ਹਰਦੀਪ ਸਿੰਘ ਮੁੰਡੀਆਂ ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

by | Jan 13, 2026 | breaking news, daily | 0 comments

ਪਿਛਲੀ ਕਾਂਗਰਸ ਸਰਕਾਰ ਲੋੜਵੰਦ ਪਰਿਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨੌਕਰੀਆਂ ਦੇਣ ਵਿੱਚ ਵੀ ਨਾਕਾਮ ਰਹੀ: ਹਰਦੀਪ ਸਿੰਘ ਮੁੰਡੀਆਂ

*ਚੰਡੀਗੜ੍ਹ, 12 ਜਨਵਰੀ:*

ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਗਰੁੱਪ-ਡੀ ਦੇ 12 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਹ ਨਿਯੁਕਤੀਆਂ ਘਰ ਦੇ ਇੱਕੋ-ਇੱਕ ਕਮਾਉਣ ਵਾਲੇ ਮੈਂਬਰ ਦੀ ਮੌਤ ਹੋਣ ਦੀ ਸੂਰਤ ਵਿੱਚ ਵਿੱਤੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਲਈ ਤਰਸ ਦੇ ਆਧਾਰ ‘ਤੇ ਰੋਜ਼ਗਾਰ ਦੇਣ ਸਬੰਧੀ ਪੰਜਾਬ ਸਰਕਾਰ ਦੀ ਨੀਤੀ ਤਹਿਤ ਦਿੱਤੀਆਂ ਗਈਆਂ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ 12 ਉਮੀਦਵਾਰਾਂ ਵਿੱਚੋਂ ਇੱਕ ਨੂੰ ਕਲਰਕ, ਅੱਠ ਨੂੰ ਸੇਵਾਦਾਰ, ਇੱਕ ਨੂੰ ਸਫ਼ਾਈ ਸੇਵਕ ਅਤੇ ਦੋ ਨੂੰ ਹੈਲਪਰ ਟੈਕਨੀਕਲ ਵਜੋਂ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਭਾਗੀ ਸਮਰੱਥਾ ਨੂੰ ਹੋਰ ਮਜ਼ਬੂਤ ਕਰਨ ਲਈ ਲੋੜਵੰਦ ਪਰਿਵਾਰਾਂ ਦੀ ਸਮੇਂ ਸਿਰ ਸਹਾਇਤਾ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਇੱਕ ਮਿਸਾਲੀ ਕਦਮ ਹੈ।

ਪਿਛਲੀ ਕਾਂਗਰਸ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸਪੱਸ਼ਟ ਨਿਰਦੇਸ਼ਾਂ ਦੇ ਬਾਵਜੂਦ ਤਰਸ ਦੇ ਆਧਾਰ ‘ਤੇ ਨਿਯੁਕਤੀਆਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਅਤੇ ਇਸ ਪ੍ਰਕਿਰਿਆ ਵਿੱਚ ਦੇਰੀ ਕੀਤੀ ਗਈ। ਉਨ੍ਹਾਂ ਧਿਆਨ ਦਿਵਾਇਆ ਕਿ ਅੱਜ ਨਿਯੁਕਤ ਹੋਏ ਉਮੀਦਵਾਰਾਂ ਵਿੱਚੋਂ ਦੋ ਉਮੀਦਵਾਰਾਂ ਦੇ ਪਿਤਾ ਦੀ ਜਾਨ ਕ੍ਰਮਵਾਰ ਸਾਲ 2017 ਅਤੇ ਸਾਲ 2018 ਵਿੱਚ ਚਲੀ ਗਈ ਸੀ ਪਰ ਕਾਂਗਰਸ ਸਰਕਾਰ ਦੌਰਾਨ ਉਨ੍ਹਾਂ ਨੂੰ ਨੌਕਰੀ ਦੇਣ ਤੋਂ ਵਾਂਝਾ ਰੱਖਿਆ ਗਿਆ। ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਨੇ ਤੁਰੰਤ ਅਤੇ ਨਿਰਪੱਖ ਫ਼ੈਸਲਾ ਲੈ ਕੇ ਇਨ੍ਹਾਂ ਨੌਜਵਾਨਾਂ ਨੂੰ ਨੌਕਰੀ ਦਿੱਤੀ।

ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਖ਼ੁਸ਼ੀ ਜ਼ਾਹਰ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਵੱਲ ਬਰਾਬਰ ਧਿਆਨ ਦੇ ਕੇ ਸਮੁੱਚੇ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਰਕਾਰ ਨੇ ਉਨ੍ਹਾਂ ਨੂੰ ਸੁਰੱਖਿਅਤ ਰੋਜ਼ਗਾਰ ਮੁਹੱਈਆ ਕਰਵਾ ਕੇ ਆਪਣੀ ਜ਼ਿੰਮੇਵਾਰੀ ਨਿਭਾਈ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਨਵੇਂ ਮੁਲਾਜ਼ਮ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਪੰਜਾਬ ਦੇ ਸਰਬਪੱਖੀ ਵਿਕਾਸ ਵਿੱਚ ਭਰਪੂਰ ਯੋਗਦਾਨ ਪਾਉਣਗੇ।

ਇਸ ਮੌਕੇ ਵਿਭਾਗ ਦੇ ਮੁਖੀ ਹਰਪ੍ਰੀਤ ਸਿੰਘ ਅਤੇ ਵਿਭਾਗ ਦੇ ਚੀਫ਼ ਇੰਜਨੀਅਰ ਹਾਜ਼ਰ ਸਨ। ਨਿਯੁਕਤੀ ਪੱਤਰ ਮਿਲਣ ‘ਤੇ ਨਵ-ਨਿਯੁਕਤ ਉਮੀਦਵਾਰਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਕੈਬਨਿਟ ਮੰਤਰੀ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...