨ ਬਣਾਏ ਜਾਣਗੇ। ਇਹ ਵਿਕਾਸ ਪਹਿਲਕਦਮੀਆਂ ਪੰਜਾਬ ਸਰਕਾਰ ਦੀ ਸੂਬੇ ਵਿੱਚ ਬੁਨਿਆਦੀ ਢਾਂਚੇ ਦੇ ਵਿਸਥਾਰ ਅਤੇ ਸੈਰ-ਸਪਾਟਾ ਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ।

ਸਿੱਖਿਆ ਮੰਤਰੀ ਨੇ ਕਿਹਾ ਕਿ ਨੰਗਲ ਨੂੰ ਬਲਾਕ ਦਾ ਦਰਜਾ ਦਿੱਤਾ ਗਿਆ ਹੈ ਅਤੇ ਨਯਾ ਨੰਗਲ ਵਿਖੇ ਇੱਕ ਨਵਾਂ ਪੁਲਿਸ ਸਟੇਸ਼ਨ ਸਥਾਪਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਪ੍ਰੋਜੈਕਟਾਂ ਵਿੱਚ 20 ਪਿੰਡਾਂ ਲਈ ਪੀਣ ਵਾਲੇ ਪਾਣੀ ਦੀਆਂ ਸਕੀਮਾਂ ਅਤੇ ਨੰਗਲ ਸ਼ਹਿਰ ਲਈ ਇੱਕ ਵਿਆਪਕ ਪੀਣ ਵਾਲੇ ਪਾਣੀ ਸਬੰਧੀ ਪ੍ਰੋਜੈਕਟ, ਕੀਰਤਪੁਰ ਸਾਹਿਬ ਦਾ ਸੁੰਦਰੀਕਰਨ ਅਤੇ ਨਹਿਰੀ ਪਾਣੀ ਦੀਆਂ ਸਕੀਮਾਂ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਨੰਗਲ ਫਲਾਈਓਵਰ ਦਾ ਮੁੱਦਾ ਹੱਲ ਹੋ ਗਿਆ ਹੈ, ਜਿਸ ਨਾਲ ਕੀਰਤਪੁਰ ਸਾਹਿਬ-ਨੰਗਲ ਕੌਮੀ ਰਾਜਮਾਰਗ ‘ਤੇ ਕੰਮ ਸ਼ੁਰੂ ਹੋਣ ਦਾ ਰਾਹ ਪੱਧਰਾ ਹੋ ਗਿਆ ਹੈ।

ਇਸ ਤੋਂ ਇਲਾਵਾ, 20-25 ਪਿੰਡਾਂ ਦੇ ਬੱਚਿਆਂ ਨੂੰ ਲਾਭ ਪਹੁੰਚਾਉਣ ਲਈ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਮਲਟੀ-ਸਪੈਸ਼ਲਿਟੀ ਪਾਰਕ ਵਿਖੇ 8-10 ਖੇਡਾਂ ਲਈ ਖੇਡ ਸਹੂਲਤਾਂ ਵਿਕਸਤ ਕੀਤੀਆਂ ਜਾ ਰਹੀਆਂ ਹਨ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਰਸਾ ਨੰਗਲ ਪਿੰਡ ਵਿੱਚ ਰੋਜ਼ਾਨਾ ਆਉਣ-ਜਾਣ ਵਾਲਿਆਂ ਦੀ ਸਹੂਲਤ ਲਈ 6 ਕਰੋੜ ਦੀ ਲਾਗਤ ਵਾਲਾ ਇੱਕ ਅੰਤਰਰਾਸ਼ਟਰੀ ਪੱਧਰ ਦਾ ਅਤਿ-ਆਧੁਨਿਕ ਫੁੱਟਬ੍ਰਿਜ ਬਣਾਇਆ ਜਾ ਰਿਹਾ ਹੈ।

ਇਸ ਤੋਂ ਇਲਾਵਾ, ਹਾਦਸਿਆਂ ਨੂੰ ਰੋਕਣ ਲਈ ਭਰਤਗੜ੍ਹ ਵਿਖੇ ਰਾਸ਼ਟਰੀ ਰਾਜਮਾਰਗ `ਤੇ ਇੱਕ ਸਰਵਿਸ ਲੇਨ ਬਣਾਈ ਜਾ ਰਹੀ ਹੈ ਅਤੇ ਹਲਕੇ ਵਿੱਚ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਅਜੋਲੀ ਵਿਖੇ ਇੱਕ ਸਸਪੈਂਸ਼ਨ ਬ੍ਰਿਜ ਵੀ ਬਣਾਇਆ ਜਾ ਰਿਹਾ ਹੈ। ਸ. ਬੈਂਸ ਨੇ ਭਰੋਸਾ ਪ੍ਰਗਟਾਇਆ ਕਿ ਇਹ ਪ੍ਰੋਜੈਕਟ ਇੱਕ ਸਾਲ ਦੇ ਅੰਦਰ-ਅੰਦਰ ਇਸ ਖੇਤਰ ਨੂੰ ਪੰਜਾਬ ਵਿੱਚ ਮੋਹਰੀ ਬਣਾਉਣਗੇ ਇਸ ਤੋਂ ਇਲਾਵਾ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਇੱਕ ਵਿਆਪਕ ਯੋਜਨਾ ਵੀ ਚੱਲ ਰਹੀ ਹੈ।

ਉਨ੍ਹਾਂ ਕਿਹਾ ਕਿ ਅਗਲੇ ਇੱਕ ਸਾਲ ਦੇ ਅੰਦਰ, ਹਲਕੇ ਨਾਲ ਸਬੰਧਤ ਕੀਤੇ ਗਏ ਵਿਕਾਸ ਦੇ ਹਰ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੇ ਆਪਣੇ ਭਰਾ ਅਤੇ ਇਲਾਕੇ ਨੇ ਆਪਣੇ ਪੁੱਤਰ ਦੇ ਰੂਪ ਵਿੱਚ ਮੈਨੂੰ ਮਾਣ ਨਾਲ ਵਿਧਾਨ ਸਭਾ ਵਿੱਚ ਭੇਜਿਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਰੋਸਾ ਕਰਕੇ ਮੈਨੂੰ ਮਹੱਤਵਪੂਰਨ ਜਿ਼ੰਮੇਵਾਰੀਆਂ ਸੌਂਪੀਆਂ।

ਬੈਂਸ ਨੇ ਜ਼ੋਰ ਦੇ ਕੇ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਸ਼ੀਰਵਾਦ ਨਾਲ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਹੁਣ ਵਿਕਾਸ ਦੀ ਇੱਕ ਨਵੀਂ ਲਹਿਰ ਸ਼ੁਰੂ ਹੋ ਗਈ ਹੈ ਅਤੇ ਖੇਤਰ ਦਾ ਸਮੁੱਚਾ ਵਿਕਾਸ ਯਕੀਨੀ ਬਣਾਇਆ ਜਾਵੇਗਾ।

ਖੇਤਰ ਦੇ ਨੌਜਵਾਨਾਂ ਦੀ ਸ਼ਲਾਘਾ ਕਰਦਿਆਂ ਸ. ਬੈਂਸ ਨੇ ਕਿਹਾ ਕਿ ਹੜ੍ਹਾਂ ਦੌਰਾਨ ਉਨ੍ਹਾਂ ਨੇ “ਆਪ੍ਰੇਸ਼ਨ ਰਾਹਤ” ਚਲਾਇਆ ਅਤੇ ਨਹਿਰਾਂ, ਦਰਿਆਵਾਂ ਦੇ ਕਿਨਾਰਿਆਂ ਅਤੇ ਧਾਰਮਿਕ ਥਾਵਾਂ ਦੀ ਰਾਖੀ ਕਰਦਿਆਂ ਮਿਸਾਲੀ ਕੰਮ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਵੀ ਭਨਾਮ ਵਿੱਚ ਇੱਕ ਮਾਡਲ ਸਕੂਲ ਸਥਾਪਤ ਕੀਤਾ ਗਿਆ ਹੈ, ਜੋ ਭਵਿੱਖ ਵਿੱਚ ਪਛੜੇ ਇਲਾਕਿਆਂ ਦੇ ਬੱਚਿਆਂ ਲਈ ਅਫਸਰ ਬਣਨ ਦਾ ਰਾਹ ਪੱਧਰਾ ਕਰੇਗਾ। ਖੇਤਰ ਦਾ ਚਿਹਰਾ ਬਦਲ ਰਿਹਾ ਹੈ, ਅਤੇ ਇਹ ਵਿਕਾਸ ਯਾਤਰਾ ਲੋਕਾਂ ਦੀਆਂ ਇੱਛਾਵਾਂ ਨੂੰ ਖੰਭ ਦੇ ਰਹੀ ਹੈ।

ਸ. ਬੈਂਸ ਨੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਦੇ ਲੋਕਾਂ ਨੇ ਹਮੇਸ਼ਾ ਉਨ੍ਹਾਂ ਲੋਕਾਂ ਨੂੰ ਚੁਣਿਆ ਜੋ ਸੂਬੇ ਅਤੇ ਦੇਸ਼ ਵਿੱਚ ਉੱਚ ਅਹੁਦਿਆਂ `ਤੇ ਕਾਬਜ਼ ਸਨ, ਪਰ ਬਦਕਿਸਮਤੀ ਨਾਲ ਉਹ ਹਮੇਸ਼ਾ ਆਪਣੀਆਂ ਜਿੰਮੇਵਾਰੀਆਂ ਤੋਂ ਭੱਜਦੇ ਰਹੇ। ਸਿੱਖਿਆ ਮੰਤਰੀ ਨੇ ਕਿਹਾ ਕਿ ਉਨ੍ਹਾਂ ਚੁਣੇ ਹੋਏ ਨੁਮਾਇੰਦਿਆਂ ਨੇ ਕਦੇ ਵੀ ਇਸ ਖੇਤਰ ਦੀ ਸਾਰ ਨਹੀਂ ਲਈ। ਸਥਿਤੀ ਇੰਨੀ ਬਦਤਰ ਹੋ ਗਈ ਸੀ ਕਿ ਹਿਮਾਚਲ ਸਰਹੱਦ `ਤੇ ਰਹਿਣ ਵਾਲੇ ਪਿੰਡ ਦੇ ਲੋਕ ਨੇ ਹਿਮਾਚਲ ਵਿੱਚ ਰਲੇਵੇਂ ਦੀ ਮੰਗ ਵੀ ਕਰਨ ਲਗ ਪਏ ਸਨ।

ਭਾਖੜਾ ਡੈਮ ਦੀ ਗੋਬਿੰਦ ਸਾਗਰ ਝੀਲ ਦੇ ਆਲੇ-ਦੁਆਲੇ ਦੇ ਪਿੰਡ ਅਜੇ ਵੀ ਪੀਣ ਵਾਲੇ ਪਾਣੀ ਲਈ ਤਰਸਦੇ ਹਨ। ਸਿੰਚਾਈ ਦੀ ਘਾਟ ਕਾਰਨ 400 ਏਕੜ ਖੇਤੀਯੋਗ ਜ਼ਮੀਨ ਬੰਜਰ ਹੋ ਗਈ ਹੈ। ਸਾਡੀਆਂ ਨਦੀਆਂ ਦੇਸ਼ ਭਰ ਵਿੱਚ ਪਾਣੀ ਦੀ ਸਪਲਾਈ ਕਰਦੀਆਂ ਹਨ, ਫਿਰ ਵੀ ਸਾਡੀ ਆਪਣੀ ਜ਼ਮੀਨ ਪਿਆਸੀ ਰਹਿੰਦੀ ਹੈ। ਇਹ ਖੇਤਰ ਮਹਾਨ ਧਾਰਮਿਕ ਸ਼ਖਸੀਅਤਾਂ ਦੁਆਰਾ ਬਣਾਏ ਗਏ ਪੁਲਾਂ ਨਾਲ ਜੁੜੇ ਹੋਏ ਹਨ, ਪਰ ਪਿਛਲੀਆਂ ਸਰਕਾਰਾਂ ਨੇ ਇਸ ਖੇਤਰ ਦੇ ਲੋਕਾਂ ਦੀ ਪਰਵਾਹ ਕੀਤੇ ਬਿਨਾਂ ਹੀ ਰਾਜ ਕੀਤਾ, ਸਰਕਾਰੀ ਖਜ਼ਾਨੇ ਦੀ ਬਜਾਏ ਆਪਣੇ ਖਜ਼ਾਨੇ ਭਰੇ।

ਪਿੰਡ ਭੱਲੜੀ ਵਿਖੇ ਹਾਈ ਲੈਵਲ ਪੁਲ ਦੇ ਨੀਂਹ ਪੱਥਰ ਰੱਖਣ ਮੌਕੇ ਸੈਂਕੜੇ ਲੋਕ ਹਾਜ਼ਰ ਸਨ। ਸ. ਹਰਜੋਤ ਬੈਂਸ ਨੂੰ ਇਸ ਮਹੱਤਵਪੂਰਨ ਪ੍ਰੋਜੈਕਟ ਲਈ ਕਈ ਪੰਚਾਇਤ ਮੈਂਬਰਾਂ ਨੇ ਸਨਮਾਨਿਤ ਵੀ ਕੀਤਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...