ਹਰਜੋਤ ਸਿੰਘ ਬੈਂਸ ਨੇ ਸਿੱਖਿਆ ਸੁਧਾਰਾਂ ‘ਤੇ ਸੌੜੀ ਸਿਆਸਤ ਕਰਨ ਵਾਲੇ ਵਿਰੋਧੀ ਧਿਰ ਦੇ ਆਗੂਆਂ ਨੂੰ ਘੇਰਿਆ

by | Apr 11, 2025 | breaking news, daily, politics | 0 comments

ਕਿਹਾ, 75 ਸਾਲਾਂ ਦੌਰਾਨ ਸਕੂਲਾਂ ‘ਚ ਪਖਾਨਿਆਂ ਦੀ ਸਹੂਲਤ ਤੱਕ ਨਾ ਦੇ ਸਕਣ ਕਾਰਨ ਕਾਂਗਰਸ ਤੇ ਅਕਾਲੀ-ਭਾਜਪਾ ਆਗੂ ਚੂਲੀ ਭਰ ਪਾਣੀ ‘ਚ ਨੱਕ ਡਬੋ ਲੈਣ

“ਆਪਣੀਆਂ ਨਾਕਾਮੀਆਂ ਸਵੀਕਾਰਨ ਦੀ ਥਾਂ ਵਿਰੋਧੀ ਆਗੂ ਪੰਜਾਬ ਸਰਕਾਰ ਦੇ ਕ੍ਰਾਂਤੀਕਾਰੀ ਸੁਧਾਰਾਂ ਤੋਂ ਡਰਨ ਲੱਗੇ”

ਮਾਨ ਸਰਕਾਰ ਦੇ ਸੱਤਾ ਸੰਭਾਲਣ ਤੋਂ ਪਹਿਲਾਂ 8 ਹਜ਼ਾਰ ਸਕੂਲਾਂ ਵਿੱਚ ਚਾਰਦੀਵਾਰੀ, 3 ਹਜ਼ਾਰ ਸਕੂਲਾਂ ‘ਚ ਪਖਾਨਿਆਂ ਦੀ ਸਹੂਲਤ ਤੱਕ ਨਹੀਂ ਸੀ: ਸਿੱਖਿਆ ਮੰਤਰੀ ਵੱਲੋਂ ਖੁਲਾਸਾ

ਚੰਡੀਗੜ੍ਹ, 11 ਅਪ੍ਰੈਲ:

ਸੂਬੇ ਦੇ ਸਰਕਾਰੀ ਸਕੂਲਾਂ ਵਿੱਚ “ਸਿੱਖਿਆ ਕ੍ਰਾਂਤੀ” ਮੁਹਿੰਮ ਤਹਿਤ ਉਦਘਾਟਨ ਉਪਰੰਤ ਸਪਰਪਿਤ ਕੀਤੇ ਜਾ ਰਹੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰਾਜੈਕਟਾਂ ‘ਤੇ ਕੋਝੀ ਅਤੇ ਸੌੜੀ ਸਿਆਸਤ ਕਰਨ ਲਈ ਵਿਰੋਧੀਆਂ ‘ਤੇ ਵਰ੍ਹਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਕੂਲਾਂ ਨੂੰ ਦਹਾਕਿਆਂ ਤੋਂ ਨਜਰਅੰਦਾਜ਼ ਕਰਨ ਲਈ ਕਾਂਗਰਸ ਅਤੇ ਅਕਾਲੀ-ਭਾਜਪਾ ਆਗੂਆਂ ਨੂੰ ਕਰੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੇਲੇ ਤਾਂ ਵਿਦਿਆਰਥੀਆਂ ਨੂੰ ਪਖਾਨੇ ਅਤੇ ਚਾਰਦੀਵਾਰੀ ਵਰਗੀਆਂ ਮੁੱਢਲੀਆਂ ਸਹੂਲਤਾਂ ਵੀ ਨਸੀਬ ਨਹੀਂ ਸਨ ਹੋਈਆਂ।

ਇਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪਿਛਲੇ ਅਰਸੇ ਦੌਰਾਨ ਸਰਕਾਰੀ ਸਕੂਲਾਂ ਦੇ ਦੌਰਿਆਂ ਸਮੇਂ ਕੁਝ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉਨ੍ਹਾਂ ਨੂੰ ਪਖ਼ਾਨੇ, ਚਾਰਦੀਵਾਰੀ ਅਤੇ ਡੈਸਕ ਵਰਗੀਆਂ ਮੁੱਢਲੀਆਂ ਸਹੂਲਤਾਂ ਦੀ ਘਾਟ ਬਾਰੇ ਦੱਸਿਆ ਅਤੇ ਕਿਹਾ ਕਿ ਉਨ੍ਹਾਂ ਨੂੰ ਪਖ਼ਾਨੇ ਲਈ ਸਕੂਲ ਤੋਂ ਬਾਹਰ ਜਾਣਾ ਪੈਂਦਾ ਸੀ ਅਤੇ ਡੈਸਕ ਨਾ ਹੋਣ ਕਾਰਨ ਵਿਦਿਆਰਥੀਆਂ ਨੂੰ ਜ਼ਮੀਨ ‘ਤੇ ਬੈਠਣਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਇਸ ਸਥਿਤੀ ਦਾ ਅਸਲ ਕਾਰਨ ਪਿਛਲੀਆਂ ਸਰਕਾਰਾਂ ਵੱਲੋਂ ਸਿੱਖਿਆ ਪ੍ਰਤੀ ਅਵੇਸਲਾਪਨ ਸੀ।

ਸ. ਹਰਜੋਤ ਬੈਂਸ ਨੇ ਕਿਹਾ ਕਿ 75 ਸਾਲਾਂ ਤੱਕ ਇਹ ਪਾਰਟੀਆਂ ਪੰਜਾਬ ਨੂੰ ਲੁੱਟਦੀਆਂ ਰਹੀਆਂ ਅਤੇ ਸਾਡੇ ਬੱਚੇ ਸਹੂਲਤਾਂ ਦੀ ਘਾਟ ਕਾਰਨ ਫਰਸ਼ ‘ਤੇ ਬੈਠਣ ਅਤੇ ਪਖਾਨਿਆਂ ਦੀ ਘਾਟ ਸਾਡੀਆਂ ਧੀਆਂ ਪੜ੍ਹਾਈ ਛੱਡਣ ਲਈ ਮਜਬੂਰ ਹੁੰਦੀਆਂ ਰਹੀਆਂ। ਉਨ੍ਹਾਂ ਕਿਹਾ ਕਿ ਆਪਣੀ ਕਰਨੀ ‘ਤੇ ਪਛਤਾਵਾ ਕਰਨ ਦੀ ਬਜਾਏ ਹੁਣ ਇਹ ਪਾਰਟੀਆਂ ਸਾਡੇ ਵੱਲੋਂ ਇਹ ਮੁਢਲੀਆਂ ਸਹੂਲਤਾਂ ਬੱਚਿਆਂ ਨੂੰ ਪ੍ਰਦਾਨ ਕਰਨ ਦੇ ਸਾਡੇ ਯਤਨਾਂ ਤੋਂ ਡਰ ਰਹੀਆਂ ਹਨ ਅਤੇ ਕੋਝੀ ਸਿਆਸਤ ਕਰ ਰਹੀਆਂ ਹਨ।

ਪਿਛਲੀਆਂ ਸਰਕਾਰਾਂ ਦੀ ਕਾਰਗੁਜ਼ਾਰੀ ਬਾਰੇ ਹੈਰਾਨੀਜਨਕ ਅੰਕੜਿਆਂ ਪੇਸ਼ ਕਰਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਪੰਜਾਬ ਵਿੱਚ ਸੱਤਾ ਵਿੱਚ ਆਉਣ ਤੋਂ ਪਹਿਲਾਂ 3000 ਤੋਂ ਵੱਧ ਸਕੂਲਾਂ ਵਿੱਚ ਬਾਥਰੂਮ ਨਹੀਂ ਸਨ ਅਤੇ 8,000 ਸਰਕਾਰੀ ਸਕੂਲ ਬਿਨਾਂ ਚਾਰਦੀਵਾਰੀ ਦੇ ਸਨ ਅਤੇ ਲਗਭਗ ਤਿੰਨ ਲੱਖ ਵਿਦਿਆਰਥੀ ਜ਼ਮੀਨ ‘ਤੇ ਬੈਠਣ ਲਈ ਮਜਬੂਰ ਸਨ।

ਸਿੱਖਿਆ ਪ੍ਰਣਾਲੀ ‘ਚ ਮਾਨ ਸਰਕਾਰ ਵੱਲੋਂ ਕੀਤੇ ਗਏ ਕ੍ਰਾਂਤੀਕਾਰੀ ਸੁਧਾਰਾਂ ਦੇ ਸਾਖੀ ਬਣਨ ਲਈ ਮੀਡੀਆ ਨੂੰ ਆਪਣੇ ਨਾਲ ਜਾ ਕੇ ਸਰਕਾਰੀ ਸਕੂਲਾਂ ਦਾ ਦੌਰਾ ਕਰਨ ਦਾ ਸੱਦਾ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਕਾਂਗਰਸ, ਅਕਾਲੀ-ਭਾਜਪਾ ਨੂੰ ਉਸ ਵੇਲੇ ਵੀ ਸ਼ਰਮ ਨਹੀਂ ਆਈ ਜਦੋਂ ਸਾਡੀਆਂ ਧੀਆਂ ਨੂੰ ਪਖਾਨਿਆਂ ਦੀ ਘਾਟ ਕਾਰਨ ਸਕੂਲ ਛੱਡਣੇ ਪਏ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬਰਬਾਦ ਕਰਨ ਵਾਲੇ ਇਨ੍ਹਾਂ ਅਖੌਤੀ ਆਗੂਆਂ ਦੇ ਆਪਣੇ ਬੱਚੇ ਉਨ੍ਹਾਂ ਸਕੂਲਾਂ ਵਿੱਚ ਪੜ੍ਹਦੇ ਹਨ, ਜਿੱਥੇ ਬਾਥਰੂਮਾਂ ਵਿੱਚ ਵੀ ਏਅਰ ਕੰਡੀਸ਼ਨਿੰਗ ਸਹੂਲਤਾਂ ਹਨ ਅਤੇ ਸਕੂਲਾਂ ਦੇ ਬਾਹਰ ਸੁਰੱਖਿਆ ਗਾਰਡ ਤਾਇਨਾਤ ਹਨ। ਉਨ੍ਹਾਂ ਕਿਹਾ ਕਿ ਅਜਿਹੇ ਆਗੂਆਂ ਨੇ ਸਾਲਾਂ ਤੋਂ ਪੰਜਾਬ ਦੇ ਗ਼ਰੀਬ ਵਰਗ ਨੂੰ ਲੁੱਟਿਆ ਅਤੇ ਹੁਣ ਉਹ ਫਿਰ ਗ਼ਰੀਬਾਂ ਦਾ ਮਜ਼ਾਕ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਗ਼ਰੀਬਾਂ ਦਾ ਪੈਸਾ ਖਾ ਕੇ ਆਪਣੇ ਲਈ ਵੱਡੇ ਫਾਰਮ ਹਾਊਸ, ਪੰਜ ਅਤੇ ਸੱਤ ਤਾਰਾ ਹੋਟਲ ਉਸਾਰ ਲਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਡੀਆਂ ਧੀਆਂ ਨੂੰ ਸਾਫ਼-ਸੁਥਰੇ ਪਖਾਨਿਆਂ ਦੀ ਸਹੂਲਤ ਦਿੱਤੀ ਹੈ ਅਤੇ ਇਹ ਆਗੂ ਇਨ੍ਹਾਂ ਉਪਰਾਲਿਆਂ ਦੀ ਸ਼ਲਾਘਾ ਕਰਨ ਦੀ ਬਜਾਏ ਕੋਝੀਆਂ ਹਰਕਤਾਂ ‘ਤੇ ਉਤਾਰੂ ਹਨ।

ਉਨ੍ਹਾਂ ਅੱਗੇ ਕਿਹਾ ਕਿ ਵਿਰੋਧੀ ਸਰਕਾਰਾਂ ਸਾਡੀ ਸਰਕਾਰ ਦੇ ਉਦਘਾਟਨੀ ਬੋਰਡਾਂ ਤੋਂ ਈਰਖਾ ਕਰ ਰਹੀਆਂ ਹਨ ਕਿਉਂਕਿ ਸਾਡੀ ਸਰਕਾਰ ਨੇ ਤਿੰਨ ਸਾਲਾਂ ਵਿੱਚ ਉਹ ਕਰ ਵਿਖਾਇਆ, ਜੋ ਉਨ੍ਹਾਂ ਦੀਆਂ ਸਰਕਾਰਾਂ 75 ਸਾਲਾਂ ਵਿੱਚ ਵੀ ਨਾ ਕਰ ਸਕੀਆਂ। ਇਹ ਸਿਰਫ਼ ਉਦਘਾਟਨੀ ਬੋਰਡ ਜਾਂ ਨੀਂਹ ਪੱਥਰ ਨਹੀਂ, ਬਲਕਿ ਪੰਜਾਬ ਵਿੱਚ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਦੀ ਅਸਫ਼ਲਤਾ ਦੀ ਯਾਦ ਦਿਵਾਉਂਦੀਆਂ ਹਨ। ਉਨ੍ਹਾਂ ਦੁਹਰਾਇਆ ਕਿ ਸਾਡੀ ਸਰਕਾਰ ਸੂਬੇ ਨੂੰ ‘ਪੜ੍ਹਦਾ ਪੰਜਾਬ’ ਵਿੱਚ ਤਬਦੀਲ ਕਰਨ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਰੇ ਸਰਕਾਰੀ ਸਕੂਲਾਂ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਸਮਰਪਿਤ ਹੈ ਜਿਸ ਵਿੱਚ ਕੁੜੀਆਂ ਅਤੇ ਮੁੰਡਿਆਂ ਲਈ ਵੱਖਰੇ ਪਖਾਨੇ, ਚਾਰਦੀਵਾਰੀ, ਸਾਫ਼ ਪੀਣ ਵਾਲਾ ਪਾਣੀ, ਹਾਈ-ਸਪੀਡ ਵਾਈ-ਫਾਈ ਕੁਨੈਕਸ਼ਨ ਅਤੇ ਆਧੁਨਿਕ ਸਮਾਰਟ ਕਲਾਸਰੂਮ ਅਤੇ ਫਰਨੀਚਰ ਸ਼ਾਮਲ ਹਨ। ਇਹ ਸੁਧਾਰ ਪਿਛਲੇ ਤਿੰਨ ਸਾਲਾਂ ਵਿੱਚ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਕੀਤੇ ਗਏ ਹਨ।

ਸ. ਹਰਜੋਤ ਸਿੰਘ ਬੈਂਸ ਨੇ ਇਸ ਗੱਲ ਨੂੰ ਵੀ ਉਜਾਗਰ ਕੀਤਾ ਕਿ ਸੂਬੇ ਦੇ 20,000 ਸਰਕਾਰੀ ਸਕੂਲਾਂ ਵਿੱਚ ਇਸ ਸਮੇਂ ਲਗਭਗ 28 ਲੱਖ ਵਿਦਿਆਰਥੀ ਸਿੱਖਿਆ ਪ੍ਰਾਪਤ ਕਰ ਰਹੇ ਹਨ ਜਦੋਂ ਕਿ “ਸਿੱਖਿਆ ਕ੍ਰਾਂਤੀ” ਅਧੀਨ 2000 ਕਰੋੜ ਰੁਪਏ ਨਾਲ 12,000 ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਵੱਡੀ ਤਬਦੀਲੀ ਲਿਆਂਦੀ ਗਈ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਭਰ ਦੇ 410 ਸਰਕਾਰੀ ਸਕੂਲਾਂ ਵਿੱਚ ਅੱਜ ਉਦਘਾਟਨ ਉਪਰੰਤ ਸਮਰਪਿਤ ਕੀਤੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰਾਜੈਕਟਾਂ ਦਾ ਉਦੇਸ਼ ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਇਨ੍ਹਾਂ ਸਕੂਲਾਂ ਦਾ ਦੌਰਾ ਕਰਨ, ਵਿਦਿਆਰਥੀਆਂ ਨਾਲ ਗੱਲਬਾਤ ਕਰਨ ਅਤੇ ਉਨ੍ਹਾਂ ਨੂੰ ਆਪਣੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਪ੍ਰੇਰਿਤ ਕਰਨਾ ਹੈ।

ਡੱਬੀ:

ਹਰਜੋਤ ਬੈਂਸ ਵੱਲੋਂ ਆਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਵਿਖੇ 1.75 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਉਦਘਾਟਨ

ਸ੍ਰੀ ਅਨੰਦਪੁਰ ਸਾਹਿਬ:

ਇਸ ਤੋਂ ਪਹਿਲਾਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਆਪਣੇ ਵਿਧਾਨ ਸਭਾ ਹਲਕੇ ਸ੍ਰੀ ਅਨੰਦਪੁਰ ਸਾਹਿਬ ਦੇ 12 ਸਰਕਾਰੀ ਸਕੂਲਾਂ ਵਿੱਚ 1.75 ਕਰੋੜ ਰੁਪਏ ਤੋਂ ਵੱਧ ਦੇ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਇਨ੍ਹਾਂ ਪ੍ਰਾਜੈਕਟਾਂ ਵਿੱਚ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਬੜਾ ਪਿੰਡ ਲੋਅਰ ਲਈ 4.4 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਹਰਦੋਈ ਹਰੀਪੁਰ ਵਿਖੇ ਕਲਾਸਰੂਮ ਦੀ ਮੁਰੰਮਤ ਲਈ 6.02 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਹਰਦੋ ਨਿਰਮੋਹ ਅੱਪਰ ਵਿਖੇ ਚਾਰਦੀਵਾਰੀ ਲਈ 3.80 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਅਟਾਰੀ ਵਿਖੇ ਚਾਰਦੀਵਾਰੀ ਲਈ 17.6 ਲੱਖ ਰੁਪਏ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਟਾਰੀ ਵਿਖੇ ਸਮੁੱਚੀ ਯੋਜਨਾ ਲਈ 70 ਲੱਖ ਰੁਪਏ ਵਿੱਚੋਂ 35.32 ਲੱਖ ਰੁਪਏ ਪੂਰੀ ਚਾਰਦੀਵਾਰੀ, ਸਾਇੰਸ ਲੈਬ, ਨਵੇਂ ਕਲਾਸਰੂਮ ਅਤੇ ਕਮਰਿਆਂ ਦੀ ਮੁਰੰਮਤ ਲਈ, 40 ਲੱਖ ਰੁਪਏ ਦੀ ਲਾਗਤ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਪਿਰਥੀਪੁਰ ਵਿਖੇ ਸਮੁੱਚੀ ਯੋਜਨਾ ਦਾ ਨੀਂਹ ਪੱਥਰ, 5.7 ਲੱਖ ਰੁਪਏ ਦੀ ਲਾਗਤ ਨਾਲ ਸਰਕਾਰੀ ਹਾਈ ਸਕੂਲ ਪਿਰਥੀਪੁਰ ਵਿਖੇ ਬਾਸਕਟਬਾਲ ਕੋਰਟ ਦਾ ਨੀਂਹ ਪੱਥਰ, 12.55 ਲੱਖ ਰੁਪਏ ਦੀ ਲਾਗਤ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਨਿਰਮੋਹਗੜ੍ਹ ਵਿਖੇ ਕਮਰੇ ਦੀ ਮੁਰੰਮਤ, 3.8 ਲੱਖ ਰੁਪਏ ਦੀ ਲਾਗਤ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਹਰਦੋ ਨਿਰਮੋਹ ਲੋਅਰ ਵਿਖੇ ਚਾਰਦੀਵਾਰੀ, 2.55 ਲੱਖ ਰੁਪਏ ਦੀ ਲਾਗਤ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਨੌ ਲੱਖਾ ਵਿਖੇ ਕਮਰੇ ਦੀ ਮੁਰੰਮਤ, 6.75 ਲੱਖ ਰੁਪਏ ਦੀ ਲਾਗਤ ਨਾਲ ਸਰਕਾਰੀ ਮਿਡਲ ਸਕੂਲ ਨੌ ਲੱਖਾ ਵਿਖੇ ਚਾਰਦੀਵਾਰੀ ਅਤੇ 2.55 ਲੱਖ ਰੁਪਏ ਦੀ ਲਾਗਤ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਡਾਢੀ ਵਿਖੇ ਮੁਰੰਮਤ ਅਤੇ ਨਵੀਨੀਕਰਨ ਕਰਨਾ ਸ਼ਾਮਲ ਹੈ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...