ਹਰਦੀਪ ਸਿੰਘ ਮੁੰਡੀਆਂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ 52 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

by | Aug 18, 2026 | breaking news, daily, politics | 0 comments

ਸਾਲ 2022 ਤੋਂ ਹੁਣ ਤੱਕ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ ਕੀਤੀਆਂ ਗਈਆਂ 572 ਨਿਯੁਕਤੀਆਂ

ਨਵੀਂ ਭਰਤੀ ਨਾਲ ਵਿਕਾਸ ਕਾਰਜਾਂ ਅਤੇ ਬਿਹਤਰ ਜਨਤਕ ਸੇਵਾਵਾਂ ਨੂੰ ਯਕੀਨੀ ਬਣਾਉਣ ਵਿੱਚ ਮਿਲੇਗੀ ਹੋਰ ਮਜ਼ਬੂਤੀ: ਹਰਦੀਪ ਸਿੰਘ ਮੁੰਡੀਆਂ

ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਪੰਜਾਬ ਭਵਨ ਵਿਖੇ ਸੰਖੇਪ ਸਮਾਗਮ ਦੌਰਾਨ ਵਿਭਾਗ ਵਿੱਚ ਭਰਤੀ ਕੀਤੇ 52 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ।

ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਭਰਤੀ ਨਾਲ ਨਾ ਸਿਰਫ਼ ਵਿਭਾਗ ਦੀ ਕਾਰਗੁਜ਼ਾਰੀ ਨੂੰ ਹੋਰ ਮਜ਼ਬੂਤ ਮਿਲੇਗੀ, ਸਗੋਂ ਸੂਬੇ ਭਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਵੀ ਤੇਜ਼ੀ ਆਵੇਗੀ। ਉਨ੍ਹਾਂ ਕਿਹਾ ਕਿ ਵਿਭਾਗ ਦੇ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਨਾਲ ਸਬੰਧਤ ਪ੍ਰਾਜੈਕਟਾਂ ਨੂੰ ਸਮੇਂ ਸਿਰ ਨੇਪਰੇ ਚੜ੍ਹਾਉਣ ਲਈ ਲੋੜੀਂਦੀ ਮਨੁੱਖੀ ਸ਼ਕਤੀ ਬੇਹੱਦ ਜ਼ਰੂਰੀ ਹੈ।

ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਸਿੱਧੀ ਭਰਤੀ ਅਤੇ ਤਰਸ ਦੇ ਆਧਾਰ ’ਤੇ ਨਿਯੁਕਤੀ ਨੀਤੀ ਤਹਿਤ ਗਰੁੱਪ ਬੀ, ਸੀ ਅਤੇ ਡੀ ਦੀਆਂ ਆਸਾਮੀਆਂ ਲਈ 52 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ। ਨਵ-ਨਿਯੁਕਤ ਮੁਲਾਜ਼ਮਾਂ ਵਿੱਚ 2 ਜੂਨੀਅਰ ਇੰਜੀਨੀਅਰ, 2 ਜੂਨੀਅਰ ਟੈਕਨੀਸ਼ੀਅਨ, 9 ਕਲਰਕ, 33 ਸੇਵਾਦਾਰ, 5 ਸਫ਼ਾਈ ਸੇਵਕ ਅਤੇ 1 ਦਫ਼ਤਰੀ ਚੌਕੀਦਾਰ ਸ਼ਾਮਲ ਹੈ। ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਇਮਾਨਦਾਰੀ, ਸਮਰਪਣ ਭਾਵਨਾ ਅਤੇ ਸੁਹਿਰਦਤਾ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਲੋਕਾਂ ਦੇ ਜੀਵਨ ਪੱਧਰ ਨਾਲ ਸਿੱਧਾ ਸਬੰਧ ਹੈ ਕਿਉਂਕਿ ਵਿਭਾਗ ਵੱਲੋਂ ਲੋਕਾਂ ਨੂੰ ਸਾਫ਼-ਸੁਥਰਾ ਪੀਣ ਵਾਲਾ ਪਾਣੀ ਅਤੇ ਸੈਨੀਟੇਸ਼ਨ ਵਰਗੀਆਂ ਜ਼ਰੂਰੀ ਬੁਨਿਆਦੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਨਵ-ਨਿਯੁਕਤ ਕਰਮਚਾਰੀਆਂ ਨੂੰ ਸੁਹਿਰਦਤਾ ਅਤੇ ਤਨਦੇਹੀ ਨਾਲ ਕੰਮ ਕਰਨ ਦੀ ਅਪੀਲ ਕੀਤੀ ਤਾਂ ਜੋ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਅਤੇ ਵਿਕਾਸ ਪ੍ਰਾਜੈਕਟਾਂ ਦਾ ਲਾਭ ਲੋਕਾਂ ਤੱਕ ਸੁਖਾਲੇ ਢੰਗ ਨਾਲ ਅਤੇ ਨਿਰਧਾਰਤ ਸਮੇਂ ਅੰਦਰ ਪਹੁੰਚਣਾ ਯਕੀਨੀ ਬਣਾਇਆ ਜਾ ਸਕੇ।

ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਰੇ ਸਰਕਾਰੀ ਵਿਭਾਗਾਂ ਵਿੱਚ ਪਾਰਦਰਸ਼ੀ ਅਤੇ ਮੈਰਿਟ ਆਧਾਰਤ ਭਰਤੀ ਪ੍ਰਕਿਰਿਆ ਅਪਣਾਈ ਜਾ ਰਹੀ ਹੈ ਅਤੇ ਇਸ ਦੇ ਨਾਲ ਹੀ ਯੋਗ ਪਰਿਵਾਰਾਂ ਨੂੰ ਤਰਸ ਦੇ ਆਧਾਰ ’ਤੇ ਨਿਯੁਕਤੀਆਂ ਦਾ ਲਾਭ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਸਾਲ 2022 ਤੋਂ ਹੁਣ ਤੱਕ ਪੰਜਾਬ ਦੇ ਨੌਜਵਾਨਾਂ ਨੂੰ 69,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਜਿਸ ਨਾਲ ਸੂਬੇ ਵਿੱਚ ਰੋਜ਼ਗਾਰ ਦੇ ਮੌਕਿਆਂ ਨੂੰ ਵੱਡਾ ਹੁਲਾਰਾ ਮਿਲਿਆ ਹੈ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੇ ਸਾਲ 2022 ਤੋਂ ਹੁਣ ਤੱਕ ਵੱਖ-ਵੱਖ ਸ਼੍ਰੇਣੀਆਂ ਵਿੱਚ 572 ਨਿਯੁਕਤੀਆਂ ਕੀਤੀਆਂ ਹਨ। ਇਨ੍ਹਾਂ ਵਿੱਚ 44 ਸਬ- ਡਿਵੀਜ਼ਨਲ ਇੰਜੀਨੀਅਰ, 99 ਜੂਨੀਅਰ ਇੰਜੀਨੀਅਰ, 84 ਜੂਨੀਅਰ ਡਰਾਫਟਸਮੈਨ, 59 ਕਲਰਕ, 27 ਸਟੈਨੋਟਾਈਪਿਸਟ, 34 ਜੂਨੀਅਰ ਟੈਕਨੀਸ਼ੀਅਨ, 77 ਹੈਲਪਰ ਟੈਕਨੀਸ਼ੀਅਨ, 135 ਸੇਵਾਦਾਰ, 2 ਚੌਕੀਦਾਰ ਅਤੇ 11 ਸਫ਼ਾਈ ਸੇਵਕ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਨਵੇਂ ਮੁਲਾਜ਼ਮਾਂ ਦੀ ਭਰਤੀ ਨਾਲ ਨਾ ਕੇਵਲ ਵਿਭਾਗ ਦੀ ਸਮਰੱਥਾ ਵਿੱਚ ਵਾਧਾ ਹੋਵੇਗਾ, ਸਗੋਂ ਚੱਲ ਰਹੇ ਪ੍ਰਾਜੈਕਟਾਂ ਵਿੱਚ ਤੇਜ਼ੀ ਆਵੇਗੀ ਅਤੇ ਸਕੀਮਾਂ ਨੂੰ ਸਮੇਂ ਸਿਰ ਲਾਗੂ ਕਰਨ ਵਿੱਚ ਵੀ ਸਹਾਇਤਾ ਮਿਲੇਗੀ। ਉਨ੍ਹਾਂ ਅੱਗੇ ਕਿਹਾ ਕਿ ਫੀਲਡ ਪੱਧਰ ’ਤੇ ਕਰਮਚਾਰੀਆਂ ਦੀ ਗਿਣਤੀ ਵਧਣ ਨਾਲ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਤਾਲਮੇਲ ਅਤੇ ਲੋਕਾਂ ਨੂੰ ਹੋਰ ਬਿਹਤਰ ਤੇ ਸੁਚੱਜੇ ਢੰਗ ਨਾਲ ਸੇਵਾਵਾਂ ਮੁਹੱਈਆ ਕਰਾਉਣ ਵਿੱਚ ਵੀ ਸੁਧਾਰ ਹੋਵੇਗਾ।

ਸਮਾਗਮ ਦੌਰਾਨ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਮਵੀਰ, ਵਿਭਾਗ ਮੁਖੀ ਮੈਡਮ ਸਈਅਦ ਸਹਿਰਿਸ਼ ਅਸਗਰ, ਵਿਭਾਗ ਦੇ ਮੁੱਖ ਇੰਜੀਨੀਅਰ ਅਤੇ ਨਵ-ਨਿਯੁਕਤ ਕਰਮਚਾਰੀਆਂ ਦੇ ਪਰਿਵਾਰਕ ਮੈਂਬਰ ਸ਼ਾਮਲ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...