ਹਰਭਜਨ ਸਿੰਘ ਈ.ਟੀ.ਓ. ਵੱਲੋਂ ਸੂਬੇ ਵਿੱਚ ਸੜਕੀ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਲੋਕ ਨਿਰਮਾਣ ਵਿਭਾਗ ਦੇ ਕੰਮਾਂ ਦਾ ਜਾਇਜ਼ਾ

by | Jan 25, 2026 | breaking news, daily | 0 comments

ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ

ਲੋਕ ਨਿਰਮਾਣ ਮੰਤਰੀ ਵਲੋਂ ਨਾਨ-ਬਿਟੂਮਿਨਸ ਕਾਰਜ 10 ਫਰਵਰੀ, 2026 ਤੱਕ ਹਰ ਪੱਖੋਂ ਮੁਕੰਮਲ ਕਰਨ ਦੇ ਹੁਕਮ

ਚੰਡੀਗੜ੍ਹ, 24 ਜਨਵਰੀ :

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਵੱਲੋਂ ਸੂਬੇ ਵਿੱਚ ਸੜਕੀ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਕੰਮਾਂ ਦੀ ਸਥਿਤੀ ਦਾ ਪੜਾਅਵਾਰ ਜਾਇਜ਼ਾ ਲਿਆ।

ਉਨ੍ਹਾਂ ਨੇ ਲਿੰਕ ਸੜਕਾਂ ਅਤੇ ਪਲਾਨ ਰੋਡਜ਼ ਦੀ ਪ੍ਰਗਤੀ ‘ਤੇ ਵਿਸਥਾਰਪੂਰਵਕ ਚਰਚਾ ਕੀਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਨੂੰ ਦੇਸ਼ ਦਾ ਸਭ ਤੋਂ ਵਧੀਆ ਸੜਕੀ ਨੈੱਟਵਰਕ ਪ੍ਰਦਾਨ ਕਰਨ ਲਈ ਦ੍ਰਿੜਤਾ ਨਾਲ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਸੂਬਾ ਸਰਕਾਰ ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਤਰਜੀਹ ਦੇ ਰਹੀ ਹੈ ਤਾਂ ਜੋ ਨਿਰਵਿਘਨ ਸੜਕੀ ਸੰਪਰਕ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਆਰਥਿਕ ਵਿਕਾਸ ਨੂੰ ਹੁਲਾਰਾ ਦਿੱਤਾ ਜਾ ਸਕੇ, ਜਿਸ ਨਾਲ ਹਰੇਕ ਨਾਗਰਿਕ ਦਾ ਜੀਵਨ ਸੁਖਾਲਾ ਹੋਵੇਗਾ।

ਕੈਬਨਿਟ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਸਾਰੇ ਨਾਨ-ਬਿਟੂਮਿਨਸ ਕਾਰਜ 10 ਫਰਵਰੀ, 2026 ਤੱਕ ਹਰ ਪੱਖੋਂ ਮੁਕੰਮਲ ਕੀਤੇ ਜਾਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜਿਵੇਂ ਹੀ ਮੌਸਮ ਅਨੁਕੂਲ ਹੁੰਦਾ ਹੈ ਤਾਂ ਬਿਟੂਮਿਨਸ ਨਾਲ ਸਬੰਧਤ ਸਾਰੇ ਕਾਰਜ ਵੀ ਜਲਦ ਤੋਂ ਜਲਦ ਨੇਪਰੇ ਚਾੜ੍ਹੇ ਜਾਣ।

ਉਨ੍ਹਾਂ ਕਿਹਾ ਕਿ ਸਰਕਾਰ ਦੁਆਰਾ ਨਿਰਧਾਰਤ ਵਿੱਤੀ ਅਤੇ ਭੌਤਿਕ (ਫਿਜ਼ੀਕਲ) ਟੀਚਿਆਂ ਦੀ ਪ੍ਰਾਪਤੀ ਲਈ ਠੋਸ ਯਤਨ ਕੀਤੇ ਜਾਣ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਠੇਕੇਦਾਰਾਂ ਦੇ ਬਿੱਲ 20 ਮਾਰਚ, 2026 ਤੱਕ ਪੇਸ਼ ਕਰਨੇ ਯਕੀਨੀ ਬਣਾਏ ਜਾਣ ਤਾਂ ਜੋ ਇਨ੍ਹਾਂ ਦੇ ਨਿਬੇੜੇ ਵਿੱਚ ਕੋਈ ਦੇਰੀ ਜਾਂ ਮੁਸ਼ਕਲ ਦਰਪੇਸ਼ ਨਾ ਆਵੇ।

ਮੀਟਿੰਗ ਵਿੱਚ ਇੰਜੀਨੀਅਰ-ਇਨ-ਚੀਫ਼ ਗਗਨਦੀਪ ਸਿੰਘ, ਚੀਫ਼ ਇੰਜੀਨੀਅਰ ਅਨਿਲ ਗੁਪਤਾ ਅਤੇ ਪੀ.ਡਬਲਯੂ.ਡੀ. ਦੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...