ਹਰਜੋਤ ਸਿੰਘ ਬੈਂਸ ਵੱਲੋਂ ਭਵਿੱਖ ਵਿੱਚ ਹੜ੍ਹਾਂ ਦੀ ਮਾਰ ਤੋਂ ਬਚਾਅ ਲਈ ਕੇਂਦਰ ਸਰਕਾਰ ਤੋਂ ਸਰਸਾ ਅਤੇ ਸਵਾਂ ਨਦੀ ਨੂੰ ਚੈਨਲਾਈਜ਼ ਕਰਨ ਦੀ ਮੰਗ

by | Sep 14, 2025 | breaking news, daily | 0 comments

* ਸਿੱਖਿਆ ਮੰਤਰੀ ਨੇ ਇਸ ਅਹਿਮ ਪ੍ਰੋਜੈਕਟ ਲਈ ਕੇਂਦਰੀ ਰਾਜ ਮੰਤਰੀ ਡਾ. ਮੁਰੂਗਨ ਤੋਂ ਸਹਿਯੋਗ ਮੰਗਿਆ

•ਕੇਂਦਰ ਸਰਕਾਰ ਦੇ 1600 ਕਰੋੜ ਰੁਪਏ ਦੇ ਰਾਹਤ ਪੈਕੇਜ ਨੂੰ ਦੱਸਿਆ “ਨਾਕਾਫ਼ੀ”

ਚੰਡੀਗੜ੍ਹ, 13 ਸਤੰਬਰ:

ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਕੇਂਦਰ ਸਰਕਾਰ ਨੂੰ ਸਰਸਾ ਅਤੇ ਸਵਾਂ ਨਦੀਆਂ ਦੇ ਚੈਨਲਾਈਜ਼ੇਸ਼ਨ ਦੀ ਮੰਗ ਕਰਦਿਆਂ ਸੂਬੇ ਵਿੱਚ ਹੜ੍ਹਾਂ ਕਾਰਨ ਵਾਰ-ਵਾਰ ਹੋ ਰਹੀ ਤਬਾਹੀ ਨੂੰ ਘਟਾਉਣ ਲਈ ਤੁਰੰਤ ਸਹਾਇਤਾ ਪ੍ਰਦਾਨ ਕਰਨ ਦੀ ਅਪੀਲ ਕੀਤੀ।

ਇੱਕ ਵੀਡੀਓ ਸੰਦੇਸ਼ ਵਿੱਚ, ਸ. ਹਰਜੋਤ ਸਿੰਘ ਬੈਂਸ ਨੇ ਅੱਜ ਰੂਪਨਗਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਆਏ ਕੇਂਦਰੀ ਸੰਸਦੀ ਮਾਮਲਿਆਂ ਅਤੇ ਸੂਚਨਾ ਤੇ ਪ੍ਰਸਾਰਣ ਦੇ ਰਾਜ ਮੰਤਰੀ ਡਾ. ਐਲ. ਮੁਰੂਗਨ ਦਾ ਨਿੱਘਾ ਸਵਾਗਤ ਕੀਤਾ ਅਤੇ ਸਰਸਾ ਤੇ ਸਵਾਂ ਨਦੀਆਂ ਦੇ ਚੈਨਲਾਈਜ਼ੇਸ਼ਨ ਰਾਹੀਂ ਹੜ੍ਹਾਂ ਕਾਰਨ ਵਾਰ-ਵਾਰ ਹੋਣ ਵਾਲੀ ਤਬਾਹੀ ਦੇ ਸਥਾਈ ਤੇ ਪੱਕੇ ਹੱਲ ਦੀ ਮੰਗ ਕੀਤੀ ਤਾਂ ਜੋ ਭਵਿੱਖ ਵਿੱਚ ਇਸ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਇਸ ਮਹੱਤਵਪੂਰਨ ਬੁਨਿਆਦੀ ਢਾਂਚੇ ਲਈ ਕੇਂਦਰ ਸਰਕਾਰ ਤੋਂ ਲੋੜੀਂਦੀਆਂ ਪ੍ਰਵਾਨਗੀਆਂ ਅਤੇ ਫੰਡ ਪ੍ਰਾਪਤ ਕਰਨ ਵਿੱਚ ਕੇਂਦਰੀ ਮੰਤਰੀ ਦੇ ਸਰਗਰਮ ਸਮਰਥਨ ਦੀ ਮੰਗ ਕੀਤੀ।

ਸ. ਬੈਂਸ ਨੇ ਪੰਜਾਬ ਦੇ ਭਾਜਪਾ ਆਗੂਆਂ ਨੂੰ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਕਿ ਕੇਂਦਰੀ ਮੰਤਰੀ ਹੜ੍ਹਾਂ ਕਾਰਨ ਹੋਈ ਤਬਾਹੀ ਦਾ ਖੁਦ ਮੁਲਾਂਕਣ ਕਰਨ। ਇੱਕ ਵੀਡੀਓ ਸੰਦੇਸ਼ ਵਿੱਚ ਉਨ੍ਹਾਂ ਕਿਹਾ, “ਮੈਂ ਉਨ੍ਹਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਡਾ. ਮੁਰੂਗਨ ਨੂੰ ਸਿਰਫ਼ ਮੁੱਖ ਥਾਵਾਂ ‘ਤੇ ਹੀ ਨਹੀਂ, ਸਗੋਂ ਪਿੰਡ ਖੇੜਾ ਕਲਮੋਟ, ਬੇਲਿਆਂ ਅਤੇ ਬੁਰੀ ਤਰ੍ਹਾਂ ਪ੍ਰਭਾਵਿਤ ਹੋਰ ਖੇਤਰਾਂ ਵਿੱਚ ਲੈ ਕੇ ਜਾਣ, ਜਿੱਥੇ ਗਰੀਬ ਲੋਕਾਂ ਨੇ ਆਪਣਾ ਸਾਰਾ ਕੁੱਝ ਗੁਆ ਦਿੱਤਾ ਹੈ। ਉਨ੍ਹਾਂ ਨੂੰ ਸਰਕਾਰੀ ਬ੍ਰੀਫਿੰਗ ਦੀ ਬਜਾਇ ਅਸਲੀਅਤ ਦੇਖਣ ਦਿਓ।”

ਸ. ਬੈਂਸ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਹਜ਼ਾਰਾਂ ਕਰੋੜ ਰੁਪਏ ਦੇ ਨੁਕਸਾਨ ਦੇ ਮੁਕਾਬਲੇ ਐਲਾਨੇ ਗਏ 1600 ਕਰੋੜ ਰੁਪਏ ਦੇ ਰਾਹਤ ਪੈਕੇਜ ਨੂੰ “ਨਾਕਾਫ਼ੀ” ਕਰਾਰ ਦਿੱਤਾ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸਟੇਟ ਡਿਜ਼ਾਸਟਰ ਰਿਸਪਾਂਸ ਫੰਡ (ਐਸ.ਡੀ.ਆਰ.ਐਫ.) ਦੇ ਨਿਯਮ ਨਿਗੂਣੇ ਮੁਆਵਜ਼ੇ ਨਾਲ “ਪੀੜਤਾਂ ਦਾ ਮਜ਼ਾਕ” ਬਣਾਉਂਦੇ ਹਨ।

ਕੈਬਨਿਟ ਮੰਤਰੀ ਨੇ ਕਿਹਾ, “ਥੋੜੇ ਨੁਕਸਾਨੇ ਗਏ ਪੱਕੇ ਘਰ ਲਈ 6,500 ਰੁਪਏ ਅਤੇ ਤਬਾਹ ਹੋਏ ਘਰੇਲੂ ਜ਼ਰੂਰੀ ਸਮਾਨ ਲਈ 2,500 ਰੁਪਏ ਦਾ ਮੁਆਵਜ਼ਾ ਅਪਮਾਨ ਤੋਂ ਘੱਟ ਨਹੀਂ ਹੈ। ਕੀ ਇਸ ਰਕਮ ਨਾਲ ਘਰ ਦੁਬਾਰਾ ਬਣਾਇਆ ਜਾ ਸਕਦਾ ਹੈ? ਕੀ ਦੇਸ਼ ਦਾ ਢਿੱਡ ਭਰਨ ਵਾਲੇ ਲੋਕਾਂ ਨੂੰ ਸਾਡਾ ਦੇਸ਼ ਸਿਰਫ ਇਹੀ ਦੇ ਸਕਦਾ ਹੈ?” ਉਨ੍ਹਾਂ ਕੇਂਦਰੀ ਮੰਤਰੀ ਨੂੰ ਕਿਹਾ ਕਿ ਉਹ ਉਨ੍ਹਾਂ ਦੇ ਨਾਲ ਹਰੀਵਾਲ ਅਤੇ ਚੰਦਪੁਰ ਬੇਲਾ ਦੇ ਖੇਤਾਂ ਵਿੱਚ ਜਾ ਕੇ ਕਿਸਾਨਾਂ ਨੂੰ ਪੁੱਛਣ ਕਿ ਕੀ 6,800 ਰੁਪਏ ਪ੍ਰਤੀ ਏਕੜ ਮੁਆਵਜ਼ਾ ਉਨ੍ਹਾਂ ਦੀਆਂ ਬਰਬਾਦ ਹੋਈਆਂ ਫਸਲਾਂ ਨੂੰ ਸਾਫ਼ ਕਰਕੇ ਮੁੜ ਖੇਤ ਤਿਆਰ ਕਰਨ ਲਈ ਲੋੜੀਂਦੇ ਡੀਜ਼ਲ ਦੀ ਲਾਗਤ ਨੂੰ ਵੀ ਪੂਰਾ ਕਰਦਾ ਹੈ?

ਪੰਜਾਬ ਵੱਲੋਂ ਦੇਸ਼ ਲਈ ਦਿੱਤੇ ਇਤਿਹਾਸਕ ਯੋਗਦਾਨ ਦਾ ਜ਼ਿਕਰ ਕਰਦਿਆਂ, ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਦੇਸ਼ ਦੀ ਰੱਖਿਆ ਅਤੇ ਖੁਰਾਕ ਸੁਰੱਖਿਆ ਵਿੱਚ ਪੰਜਾਬ ਹਮੇਸ਼ਾ ਮੋਹਰੀ ਰਿਹਾ ਹੈ। ਅਸੀਂ ਦਾਨ ਨਹੀਂ ਮੰਗਦੇ; ਅਸੀਂ ਆਪਣਾ ਹੱਕ ਮੰਗਦੇ ਹਾਂ। ਮੈਂ ਕੇਂਦਰੀ ਮੰਤਰੀ ਨੂੰ ਬੇਨਤੀ ਕਰਦਾ ਹਾਂ ਕਿ ਉਹ ਅਸਲ ਤਸਵੀਰ ਵੇਖਣ ਅਤੇ ਸਾਡੇ ਲੋਕਾਂ ਦੇ ਅਸਲ ਹਾਲਾਤਾਂ ਬਾਰੇ ਪ੍ਰਧਾਨ ਮੰਤਰੀ ਨੂੰ ਤੁਰੰਤ ਰਿਪੋਰਟ ਕਰਨ।”

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...